AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Foot Pain: ਪੈਰਾਂ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ, ਹੋ ਸਕਦਾ ਹੈ ਖਤਰਨਾਕ ਸਮੱਸਿਆ ਦਾ ਸੰਕੇਤ

Health Issues: ਅਕਸਰ ਜ਼ਿਆਦਾ ਕੰਮ ਕਰਨ, ਕਸਰਤ ਕਰਨ ਜਾਂ ਜ਼ਿਆਦਾ ਸੈਰ ਕਰਨ ਕਾਰਨ ਸਾਡੇ ਪੈਰਾਂ, ਲੱਤਾਂ, ਪਿੱਠ, ਗੋਡਿਆਂ ਆਦਿ ਵਿੱਚ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ। ਅਜਿਹਾ ਸਾਡੇ ਸਰੀਰ ਵਿੱਚ ਥਕਾਵਟ ਕਾਰਨ ਹੁੰਦਾ ਹੈ। ਪਰ ਕਈ ਵਾਰ ਸਾਡੇ ਪੈਰਾਂ ਜਾਂ ਗੋਡਿਆਂ ਵਿੱਚ ਲਗਾਤਾਰ ਦਰਦ ਰਹਿੰਦਾ ਹੈ।

Foot Pain: ਪੈਰਾਂ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ, ਹੋ ਸਕਦਾ ਹੈ ਖਤਰਨਾਕ ਸਮੱਸਿਆ ਦਾ ਸੰਕੇਤ
ਪੈਰਾਂ ਦੇ ਦਰਦ, ਨਾ ਕਰੋਂ ਨਜ਼ਰਅੰਜਾਜ਼, ਖਤਰਨਾਕ ਸਮੱਸਿਆ ਦਾ ਸੰਕੇਤ
tv9-punjabi
| Updated On: 21 Apr 2023 13:44 PM IST
Share
Health Problem: ਅਸੀਂ ਅਕਸਰ ਆਪਣੇ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ-ਵੱਖ ਸਮੇਂ ‘ਤੇ ਦਰਦ ਮਹਿਸੂਸ ਕਰਦੇ ਹਾਂ। ਸਰੀਰ ਦਾ ਦਰਦ ਕੋਈ ਵੱਡੀ ਸਮੱਸਿਆ ਨਹੀਂ ਹੈ। ਅਕਸਰ ਜ਼ਿਆਦਾ ਕੰਮ ਕਰਨ, ਕਸਰਤ ਕਰਨ ਜਾਂ ਜ਼ਿਆਦਾ ਸੈਰ ਕਰਨ ਕਾਰਨ ਸਾਡੇ ਪੈਰਾਂ, ਲੱਤਾਂ, ਪਿੱਠ, ਗੋਡਿਆਂ ਆਦਿ ਵਿੱਚ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ। ਅਜਿਹਾ ਸਾਡੇ ਸਰੀਰ ਵਿੱਚ ਥਕਾਵਟ ਕਾਰਨ ਹੁੰਦਾ ਹੈ। ਪਰ ਕਈ ਵਾਰ ਸਾਡੇ ਪੈਰਾਂ ਜਾਂ ਗੋਡਿਆਂ ਵਿੱਚ ਲਗਾਤਾਰ ਦਰਦ ਰਹਿੰਦਾ ਹੈ। ਸਾਨੂੰ ਅਜਿਹੇ ਦਰਦ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਪੈਰਾਂ ਵਿੱਚ ਦਰਦ ਅਤੇ ਗਿੱਟਿਆਂ ਵਿੱਚ ਸੋਜ ਦਾ ਮਤਲਬ ਇਹ ਹੋ ਸਕਦਾ ਹੈ ਕਿ ਤੁਸੀਂ ਉੱਚ ਬੀਪੀ (ਹਾਈ ਬਲੱਡ ਪ੍ਰੈਸ਼ਰ) ਤੋਂ ਪੀੜਤ ਹੋ।

ਬੀਪੀ ਵਧਣ ਕਾਰਨ ਹੁੰਦਾ ਹੈ ਪੈਰਾਂ ਵਿੱਚ ਦਰਦ

ਜਦੋਂ ਹਾਈ ਬੀਪੀ ਦੀ ਸਮੱਸਿਆ ਹੁੰਦੀ ਹੈ, ਤਾਂ ਤੁਹਾਡੇ ਦਿਲ ਨੂੰ ਸਰੀਰ ਦੇ ਖੂਨ ਨੂੰ ਪੰਪ ਕਰਨ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਜਦੋਂ ਖੂਨ ਨੂੰ ਉੱਚ ਦਰ ਨਾਲ ਪੰਪ ਕੀਤਾ ਜਾਂਦਾ ਹੈ ਤਾਂ ਤੁਹਾਡੀਆਂ ਨਾੜੀਆਂ ਅਤੇ ਧਮਨੀਆਂ ਨੂੰ ਨੁਕਸਾਨ ਹੋ ਸਕਦਾ ਹੈ। ਜਿਸ ਕਾਰਨ ਨਸਾਂ ਟੁੱਟਣ ਲੱਗਦੀਆਂ ਹਨ। ਇਸ ਜਗ੍ਹਾ ਤੋਂ ਖੂਨ ਵਿੱਚ ਕੋਲੈਸਟ੍ਰੋਲ ਮਿਲਣਾ ਸ਼ੁਰੂ ਹੋ ਜਾਂਦਾ ਹੈ। ਜਿਸ ਕਾਰਨ ਤੁਹਾਡੀਆਂ ਨਾੜੀਆਂ ਸੁੰਗੜਨ ਲੱਗਦੀਆਂ ਹਨ। ਅਜਿਹੇ ‘ਚ ਬਲੱਡ ਸਰਕੁਲੇਸ਼ਨ (Blood Circulation) ‘ਚ ਸਮੱਸਿਆ ਆ ਜਾਂਦੀ ਹੈ। ਇਸ ਕਾਰਨ ਸਾਡੇ ਪੈਰਾਂ ਵਿੱਚ ਦਰਦ ਸ਼ੁਰੂ ਹੋ ਜਾਂਦਾ ਹੈ ਅਤੇ ਗਿੱਟਿਆਂ ਵਿੱਚ ਸੋਜ ਆਉਣ ਲੱਗਦੀ ਹੈ।

ਇਨ੍ਹਾਂ ਆਮ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰੋ

ਲੱਤਾਂ ਦੇ ਦਰਦ (Legs Pain) ਤੋਂ ਇਲਾਵਾ, ਇੱਕ ਵਿਅਕਤੀ ਨੂੰ ਛਾਤੀ ਵਿੱਚ ਦਰਦ, ਸਾਹ ਲੈਣ ਵਿੱਚ ਤਕਲੀਫ਼, ਚਿਹਰੇ ਦਾ ਲਾਲ ਹੋਣਾ, ਥਕਾਵਟ, ਚੱਕਰ ਆਉਣੇ, ਕਮਜ਼ੋਰੀ, ਧੁੰਦਲੀ ਨਜ਼ਰ, ਅਨਿਯਮਿਤ ਦਿਲ ਦੀ ਧੜਕਣ, ਸਿਰ ਦਰਦ ਅਤੇ ਨੱਕ ਵਗਣਾ ਵੀ ਹੋ ਸਕਦਾ ਹੈ।

ਹਾਈ ਬੀਪੀ ਤੋਂ ਕਿਵੇਂ ਬਚੀਏ?

ਜੇਕਰ ਤੁਸੀਂ ਵੀ ਆਪਣੇ ਆਪ ਨੂੰ ਹਾਈ ਬੀਪੀ ਤੋਂ ਬਚਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਨਿਯਮਿਤ ਤੌਰ ‘ਤੇ ਕਸਰਤ ਕਰਨੀ ਪਵੇਗੀ। ਜੇਕਰ ਤੁਸੀਂ ਕਸਰਤ ਨਹੀਂ ਕਰ ਸਕਦੇ, ਤਾਂ ਦਿਨ ਵਿੱਚ ਘੱਟੋ-ਘੱਟ ਦੋ ਕਿਲੋਮੀਟਰ ਜਾਂ ਅੱਧਾ ਘੰਟਾ ਚੱਲੋ ਜਾਂ ਹਲਕੀ ਦੌੜੋ। ਇਸ ਤੋਂ ਇਲਾਵਾ ਜੇਕਰ ਤੁਹਾਡਾ ਭਾਰ ਆਮ ਨਾਲੋਂ ਜ਼ਿਆਦਾ ਹੈ ਤਾਂ ਤੁਹਾਨੂੰ ਆਪਣਾ ਭਾਰ ਘੱਟ ਕਰਨਾ ਚਾਹੀਦਾ ਹੈ। ਕਿਉਂਕਿ ਮੋਟਾਪਾ (Fat), ਬੀਪੀ ਦੇ ਨਾਲ-ਨਾਲ ਸ਼ੂਗਰ ਆਦਿ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ। ਇਸ ਦੇ ਨਾਲ ਹੀ ਤੁਹਾਨੂੰ ਆਪਣੇ ਖਾਣ-ਪੀਣ ਦੀਆਂ ਆਦਤਾਂ ਵਿੱਚ ਸੁਧਾਰ ਕਰਨਾ ਚਾਹੀਦਾ ਹੈ। ਬਹੁਤ ਜ਼ਿਆਦਾ ਨਮਕ ਅਤੇ ਬਹੁਤ ਜ਼ਿਆਦਾ ਮਿੱਠਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਭੋਜਨ ਵਿੱਚ ਸਿਹਤਮੰਦ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਨਾਲ ਹੀ ਤੁਹਾਨੂੰ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...