AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਰਦੀਆਂ ‘ਚ ਹਾਈ ਬੀਪੀ ਦੇ ਮਰੀਜ਼ ਹੋ ਸਕਦੇ ਹਨ ਇਸ ਮਾਨਸਿਕ ਬਿਮਾਰੀ ਦਾ ਸ਼ਿਕਾਰ, ਇਸ ਤਰ੍ਹਾਂ ਦਿਖਾਈ ਦਿੰਦੇ ਹਨ ਲੱਛਣ

ਸਰਦੀਆਂ ਵਿੱਚ ਬ੍ਰੇਨ ਸਟ੍ਰੋਕ ਦੇ ਮਾਮਲੇ ਵੱਧ ਜਾਂਦੇ ਹਨ ਇਸ ਲਈ ਸਾਡੀ ਗਲਤ ਜੀਵਨ ਸ਼ੈਲੀ, ਖਾਣ-ਪੀਣ ਦੀਆਂ ਆਦਤਾਂ ਅਤੇ ਘੱਟ ਸਰੀਰਕ ਗਤੀਵਿਧੀਆਂ ਜ਼ਿੰਮੇਵਾਰ ਹਨ, ਇਸ ਲਈ ਇਨ੍ਹਾਂ ਨੂੰ ਬਦਲ ਕੇ ਅਸੀਂ ਬ੍ਰੇਨ ਸਟ੍ਰੋਕ ਦੇ ਖ਼ਤਰੇ ਨੂੰ ਘੱਟ ਕਰ ਸਕਦੇ ਹਾਂ, ਆਓ ਜਾਣਦੇ ਹਾਂ ਇਸ ਤੋਂ ਬਚਾਅ ਦੇ ਕੀ ਤਰੀਕੇ ਹਨ। ਸਰਦੀਆਂ ਵਿੱਚ ਬ੍ਰੇਨ ਸਟ੍ਰੋਕ ਦੇ ਕੇਸ ਵਧਣ ਦੇ ਤਿੰਨ ਕਾਰਨ ਹਨ। ਬ੍ਰੇਨ ਸਟ੍ਰੋਕ ਤੋਂ ਬਚਣ ਲਈ ਇਸ ਤਰ੍ਹਾਂ ਦੇ ਤਰੀਕੇ ਅਪਣਾਓ...

ਸਰਦੀਆਂ 'ਚ ਹਾਈ ਬੀਪੀ ਦੇ ਮਰੀਜ਼ ਹੋ ਸਕਦੇ ਹਨ ਇਸ ਮਾਨਸਿਕ ਬਿਮਾਰੀ ਦਾ ਸ਼ਿਕਾਰ, ਇਸ ਤਰ੍ਹਾਂ ਦਿਖਾਈ ਦਿੰਦੇ ਹਨ ਲੱਛਣ
ਸਰਦੀਆਂ ਵਿੱਚ ਕਿਉਂ ਵੱਧਦੇ ਹਨ ਬ੍ਰੇਨ ਸਟ੍ਰੋਕ ਦੇ ਕੇਸ ? (Photo Credit: tv9hindi.com)
tv9-punjabi
| Updated On: 21 Jan 2024 16:17 PM IST
Share

ਸਾਡੇ ਦਿਮਾਗ ਨੂੰ ਸਾਡੇ ਸਰੀਰ ਵਿੱਚ ਸਭ ਤੋਂ ਵੱਧ ਖੂਨ ਦੀ ਲੋੜ ਹੁੰਦੀ ਹੈ, ਸਰੀਰ ਵਿੱਚ ਮੌਜੂਦ ਖੂਨ ਦਾ 75 ਫੀਸਦ ਦਿਮਾਗ ਨੂੰ ਅਤੇ ਬਾਕੀ 25 ਫੀਸਦ ਪੂਰੇ ਸਰੀਰ ਨੂੰ ਜਾਂਦਾ ਹੈ। ਖੂਨ ਦਿਲ ਤੋਂ ਪੰਪ ਕੀਤਾ ਜਾਂਦਾ ਹੈ ਅਤੇ ਨਾੜੀਆਂ ਰਾਹੀਂ ਦਿਮਾਗ ਤੱਕ ਪਹੁੰਚਦਾ ਹੈ, ਪਰ ਜਦੋਂ ਇਨ੍ਹਾਂ ਨਾੜੀਆਂ ਵਿੱਚ ਖੂਨ ਦੇ ਗਾੜ੍ਹੇ ਹੋਣ ਕਾਰਨ ਕਲੋਟਿੰਗ ਹੋ ਜਾਂਦੀ ਹੈ ਤਾਂ ਖੂਨ ਦਾ ਪ੍ਰਵਾਹ ਰੁਕ ਜਾਂਦਾ ਹੈ ਜਿਸ ਦੇ ਨਤੀਜੇ ਵਜੋਂ ਬ੍ਰੇਨ ਸਟ੍ਰੋਕ ਹੁੰਦਾ ਹੈ।

ਸਰਦੀਆਂ ਵਿੱਚ ਬ੍ਰੇਨ ਸਟ੍ਰੋਕ ਦੇ ਕੇਸ ਵਧਣ ਦੇ ਤਿੰਨ ਕਾਰਨ ਹਨ

  • ਸਰਦੀਆਂ ਵਿੱਚ ਖੂਨ ਦਾ ਗਾੜਾ ਹੋਣਾ ਸਰਦੀਆਂ ਵਿੱਚ ਘੱਟ ਤਾਪਮਾਨ ਕਾਰਨ ਸਰੀਰ ਦਾ ਖੂਨ ਕੁਦਰਤੀ ਤੌਰ ‘ਤੇ ਗਾੜ੍ਹਾ ਹੋ ਜਾਂਦਾ ਹੈ ਜਿਸ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਵਧ ਜਾਂਦੀ ਹੈ, ਹਾਈ ਬੀਪੀ ਵੀ ਬ੍ਰੇਨ ਸਟ੍ਰੋਕ ਦਾ ਇੱਕ ਵੱਡਾ ਕਾਰਨ ਹੈ। ਇਸ ਲਈ ਇਸ ਦੇ ਇਲਾਜ ਵਿੱਚ ਖੂਨ ਨੂੰ ਪਤਲਾ ਰੱਖਣ ਲਈ ਦਵਾਈਆਂ ਦਿੱਤੀਆਂ ਜਾਂਦੀਆਂ ਹਨ।
  • ਘੱਟ ਸਰੀਰਕ ਗਤੀਵਿਧੀ – ਸਰਦੀਆਂ ਵਿੱਚ ਠੰਡ ਕਾਰਨ ਲੋਕਾਂ ਦੀ ਸਰੀਰਕ ਗਤੀਵਿਧੀ ਘੱਟ ਜਾਂਦੀ ਹੈ ਲੋਕ ਬਾਹਰ ਜਾਣ ਦੀ ਬਜਾਏ ਘਰ ਵਿੱਚ ਰਜਾਈ ਵਿੱਚ ਰਹਿਣਾ ਪਸੰਦ ਕਰਦੇ ਹਨ, ਜਿਸ ਕਾਰਨ ਹਾਈ ਬੀਪੀ ਦੀ ਸਮੱਸਿਆ ਵੱਧ ਜਾਂਦੀ ਹੈ।
  • ਗਲਤ ਖਾਣ-ਪੀਣ ਦੀਆਂ ਆਦਤਾਂ – ਆਮ ਤੌਰ ‘ਤੇ ਸਰਦੀਆਂ ਵਿੱਚ ਲੋਕਾਂ ਦੀ ਖੁਰਾਕ ਵੱਧ ਜਾਂਦੀ ਹੈ ਅਤੇ ਲੋਕ ਸਰਦੀਆਂ ਵਿੱਚ ਵਧੇਰੇ ਮਸਾਲੇਦਾਰ ਤਲੇ ਹੋਏ ਭੋਜਨ ਖਾਣਾ ਪਸੰਦ ਕਰਦੇ ਹਨ, ਇਸ ਨਾਲ ਖੂਨ ਵੀ ਗਾੜ੍ਹਾ ਹੁੰਦਾ ਹੈ ਅਤੇ ਕੋਲੈਸਟ੍ਰੋਲ ਵਧਦਾ ਹੈ।

ਬ੍ਰੇਨ ਸਟ੍ਰੋਕ ਦੋ ਕਾਰਨਾਂ ਕਰਕੇ ਹੁੰਦਾ ਹੈ

  • ਕਲੋਟਿੰਗ- ਦਿਮਾਗ ਦੀਆਂ ਨਾੜੀਆਂ ਵਿੱਚ ਖੂਨ ਦੇ ਜੰਮਣ ਕਾਰਨ ਜੋ ਸਟ੍ਰੋਕ ਹੁੰਦਾ ਹੈ, ਉਸ ਨੂੰ ਇਸਕੇਮਿਕ ਸਟ੍ਰੋਕ ਕਿਹਾ ਜਾਂਦਾ ਹੈ। ਬ੍ਰੇਨ ਸਟ੍ਰੋਕ ਦੇ 80 ਫੀਸਦ ਕੇਸ ਇਸਕੇਮਿਕ ਸਟ੍ਰੋਕ ਹੁੰਦੇ ਹਨ।
  • ਖੂਨ ਵਹਿਣਾ- ਕਿਸੇ ਅੰਦਰੂਨੀ ਸੱਟ ਜਾਂ ਹਾਈ ਬਲੱਡ ਪ੍ਰੈਸ਼ਰ ਕਾਰਨ ਖੂਨ ਦੀਆਂ ਨਾੜੀਆਂ ਫਟ ਜਾਂਦੀਆਂ ਹਨ, ਜਿਸ ਨੂੰ ਹੈਮੋਰੈਜਿਕ ਸਟ੍ਰੋਕ ਕਿਹਾ ਜਾਂਦਾ ਹੈ, ਇਹ ਜ਼ਿਆਦਾ ਖਤਰਨਾਕ ਹੁੰਦਾ ਹੈ, ਜਿਸ ਵਿੱਚ ਵਿਅਕਤੀ ਦੀ ਜਾਨ ਬਚਾਉਣੀ ਮੁਸ਼ਕਲ ਹੋ ਜਾਂਦੀ ਹੈ।

ਬ੍ਰੇਨ ਸਟ੍ਰੋਕ ਦੇ ਲੱਛਣ

ਜਦੋਂ ਬ੍ਰੇਨ ਸਟ੍ਰੋਕ ਹੁੰਦਾ ਹੈ ਤਾਂ ਅਜਿਹੇ ਲੱਛਣ ਵਿਅਕਤੀ ਵਿੱਚ ਦਿਖਾਈ ਦਿੰਦੇ ਹਨ, ਜਿਨ੍ਹਾਂ ਦੀ ਪਛਾਣ ਕਰਕੇ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ ਤਾਂ ਜੋ ਵਿਅਕਤੀ ਦੀ ਜਾਨ ਬਚਾਈ ਜਾ ਸਕੇ।

– ਸਰੀਰ ਦੇ ਇੱਕ ਹਿੱਸੇ ਵਿੱਚ ਕਮਜ਼ੋਰੀ ਜਾਂ ਉਸ ਦਾ ਬਿਲਕੁਲ ਕੰਮ ਕਰਨਾ ਬੰਦ ਕਰ ਦਿੰਦਾ ਹੈ

– ਅਚਾਨਕ ਬੇਹੋਸ਼ੀ

– ਗੰਭੀਰ ਸਿਰ ਦਰਦ

-ਬਾਹਾਂ ਅਤੇ ਲੱਤਾਂ ਨੂੰ ਚੁੱਕਣ ਵਿੱਚ ਮੁਸ਼ਕਲ

– ਧੁੰਦਲਾ ਦਿਖਾਈ ਦੇਣਾ

– ਚਿਹਰੇ ਦੇ ਇੱਕ ਪਾਸੇ ਦਾ ਝੁਕਣਾ

ਵਧਦੀ ਉਮਰ ਦੇ ਨਾਲ ਵਧੇਰੇ ਜੋਖਮ

ਬ੍ਰੇਨ ਸਟ੍ਰੋਕ ਦਾ ਖਤਰਾ ਅਕਸਰ 65 ਸਾਲ ਬਾਅਦ ਹੁੰਦਾ ਹੈ ਜਾਂ ਜਿਨ੍ਹਾਂ ਲੋਕਾਂ ਦਾ ਬ੍ਰੇਨ ਸਟ੍ਰੋਕ ਦਾ ਪਰਿਵਾਰਕ ਇਤਿਹਾਸ ਹੈ, ਉਹ ਵੀ ਇਸ ਦਾ ਸ਼ਿਕਾਰ ਹੋ ਸਕਦੇ ਹਨ। ਹਾਈ ਬੀਪੀ ਦੀ ਸਮੱਸਿਆ ਨਾਲ ਬ੍ਰੇਨ ਸਟ੍ਰੋਕ ਦਾ ਖ਼ਤਰਾ ਵੀ ਵੱਧ ਜਾਂਦਾ ਹੈ।

ਰੋਕਥਾਮ ਦੇ ਤਰੀਕੇ

ਬ੍ਰੇਨ ਸਟ੍ਰੋਕ ਤੋਂ ਬਚਣ ਲਈ ਵਿਅਕਤੀ ਨੂੰ ਹੇਠ ਲਿਖੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ

– ਸਿਗਰਟਨੋਸ਼ੀ ਤੋਂ ਬਚੋ

– ਸ਼ਰਾਬ ਨਾ ਪੀਓ

– ਮੋਟਾਪਾ ਘਟਾਓ

– ਕੋਲੈਸਟ੍ਰੋਲ ਨੂੰ ਕੰਟਰੋਲ ‘ਚ ਰੱਖੋ

– ਸਰੀਰਕ ਗਤੀਵਿਧੀ ਵਧਾਓ

– ਬੀਪੀ ਅਤੇ ਸ਼ੂਗਰ ਨੂੰ ਕੰਟਰੋਲ ਵਿੱਚ ਰੱਖੋ

– ਕਾਫ਼ੀ ਨੀਂਦ ਲਓ

– ਤਣਾਅ ਨਾ ਲਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...