AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਦਲਦੇ ਮੌਸਮ ‘ਚ ਡੇਂਗੂ ਬਣ ਰਿਹਾ ਆਫਤ, ਡਾਕਟਰ ਤੋਂ ਜਾਣੋ ਬਚਾਅ ਦੇ ਤਰੀਕੇ

ਡੇਂਗੂ ਬੁਖਾਰ: ਇਸ ਸਮੇਂ ਦੇਸ਼ ਭਰ ਵਿੱਚ ਡੇਂਗੂ ਦੇ ਮਾਮਲੇ ਵੱਧ ਰਹੇ ਹਨ। ਡੇਂਗੂ ਬੁਖਾਰ ਕਾਰਨ ਹੋ ਰਹੀਆਂ ਮੌਤਾਂ ਵਿੱਚ ਵੀ ਵਾਧਾ ਹੋਇਆ ਹੈ। ਡੇਂਗੂ ਤੋਂ ਬਚਣ ਲਈ ਇਸ ਬੀਮਾਰੀ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨੀ ਜ਼ਰੂਰੀ ਹੈ। ਖਾਸ ਕਰਕੇ ਬਦਲਦੇ ਮੌਸਮ ਵਿੱਚ ਇਸ ਪ੍ਰਤੀ ਸੁਚੇਤ ਰਹਿਣਾ ਹੋਰ ਵੀ ਜ਼ਰੂਰੀ ਹੈ। ਇਸ ਤੋਂ ਇਲਾਵਾ ਕੁਝ ਘਰੇਲੂ ਨੁਕਸੇ ਵੀ ਹਨ ਜੋ ਤੁਹਾਨੂੰ ਇਸ ਬੀਮਾਰੀ ਤੋਂ ਰਾਹਤ ਦੇ ਸਰਦੇ ਹਨ। ਆਓ ਜਾਣਦੇ ਹਾਂ ਇਸ ਬਾਰੇ ਡਾਕਟਰ ਤੋਂ ਬਾਚਅ ਦੇ ਤਰੀਕੇ।

ਬਦਲਦੇ ਮੌਸਮ 'ਚ ਡੇਂਗੂ ਬਣ ਰਿਹਾ ਆਫਤ, ਡਾਕਟਰ ਤੋਂ ਜਾਣੋ ਬਚਾਅ ਦੇ ਤਰੀਕੇ
Photo Credit: Tv9 Telugu
tv9-punjabi
| Updated On: 25 Oct 2023 18:06 PM IST
Share

ਬਦਲਦੇ ਮੌਸਮ ਵਿੱਚ ਤੁਹਾਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਇਸ ਸਮੇਂ ਤੁਹਾਡੀ ਪ੍ਰਤੀਰੋਧਕ ਸ਼ਕਤੀ ਘੱਟ ਹੁੰਦੀ ਹੈ ਜਿਸ ਕਾਰਨ ਤੁਸੀਂ ਜਲਦੀ ਹੀ ਕਿਸੇ ਬੀਮਾਰੀ ਦਾ ਸ਼ਿਕਾਰ ਹੋ ਜਾਂਦੇ ਹੋ। ਜੇਕਰ ਤੁਸੀਂ ਤੇਜ਼ ਬੁਖਾਰ ਦੇ ਨਾਲ-ਨਾਲ ਕਮਜ਼ੋਰੀ ਅਤੇ ਉਲਟੀਆਂ ਦਾ ਅਨੁਭਵ ਕਰ ਰਹੇ ਹੋ। ਨਾਲ ਹੀ, ਜੇਕਰ ਤੁਹਾਡੇ ਸਰੀਰ ਵਿੱਚ ਤੇਜ਼ ਦਰਦ ਹੋ ਰਿਹਾ ਹੈ ਤਾਂ ਦੇਰ ਨਾ ਕਰੋ, ਇਹ ਡੇਂਗੂ ਦੇ ਖ਼ਤਰਨਾਕ ਲੱਛਣ ਹਨ। ਇਸ ਹਾਲਾਤ ਵਿੱਚ ਤੁਹਾਨੂੰ ਡਾਕਟਰ ਕੋਲ ਜਾਣਾ ਚਾਹੀਦਾ ਹੈ। ਹਾਲਾਂਕਿ ਕੁਝ ਲੋਕ ਇਸ ਮਾਮਲੇ ‘ਚ ਲਾਪਰਵਾਹ ਹਨ, ਪਰ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਡੇਂਗੂ (Dengue) ਦੇ ਸ਼ੁਰੂਆਤੀ ਲੱਛਣ ਕੀ ਹਨ ਅਤੇ ਬਦਲਦੇ ਮੌਸਮ ਵਿੱਚ ਇਸ ਤੋਂ ਕਿਵੇਂ ਬਚਣਾ ਚਾਹੀਦਾ ਹੈ? ਅਜਿਹੇ ਕਈ ਸਵਾਲਾਂ ਦੇ ਜਵਾਬ ਜਾਣਨ ਲਈ ਵਰੁਣ ਚੌਹਾਨ ਨੇ ਸਫਦਰਜੰਗ ਹਸਪਤਾਲ ਦੇ ਡਾਕਟਰ ਜੁਗਲ ਕਿਸ਼ੋਰ ਨਾਲ ਗੱਲ ਕੀਤੀ ਹੈ।

ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਡੇਂਗੂ ਬੁਖਾਰ ਵਿੱਚ ਜੋੜਾਂ ਵਿੱਚ ਤੇਜ਼ ਦਰਦ ਹੁੰਦਾ ਹੈ। ਉਸ ਸਮੇਂ ਤੁਹਾਨੂੰ ਇਹ ਧਿਆਨ ਰੱਖਣਾ ਹੋਵੇਗਾ ਕਿ ਪੈਰਾਸੀਟਾਮੋਲਤੋਂ ਇਲਾਵਾ ਕੋਈ ਵੀ ਦਵਾਈ ਆਪਣੇ ਆਪ ਨਹੀਂ ਲੈਣੀ ਚਾਹੀਦੀ। ਤੁਹਾਨੂੰ ਬਾਹਰ ਦਾ ਭੋਜਨ ਨਹੀਂ ਖਾਣਾ ਚਾਹੀਦਾ। ਜਿੰਨਾ ਹੋ ਸਕੇ ਆਰਾਮ ਕਰਨ ਦੀ ਕੋਸ਼ਿਸ਼ ਕਰੋ। ਪਾਣੀ ਪੀਂਦੇ ਰਹੋ ਅਤੇ ਆਪਣੇ ਸਰੀਰ ਦੇ ਤਾਪਮਾਨ ‘ਤੇ ਨਜ਼ਰ ਰੱਖੋ ਜੇਕਰ ਤੁਹਾਨੂੰ ਕਮਜ਼ੋਰੀ ਦੇ ਨਾਲ-ਨਾਲ ਚਾਰ ਦਿਨ ਬਾਅਦ ਵੀ ਤੇਜ਼ ਬੁਖਾਰ ਹੈ ਤਾਂ ਡਾਕਟਰ ਦੀ ਸਲਾਹ ਲਓ। ਇਸ ਮਾਮਲੇ ਵਿੱਚ ਲਾਪਰਵਾਹੀ ਨਾ ਕਰੋ।

ਬੁਖਾਰ ਹੋਣ ‘ਤੇ ਕੀ ਕਰਨਾ ਹੈ?

ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਸੰਭਵ ਹੈ ਕਿ ਤੁਹਾਨੂੰ ਸਾਧਾਰਨ ਬੁਖਾਰ ਹੋਵੇ ਅਤੇ ਇਹ ਤਿੰਨ-ਚਾਰ ਦਿਨਾਂ ਬਾਅਦ ਠੀਕ ਹੋ ਜਾਵੇਗਾ, ਪਰ ਜੇਕਰ ਤੁਹਾਨੂੰ ਬੁਖਾਰ ਵਿੱਚ ਰਾਹਤ ਨਹੀਂ ਮਿਲ ਰਹੀ ਤਾਂ ਡੇਂਗੂ ਦਾ ਟੈਸਟ ਕਰਵਾਓ। ਡੇਂਗੂ ਦੀ ਜਾਂਚ ਲਈ ਐਨਐਸ ਵਨ ਐਂਟੀਜੇਨ ਰੈਪਿਡ ਟੈਸਟ ਕਰਵਾਇਆ ਜਾ ਸਕਦਾ ਹੈ।

ਘਰੇਲੂ ਨੁਸਕੇ ਕਿੰਨੇ ਕਾਰਗਰ ?

ਡੇਂਗੂ ਦੇ ਇਲਾਜ ਲਈ ਡਾਕਟਰ ਦੀ ਸਲਾਹ ਲਓ ਪਰ ਜੇਕਰ ਅਸੀਂ ਕੁਝ ਘਰੇਲੂ ਨੁਸਖਿਆਂ ਦੀ ਗੱਲ ਕਰੀਏ ਤਾਂ ਤੁਸੀਂ ਆਪਣੇ ਭੋਜਨ ‘ਚ ਵਿਟਾਮਿਨ ਸੀ ਵਾਲੀਆਂ ਚੀਜ਼ਾਂ ਦਾ ਸੇਵਨ ਕਰ ਸਕਦੇ ਹੋ। ਨਾਲ ਹੀ ਹਲਦੀ ਵਾਲੇ ਦੁੱਧ ਦਾ ਸੇਵਨ ਕਰੋ ਜੋ ਤੁਹਾਡੇ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ। ਤੁਸੀਂ ਅਨਾਰ ਦਾ ਸੇਵਨ ਵੀ ਕਰ ਸਕਦੇ ਹੋ, ਇਹ ਡੇਂਗੂ ਦੇ ਮਰੀਜ਼ਾਂ ਲਈ ਚੰਗਾ ਹੁੰਦਾ ਹੈ।

ਡੇਂਗੂ ਵਿੱਚ ਕੀ ਖਾਣਾ ਚਾਹੀਦਾ ਹੈ?

ਡਾਕਟਰ ਨੇ ਦੱਸਿਆ ਕਿ ਡੇਂਗੂ ਦੌਰਾਨ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੋਣੀ ਚਾਹੀਦੀ। ਪਾਣੀ ਨੂੰ ਵੱਧ ਤੋਂ ਵੱਧ ਉਬਾਲ ਕੇ ਦਿਨ ਭਰ ਪੀਂਦੇ ਰਹੋ। ਕਿਸੇ ਵੀ ਤਰ੍ਹਾਂ ਦੇ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ ਅਤੇ ਸਿਰਫ ਘਰ ਦਾ ਹਲਕਾ ਭੋਜਨ ਹੀ ਖਾਓ।

ਡੇਂਗੂ ਤੋਂ ਕਿਵੇਂ ਬਚੀਏ?

ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਘਰ ਦੇ ਨੇੜੇ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦਿਓ। ਰਾਤ ਨੂੰ ਸੌਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ ਅਤੇ ਘਰ ਦੇ ਆਲੇ-ਦੁਆਲੇ ਦੀ ਸਫਾਈ ਰੱਖੋ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...