Delhi Air Pollution: ਦਿੱਲੀ ਦਾ AQI ਗੰਭੀਰ ਸ਼੍ਰੇਣੀ ‘ਚ ਪਹੁੰਚਿਆ, ਸਿਹਤ ਲਈ ਕਿੰਨਾ ਖਤਰਨਾਕ?

Updated On: 

14 Nov 2024 15:59 PM

Delhi AQI: ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਦਿੱਲੀ ਵਿੱਚ ਏਕਿਊਆਈ (ਏਅਰ ਕੁਆਲਿਟੀ ਇੰਡੈਕਸ) ਗੰਭੀਰ ਸ਼੍ਰੇਣੀ ਵਿੱਚ ਚਲਾ ਗਿਆ ਹੈ। ਪ੍ਰਦੂਸ਼ਣ ਵਿੱਚ ਇਹ ਵਾਧਾ ਸਿਹਤ ਲਈ ਬਹੁਤ ਖਤਰਨਾਕ ਮੰਨਿਆ ਜਾਂਦਾ ਹੈ। ਇਹ ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਘਾਤਕ ਸਾਬਤ ਹੋ ਸਕਦਾ ਹੈ।

Delhi Air Pollution: ਦਿੱਲੀ ਦਾ AQI ਗੰਭੀਰ ਸ਼੍ਰੇਣੀ ਚ ਪਹੁੰਚਿਆ, ਸਿਹਤ ਲਈ ਕਿੰਨਾ ਖਤਰਨਾਕ?

ਦਿੱਲੀ-NCR 'ਚ ਹਵਾ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਸਖਤ

Follow Us On

Delhi Air Pollution: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਵਿਗੜਦੀ ਜਾ ਰਹੀ ਹੈ। ਦਿੱਲੀ ਵਿੱਚ ਏਕਿਊਆਈ (ਏਅਰ ਕੁਆਲਿਟੀ ਇੰਡੈਕਸ) ਗੰਭੀਰ ਸ਼੍ਰੇਣੀ ਵਿੱਚ ਚਲਾ ਗਿਆ ਹੈ। AQI 400 ਨੂੰ ਪਾਰ ਜਾ ਚੁੱਕਿਆ ਹੈ ਪ੍ਰਦੂਸ਼ਣ ‘ਚ ਇਹ ਵਾਧਾ ਸਿਹਤ ਲਈ ਬਹੁਤ ਖਤਰਨਾਕ ਮੰਨਿਆ ਜਾਂਦਾ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਪ੍ਰਦੂਸ਼ਣ ਸਰੀਰ ਦੇ ਲਗਭਗ ਹਰ ਅੰਗ ਨੂੰ ਨੁਕਸਾਨ ਪਹੁੰਚਾਉਂਦਾ ਹੈ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਸਾਹ ਦੀਆਂ ਬੀਮਾਰੀਆਂ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਇਸ ਮੌਸਮ ‘ਚ ਕਾਫ਼ੀ ਵੱਧ ਜਾਂਦੀਆਂ ਹਨ। ਪ੍ਰਦੂਸ਼ਣ ਬਜ਼ੁਰਗਾਂ ਤੇ ਦਿਲ ਦੇ ਮਰੀਜ਼ਾਂ ਦੀ ਮੌਤ ਦਾ ਕਾਰਨ ਵੀ ਬਣ ਸਕਦਾ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ AQI 400 ਤੋਂ ਵੱਧ ਜਾਂਦਾ ਹੈ ਤਾਂ ਇਹ ਸਾਹ ਦੀਆਂ ਬੀਮਾਰੀਆਂ ਦਾ ਕਾਰਨ ਬਣਦਾ ਹੈ। ਇਹਨਾਂ ਵਿੱਚ ਦਮਾ, ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼ (ਸੀਓਪੀਡੀ), ਅਤੇ ਨਿਮੋਨੀਆ ਦਾ ਖਤਰਾ ਸ਼ਾਮਲ ਹੈ। ਨਿਮੋਨੀਆ ਛੋਟੇ ਬੱਚਿਆਂ ਵਿੱਚ ਹੁੰਦਾ ਹੈ ਅਤੇ ਇਹ ਘਾਤਕ ਸਿੱਧ ਹੋ ਸਕਦਾ ਹੈ। ਵਧਦੇ ਪ੍ਰਦੂਸ਼ਣ ਦਾ ਅਸਰ ਦਿਲ ‘ਤੇ ਵੀ ਪੈਂਦਾ ਹੈ। ਪ੍ਰਦੂਸ਼ਣ ਵਿੱਚ ਮੌਜੂਦ ਛੋਟੇ ਕਣ ਵੀ ਸਾਹ ਰਾਹੀਂ ਖੂਨ ਵਿੱਚ ਦਾਖਲ ਹੁੰਦੇ ਹਨ। ਇਹ ਦਿਲ ਦੇ ਆਲੇ-ਦੁਆਲੇ ਦੀਆਂ ਨਾੜੀਆਂ ਵਿੱਚ ਜਮ੍ਹਾਂ ਹੋਣ ਲੱਗਦੇ ਹਨ ਅਤੇ ਉੱਥੇ ਰੁਕਾਵਟ ਪੈਦਾ ਕਰਦੇ ਹਨ। ਇਸ ਨਾਲ ਦਿਲ ਦਾ ਦੌਰਾ ਪੈ ਸਕਦਾ ਹੈ। ਕੁਝ ਹਵਾ ਪ੍ਰਦੂਸ਼ਕ, ਜਿਵੇਂ ਕਿ PM ਅਤੇ ਪੌਲੀਸਾਈਕਲਿਕ ਐਰੋਮੈਟਿਕ ਹਾਈਡਰੋਕਾਰਬਨ (PAHs), ਕੈਂਸਰ ਦਾ ਕਾਰਨ ਬਣ ਸਕਦੇ ਹਨ। ਇਸ ਕਾਰਨ ਫੇਫੜਿਆਂ ਦੇ ਕੈਂਸਰ ਦਾ ਖਤਰਾ ਰਹਿੰਦਾ ਹੈ।

ਵਧਦਾ ਪ੍ਰਦੂਸ਼ਣ ਇਨ੍ਹਾਂ ਲੋਕਾਂ ਲਈ ਖਤਰਨਾਕ

ਦਿੱਲੀ ਏਮਜ਼ ਦੇ ਪਲਮੋਨੋਲੋਜੀ, ਕ੍ਰਿਟੀਕਲ ਕੇਅਰ ਤੇ ਸਲੀਪ ਮੈਡੀਸਨ ਵਿਭਾਗ ਦੇ ਸਾਬਕਾ ਐਚਓਡੀ ਪ੍ਰੋਫੈਸਰ ਡਾ. ਸੀ ਖਿਲਨਾਨੀ ਦਾ ਕਹਿਣਾ ਹੈ ਕਿ 400 ਤੋਂ ਵੱਧ AQI ਬਹੁਤ ਖਤਰਨਾਕ ਹੈ। ਇਸ ਹਵਾ ਵਿੱਚ ਸਾਹ ਲੈਣਾ ਇਸ ਤਰ੍ਹਾਂ ਹੈ ਜਿਵੇਂ ਤੁਸੀਂ ਹਰ ਰੋਜ਼ 15 ਤੋਂ ਵੱਧ ਸਿਗਰਟਾਂ ਪੀ ਰਹੇ ਹੋ। ਸਾਹ ਦੀਆਂ ਬੀਮਾਰੀਆਂ ਵਾਲੇ ਮਰੀਜ਼ਾਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ‘ਤੇ ਪ੍ਰਦੂਸ਼ਣ ਦਾ ਗੰਭੀਰ ਪ੍ਰਭਾਵ ਪੈਂਦਾ ਹੈ। ਅਜਿਹੇ ਵਿੱਚ ਇਨ੍ਹਾਂ ਲੋਕਾਂ ਨੂੰ ਆਪਣੇ ਆਪ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਚਾਹੀਦਾ ਹੈ, ਕਿਉਂਕਿ, ਪ੍ਰਦੂਸ਼ਣ ਬਜ਼ੁਰਗਾਂ ਦੀਆਂ ਭਿਆਨਕ ਬੀਮਾਰੀਆਂ ਨੂੰ ਹੋਰ ਵਧਾ ਸਕਦਾ ਹੈ।

ਜੇਕਰ ਕਿਸੇ ਨੂੰ ਪਹਿਲਾਂ ਹੀ ਦਿਲ ਦੀ ਬੀਮਾਰੀ ਹੈ ਤਾਂ ਉਸ ਦੀ ਸਮੱਸਿਆ ਵਧ ਸਕਦੀ ਹੈ। ਇਸੇ ਤਰ੍ਹਾਂ ਇਸ ਮੌਸਮ ਵਿੱਚ ਸੀਓਪੀਡੀ ਤੇ ਅਸਥਮਾ ਵਰਗੀਆਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਦੀਆਂ ਸਮੱਸਿਆਵਾਂ ਵੀ ਕਾਫ਼ੀ ਵੱਧ ਜਾਂਦੀਆਂ ਹਨ। ਇਹ ਪ੍ਰਦੂਸ਼ਣ ਦਮੇ ਦਾ ਕਾਰਨ ਬਣ ਸਕਦਾ ਹੈ ਤੇ ਦਮੇ ਦੇ ਦੌਰੇ ਦਾ ਕਾਰਨ ਬਣ ਸਕਦਾ ਹੈ। ਇਸੇ ਤਰ੍ਹਾਂ ਵਧਦੇ ਪ੍ਰਦੂਸ਼ਣ ਅਤੇ ਸਰਦੀ ਨਾਲ ਦਿਲ ਦੇ ਦੌਰੇ ਦੇ ਮਾਮਲੇ ਵੀ ਕਾਫੀ ਵਧ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਆਪਣੀ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਵਧਦੇ ਪ੍ਰਦੂਸ਼ਣ ਤੋਂ ਕਿਵੇਂ ਬਚੀਏ

  • ਬਾਹਰ ਜਾਣ ਤੋਂ ਪਹਿਲਾਂ ਮਾਸਕ ਪਾਓ
  • ਬਾਹਰ ਕਸਰਤ ਕਰਨ ਤੋਂ ਬਚੋ
  • ਵੱਧ ਆਵਾਜਾਈ ਵਾਲੇ ਖੇਤਰਾਂ ਵਿੱਚ ਨਾ ਜਾਓ
  • ਜੇਕਰ ਤੁਹਾਨੂੰ ਸਾਹ ਦੀਆਂ ਬੀਮਾਰੀਆਂ ਹਨ, ਤਾਂ ਆਪਣੀਆਂ ਦਵਾਈਆਂ ਆਪਣੇ ਨਾਲ ਰੱਖੋ
  • ਆਪਣੀ ਖੁਰਾਕ ਦਾ ਧਿਆਨ ਰੱਖੋ
Exit mobile version