AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਿੱਲੀ ‘ਚ ਖ਼ਤਰਨਾਕ ਬਣਿਆ Corona! ਹਸਪਤਾਲਾਂ ‘ਚ ਵੀ ਦਾਖਲ ਹੋ ਰਹੇ ਹਨ ਬੱਚੇ, ਮਾਹਿਰਾਂ ਦੀ ਚੇਤਾਵਨੀ

ਦਿੱਲੀ ਵਿੱਚ ਕੋਰੋਨਾ ਦੀ Positivity ਦਰ 27 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਟੈਸਟਾਂ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ, ਸੰਕਰਮਿਤ ਲੋਕਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ।

ਦਿੱਲੀ 'ਚ ਖ਼ਤਰਨਾਕ ਬਣਿਆ Corona! ਹਸਪਤਾਲਾਂ 'ਚ ਵੀ ਦਾਖਲ ਹੋ ਰਹੇ ਹਨ ਬੱਚੇ, ਮਾਹਿਰਾਂ ਦੀ ਚੇਤਾਵਨੀ
ਸੰਕੇਤਕ ਤਸਵੀਰ
tv9-punjabi
| Updated On: 14 Apr 2023 20:28 PM IST
Share
Covid19: ਕੋਵਿਡ 19: ਰਾਜਧਾਨੀ ਦਿੱਲੀ (Delhi) ਵਿੱਚ ਕੋਰੋਨਾ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਪਿਛਲੇ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੇ 1500 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੀ Positivity ਦਰ 25 ਪ੍ਰਤੀਸ਼ਤ ਤੋਂ ਵੱਧ ਬਣੀ ਹੋਈ ਹੈ। ਦਿੱਲੀ ਵਿੱਚ ਕੋਰੋਨਾ ਦੇ ਮਰੀਜ ਸਾਰੇ ਦੇਸ਼ ਨਾਲੋਂ ਵੱਧ ਹਨ। ਘੱਟ ਆਬਾਦੀ ਦੇ ਬਾਵਜੂਦ, ਦਿੱਲੀ ਵਿੱਚ ਦੂਜੇ ਰਾਜਾਂ ਦੇ ਮੁਕਾਬਲੇ ਵੱਧ ਕੇਸ ਆ ਰਹੇ ਹਨ। ਹਸਪਤਾਲ ਵਿੱਚ ਕੋਰੋਨਾ ਵਾਇਰਸ (Corona Virus) ਦੇ ਮਰੀਜ ਵੱਧ ਦਾਖਿਲ ਹੋ ਰਹੇ ਨੇ। ਜਿਸਦੇ ਤਹਿਤ ਹਸਪਤਾਲਾਂ ਵਿੱਚ 200 ਤੋਂ ਵੱਧ ਮਰੀਜ਼ ਦਾਖ਼ਲ ਹਨ। ਹਰ ਰੋਜ਼ ਵੱਧ ਰਹੇ ਕੇਸਾਂ ਵਿਚਕਾਰ ਹੁਣ ਬੱਚੇ ਵੀ ਹਸਪਤਾਲਾਂ ਵਿੱਚ ਦਾਖਲ ਹੋ ਰਹੇ ਹਨ। ਡਾਕਟਰਾਂ ਨੇ ਦੱਸਿਆ ਕਿ ਬੱਚਿਆਂ ਵਿੱਚ ਗੰਭੀਰ ਲੱਛਣ ਨਹੀਂ ਹਨ, ਪਰ ਹਸਪਤਾਲ ਵਿੱਚ ਦਾਖਲ ਹੋਣ ਵਿੱਚ ਕੁਝ ਵਾਧਾ ਹੋਇਆ ਹੈ। ਖਾਸ ਕਰਕੇ ਭਿਆਨਕ ਬਿਮਾਰੀਆਂ ਤੋਂ ਪੀੜਤ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਗੰਭੀਰ ਮਰੀਜ਼ਾਂ ਦੀ ਸੰਖਿਆ ਘੱਟ ਹੈ

ਦਿੱਲੀ ਦੇ ਲੋਕਨਾਇਕ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾਕਟਰ ਸੁਰੇਸ਼ ਕੁਮਾਰ ਦਾ ਕਹਿਣਾ ਹੈ ਕਿ ਹਸਪਤਾਲ ‘ਚ ਬੇਸ਼ੱਕ ਮਰੀਜਾਂ ਜਿਆਦਾ ਭਰਤੀ ਹੋ ਰਹੇ ਨੇ ਪਰ ਗੰਭੀਰ ਮਰੀਜ਼ਾਂ ਦੀ ਗਿਣਤੀ ਬਹੁਤ ਘੱਟ ਹੈ। ਕਈ ਮਰੀਜ਼ਾਂ ਨੂੰ ਸਿਰਫ਼ ਸਾਵਧਾਨੀ ਵਜੋਂ ਦਾਖ਼ਲ ਕੀਤਾ ਗਿਆ ਹੈ। ਹਾਲਾਂਕਿ ਨਵਜੰਮੇ ਬੱਚਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੰਜ ਬੱਚੇ ਹਸਪਤਾਲ ਵਿੱਚ ਦਾਖ਼ਲ ਹਨ। ਇਨ੍ਹਾਂ ਵਿੱਚ ਕੋਵਿਡ ਦੇ ਲੱਛਣ ਹਨ। ਬੱਚਿਆਂ ਨੂੰ ਖੰਘ, ਪੇਟ ਦਰਦ ਅਤੇ ਹਲਕਾ ਬੁਖਾਰ ਦੀ ਸ਼ਿਕਾਇਤ ਹੈ। ਸਾਰੇ ਬੱਚਿਆਂ ਦੀ ਬਾਲ ਵਿਭਾਗ ਦੇ ਡਾਕਟਰਾਂ ਵੱਲੋਂ ਦੇਖਭਾਲ ਕੀਤੀ ਜਾ ਰਹੀ ਹੈ। ਅਜਿਹੇ ‘ਚ ਆਪਣੀ ਸਿਹਤ ਨੂੰ ਲੈ ਕੇ ਸਾਵਧਾਨ ਰਹਿਣਾ ਚਾਹੀਦਾ ਹੈ।

ਬੱਚਿਆਂ ਲਈ ਕੋਈ ਸਮੱਸਿਆ ਨਹੀਂ

ਕਲਾਵਤੀ ਸਰਨ ਹਸਪਤਾਲ ਦੇ ਡਾਕਟਰ ਅਜੇ ਵਿਕਾਸ ਨੇ ਦੱਸਿਆ ਕਿ ਕੋਵਿਡ ਨਾਲ ਸੰਕਰਮਿਤ ਚਾਰ ਬੱਚੇ ਹਸਪਤਾਲ ਵਿੱਚ ਦਾਖਲ ਹਨ। ਇਹਨਾਂ ਵਿੱਚ ਸਿਰਫ਼ ਹਲਕੇ ਲੱਛਣ ਹੁੰਦੇ ਹਨ, ਪਰ ਕੁਝ ਬੱਚਿਆਂ ਵਿੱਚ ਹੋਰ ਬਿਮਾਰੀਆਂ ਵੀ ਹੁੰਦੀਆਂ ਹਨ। ਅਜਿਹੇ ‘ਚ ਉਨ੍ਹਾਂ ਨੂੰ ਸਾਵਧਾਨੀ ਦੇ ਤੌਰ ‘ਤੇ ਭਰਤੀ ਕਰਵਾਇਆ ਗਿਆ ਹੈ। ਬੱਚਿਆਂ ਨੂੰ ਵਾਇਰਸ ਕਾਰਨ ਨਮੂਨੀਆ ਜਾਂ ਫੇਫੜਿਆਂ ਦੀ ਲਾਗ ਨਹੀਂ ਹੁੰਦੀ, ਪਰ ਕੋਮੋਰਬਿਡੀਟੀਜ਼ ਵਾਲੇ ਬੱਚਿਆਂ ਨੂੰ ਦਾਖਲ ਕੀਤਾ ਜਾ ਰਿਹਾ ਹੈ। ਇਸ ਉਮਰ ਸਮੂਹ ਵਿੱਚ ਕੋਈ ਟੀਕਾਕਰਣ ਨਹੀਂ ਹੈ। ਅਜਿਹੇ ‘ਚ ਬੱਚਿਆਂ ਦਾ ਖਾਸ ਖਿਆਲ ਰੱਖਣਾ ਪੈਂਦਾ ਹੈ।

ਰਾਜਧਾਨੀ ਵਿੱਚ ਜਲਦੀ ਪੀਕ ਤੇ ਪਹੁੰਚ ਸਕਦਾ ਹੈ ਕੋਰੋਨਾ

ਮਾਹਿਰਾਂ ਦਾ ਕਹਿਣਾ ਹੈ ਕਿ ਰਾਜਧਾਨੀ ‘ਚ ਜਲਦੀ ਹੀ ਕੋਰੋਨਾ ਦਾ ਸਿਖਰ ਆਉਣ ਵਾਲਾ ਹੈ। ਇਸ ਤੋਂ ਬਾਅਦ ਵਾਇਰਸ ਦੇ ਮਾਮਲੇ ਘੱਟ ਹੋਣੇ ਸ਼ੁਰੂ ਹੋ ਜਾਣਗੇ। ਇਸ ਸਮੇਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਡਾ: ਸੁਰੇਸ਼ ਕੁਮਾਰ ਦੇ ਇਸ ਮਹੀਨੇ ਦੇ ਅੰਤ ਤੱਕ ਦਿੱਲੀ ਵਿੱਚ ਪੀਕ ‘ਤੇ ਪਹੁੰਚਣ ਦੀ ਸੰਭਾਵਨਾ ਹੈ। ਅਗਲੇ ਇੱਕ ਜਾਂ ਦੋ ਹਫ਼ਤਿਆਂ ਵਿੱਚ ਕੋਵਿਡ ਆਪਣੇ ਸਿਖਰ ‘ਤੇ ਹੋਵੇਗਾ, ਉਸ ਤੋਂ ਬਾਅਦ ਵਾਇਰਸ ਦੇ ਮਾਮਲੇ ਘੱਟਣੇ ਸ਼ੁਰੂ ਹੋ ਜਾਣਗੇ। ਪੀਕ ਦੌਰਾਨ ਦੌਰਾਨ ਵੀ ਕੇਸਾਂ ਦੇ ਵਧਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਲੋਕਾਂ ਨੂੰ ਕੋਵਿਡ ਤੋਂ ਸੁਚੇਤ ਰਹਿਣਾ ਚਾਹੀਦਾ ਹੈ।ਡਾ: ਕੁਮਾਰ ਨੇ ਕਿਹਾ ਹੈ ਕਿ ਵਾਇਰਸ ਨੂੰ ਰੋਕਣ ਲਈ ਇਹ ਟੀਕਾ ਬਹੁਤ ਕਾਰਗਰ ਹੈ, ਜਿਨ੍ਹਾਂ ਨੇ ਬੂਸਟਰ ਡੋਜ਼ ਨਹੀਂ ਲਈ ਹੈ, ਉਹ ਇਸ ਨੂੰ ਲਗਵਾ ਸਕਦੇ ਹਨ। ਵੈਕਸੀਨ ਵਾਇਰਸ ਤੋਂ ਕਾਫੀ ਹੱਦ ਤੱਕ ਸੁਰੱਖਿਆ ਪ੍ਰਦਾਨ ਕਰਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...