AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dengue and Flu Symptoms : ਡੇਂਗੂ ਅਤੇ ਸੀਜਨਲ ਫਲੂ ਦੇ ਲੱਛਣ ‘ਚ ਅੰਤਰ ਨੂੰ ਲੈ ਕੇ ਤੁਸੀਂ ਹੋ ਕੰਨਫਿਊਜ ਤਾਂ ਮਹਿਰਾਂ ਤੋਂ ਜਾਣੋ

Dengue and Flu symptoms : ਇਸ ਸਮੇਂ ਦੇਸ਼ ਭਰ 'ਚ ਡੇਂਗੂ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ ਬਦਲਦੇ ਮੌਸਮ ਕਾਰਨ ਮੌਸਮੀ ਫਲੂ ਨੇ ਵੀ ਦਸਤਕ ਦੇ ਦਿੱਤੀ ਹੈ। ਡੇਂਗੂ ਅਤੇ ਮੌਸਮੀ ਫਲੂ ਦੇ ਕਈ ਲੱਛਣ ਲਗਭਗ ਇੱਕੋ ਜਿਹੇ ਹੁੰਦੇ ਹਨ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਦੇ ਲੱਛਣਾਂ ਵਿੱਚ ਅੰਤਰ ਬਾਰੇ ਜਾਗਰੂਕ ਹੋਣਾ ਜ਼ਰੂਰੀ ਹੈ।

Dengue and Flu Symptoms : ਡੇਂਗੂ ਅਤੇ ਸੀਜਨਲ ਫਲੂ ਦੇ ਲੱਛਣ 'ਚ ਅੰਤਰ ਨੂੰ ਲੈ ਕੇ ਤੁਸੀਂ ਹੋ ਕੰਨਫਿਊਜ ਤਾਂ ਮਹਿਰਾਂ ਤੋਂ ਜਾਣੋ
tv9-punjabi
| Published: 07 Oct 2023 22:19 PM IST
Share

ਹੈਲਥ ਨਿਊਜ। ਦੇਸ਼ ਦੇ ਕਈ ਰਾਜਾਂ ਵਿੱਚ ਡੇਂਗੂ ਬੁਖਾਰ (Dengue fever) ਦੇ ਮਾਮਲੇ ਚਿੰਤਾਜਨਕ ਰੂਪ ਵਿੱਚ ਵੱਧ ਰਹੇ ਹਨ। ਇਸ ਬੁਖਾਰ ਕਾਰਨ ਮਰੀਜਾਂ ਦੀ ਮੌਤ ਵੀ ਹੋ ਰਹੀ ਹੈ। ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਡੇਂਗੂ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਡਾਕਟਰਾਂ ਨੇ ਸਾਰਿਆਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੌਰਾਨ ਦੇਸ਼ ਵਿੱਚ ਮੌਸਮੀ ਫਲੂ ਦੇ ਮਾਮਲੇ ਵੀ ਵਧਣੇ ਸ਼ੁਰੂ ਹੋ ਗਏ ਹਨ। ਬਦਲਦੇ ਮੌਸਮ ਕਾਰਨ ਫਲੂ ਦਾ ਘੇਰਾ ਵਧਦਾ ਜਾ ਰਿਹਾ ਹੈ।

ਸਮੱਸਿਆ ਇਹ ਹੈ ਕਿ ਡੇਂਗੂ ਅਤੇ ਮੌਸਮੀ ਫਲੂ ਦੇ ਜ਼ਿਆਦਾਤਰ ਲੱਛਣ ਇੱਕੋ ਜਿਹੇ ਹੁੰਦੇ ਹਨ। ਇਸ ਕਾਰਨ ਇਨ੍ਹਾਂ ਦੋਵਾਂ ਬਿਮਾਰੀਆਂ (Diseases) ਨੂੰ ਲੈ ਕੇ ਲੋਕਾਂ ਵਿੱਚ ਕਾਫੀ ਭੰਬਲਭੂਸਾ ਬਣਿਆ ਹੋਇਆ ਹੈ। ਕਈ ਲੋਕ ਮੌਸਮੀ ਫਲੂ ਦੇ ਲੱਛਣ ਵਿਖਾਉਣ ‘ਤੇ ਹੀ ਡੇਂਗੂ ਦੀ ਜਾਂਚ ਕਰਵਾ ਰਹੇ ਹਨ ਪਰ ਡੇਂਗੂ ਦੀ ਰਿਪੋਰਟ ਨੈਗੇਟਿਵ ਆ ਰਹੀ ਹੈ।

ਡੇਂਗੂ ਦੇ ਕੁੱਝ ਲੱਛਣ ਫਲੂ ਤੋਂ ਵੱਖਰੇ ਹਨ

ਅਜਿਹੀ ਸਥਿਤੀ ਵਿੱਚ ਲੋਕਾਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਮੌਸਮੀ ਫਲੂ ਅਤੇ ਡੇਂਗੂ ਦੇ ਲੱਛਣਾਂ ਵਿੱਚ ਕੀ ਅੰਤਰ ਹੈ? ਇਹ ਜਾਣਨ ਲਈ ਅਸੀਂ ਮਾਹਿਰਾਂ ਨਾਲ ਗੱਲ ਕੀਤੀ ਹੈ। ਸਫਦਰਜੰਗ ਹਸਪਤਾਲ ਦੇ ਕਮਿਊਨਿਟੀ ਮੈਡੀਸਨ ਵਿਭਾਗ (Department of Medicine) ਦੇ ਐਚਓਡੀ ਪ੍ਰੋਫੈਸਰ ਡਾ. ਜੁਗਲ ਕਿਸ਼ੋਰ ਦਾ ਕਹਿਣਾ ਹੈ ਕਿ ਡੇਂਗੂ ਅਤੇ ਮੌਸਮੀ ਫਲੂ ਦੇ ਕਈ ਲੱਛਣ ਇੱਕੋ ਜਿਹੇ ਹੁੰਦੇ ਹਨ। ਇਸ ਨਾਲ ਬੁਖਾਰ, ਜ਼ੁਕਾਮ, ਮਾਸਪੇਸ਼ੀਆਂ ਵਿਚ ਦਰਦ ਅਤੇ ਸਿਰ ਦਰਦ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਪਰ ਡੇਂਗੂ ਦੇ ਕੁਝ ਲੱਛਣ ਫਲੂ ਤੋਂ ਬਿਲਕੁਲ ਵੱਖਰੇ ਹੁੰਦੇ ਹਨ। ਜਿਸ ਨੂੰ ਤੁਸੀਂ ਇਸ ਤਰ੍ਹਾਂ ਪਛਾਣ ਸਕਦੇ ਹੋ।

ਇਹ ਹੈ ਲੱਛਣਾਂ ਵਿੱਚ ਅੰਤਰ

ਡਾ: ਕਿਸ਼ੋਰ ਦੱਸਦੇ ਹਨ ਕਿ ਡੇਂਗੂ ਵਿਚ ਸਰੀਰ ‘ਤੇ ਲਾਲ ਧੱਫੜ ਨਜ਼ਰ ਆ ਸਕਦੇ ਹਨ, ਪਰ ਮੌਸਮੀ ਫਲੂ ਵਿਚ ਅਜਿਹਾ ਨਹੀਂ ਹੁੰਦਾ। ਫਲੂ ਵਿੱਚ ਬੁਖਾਰ 100 ਜਾਂ 101 ਡਿਗਰੀ ਤੱਕ ਰਹਿੰਦਾ ਹੈ ਪਰ ਡੇਂਗੂ ਵਿੱਚ ਬੁਖਾਰ 104 ਡਿਗਰੀ ਤੱਕ ਚਲਾ ਜਾਂਦਾ ਹੈ। ਡੇਂਗੂ ਕਾਰਨ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ, ਪਰ ਮੌਸਮੀ ਫਲੂ ਵਿੱਚ ਅਜਿਹਾ ਨਹੀਂ ਹੁੰਦਾ। ਮੌਸਮੀ ਫਲੂ ਵਿਚ ਬੁਖਾਰ ਚੜ੍ਹਦਾ ਅਤੇ ਉਤਰਦਾ ਹੈ ਪਰ ਡੇਂਗੂ ਵਿਚ ਬੁਖਾਰ ਬਣਿਆ ਰਹਿੰਦਾ ਹੈ।

ਡਾਕਟਰ ਨਾਲ ਸਲਾਹ ਕਰੋ

ਜੇਕਰ ਤੁਹਾਡੇ ਕੋਲ ਫਲੂ ਦੇ ਲੱਛਣ ਹਨ ਜੋ ਦੋ ਤੋਂ ਤਿੰਨ ਦਿਨਾਂ ਤੱਕ ਜਾਰੀ ਰਹਿੰਦੇ ਹਨ, ਤਾਂ ਤੁਹਾਨੂੰ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਅਜਿਹਾ ਇਸ ਲਈ ਕਿਉਂਕਿ ਇਸ ਸਮੇਂ ਡੇਂਗੂ ਅਤੇ ਮੌਸਮੀ ਫਲੂ ਤੋਂ ਇਲਾਵਾ ਟਾਈਫਾਈਡ ਦੇ ਵੀ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਜ਼ਰੂਰੀ ਹੈ ਕਿ ਬੁਖਾਰ ਹੋਣ ‘ਤੇ ਦੋ ਦਿਨ ਤੋਂ ਵੱਧ ਇੰਤਜ਼ਾਰ ਨਾ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਵੀ ਕਰਵਾਇਆ ਜਾਵੇ। ਡੇਂਗੂ ਦੀ ਸਮੇਂ ਸਿਰ ਜਾਂਚ ਨਾਲ ਮਰੀਜ਼ ਵਿੱਚ ਗੰਭੀਰ ਲੱਛਣਾਂ ਨੂੰ ਘੱਟ ਕੀਤਾ ਜਾ ਸਕਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...