Health Budget 2024: ਬਜਟ ਵਿੱਚ ਹੈਲਥ ਸੈਕਟਰ ਲਈ ਕੀ ਹੋਇਆ ਐਲਾਨ? ਇੱਥੇ ਜਾਣੋ…
Announcement for Health Sector: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਬਜਟ ਵਿੱਚ ਹੈਲਥ ਸੈਕਟਰ ਲਈ ਕਈ ਐਲਾਨ ਕੀਤੇ ਹਨ। ਉਨ੍ਹਾਂ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਜਟ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਬਿਹਤਰ ਸਿਹਤ ਸੇਵਾਵਾਂ ਵੱਲ ਧਿਆਨ ਦਿੱਤਾ ਜਾਵੇਗਾ।
Health Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ‘ਚ ਸਾਲ 2024-25 ਦਾ ਬਜਟ ਪੇਸ਼ ਕੀਤਾ। ਉਨ੍ਹਾਂ ਨੇ ਆਪਣੇ ਬਜਟ ਵਿੱਚ ਹੈਲਥ ਸੈਕਟਰ ਲਈ ਵੀ ਕਈ ਐਲਾਨ ਕੀਤੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਤਾਂ ਜੋ ਇਸ ਸਕੀਮ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਦੀ ਦੇਖਭਾਲ ਲਈ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾਵੇਗਾ। ਬੱਚਿਆਂ ਦੀ ਦੇਖਭਾਲ ਅਤੇ ਪੌਸ਼ਟਿਕ ਭੋਜਨ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਲਈ “ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0” ਦੇ ਤਹਿਤ ਆਂਗਣਵਾੜੀ ਕੇਂਦਰਾਂ ਦੇ ਕੰਮ ਨੂੰ ਤੇਜ਼ ਕੀਤਾ ਜਾਵੇਗਾ। ਇਸ ਨਾਲ ਬੱਚਿਆਂ ਨੂੰ ਸਹੀ ਪੋਸ਼ਣ ਮਿਲੇਗਾ ਅਤੇ ਕੁਪੋਸ਼ਣ ਦੀ ਸਮੱਸਿਆ ਨੂੰ ਰੋਕਿਆ ਜਾ ਸਕਦਾ ਹੈ।
ਟੀਕਾਕਰਨ ਲਈ U-WIN ਪਲੇਟਫਾਰਮ
ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਕਿ ਬੱਚਿਆਂ ਵਿੱਚ ਪੋਸ਼ਣ ਦੀ ਕਮੀ ਨਾ ਰਹੇ। ਪੂਰੇ ਭਾਰਤ ਵਿੱਚ ਮਿਸ਼ਨ ਇੰਦਰਧਨੁਸ਼ ਯੋਜਨਾ ਦੇ ਤਹਿਤ ਟੀਕਾਕਰਨ ਲਈ U-WIN ਪਲੇਟਫਾਰਮ ਲਾਂਚ ਕੀਤਾ ਜਾਵੇਗਾ। ਇਸ ਨਾਲ ਬੱਚਿਆਂ ਦਾ ਟੀਕਾਕਰਨ ਵਧੀਆ ਤਰੀਕੇ ਨਾਲ ਕੀਤਾ ਜਾ ਸਕਦਾ ਹੈ। ਜਿਸ ਨਾਲ ਉਹ ਬੈਕਟੀਰੀਆ ਅਤੇ ਵਾਇਰਸ ਕਾਰਨ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚ ਸਕਣਗੇ।
ਡੇਅਰੀ ਪਸ਼ੂਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਬੰਧਨ ਲਈ ਉਪਰਾਲੇ ਕੀਤੇ ਜਾਣਗੇ। ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ‘ਤੇ ਵੀ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਪਸ਼ੂਆਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇਗਾ।
ਸਰਵਾਈਕਲ ਕੈਂਸਰ ਦੀ ਰੋਕਥਾਮ
ਵਿੱਤ ਮੰਤਰੀ ਨੇ ਕਿਹਾ ਕਿ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ‘ਤੇ ਜ਼ੋਰ ਦਿੱਤਾ ਜਾਵੇਗਾ। ਸਰਵਾਈਕਲ ਕੈਂਸਰ ਨੂੰ ਰੋਕਣ ਲਈ ਸਰਕਾਰ HPV ਵੈਕਸੀਨ ਉਪਲਬਧ ਕਰਵਾਏਗੀ। ਇਹ ਟੀਕਾ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਰੋਕੇਗਾ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ – ਆਟੋ ਸੈਕਟਰ ਲਈ ਇਹ ਹੈ ਸਰਕਾਰ ਦਾ ਤੋਹਫਾ, ਫੇਮ-2 ਤੋਂ ਬਾਅਦ ਹੁਣ ਕੀ?
ਵੱਧ ਰਹੇ ਮਾਮਲੇ
ਭਾਰਤ ਵਿੱਚ ਸਰਵਾਈਕਲ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਬ੍ਰੈਸਟ ਕੈਂਸਰ ਤੋਂ ਬਾਅਦ, ਇਹ ਔਰਤਾਂ ਵਿੱਚ ਦੂਜਾ ਸਭ ਤੋਂ ਆਮ ਕੈਂਸਰ ਹੈ। ਪਹਿਲਾਂ ਇਸ ਕੈਂਸਰ ਦੇ ਕੇਸ 50 ਸਾਲ ਦੀ ਉਮਰ ਤੋਂ ਬਾਅਦ ਸਾਹਮਣੇ ਆਉਂਦੇ ਸਨ ਪਰ ਹੁਣ 25 ਤੋਂ 35 ਸਾਲ ਦੀ ਉਮਰ ਦੇ ਲੋਕਾਂ ਵਿੱਚ ਵੀ ਇਸ ਦੇ ਕੇਸ ਵੱਧ ਰਹੇ ਹਨ। ਅਜਿਹੇ ਵਿੱਚ ਸਰਵਾਈਕਲ ਕੈਂਸਰ ਲਈ ਟੀਕਾਕਰਨ ਵਧਾਉਣ ਦੇ ਫੈਸਲੇ ਦਾ ਮਾਹਿਰਾਂ ਨੇ ਵੀ ਸਵਾਗਤ ਕੀਤਾ ਹੈ।