AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Heart Attack: ਗਰਮੀਆਂ ‘ਚ ਦਿਲ ਦੇ ਦੌਰੇ ਦਾ ਖ਼ਤਰਾ ਵਧਾਉਂਦੀਆਂ ਹਨ ਇਹ ਸਿਹਤ ਸਮੱਸਿਆਵਾਂ

Heart Attack Problems: ਭਾਰਤ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਦਾ ਅੰਕੜਾ ਬਹੁਤ ਜਿਆਦਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਕੁਝ ਹੋਰ ਸਿਹਤ ਸਮੱਸਿਆਵਾਂ ਹਨ ਤਾਂ ਦਿਲ ਦੇ ਦੌਰੇ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਉਹ ਕਿਹੜੀਆਂ ਸਿਹਤ ਸਮੱਸਿਆਵਾਂ ਹਨ ਜੋ ਸਾਡੇ ਲਈ ਹਾਰਟ ਅਟੈਕ ਦਾ ਖਤਰਾ ਵਧਾ ਦਿੰਦੀਆਂ ਹਨ।

Heart Attack: ਗਰਮੀਆਂ 'ਚ ਦਿਲ ਦੇ ਦੌਰੇ ਦਾ ਖ਼ਤਰਾ ਵਧਾਉਂਦੀਆਂ ਹਨ ਇਹ ਸਿਹਤ ਸਮੱਸਿਆਵਾਂ
tv9-punjabi
| Published: 31 Mar 2023 09:51 AM IST
Share
Heart Attack in Summers: ਦਿਲ ਦਾ ਦੌਰਾ ਭਾਰਤ ਸਮੇਤ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਬਿਮਾਰੀਆਂ ਵਿੱਚੋਂ ਇੱਕ ਹੈ। ਇਹ ਕਿਸੇ ਵੀ ਉਮਰ ਵਰਗ ਦੇ ਲੋਕਾਂ ਨੂੰ ਆਸਾਨੀ ਨਾਲ ਆਪਣਾ ਸ਼ਿਕਾਰ ਬਣਾ ਰਿਹਾ ਹੈ। ਭਾਰਤ ਵਿੱਚ ਦਿਲ ਦੇ ਦੌਰੇ ਕਾਰਨ ਮੌਤਾਂ ਦੀ ਦਰ ਬਹੁਤ ਜ਼ਿਆਦਾ ਹੈ। ਪਿਛਲੇ ਦਿਨੀਂ ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਨੂੰ ਆਏ ਹਾਰਟ ਅਟੈਕ ਨੇ ਇੱਕ ਵਾਰ ਫਿਰ ਇਸ ਚਰਚਾ ਨੂੰ ਜ਼ੋਰ ਦੇ ਦਿੱਤਾ ਹੈ ਕਿ ਹਾਰਟ ਅਟੈਕ ਦੇ ਮਾਮਲੇ ਇਸ ਤੇਜੀ ਨਾਲ ਕਿਊਂ ਵੱਧ ਰਹੇ ਹਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਹਾਰਟ ਅਟੈਕ ਦਾ ਆਮ ਕਾਰਨ ਸਾਡੀ ਵਿਗੜਦੀ ਜੀਵਨ ਸ਼ੈਲੀ ਹੈ। ਜਿੱਥੇ ਸਾਨੂੰ ਹਾਰਟ ਅਟੈਕ (Heart Attack) ਤੋਂ ਬਚਣ ਲਈ ਆਪਣੀ ਜੀਵਨ ਸ਼ੈਲੀ ਨੂੰ ਬਦਲਣਾ ਪੈਂਦਾ ਹੈ, ਉੱਥੇ ਹੀ ਸਿਹਤ ਮਾਹਿਰ ਦਿਲ ਦੇ ਦੌਰੇ ਨੂੰ ਹੋਰ ਕਈ ਸਿਹਤ ਸਮੱਸਿਆਵਾਂ ਨਾਲ ਜੋੜਦੇ ਹਨ।

ਦਿਲ ਦਾ ਦੌਰਾ ਪੈਣਾ ਜਾ ਹਾਰਟ ਅਟੈਕ

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਕੁਝ ਹੋਰ ਸਿਹਤ ਸਮੱਸਿਆਵਾਂ ਹਨ ਤਾਂ ਦਿਲ ਦੇ ਦੌਰੇ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਉਹ ਕਿਹੜੀਆਂ ਸਿਹਤ ਸਮੱਸਿਆਵਾਂ (Heart problems) ਹਨ ਜੋ ਸਾਡੇ ਲਈ ਹਾਰਟ ਅਟੈਕ ਦਾ ਖਤਰਾ ਵਧਾ ਦਿੰਦੀਆਂ ਹਨ। ਸਾਨੂੰ ਇਨ੍ਹਾਂ ਤੋਂ ਕਿਵੇਂ ਬਚਣਾ ਚਾਹੀਦਾ ਹੈ ਤਾਂ ਜੋ ਅਸੀਂ ਦਿਲ ਦੇ ਦੌਰੇ ਦੇ ਜੋਖਮ ਨੂੰ ਘਟਾ ਸਕੀਏ।

ਸ਼ਰੀਰ ਵਿੱਚ ਕੋਲੇਸਟ੍ਰੋਲ ਦਾ ਵੱਧ ਰਿਹਾ ਪੱਧਰ

ਸਾਡੇ ਸਰੀਰ ‘ਚ ਮੌਜੂਦ ਕੋਲੈਸਟ੍ਰੋਲ ਦਾ ਸਭ ਤੋਂ ਜ਼ਿਆਦਾ ਅਸਰ ਸਾਡੇ ਸਰੀਰ ਅਤੇ ਦਿਲ ‘ਤੇ ਪੈਂਦਾ ਹੈ। ਸਾਡੇ ਲਈ ਇਸ ਦੀ ਇੱਕ ਤੈਅ ਮਾਤਰਾ ਹੋਣੀ ਜ਼ਰੂਰੀ ਹੈ। ਜੇਕਰ ਸਾਡੇ ਸਰੀਰ ‘ਚ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਤਾਂ ਹਾਰਟ ਅਟੈਕ ਦਾ ਖਤਰਾ ਵੀ ਜ਼ਿਆਦਾ ਹੁੰਦਾ ਹੈ। ਅਸਲ ਵਿੱਚ ਕੋਲੈਸਟ੍ਰੋਲ ਦਾ ਵਧਿਆ ਪੱਧਰ ਸਾਡੇ ਸਰੀਰ ਦੀਆਂ ਧਮਨੀਆਂ ਨੂੰ ਬਲਾਕ ਕਰ ਦਿੰਦਾ ਹੈ। ਇਸ ਕਾਰਨ ਸਾਡੇ ਦਿਲ ਤੱਕ ਖੂਨ ਕਾਫੀ ਮਾਤਰਾ ‘ਚ ਨਹੀਂ ਪਹੁੰਚਦਾ ਅਤੇ ਹਾਰਟ ਅਟੈਕ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਇਹ ਜ਼ਰੂਰੀ ਹੈ ਕਿ ਤੁਸੀਂ ਖੁਰਾਕ ਵਿੱਚ ਫਾਈਬਰ, ਘੱਟ ਚਰਬੀ ਵਾਲੇ ਭੋਜਨ ਨੂੰ ਸ਼ਾਮਲ ਕਰੋ ਅਤੇ ਰੋਜ਼ਾਨਾ ਕਸਰਤ ਕਰੋ।

ਸ਼ੂਗਰ ਦੇ ਮਰੀਜਾਂ ਨੂੰ ਹਾਰਟ ਅਟੈਕ ਦਾ ਖ਼ਤਰਾ

ਇਸ ਬਿਮਾਰੀ ਵਿੱਚ ਸਾਡੇ ਸਰੀਰ ਵਿੱਚ ਬਲੱਡ ਸ਼ੂਗਰ (Blood sugar) ਦਾ ਪੱਧਰ ਕੰਟਰੋਲ ਵਿੱਚ ਨਹੀਂ ਰਹਿੰਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਦਿਲ ਦੇ ਦੌਰੇ ਦਾ ਖ਼ਤਰਾ ਵੀ ਵੱਧ ਹੁੰਦਾ ਹੈ। ਸ਼ੂਗਰ ਇੱਕ ਅਜਿਹੀ ਬਿਮਾਰੀ ਹੈ ਜੋ ਕਦੇ ਵੀ ਪੂਰੀ ਤਰ੍ਹਾਂ ਠੀਕ ਨਹੀਂ ਹੁੰਦੀ। ਇਸ ਤੋਂ ਬਚਣ ਲਈ ਸਾਨੂੰ ਲਗਾਤਾਰ ਦਵਾਈਆਂ ਲੈਣੀਆਂ ਪੈਂਦੀਆਂ ਹਨ ਅਤੇ ਆਪਣੀ ਖੁਰਾਕ ਵਿੱਚ ਬਦਲਾਅ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਸਾਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ।

ਮੋਟਾਪੇ ਦੀ ਸਮੱਸਿਆ

ਆਯੁਰਵੇਦ ਤੋਂ ਲੈ ਕੇ ਵਿਗਿਆਨ ਤੱਕ ਸਾਰੀਆਂ ਵਿਧੀਆਂ ਵਿੱਚ ਇਹ ਸਾਬਤ ਹੋ ਚੁੱਕਾ ਹੈ ਕਿ ਸਾਡੇ ਸਰੀਰ ਦਾ ਮੋਟਾਪਾ ਸਾਰੀਆਂ ਬਿਮਾਰੀਆਂ ਦੀ ਜੜ੍ਹ ਹੈ। ਸਰੀਰ ‘ਤੇ ਜਿੰਨਾ ਜ਼ਿਆਦਾ ਮੋਟਾਪਾ ਹੋਵੇਗਾ, ਓਨਾ ਹੀ ਅਸੀਂ ਬਿਮਾਰੀਆਂ ਦਾ ਸ਼ਿਕਾਰ ਹੋਵਾਂਗੇ। ਮੋਟਾਪੇ ਕਾਰਨ ਸ਼ੂਗਰ ਅਤੇ ਹਾਰਟ ਅਟੈਕ ਦਾ ਖਤਰਾ ਕਾਫੀ ਵੱਧ ਜਾਂਦਾ ਹੈ। ਇਸ ਲਈ ਸਾਨੂੰ ਇਨ੍ਹਾਂ ਸਮੱਸਿਆਵਾਂ ਤੋਂ ਬਚਣ ਲਈ ਆਪਣੇ ਆਪ ਨੂੰ ਮੋਟਾਪੇ ਤੋਂ ਬਚਾਉਣਾ ਚਾਹੀਦਾ ਹੈ। ਇਸ ਲਈ ਜੇਕਰ ਅਸੀਂ ਇਨ੍ਹਾਂ ਸਭ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਾਂਗੇ ਤਾਂ ਹੀ ਅਸੀਂ ਸਿਹਤਮੰਦ ਜੀਵਨ ਜੀਅ ਸਕਾਂਗੇ। ਇਸ ਨਾਲ ਹਾਰਟ ਅਟੈਕ ਦਾ ਖਤਰਾ ਵੀ ਕਾਫੀ ਹੱਦ ਤੱਕ ਘੱਟ ਹੋ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...