AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਦੀਆਂ ਵਿੱਚ ਵੀ ਨਹੀਂ ਹੋਵੇਗੀ ਵਿਟਾਮਿਨ ਡੀ ਦੀ ਘਾਟ! ਖਾਓ ਇਹ ਡਰਾਈ ਫਰੂਟ

Vitamin D In Winters: ਸਰਦੀਆਂ ਵਿੱਚ ਸੰਘਣੀ ਧੁੰਦ ਕਾਰਨ ਸਾਨੂੰ ਕਈ ਵਾਰ ਵਿਟਾਮਿਨ ਡੀ ਦੀ ਕਮੀ ਹੋ ਜਾਂਦੀ ਹੈ। ਪਰ ਸੂਰਜ ਦੀ ਰੌਸ਼ਨੀ ਤੋਂ ਇਲਾਵਾ ਵਿਟਾਮਿਨ ਡੀ ਦੀ ਕਮੀ ਨੂੰ ਪੂਰਾ ਕਰਨ ਦਾ ਸਭ ਤੋਂ ਵਧੀਆ ਉਪਾਅ ਸੁੱਕੇ ਮੇਵੇ (ਡਰਾਈ ਫਰੂਟ) ਹਨ। ਪਰ ਇਸ ਮੌਸਮ ਵਿੱਚ ਵੀ ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ। ਤੁਸੀਂ ਆਪਣੀ ਖੁਰਾਕ ਵਿੱਚ ਕੁਝ ਸੁੱਕੇ ਮੇਵੇ ਸ਼ਾਮਲ ਕਰਕੇ ਇਸ ਕਮੀ ਨੂੰ ਪੂਰਾ ਕਰ ਸਕਦੇ ਹੋ, ਆਓ ਜਾਣਦੇ ਹਾਂ ਉਹ ਕਿਹੜੇ ਕਿਹੜੇ ਮੇਵੇ ਹਨ ਜੋ ਵਿਟਾਮਿਨ ਡੀ ਦੇ ਚੰਗੇ ਸਰੋਤ ਮੰਨੇ ਜਾਂਦੇ ਹਨ।

ਸਰਦੀਆਂ ਵਿੱਚ ਵੀ ਨਹੀਂ ਹੋਵੇਗੀ ਵਿਟਾਮਿਨ ਡੀ ਦੀ ਘਾਟ! ਖਾਓ ਇਹ ਡਰਾਈ ਫਰੂਟ
ਸਰਦੀਆਂ ਵਿੱਚ ਸੁੱਕੇ ਮੇਵਿਆਂ ਦਾ ਸੇਵਨ ਕਰਨਾ ਸਿਹਤ ਲਈ ਲਾਹੇਬੰਦ ਹੁੰਦਾ ਹੈ
tv9-punjabi
| Published: 06 Jan 2024 13:12 PM IST
Share
Vitamin D Foods: ਵਿਟਾਮਿਨ ਡੀ ਕੁਦਰਤੀ ਤੌਰ ‘ਤੇ ਭਰਪੂਰ ਮਾਤਰਾ ਵਿੱਚ ਉੱਪਲਬਧ ਹੁੰਦਾ ਹੈ। ਪਰ ਸਰਦੀਆਂ ਦੇ ਮੌਸਮ ਵਿੱਚ ਘੱਟ ਧੁੱਪ ਕਾਰਨ ਸਾਡੇ ਸਰੀਰ ਨੂੰ ਵਿਟਾਮਿਨ ਡੀ ਠੀਕ ਤਰ੍ਹਾਂ ਨਾਲ ਨਹੀਂ ਮਿਲ ਪਾਉਂਦਾ। ਵਿਟਾਮਿਨ ਡੀ ਦੀ ਕਮੀ ਕਾਰਨ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਇਸ ਦਾ ਅਸਰ ਮਾਸਪੇਸ਼ੀਆਂ ‘ਤੇ ਵੀ ਦੇਖਣ ਨੂੰ ਮਿਲਦਾ ਹੈ। ਇੰਨਾ ਹੀ ਨਹੀਂ, ਇਸ ਵਿਟਾਮਿਨ ਦੀ ਕਮੀ ਮਾਨਸਿਕ ਤਣਾਅ (ਡਿਪਰੈਸ਼ਨ) ਅਤੇ ਹੋਰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਸੂਰਜ ਦੀ ਰੌਸ਼ਨੀ ਤੋਂ ਵਿਟਾਮਿਨ ਡੀ ਭਰਪੂਰ ਮਾਤਰਾ ਵਿੱਚ ਉੱਪਲਬਧ ਹੁੰਦਾ ਹੈ, ਸਰਦੀਆਂ ਵਿੱਚ ਧੁੰਦ ਕਾਰਨ ਸੂਰਜ ਦੀ ਰੌਸ਼ਨੀ ਦੀ ਘਾਟ ਕਾਰਨ ਵਿਟਾਮਿਨ D ਪੂਰੀ ਤਰ੍ਹਾਂ ਉੱਪਲਬਧ ਨਹੀਂ ਹੁੰਦਾ। ਪਰ ਇਸ ਮੌਸਮ ਵਿੱਚ ਵੀ ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ। ਤੁਸੀਂ ਆਪਣੀ ਖੁਰਾਕ ਵਿੱਚ ਕੁਝ ਸੁੱਕੇ ਮੇਵੇ ਸ਼ਾਮਲ ਕਰਕੇ ਇਸ ਕਮੀ ਨੂੰ ਪੂਰਾ ਕਰ ਸਕਦੇ ਹੋ।

ਅੰਜੀਰ

ਜੇਕਰ ਤੁਹਾਨੂੰ ਵਿਟਾਮਿਨ D ਦੇ ਘੱਟ ਹੋ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਅੰਜੀਰ ਖਾਣਾ ਸ਼ੁਰੂ ਕਰ ਦਿਓ। ਇਹ ਵਿਟਾਮਿਨ ਡੀ ਦਾ ਭਰਪੂਰ ਸਰੋਤ ਹੈ। ਤੁਸੀਂ ਸੁੱਕੇ ਅਤੇ ਤਾਜ਼ੇ ਦੋਵੇਂ ਅੰਜੀਰ ਖਾ ਸਕਦੇ ਹੋ। ਇਸ ‘ਚ ਕੈਲਸ਼ੀਅਮ ਦੇ ਨਾਲ-ਨਾਲ ਫਾਸਫੋਰਸ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਬਦਾਮ

ਬਦਾਮ ਵਿੱਚ ਵਿਟਾਮਿਨ D ਅਤੇ E ਦੋਵੇਂ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਬਦਾਮ ‘ਚ ਸਿਹਤਮੰਦ ਫੈਟ ਅਤੇ ਪ੍ਰੋਟੀਨ ਪਾਏ ਜਾਂਦੇ ਹਨ। ਸਿਹਤ ਮਾਹਿਰਾਂ ਅਨੁਸਾਰ 100 ਗ੍ਰਾਮ ਬਦਾਮ ਵਿੱਚ 2.6 ਮਿਲੀਗ੍ਰਾਮ ਵਿਟਾਮਿਨ ਡੀ ਪਾਇਆ ਜਾਂਦਾ ਹੈ। ਹਾਲਾਂਕਿ, ਤੁਹਾਨੂੰ ਇਨ੍ਹਾਂ ਨੂੰ ਖਾਣ ਤੋਂ ਪਹਿਲਾਂ ਪਾਣੀ ਜਾਂ ਦੁੱਧ ਵਿੱਚ ਭਗੋਕੇ ਰੱਖਣਾ ਚਾਹੀਦਾ ਹੈ।

ਕਾਜੂ

ਕਾਜੂ ਵਿਟਾਮਿਨ D ਦਾ ਵੀ ਚੰਗਾ ਸਰੋਤ ਹੈ। ਇਹ ਉਨ੍ਹਾਂ ਲੋਕਾਂ ਲਈ ਵੀ ਬਹੁਤ ਫਾਇਦੇਮੰਦ ਹੈ ਜਿਨ੍ਹਾਂ ਦਾ ਭਾਰ ਘੱਟ ਹੈ। ਇਸ ‘ਚ ਸਿਹਤਮੰਦ ਫੈਟ ਅਤੇ ਫਾਈਬਰ ਦੋਵੇਂ ਪਾਏ ਜਾਂਦੇ ਹਨ। ਦਿਲ ਦੇ ਰੋਗਾਂ ‘ਚ ਫਾਇਦੇਮੰਦ ਹੋਣ ਦੇ ਨਾਲ-ਨਾਲ ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ। ਸਰਦੀਆਂ ਦੇ ਮੌਸਮ ਵਿੱਚ ਰੋਜ਼ਾਨਾ ਬਦਾਮ ਖਾਣਾ ਸ਼ੁਰੂ ਕਰ ਦਿਓ।

Prunes

ਵਿਟਾਮਿਨ D ਦੀ ਕਮੀ ਨੂੰ ਦੂਰ ਕਰਨ ਲਈ Prunes ਵੀ ਖਾਏ ਜਾ ਸਕਦੇ ਹਨ। ਇਸ ‘ਚ ਫਾਈਬਰ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ। Prunes ਵਿੱਚ ਕੈਲਸ਼ੀਅਮ ਅਤੇ ਆਇਰਨ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...