ਪੋਸ਼ਕ ਤੱਤਾਂ ਨਾਲ ਭਰਪੂਰ ਹੈ ਦਹੀਂ ਪਰ ਸਹੀ ਮਾਤਰਾ ‘ਚ ਖਾਣਾ ਜਰੂਰੀ

Updated On: 

13 Feb 2023 14:13 PM

ਡੇਅਰੀ ਉਤਪਾਦਾਂ ਵਿੱਚ ਦਹੀ ਨੂੰ ਸਿਹਤਮੰਦ ਪਦਾਰਥ ਮੰਨਿਆ ਗਿਆ ਹੈ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਅਤੇ ਸਾਡੇ ਸਰੀਰ ਨੂੰ ਕਈ ਜਰੂਰੀ ਤੱਤ ਪ੍ਰਦਾਨ ਕਰਦਾ ਹੈ।

ਪੋਸ਼ਕ ਤੱਤਾਂ ਨਾਲ ਭਰਪੂਰ ਹੈ ਦਹੀਂ ਪਰ ਸਹੀ ਮਾਤਰਾ ਚ ਖਾਣਾ ਜਰੂਰੀ

ਦਹੀ ਜਾਂ ਯੋਗਰਟ 'ਚੋਂ ਕਿਹੜਾ ਬਿਹਤਰ

Follow Us On

ਡੇਅਰੀ ਉਤਪਾਦਾਂ ਵਿੱਚ ਦਹੀ ਨੂੰ ਇੱਕ ਚੰਗਾ ਪਦਾਰਥ ਮੰਨਿਆ ਗਿਆ ਹੈ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਅਤੇ ਸਾਡੇ ਸਰੀਰ ਨੂੰ ਕਈ ਜ਼ਰੂਰੀ ਤੱਤ ਪ੍ਰਦਾਨ ਕਰਦਾ ਹੈ। ਪਰ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਤਰ੍ਹਾਂ ਦਹੀਂ ਨੂੰ ਵੀ ਸਹੀ ਮਾਤਰਾ ‘ਚ ਖਾਣਾ ਸਾਡੇ ਲਈ ਬਹੁਤ ਜ਼ਰੂਰੀ ਹੈ। ਬਹੁਤ ਜ਼ਿਆਦਾ ਦਹੀਂ ਖਾਣ ਨਾਲ ਵੀ ਸਾਡੇ ਸਰੀਰ ਵਿੱਚ ਕਈ ਵਿਕਾਰ ਪੈਦਾ ਹੋ ਸਕਦੇ ਹਨ ਜੋ ਸਾਨੂੰ ਗੰਭੀਰ ਰੂਪ ਵਿੱਚ ਬੀਮਾਰ ਕਰ ਸਕਦੇ ਹਨ।

ਇਨ੍ਹਾਂ ਪੋਸ਼ਕ ਤੱਤਾਂ ਦਾ ਖਜ਼ਾਨਾ ਹੈ ਦਹੀਂ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਦਹੀਂ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਦਹੀਂ ਵਿੱਚ ਕੈਲਸ਼ੀਅਮ, ਵਿਟਾਮਿਨ ਬੀ-2, ਵਿਟਾਮਿਨ ਬੀ12, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਰੋਜ਼ਾਨਾ ਇੱਕ ਕੱਪ ਦਹੀਂ ਦਾ ਸੇਵਨ ਸਿਹਤ ਦੇ ਨਾਲ-ਨਾਲ ਚਮੜੀ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।

ਜ਼ਿਆਦਾ ਦਹੀਂ ਖਾਣ ਦੇ ਨੁਕਸਾਨ

ਜਿੱਥੇ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸਾਡੇ ਸਰੀਰ ਨੂੰ ਦਹੀਂ ਤੋਂ ਕਈ ਤਰ੍ਹਾਂ ਦੇ ਪੋਸ਼ਕ ਤੱਤ ਮਿਲਦੇ ਹਨ, ਉੱਥੇ ਹੀ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਅਸੀਂ ਇਸ ਦਾ ਸੇਵਨ ਜ਼ਰੂਰਤ ਤੋਂ ਜ਼ਿਆਦਾ ਕਰਦੇ ਹਾਂ ਤਾਂ ਸਾਡਾ ਪਾਚਨ ਤੰਤਰ ਕਮਜ਼ੋਰ ਹੋਣ ਲੱਗਦਾ ਹੈ। ਜੇਕਰ ਪਾਚਨ ਤੰਤਰ ਠੀਕ ਤਰ੍ਹਾਂ ਨਾਲ ਕੰਮ ਨਹੀਂ ਕਰਦਾ ਤਾਂ ਸਾਨੂੰ ਦਹੀਂ ਖਾਣ ਨਾਲ ਕਬਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਸਾਨੂੰ ਪੇਟ ਫੁੱਲਣ ਆਦਿ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਸਰੀਰ ‘ਚ ਸੋਜ ਅਤੇ ਗੈਸ ਦੀ ਸਮੱਸਿਆ ਬਹੁਤ ਵਧਣ ਲੱਗਦੀ ਹੈ। ਇਸ ਕਾਰਨ ਸਾਡਾ ਭਾਰ ਤੇਜ਼ੀ ਨਾਲ ਵਧ ਸਕਦਾ ਹੈ ਅਤੇ ਗੋਡਿਆਂ ‘ਚ ਦਰਦ ਆਦਿ ਦੀ ਸਮੱਸਿਆ ਹੋ ਸਕਦੀ ਹੈ।

ਆਯੁਰਵੇਦ ਅਨੁਸਾਰ ਇਸ ਤਰ੍ਹਾਂ ਕਰੋ ਦਹੀਂ ਦਾ ਸੇਵਨ

ਆਯੁਰਵੇਦ ਵਿੱਚ ਦੱਸਿਆ ਗਿਆ ਹੈ ਕਿ ਸਰਦੀ ਦੇ ਮੌਸਮ ਵਿੱਚ ਦਹੀਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਦਹੀਂ ਦੀ ਤਸੀਰ ਠੰਡੀ ਹੁੰਦੀ ਹੈ, ਅਜਿਹੇ ‘ਚ ਇਸ ਨੂੰ ਖਾਣ ਨਾਲ ਤੁਹਾਨੂੰ ਖੰਘ ਜਾਂ ਜ਼ੁਕਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਯੁਰਵੇਦ ਅਨੁਸਾਰ ਦਹੀਂ ਕਫ ਦੋਸ਼ ਨੂੰ ਵਧਾਉਂਦਾ ਹੈ। ਇਸ ਲਈ ਇਹ ਦਮੇ, ਸਾਈਨਸ ਭੀੜ ਜਾਂ ਸਾਹ ਦੀਆਂ ਸਮੱਸਿਆਵਾਂ ਜਿਵੇਂ ਜ਼ੁਕਾਮ ਅਤੇ ਖੰਘ ਵਾਲੇ ਲੋਕਾਂ ਲਈ ਮੁਸ਼ਕਲ ਪੈਦਾ ਕਰ ਸਕਦਾ ਹੈ। ਆਯੁਰਵੇਦ ਅਨੁਸਾਰ ਦਹੀਂ ਖਾਣ ਦਾ ਸਭ ਤੋਂ ਵਧੀਆ ਸਮਾਂ ਦੁਪਹਿਰ ਦਾ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਕਰੋ ਕਿ ਦਹੀਂ ‘ਚ ਕੁਝ ਮਿਲਾ ਕੇ ਖਾਣ ਦੀ ਬਜਾਏ ਸਾਦਾ ਦਹੀਂ ਹੀ ਖਾਦਾ ਜਾਵੇ ।