ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਜੀਰ ਨੂੰ ਦੁੱਧ ਨਾਲ ਖਾਣ ਦੇ ਹੁੰਦੇ ਹਨ ਕਈ ਫਾਇਦੇ, ਦੋਵੇਂ ਮਿਲ ਕੇ ਕਿਵੇਂ ਬਣਦੇ ਹਨ ਸੁਪਰਫੂਡ,ਜਾਣੋ…

ਅੰਜੀਰ ਨੂੰ ਕੈਲਸ਼ੀਅਮ ਨਾਲ ਭਰਪੂਰ ਦੁੱਧ ਦੇ ਨਾਲ ਖਾਣ ਨਾਲ ਵੀ ਹੈਰਾਨੀਜਨਕ ਲਾਭ ਮਿਲਦਾ ਹੈ। ਅੰਜੀਰ ਆਪਣੇ ਔਸ਼ਧੀ ਗੁਣਾਂ ਲਈ ਮਸ਼ਹੂਰ ਹੈ ਅਤੇ ਸਾਨੂੰ ਕਈ ਸਮੱਸਿਆਵਾਂ ਤੋਂ ਦੂਰ ਰੱਖਦਾ ਹੈ।

ਅੰਜੀਰ ਨੂੰ ਦੁੱਧ ਨਾਲ ਖਾਣ ਦੇ ਹੁੰਦੇ ਹਨ ਕਈ ਫਾਇਦੇ, ਦੋਵੇਂ ਮਿਲ ਕੇ ਕਿਵੇਂ ਬਣਦੇ ਹਨ ਸੁਪਰਫੂਡ,ਜਾਣੋ…
ਅੰਜੀਰ ਨੂੰ ਦੁੱਧ ਨਾਲ ਖਾਣ ਦੇ ਹੁੰਦੇ ਹਨ ਕਈ ਫਾਇਦੇ, ਦੋਵੇਂ ਮਿਲ ਕੇ ਕਿਵੇਂ ਬਣਦੇ ਹਨ ਸੁਪਰਫੂਡ,ਜਾਣੋ…।Eating figs with milk gives many benefits
Follow Us
tv9-punjabi
| Published: 17 Feb 2023 11:33 AM

ਸਰੀਰ ਨੂੰ ਸਿਹਤਮੰਦ ਅਤੇ ਮਜਬੂਤ ਬਣਾਉਣ ਲਈ ਅਸੀਂ ਰੋਜ਼ਾਨਾ ਦੁੱਧ ਦਾ ਸੇਵਨ ਕਰਦੇ ਹਾਂ। ਦੁੱਧ ਸਾਡੇ ਸਰੀਰ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਦੇਣ ਦੇ ਸਮਰੱਥ ਹੈ। ਸਿਹਤ ਮਾਹਿਰ ਵੀ ਸਾਨੂੰ ਰੋਜ਼ਾਨਾ ਦੁੱਧ ਦਾ ਸੇਵਨ ਕਰਨ ਦੀ ਸਲਾਹ ਦਿੰਦੇ ਹਨ। ਪਰ ਅੱਜ ਅਸੀਂ ਤੁਹਾਨੂੰ ਔਸ਼ਧੀ ਗੁਣਾਂ ਨਾਲ ਭਰਪੂਰ ਇਕ ਹੋਰ ਖਾਣ ਵਾਲੀ ਚੀਜ਼ ਬਾਰੇ ਦੱਸ ਰਹੇ ਹਾਂ ਜਿਸ ਨੂੰ ਦੁੱਧ ਦੇ ਨਾਲ ਮਿਲਾ ਕੇ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਬਹੁਤ ਫਾਇਦੇ ਹੋ ਸਕਦੇ ਹਨ। ਅਸੀਂ ਅੰਜੀਰ ਬਾਰੇ ਗੱਲ ਕਰ ਰਹੇ ਹਾਂ. ਅੰਜੀਰ ਆਪਣੇ ਔਸ਼ਧੀ ਗੁਣਾਂ ਲਈ ਮਸ਼ਹੂਰ ਹੈ ਅਤੇ ਸਾਨੂੰ ਕਈ ਸਮੱਸਿਆਵਾਂ ਤੋਂ ਦੂਰ ਰੱਖਦਾ ਹੈ। ਇਸ ‘ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਸ ਕਾਰਨ ਇਸ ਨੂੰ ਸੁਪਰਫੂਡ ਕਿਹਾ ਜਾਂਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਇਸ ਨੂੰ ਦੁੱਧ ਦੇ ਨਾਲ ਖਾਓ ਤਾਂ ਇਸ ਦੇ ਫਾਇਦੇ ਹੋਰ ਵੀ ਵਧ ਜਾਂਦੇ ਹਨ। ਅੰਜੀਰ ਨੂੰ ਕੈਲਸ਼ੀਅਮ ਨਾਲ ਭਰਪੂਰ ਦੁੱਧ ਦੇ ਨਾਲ ਖਾਣ ਨਾਲ ਵੀ ਹੈਰਾਨੀਜਨਕ ਲਾਭ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਦੁੱਧ ਅਤੇ ਅੰਜੀਰ ਨੂੰ ਇਕੱਠੇ ਖਾਣ ਨਾਲ ਮਿਲਦਾ ਹੈ।

ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ ਦੁੱਧ ਅਤੇ ਅੰਜੀਰ

ਜੇਕਰ ਅਸੀਂ ਆਪਣੀ ਰੁਟੀਨ ਡਾਈਟ ‘ਚ ਦੁੱਧ ਅਤੇ ਅੰਜੀਰ ਨੂੰ ਸ਼ਾਮਿਲ ਕਰਦੇ ਹਾਂ ਤਾਂ ਇਹ ਸਾਡੀ ਇਮਿਊਨਿਟੀ ਵਧਾਉਣ ‘ਚ ਕਾਫੀ ਕਾਰਗਰ ਸਾਬਤ ਹੁੰਦੇ ਹਨ। ਇਹ ਉਨ੍ਹਾਂ ਲੋਕਾਂ ਲਈ ਲਾਈਫਲਾਈਨ ਤੋਂ ਘੱਟ ਨਹੀਂ ਹੈ, ਜਿਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ ਅਤੇ ਉਹ ਆਸਾਨੀ ਨਾਲ ਬੀਮਾਰ ਹੋ ਜਾਂਦੇ ਹਨ। ਅੰਜੀਰ ਵਿੱਚ ਮੌਜੂਦ ਵਿਟਾਮਿਨ ਅਤੇ ਦੁੱਧ ਵਿੱਚ ਪਾਏ ਜਾਣ ਵਾਲੇ ਇਮਿਊਨਿਟੀ ਵਧਾਉਣ ਵਾਲੇ ਗੁਣ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਭਾਰ ਘਟਾਉਣ ਵਿੱਚ ਅਸਰਦਾਰ

ਅੱਜ ਸਾਡੀ ਆਬਾਦੀ ਦਾ ਵੱਡਾ ਹਿੱਸਾ ਮੋਟਾਪੇ ਤੋਂ ਪ੍ਰੇਸ਼ਾਨ ਹੈ। ਇਸ ਲਈ ਜੇਕਰ ਤੁਹਾਡਾ ਭਾਰ ਵੀ ਜਰੂਰਤ ਤੋਂ ਜ਼ਿਆਦਾ ਹੈ ਤਾਂ ਦੁੱਧ ਅਤੇ ਅੰਜੀਰ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਅੰਜੀਰ ਨੂੰ ਦੁੱਧ ਦੇ ਨਾਲ ਨਿਯਮਿਤ ਰੂਪ ਨਾਲ ਖਾਣ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਅਸਲ ‘ਚ ਅੰਜੀਰ ‘ਚ ਮੌਜੂਦ ਘੱਟ ਕੈਲੋਰੀ ਅਤੇ ਜ਼ਿਆਦਾ ਫਾਈਬਰ ਭਾਰ ਘਟਾਉਣ ‘ਚ ਫਾਇਦੇਮੰਦ ਹੁੰਦਾ ਹੈ। ਇਸ ਲਈ ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਇਹ ਇਕ ਵਧੀਆ ਖੁਰਾਕ ਹੈ।

ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ

ਦੁੱਧ ਅਤੇ ਅੰਜੀਰ ਦਾ ਸੇਵਨ ਉਨ੍ਹਾਂ ਲੋਕਾਂ ਲਈ ਵੀ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ ਜੋ ਪੇਟ ਦੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹਨ। ਜੇਕਰ ਤੁਹਾਨੂੰ ਵੀ ਗੈਸ ਜਾਂ ਕਬਜ਼ ਦੀ ਸਮੱਸਿਆ ਹੈ ਤਾਂ ਇਹ ਖੁਰਾਕ ਤੁਹਾਡੇ ਲਈ ਬਹੁਤ ਵਧੀਆ ਸਾਬਤ ਹੋਵੇਗੀ। ਅੰਜੀਰ ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ, ਜਿਸ ਨਾਲ ਪੇਟ ਸਾਫ ਰਹਿੰਦਾ ਹੈ। ਅਜਿਹੇ ‘ਚ ਗੈਸ ਅਤੇ ਕਬਜ ਤੋਂ ਰਾਹਤ ਪਾਉਣ ਲਈ ਦੁੱਧ ਅਤੇ ਅੰਜੀਰ ਦਾ ਸੇਵਨ ਕੀਤਾ ਜਾ ਸਕਦਾ ਹੈ।

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...