AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਿਨਾਂ ਡਾਕਟਰੀ ਪਰਚੀ ਦੀ ਦਵਾਈ ਕਿਡਨੀ ‘ਤੇ ਪੈ ਸਕਦੀ ਹੈ ਭਾਰੀ, CDSCO ਨੇ ਜਾਰੀ ਕੀਤੀ ਚੇਤਾਵਨੀ

CDSCO Advisory: CDSCO ਵੱਲੋਂ ਪੇਨਕਿਲਰ ਅਤੇ ਐਂਟੀਬਾਇਓਟਿਕਸ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਆਪਣੇ ਆਪ ਦਵਾਈ ਲੈਣਾ ਜਾਂ ਬਿਨਾਂ ਡਾਕਟਰ ਦੀ ਪਰਚੀ ਦੇ ਇਹ ਦਵਾਈਆਂ ਖਰੀਦਣਾ ਖ਼ਤਰਨਾਕ ਹੋ ਸਕਦਾ ਹੈ। ਜਾਣੋ ਪੂਰੀ ਡੀਟੇਲ...

ਬਿਨਾਂ ਡਾਕਟਰੀ ਪਰਚੀ ਦੀ ਦਵਾਈ ਕਿਡਨੀ 'ਤੇ ਪੈ ਸਕਦੀ ਹੈ ਭਾਰੀ, CDSCO ਨੇ ਜਾਰੀ ਕੀਤੀ ਚੇਤਾਵਨੀ
ਪੇਨਕਿਲਰ ਲੈਣ ਤੋਂ ਪਹਿਲਾਂ ਸਾਵਧਾਨ
tv9-punjabi
| Updated On: 23 Sep 2026 16:54 PM IST
Share

ਭਾਰਤ ਦੀ ਪ੍ਰਮੁੱਖ ਦਵਾਈ ਰੈਗੂਲੇਟਰੀ ਸੰਸਥਾ Central Drugs Standard Control Organisation (CDSCO) ਵੱਲੋਂ ਦਵਾਈਆਂ ਦੇ ਸੇਵਨ ਨੂੰ ਲੈ ਕੇ ਇੱਕ ਸਰਕੁਲਰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਬਿਨਾਂ ਕਿਸੇ ਸੇਫਟੀ ਜਾਂ ਸਾਵਧਾਨੀ ਦੇ ਪੇਨਕਿਲਰ (NSAIDs) ਅਤੇ ਐਂਟੀਬਾਇਓਟਿਕਸ ਲੈਣ ਨਾਲ ਹੋਣ ਵਾਲੇ ਨੁਕਸਾਨ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ। ਸੰਸਥਾ ਦਾ ਕਹਿਣਾ ਹੈ ਕਿ ਦਵਾਈਆਂ ਦੀ ਗਲਤ ਜਾਂ ਲੋੜ ਤੋਂ ਵੱਧ ਵਰਤੋਂ ਨਾਲ Chronic Kidney Disease ਦਾ ਖ਼ਤਰਾ ਵੱਧ ਸਕਦਾ ਹੈ। ਲੋਕ ਅਕਸਰ ਡਾਕਟਰ ਜਾਂ ਐਕਸਪਰਟ ਦੀ ਸਲਾਹ ਤੋਂ ਬਿਨਾਂ ਹੀ ਕੇਮਿਸਟ ਤੋਂ ਐਂਟੀਬਾਇਓਟਿਕਸ ਲੈ ਲੈਂਦੇ ਹਨ।

ਇਨ੍ਹਾਂ ਦਵਾਈਆਂ ਨੂੰ ਆਪਣੀ ਮਰਜ਼ੀ ਨਾਲ ਖਾਣਾ ਅਤੇ ਜਦੋਂ ਮਰਜ਼ੀ ਬੰਦ ਕਰ ਦੇਣ ਦੀ ਗਲਤੀ ਕਾਰਨ ਘੱਟ ਉਮਰ ਵਿੱਚ ਹੀ ਕਿਡਨੀ ਨੂੰ ਨੁਕਸਾਨ ਪਹੁੰਚ ਸਕਦਾ ਹੈ। CDSCO ਨੇ ਦਵਾਈਆਂ ਦੀ ਗਲਤ ਵਰਤੋਂ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ। ਜਾਣੋ ਸਰਕੁਲਰ ਵਿੱਚ ਹੋਰ ਕੀ-ਕੀ ਕਿਹਾ ਗਿਆ ਹੈ।

ਆਮ ਲੋਕਾਂ ਲਈ ਸਲਾਹ

ਇਸ ਸਰਕੁਲਰ ਮੁਤਾਬਕ NSAIDs/ਪੇਨਕਿਲਰ ਅਤੇ ਐਂਟੀਬਾਇਓਟਿਕਸ ਦੀ ਵਰਤੋਂ ਬਿਨਾਂ ਡਾਕਟਰ ਦੀ ਸਲਾਹ ਦੇ ਲਗਾਤਾਰ, ਵਾਰ-ਵਾਰ ਜਾਂ ਲੰਬੇ ਸਮੇਂ ਤੱਕ ਨਾ ਕਰੋ। ਇਹ ਵੀ ਕਿਹਾ ਗਿਆ ਹੈ ਕਿ ਡਾਕਟਰ ਵੱਲੋਂ ਲਿਖੀਆਂ ਗਈਆਂ ਐਂਟੀਬਾਇਓਟਿਕ ਦਵਾਈਆਂ ਨੂੰ ਸਿਰਫ਼ ਉਨ੍ਹਾਂ ਦੇ ਨਿਰਦੇਸ਼ਾਂ ਮੁਤਾਬਕ ਹੀ ਲਿਆ ਜਾਵੇ। ਇਨ੍ਹਾਂ ਦਵਾਈਆਂ ਨੂੰ ਹੋਰ ਲੋਕਾਂ ਨਾਲ ਸਾਂਝਾ ਨਾ ਕਰੋ ਅਤੇ ਬਚੀਆਂ ਹੋਈਆਂ ਪੁਰਾਣੀਆਂ ਐਂਟੀਬਾਇਓਟਿਕ ਦਵਾਈਆਂ ਦੀ ਦੁਬਾਰਾ ਵਰਤੋਂ ਨਾ ਕਰੋ। ਇਨ੍ਹਾਂ ਦਵਾਈਆਂ ਨੂੰ ਬਿਨਾਂ ਡਾਕਟਰ ਦੀ ਸਲਾਹ ਦੇ ਵਾਰ-ਵਾਰ ਲੈਣ ਨਾਲ ਗੰਭੀਰ ਨੁਕਸਾਨ ਹੋ ਸਕਦਾ ਹੈ।

ਡਾਕਟਰਾਂ ਅਤੇ ਹਸਪਤਾਲਾਂ ਲਈ ਨਵੇਂ ਨਿਯਮ

ਇਸ ਦੇ ਮੁਤਾਬਕ ਡਾਕਟਰਾਂ ਅਤੇ ਕਲੀਨਿਕਾਂ ਲਈ ਵੀ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ। ਡਾਕਟਰ ਮਰੀਜ਼ ਲਈ ਪੇਨਕਿਲਰ ਅਤੇ ਐਂਟੀਬਾਇਓਟਿਕਸ ਉਦੋਂ ਹੀ ਲਿਖਣ ਜਦੋਂ ਇਸ ਦੀ ਅਸਲ ਵਿੱਚ ਬਹੁਤ ਜ਼ਿਆਦਾ ਲੋੜ ਹੋਵੇ। ਮਰੀਜ਼ ਦੀ ਉਮਰ, ਪੁਰਾਣੀਆਂ ਬਿਮਾਰੀਆਂ ਦੀ ਹਿਸਟਰੀ ਅਤੇ ਪਹਿਲਾਂ ਤੋਂ ਚੱਲ ਰਹੀਆਂ ਦਵਾਈਆਂ ਨੂੰ ਧਿਆਨ ਵਿੱਚ ਰੱਖ ਕੇ ਨਵੀਂ ਦਵਾਈ ਲਿਖੀ ਜਾਵੇ। ਜੇਕਰ ਦਰਦ ਦੀ ਦਵਾਈ ਦਿੱਤੀ ਜਾ ਰਹੀ ਹੈ ਤਾਂ ਸਭ ਤੋਂ ਘੱਟ ਪਾਵਰ ਵਾਲੀ ਗੋਲੀ ਲਿਖਣ ਦੀ ਕੋਸ਼ਿਸ਼ ਕੀਤੀ ਜਾਵੇ। ਇੱਕੋ ਸਮੇਂ ਕਈ ਹੈਵੀ ਐਂਟੀਬਾਇਓਟਿਕਸ ਮਿਲਾ ਕੇ ਦੇਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਮਰੀਜ਼ ਦੇ ਸਰੀਰ ‘ਤੇ ਵਾਧੂ ਦਬਾਅ ਪੈ ਸਕਦਾ ਹੈ।

ਮੈਡੀਕਲ ਸਟੋਰ ਲਈ ਨਿਯਮ

ਇਸ ਵਿੱਚ ਦਵਾਈ ਵੇਚਣ ਵਾਲੇ ਦੁਕਾਨਦਾਰਾਂ ਜਾਂ ਕੇਮਿਸਟਾਂ ਲਈ ਵੀ ਕੁਝ ਨਿਯਮ ਤੈਅ ਕੀਤੇ ਗਏ ਹਨ। ਦੁਕਾਨਦਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਪੇਨਕਿਲਰ ਅਤੇ ਐਂਟੀਬਾਇਓਟਿਕਸ ਬਿਨਾਂ ਡਾਕਟਰ ਦੀ ਪਰਚੀ ਦੇ ਮਰੀਜ਼ ਨੂੰ ਨਾ ਦਿੱਤੇ ਜਾਣ। ਇਨ੍ਹਾਂ ਨੂੰ ਇਸ ਤਰ੍ਹਾਂ ਵੇਚਣਾ ਗੈਰ-ਕਾਨੂੰਨੀ ਹੈ। ਕਿਉਂਕਿ ਜ਼ਿਆਦਾਤਰ ਪੇਨਕਿਲਰ Schedule H ਅਤੇ ਜ਼ਿਆਦਾਤਰ ਐਂਟੀਬਾਇਓਟਿਕਸ Schedule H1 ਕੈਟੇਗਰੀ ਵਿੱਚ ਆਉਂਦੀਆਂ ਹਨ। ਦਵਾਈ ਦੇ ਪੱਤੇ ‘ਤੇ ਲਿਖੀ ਚੇਤਾਵਨੀ, ਜਿਵੇਂ ਕਿ ਡਾਕਟਰ ਦੀ ਸਲਾਹ ਤੋਂ ਬਿਨਾਂ ਲੈਣਾ ਖ਼ਤਰਨਾਕ ਹੈ, ਇਸ ਦਾ ਖ਼ਾਸ ਧਿਆਨ ਰੱਖਿਆ ਜਾਵੇ।

ਕਿਡਨੀ ਦੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਾ

ਡਾਕਟਰ ਅਤੇ ਐਕਸਪਰਟ ਕਹਿੰਦੇ ਹਨ ਕਿ ਅੱਜ ਦੇ ਸਮੇਂ ਵਿੱਚ ਲੋਕ ਖੁਦ ਹੀ ਆਪਣਾ ਇਲਾਜ ਕਰਨ ਲੱਗ ਪੈਂਦੇ ਹਨ। ਇਸ ਨਾਲ ਉਨ੍ਹਾਂ ਦੀ ਕਿਡਨੀ ‘ਤੇ ਵਾਧੂ ਦਬਾਅ ਪੈਂਦਾ ਹੈ ਅਤੇ ਇੱਕ ਸਮੇਂ ‘ਤੇ ਇਸ ਨਾਲ Chronic Kidney Disease ਦੀ ਸਥਿਤੀ ਬਣ ਸਕਦੀ ਹੈ। ਜੇਕਰ ਸਮੇਂ ਸਿਰ ਇਨ੍ਹਾਂ ਆਦਤਾਂ ਵਿੱਚ ਸੁਧਾਰ ਨਾ ਕੀਤਾ ਜਾਵੇ ਤਾਂ ਅੱਗੇ ਚੱਲ ਕੇ ਕਿਡਨੀ ਡੈਮੇਜ ਜਾਂ ਕਿਡਨੀ ਫੇਲ੍ਹ ਹੋਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ।

Source:TV9Hindi.com

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...