Doctors Strike: ਪੰਜਾਬ ਸਰਕਾਰ ਨੇ ਡਾਕਟਰਾਂ ਦੀਆਂ ਮੰਨੀਆਂ ਮੰਗਾਂ, ਹੜਤਾਲ ਖ਼ਤਮ

Updated On: 

14 Sep 2024 18:39 PM

Punjab Heath Minister Balbir Singh And Doctors Meeting: ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪੰਜਾਬ ਭਵਨ ਵਿਖੇ ਡਾਕਟਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਡਾਕਟਰਾਂ ਦਾ ਸਰਕਾਰ ਨਾਲ ਸਮਝੌਤਾ ਹੋ ਗਿਆ। ਸਿਹਤ ਮੰਤਰੀ ਨੇ ਕਿਹਾ ਹੈ ਕਿ ਡਾਕਟਰਾਂ ਦੀ ਸੁਰੱਖਿਆ ਦਾ ਮਾਮਲਾ ਇੱਕ ਹਫ਼ਤੇ ਵਿੱਚ ਹੱਲ ਕਰ ਲਿਆ ਜਾਵੇਗਾ।

Doctors Strike: ਪੰਜਾਬ ਸਰਕਾਰ ਨੇ ਡਾਕਟਰਾਂ ਦੀਆਂ ਮੰਨੀਆਂ ਮੰਗਾਂ, ਹੜਤਾਲ ਖ਼ਤਮ

ਪੰਜਾਬ ਸਰਕਾਰ ਨੇ ਮੰਗੀਆਂ ਡਾਕਟਰਾਂ ਦੀਆਂ ਮੰਗਾਂ

Follow Us On

Doctors Strike: ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਟੇਟ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (PSMSA) ਨੇ ਹੜਤਾਲ ਵਾਪਸ ਲੈ ਲਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਨ ਉਪਰੰਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਸੋਮਵਾਰ ਤੋਂ ਸਾਰੇ ਸਿਹਤ ਕੇਂਦਰਾਂ ਵਿੱਚ OPD ਖੋਲ੍ਹ ਦਿੱਤੀ ਜਾਵੇਗੀ ਅਤੇ ਸੇਵਾਵਾਂ ਬਹਾਲ ਹੋ ਜਾਣਗੀਆਂ ਇਸ ਤੋਂ ਇਲਾਵਾ ਡਾਕਟਰ ਡਿਊਟੀ ‘ਤੇ ਵਾਪਸ ਆ ਜਾਣਗੇ।

ਦੱਸ ਦੇਈਏ ਕਿ ਅੱਜ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪੰਜਾਬ ਭਵਨ ਵਿਖੇ ਡਾਕਟਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਡਾਕਟਰਾਂ ਦਾ ਸਰਕਾਰ ਨਾਲ ਸਮਝੌਤਾ ਹੋ ਗਿਆ। ਸਿਹਤ ਮੰਤਰੀ ਨੇ ਕਿਹਾ ਹੈ ਕਿ ਡਾਕਟਰਾਂ ਦੀ ਸੁਰੱਖਿਆ ਦਾ ਮਾਮਲਾ ਇੱਕ ਹਫ਼ਤੇ ਵਿੱਚ ਹੱਲ ਕਰ ਲਿਆ ਜਾਵੇਗਾ। ਉਥੇ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਦੇ ਨਾਲ ਹੀ ਕਿਹਾ ਗਿਆ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸੋਮਵਾਰ ਅਤੇ ਮੰਗਲਵਾਰ ਨੂੰ 2 ਘੰਟੇ OPD ਵਧਾਉਣ ਦਾ ਫੈਸਲਾ ਲਿਆ ਗਿਆ ਹੈ।

ਸਰਕਾਰ ਕਰੇਗੀ ਸੁਰੱਖਿਆ ਦੇ ਪ੍ਰਬੰਧ

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਾਕਟਰਾਂ ਦੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਸਰਕਾਰ ਇੱਕ ਹਫ਼ਤੇ ਵਿੱਚ ਹਸਪਤਾਲਾਂ ਵਿੱਚ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਵੇਗੀ। ਇਸ ਤੋਂ ਇਲਾਵਾ ਉਹਨਾਂ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਜਿਸ ਨੂੰ ਲੈਕੇ ਸਰਕਾਰ ਨੇ ਭਰੋਸਾ ਦਵਾਇਆ ਹੈ ਕਿ ਤਨਖਾਹ ਵਾਧੇ ਦੀ ਮੰਗ ਨੂੰ ਤਿੰਨ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ 400 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਇਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ।

ਪੰਜਾਬ ਸਰਕਾਰ ਨਾਲ ਹੋਈ ਬੈਠਕ ਤੋਂ ਬਾਅਦ PsMSA ਦੇ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਮੀਟਿੰਗ ਚੱਲੇ ਮਾਹੌਲ ਵਿੱਚ ਹੋਈ ਹੈ। ਜਿਸ ਵਿੱਚ ਸਰਕਾਰ ਨੇ ਉਹਨਾਂ ਨੂੰ ਭਰੋਸਾ ਦਵਾਇਆ ਹੈ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।

ਕਮੇਟੀਆਂ ਬਣਾਉਣ ਦਾ ਕੰਮ ਸ਼ੁਰੂ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਕਮੇਟੀਆਂ ਦੇ ਗਠਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਹਸਪਤਾਲਾਂ ਵਿੱਚ ਸੁਰੱਖਿਆ ਅਤੇ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਸਾਰੇ ਸਿਵਲ ਸਰਜਨਾਂ ਨੂੰ ਡੀਸੀ ਦੀ ਅਗਵਾਈ ਹੇਠ ਕਮੇਟੀ ਬਣਾਉਣ ਲਈ ਕਿਹਾ ਗਿਆ ਹੈ। ਜਿਸ ਦਾ ਨਾਮ ਜ਼ਿਲ੍ਹਾ ਸਿਹਤ ਬੋਰਡ ਹੋਵੇਗਾ।

Exit mobile version