AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇਨਸਾਨਾਂ ਦੇ ਨਾਲ ਬੇਜ਼ੁਬਾਨ ਜਾਨਵਰ ਵੀ ਹਵਾ ਪ੍ਰਦੂਸ਼ਣ ਤੋਂ ਪ੍ਰੇਸ਼ਾਨ, ਡਾਕਟਰਾਂ ਨੇ ਜਤਾਇਆ ਖਦਸ਼ਾ

ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਇਲਾਕਿਆਂ 'ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ 'ਤੇ ਹੈ। ਇਸ ਕਾਰਨ ਲੋਕ ਸਾਹ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਫੇਫੜਿਆਂ ਵਿੱਚ ਗੰਭੀਰ ਇਨਫੈਕਸ਼ਨ ਹੈ। ਕੁਝ ਪਸ਼ੂਆਂ ਨੂੰ ਉਲਟੀਆਂ, ਦਸਤ ਅਤੇ ਸਾਹ ਲੈਣ ਵਿੱਚ ਤਕਲੀਫ਼ ਵੀ ਹੋ ਰਹੀ ਹੈ। ਇਸ ਵਧਦੇ ਪ੍ਰਦੂਸ਼ਣ ਤੋਂ ਮਨੁੱਖ ਹੀ ਨਹੀਂ ਜਾਨਵਰ ਵੀ ਪ੍ਰੇਸ਼ਾਨ ਹਨ। ਕਈ ਬੀਮਾਰ ਪਸ਼ੂਆਂ ਨੂੰ ਇਲਾਜ਼ ਲਈ ਹਸਪਤਾਲਾਂ ਲਿਆਂਦਾ ਜਾ ਰਿਹਾ ਹੈ।

ਇਨਸਾਨਾਂ ਦੇ ਨਾਲ ਬੇਜ਼ੁਬਾਨ ਜਾਨਵਰ ਵੀ ਹਵਾ ਪ੍ਰਦੂਸ਼ਣ ਤੋਂ ਪ੍ਰੇਸ਼ਾਨ, ਡਾਕਟਰਾਂ ਨੇ ਜਤਾਇਆ ਖਦਸ਼ਾ
ਸੰਕੇਤਕ ਤਸਵੀਰ
tv9-punjabi
| Updated On: 09 Nov 2023 23:57 PM IST
Share
ਦਿੱਲੀ (Delhi) ਦੇ ਆਨੰਦ ਵਿਹਾਰ ‘ਚ ਰਹਿਣ ਵਾਲੇ ਅਰਪਨ ਕੁਮਾਰ ਦੇ ਪਾਲਤੂ ਜਾਨਵਰ ਦੀ ਸਿਹਤ ਪਿਛਲੇ ਕਈ ਦਿਨਾਂ ਤੋਂ ਵਿਗੜ ਰਹੀ ਹੈ। ਉਸਦਾ ਸੈਂਡੀ (ਕੁੱਤਾ) ਮੂੰਹ ਖੋਲ੍ਹ ਕੇ ਸਾਹ ਲੈ ਰਿਹਾ ਸੀ। ਹਾਲਤ ਲਗਾਤਾਰ ਵਿਗੜਦੀ ਦੇਖ ਉਹ ਸੈਂਡੀ ਨੂੰ ਦਿੱਲੀ ਦੇ ਤੀਸ ਹਜ਼ਾਰੀ ਸਥਿਤ ਪਸ਼ੂ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸੈਂਡੀ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਫੇਫੜਿਆਂ ਵਿੱਚ ਕੁਝ ਇਨਫੈਕਸ਼ਨ ਹੋ ਗਿਆ ਹੈ। ਇਸ ਦਾ ਕਾਰਨ ਵਧਦਾ ਪ੍ਰਦੂਸ਼ਣ ਹੋ ਸਕਦਾ ਹੈ। ਇਸੇ ਤਰ੍ਹਾਂ ਲੋਕ ਹਰ ਰੋਜ਼ ਆਪਣੇ ਪਾਲਤੂ ਜਾਨਵਰਾਂ ਨੂੰ ਹਸਪਤਾਲ ਲੈ ਕੇ ਆ ਰਹੇ ਹਨ। ਜ਼ਿਆਦਾਤਰ ਜਾਨਵਰ ਸੁਸਤ ਅਤੇ ਚਿੜਚਿੜੇ ਹੋ ਰਹੇ ਹਨ। ਕੁਝ ਪਸ਼ੂਆਂ ਨੂੰ ਉਲਟੀਆਂ, ਦਸਤ ਅਤੇ ਸਾਹ ਲੈਣ ਵਿੱਚ ਤਕਲੀਫ਼ ਵੀ ਹੋ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਪਸ਼ੂ ਵੀ ਹਵਾ ਪ੍ਰਦੂਸ਼ਣ (Air Pollution) ਦੇ ਸੰਪਰਕ ਵਿੱਚ ਆ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਾਰ ਹਸਪਤਾਲ ਵਿੱਚ ਪਿਛਲੇ ਸਾਲ ਨਾਲੋਂ ਵੱਧ ਪਸ਼ੂ ਆ ਰਹੇ ਹਨ।

ਪਸ਼ੂਆਂ ਲਈ ਸਮੱਸਿਆਵਾਂ

ਵੈਟਰਨਰੀ ਡਾ. ਐਨ.ਆਰ. ਰਾਵਤ ਨੇ Tv9 ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿਸ ਤਰ੍ਹਾਂ ਪ੍ਰਦੂਸ਼ਣ ਦਾ ਮਨੁੱਖੀ ਸਰੀਰ ‘ਤੇ ਅਸਰ ਪੈਂਦਾ ਹੈ, ਉਸੇ ਤਰ੍ਹਾਂ ਪਸ਼ੂਆਂ ‘ਤੇ ਵੀ ਇਸ ਦਾ ਅਸਰ ਪੈਂਦਾ ਹੈ।ਹਰ ਰੋਜ਼ ਲੋਕ ਉਨ੍ਹਾਂ ਕੋਲ ਦਰਜਨਾਂ ਪਾਲਤੂ ਅਤੇ ਗਲੀ-ਮੁਹੱਲੇ ਦੇ ਪਸ਼ੂਆਂ ਦੇ ਇਲਾਜ ਲਈ ਆਉਂਦੇ ਹਨ। ਪਸ਼ੂਆਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਅੱਖਾਂ ਵਿੱਚ ਜਲਣ ਵੀ ਹੋ ਰਹੀ ਹੈ। ਕੁਝ ਜਾਨਵਰਾਂ ਦੀ ਪਾਚਨ ਪ੍ਰਣਾਲੀ ਵੀ ਖਰਾਬ ਹੋ ਰਹੀ ਹੈ। ਪ੍ਰਦੂਸ਼ਣ ਦੇ ਲੰਬੇ ਸਮੇਂ ਦੇ ਪ੍ਰਭਾਵ ਜਾਨਵਰਾਂ ਦੀ ਪ੍ਰਜਨਨ ਦਰ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ। ਪਿਛਲੇ ਕੁਝ ਸਾਲਾਂ ਤੋਂ ਜਿਸ ਤਰ੍ਹਾਂ ਪ੍ਰਦੂਸ਼ਣ ਦਾ ਪੱਧਰ ਵਧ ਰਿਹਾ ਹੈ, ਉਹ ਜਾਨਵਰਾਂ ਲਈ ਕਾਫੀ ਖਤਰਨਾਕ ਹੈ। ਅਜਿਹੀ ਸਥਿਤੀ ਵਿੱਚ ਇਸ ਤੋਂ ਬਚਾਅ ਜ਼ਰੂਰੀ ਹੈ।

ਕੁਝ ਲੱਛਣ

ਡਾ. ਰਾਵਤ ਦੱਸਦੇ ਹਨ ਕਿ ਕੁਝ ਜਾਨਵਰਾਂ ਦੀਆਂ ਅੱਖਾਂ ਲਾਲ ਹੋਣ ਅਤੇ ਅੱਖਾਂ ਵਿੱਚ ਪਾਣੀ ਆਉਣ ਦੀ ਸਮੱਸਿਆ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸ਼ਾਮ ਨੂੰ ਆਪਣੇ ਪਸ਼ੂਆਂ ਨੂੰ ਸੈਰ ਕਰਨ ਤੋਂ ਬਚਣ। ਜੇਕਰ ਪਸ਼ੂ ਮੂੰਹ ਖੋਲ੍ਹ ਕੇ ਸਾਹ ਲੈ ਰਿਹਾ ਹੈ ਤਾਂ ਉਸ ਦਾ ਇਲਾਜ ਕਰਵਾਓ। ਜੇਕਰ ਅਜਿਹੀ ਹਾਲਤ ਵਿੱਚ ਪਸ਼ੂਆਂ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਉਨ੍ਹਾਂ ਦੀ ਹਾਲਤ ਹੋਰ ਵਿਗੜ ਸਕਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਪ੍ਰਦੂਸ਼ਣ ਕਾਰਨ ਧੂੜ ਦੇ ਕਣ ਜਾਨਵਰਾਂ ਦੇ ਫੇਫੜਿਆਂ ਵਿਚ ਜਾ ਕੇ ਜਮਾ ਹੋ ਜਾਂਦੇ ਹਨ। ਇਸ ਨਾਲ ਉਨ੍ਹਾਂ ਦੇ ਸਰੀਰ ਵਿੱਚ ਆਕਸੀਜਨ ਦੀ ਕਮੀ ਹੋ ਸਕਦੀ ਹੈ। ਜੋ ਕਿ ਕੁਝ ਮਾਮਲਿਆਂ ਵਿੱਚ ਘਾਤਕ ਵੀ ਹੋ ਸਕਦਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...