AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ਸਮੇਤ 23 ਦੇਸ਼ਾਂ ਵਿੱਚ ਫੈਲਿਆ ਕੋਰੋਨਾ ਦਾ ਨਵਾਂ ਵੇਰੀਐਂਟ, ਮਾਹਿਰਾਂ ਨੇ ਦਿੱਤੀ ਸੁਚੇਤ ਰਹਿਣ ਦੀ ਸਲਾਹ

ਭਾਵੇਂ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਨਾਮਾਤਰ ਰਹਿ ਗਏ ਸਨ, ਪਰ ਹੁਣ ਇੱਕ ਵਾਰ ਫਿਰ ਵਿਸ਼ਵ ਪੱਧਰ 'ਤੇ ਚਿੰਤਾ ਵਧਣ ਲੱਗੀ ਹੈ। ਕੋਵਿਡ ਦਾ SARS-CoV-2 BA.3.2 ਵੇਰੀਐਂਟ ਹੁਣ ਹੌਲੀ-ਹੌਲੀ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਪੈਰ ਪਸਾਰ ਰਿਹਾ ਹੈ।

ਅਮਰੀਕਾ ਸਮੇਤ 23 ਦੇਸ਼ਾਂ ਵਿੱਚ ਫੈਲਿਆ ਕੋਰੋਨਾ ਦਾ ਨਵਾਂ ਵੇਰੀਐਂਟ, ਮਾਹਿਰਾਂ ਨੇ ਦਿੱਤੀ ਸੁਚੇਤ ਰਹਿਣ ਦੀ ਸਲਾਹ
ਅਮਰੀਕਾ ਸਮੇਤ 23 ਦੇਸ਼ਾਂ ‘ਚ ਫੈਲਿਆ ਕੋਰੋਨਾ ਦਾ ਨਵਾਂ ਵੇਰੀਐਂਟ
tv9-punjabi
| Updated On: 26 Mar 2026 16:53 PM IST
Share

ਭਾਵੇਂ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਨਾਮਾਤਰ ਰਹਿ ਗਏ ਸਨ, ਪਰ ਹੁਣ ਇੱਕ ਵਾਰ ਫਿਰ ਵਿਸ਼ਵ ਪੱਧਰ ‘ਤੇ ਚਿੰਤਾ ਵਧਣ ਲੱਗੀ ਹੈ। ਕੋਵਿਡ ਦਾ SARS-CoV-2 BA.3.2 ਵੇਰੀਐਂਟ ਹੁਣ ਹੌਲੀ-ਹੌਲੀ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਪੈਰ ਪਸਾਰ ਰਿਹਾ ਹੈ। ਅਮਰੀਕਾ ਦੀ ਸਿਹਤ ਸੰਸਥਾ ਸੀਡੀਸੀ (CDC) ਦੇ ਅਨੁਸਾਰ, ਇਹ ਵੇਰੀਐਂਟ ਹੁਣ ਤੱਕ 23 ਦੇਸ਼ਾਂ ਵਿੱਚ ਰਿਪੋਰਟ ਕੀਤਾ ਜਾ ਚੁੱਕਾ ਹੈ। ਇਸ ਦੀ ਨਿਗਰਾਨੀ ‘ਟ੍ਰੈਵਲਰ-ਬੇਸਡ ਜੀਨੋਮਿਕ ਸਰਵੀਲੈਂਸ ਪ੍ਰੋਗਰਾਮ’ ਰਾਹੀਂ ਕੀਤੀ ਜਾ ਰਹੀ ਹੈ। ਮਾਰਚ 2026 ਤੱਕ, ਅਮਰੀਕਾ ਦੇ 29 ਰਾਜਾਂ ਵਿੱਚ ਦੋ ਦਰਜਨ ਤੋਂ ਵੱਧ ਮਰੀਜ਼ਾਂ ਅਤੇ 6 ਅੰਤਰਰਾਸ਼ਟਰੀ ਯਾਤਰੀਆਂ ਵਿੱਚ ਇਸ ਦੀ ਪੁਸ਼ਟੀ ਹੋਈ ਹੈ।

75 ਵਾਰ ਬਦਲ ਚੁੱਕਿਆ ਹੈ ਆਪਣਾ ਰੂਪ

SARS-CoV-2 BA.3.2 ਵੇਰੀਐਂਟ ਦੇ ਮਾਮਲੇ ਸਭ ਤੋਂ ਪਹਿਲਾਂ ਦੋ ਸਾਲ ਪਹਿਲਾਂ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਏ ਸਨ। ਉਸ ਤੋਂ ਬਾਅਦ ਕੇਸ ਘਟਣੇ ਸ਼ੁਰੂ ਹੋ ਗਏ ਸਨ, ਪਰ ਹੁਣ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਇਹ ਮੁੜ ਉੱਭਰ ਰਿਹਾ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਇਸ ਵੇਰੀਐਂਟ ਦੇ ਸਪਾਈਕ ਪ੍ਰੋਟੀਨ ਵਿੱਚ ਲਗਭਗ 75 ਮਿਊਟੇਸ਼ਨ ਹੋ ਚੁੱਕੇ ਹਨ। ਇਸ ਦਾ ਮਤਲਬ ਹੈ ਕਿ ਕੋਰੋਨਾ ਦਾ ਇਹ ਵੇਰੀਐਂਟ ਲਗਾਤਾਰ ਆਪਣਾ ਰੂਪ ਬਦਲ ਰਿਹਾ ਹੈ। ਮਾਹਿਰਾਂ ਦਾ ਖਦਸ਼ਾ ਹੈ ਕਿ ਇੰਨੇ ਬਦਲਾਅ ਕਾਰਨ ਇਸ ਵੇਰੀਐਂਟ ‘ਤੇ ਵੈਕਸੀਨ ਦਾ ਅਸਰ ਘੱਟ ਹੋ ਸਕਦਾ ਹੈ।

ਇਹ ਵੇਰੀਐਂਟ ਸਰੀਰ ਦੀ ਪ੍ਰਤੀਰੋਧਕ ਸ਼ਕਤੀ (Immunity) ਨੂੰ ਚਕਮਾ ਦੇਣ ਦੀ ਸਮਰੱਥਾ ਰੱਖਦਾ ਹੈ, ਜਿਸ ਨਾਲ ਇਨਫੈਕਸ਼ਨ ਦਾ ਖਤਰਾ ਵਧ ਜਾਂਦਾ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਇਸ ਦੇ ਕੋਈ ਗੰਭੀਰ ਲੱਛਣ ਨਹੀਂ ਦੇਖੇ ਗਏ ਹਨ। ਪਰ ਇਸ ਦੇ ਫੈਲਣ ਦੀ ਦਰ (Transmission Rate) ਬਹੁਤ ਜ਼ਿਆਦਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਅਮਰੀਕਾ ਵਿੱਚ ਕੇਸ ਹੋਰ ਵਧਣ ਦੀ ਸੰਭਾਵਨਾ ਹੈ।

ਯੂਰਪ ਵਿੱਚ ਵੀ ਦਿਖ ਚੁੱਕਿਆ ਹੈ ਅਸਰ

BA.3.2 ਵੇਰੀਐਂਟ ਪਹਿਲਾਂ ਹੀ ਯੂਰਪ ਵਿੱਚ ਆਪਣਾ ਅਸਰ ਦਿਖਾ ਚੁੱਕਾ ਹੈ। ਪਿਛਲੇ ਸਾਲ ਉੱਥੇ ਇਸ ਦੇ ਕਾਫੀ ਮਾਮਲੇ ਸਾਹਮਣੇ ਆਏ ਸਨ। ਉਸ ਸਮੇਂ ਕੋਵਿਡ ਦੇ ਕੁੱਲ ਮਾਮਲਿਆਂ ਵਿੱਚੋਂ ਲਗਭਗ 35 ਫੀਸਦੀ ਕੇਸ ਇਸੇ ਵੇਰੀਐਂਟ ਦੇ ਸਨ। ਡੈਨਮਾਰਕ ਅਤੇ ਨੀਦਰਲੈਂਡ ਵਿੱਚ ਵੀ ਇਸ ਦੇ ਕਾਫੀ ਮਰੀਜ਼ ਰਿਪੋਰਟ ਹੋਏ ਸਨ। ਹਾਲਾਂਕਿ ਉੱਥੇ ਵੀ ਮਰੀਜ਼ਾਂ ਵਿੱਚ ਹਲਕੇ ਲੱਛਣ ਹੀ ਪਾਏ ਗਏ ਸਨ, ਪਰ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਸੀ।

ਕੀ ਭਾਰਤ ਨੂੰ ਚਿੰਤਾ ਕਰਨ ਦੀ ਲੋੜ ਹੈ?

ਮਹਾਂਮਾਰੀ ਮਾਹਿਰ ਡਾ. ਜੁਗਲ ਕਿਸ਼ੋਰ ਅਨੁਸਾਰ ਭਾਰਤ ਵਿੱਚ ਇਸ ਵੇਰੀਐਂਟ ਤੋਂ ਕੋਈ ਵੱਡਾ ਖਤਰਾ ਨਜ਼ਰ ਨਹੀਂ ਆ ਰਿਹਾ। ਹਾਲੇ ਤੱਕ ਭਾਰਤ ਵਿੱਚ ਇਸ ਦਾ ਕੋਈ ਅਧਿਕਾਰਤ ਮਾਮਲਾ ਸਾਹਮਣੇ ਨਹੀਂ ਆਇਆ ਹੈ। ਭਾਰਤ ਵਿੱਚ ਜ਼ਿਆਦਾਤਰ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ ਅਤੇ ਇੱਥੇ ਕੋਵਿਡ ਦੇ ਲੱਛਣ ਸਧਾਰਨ ਫਲੂ ਵਰਗੇ ਹੀ ਹਨ।

ਡਾਕਟਰਾਂ ਦਾ ਕਹਿਣਾ ਹੈ ਕਿ ਜੋ ਵੇਰੀਐਂਟ ਅਮਰੀਕਾ ਵਿੱਚ ਫੈਲ ਰਿਹਾ ਹੈ, ਉਹ ਬਿਲਕੁਲ ਨਵਾਂ ਨਹੀਂ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਭਾਰਤ ਵਿੱਚ ਕੋਵਿਡ ਕਾਰਨ ਪਹਿਲਾਂ ਵਰਗੀ ਗੰਭੀਰ ਸਥਿਤੀ ਬਣਨ ਦੀ ਕੋਈ ਸੰਭਾਵਨਾ ਨਹੀਂ ਹੈ, ਫਿਰ ਵੀ ਸਾਵਧਾਨ ਅਤੇ ਸੁਚੇਤ ਰਹਿਣਾ ਜ਼ਰੂਰੀ ਹੈ।

Follow Us
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ...
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...