AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਵਾ ਪ੍ਰਦੂਸ਼ਨ ਕਾਰਨ ਬੱਚਿਆਂ ‘ਚ ਵਧ ਰਹੀਆਂ ਸਾਹ ਦੀਆਂ ਬੀਮਾਰੀਆਂ, ਬਚਾਅ ਲਈ ਇਹ ਟਿੱਪਸ ਕਰੋ ਫਾਲੋ

ਦੇਸ਼ ਦੇ ਕਈ ਰਾਜਾਂ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਕਈ ਬੀਮਾਰੀਆਂ ਫੈਲ ਰਹੀਆਂ ਹਨ। ਹੁਣ ਪ੍ਰਦੂਸ਼ਣ ਨੂੰ ਲੈ ਕੇ ਇੱਕ ਨਵੀਂ ਰਿਸਰਚ ਸਾਹਮਣੇ ਆਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਹਵਾ ਪ੍ਰਦੂਸ਼ਣ ਕਾਰਨ ਬੱਚੇ ਦਮੇ ਦੇ ਸ਼ਿਕਾਰ ਹੋ ਰਹੇ ਹਨ। ਤਿੰਨ ਵਿੱਚੋਂ ਇੱਕ ਬੱਚਾ ਇਸ ਬੀਮਾਰੀ ਤੋਂ ਪੀੜਤ ਹੈ।

ਹਵਾ ਪ੍ਰਦੂਸ਼ਨ ਕਾਰਨ ਬੱਚਿਆਂ 'ਚ ਵਧ ਰਹੀਆਂ ਸਾਹ ਦੀਆਂ ਬੀਮਾਰੀਆਂ, ਬਚਾਅ ਲਈ ਇਹ ਟਿੱਪਸ ਕਰੋ ਫਾਲੋ
tv9-punjabi
| Published: 02 Nov 2023 23:53 PM IST
Share
ਹਵਾ ਪ੍ਰਦੂਸ਼ਣ ਅਤੇ ਦਮਾ: ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਦੇ ਕਈ ਰਾਜਾਂ ਵਿੱਚ ਹਵਾ ਪ੍ਰਦੂਸ਼ਣ (Air Pollution) ਵਧਣਾ ਸ਼ੁਰੂ ਹੋ ਗਿਆ ਹੈ। ਵਧ ਰਹੇ ਹਵਾ ਪ੍ਰਦੂਸ਼ਣ ਕਾਰਨ ਕਈ ਬੀਮਾਰੀਆਂ ਫੈਲ ਰਹੀਆਂ ਹਨ। ਖਾਂਸੀ, ਜ਼ੁਕਾਮ, ਗਲੇ ਦੀ ਖਰਾਸ਼ ਅਤੇ ਵਾਇਰਲ ਬੁਖਾਰ ਦੇ ਮਾਮਲੇ ਵੱਧ ਰਹੇ ਹਨ। ਪ੍ਰਦੂਸ਼ਣ ਦਾ ਸਭ ਤੋਂ ਵੱਧ ਅਸਰ ਫੇਫੜਿਆਂ ‘ਤੇ ਪੈਂਦਾ ਹੈ। ਫੇਫੜਿਆਂ ‘ਤੇ ਅਸਰ ਕਾਰਨ ਬੱਚੇ ਦਮੇ ਦੇ ਸ਼ਿਕਾਰ ਹੋ ਰਹੇ ਹਨ। ਜਿਨ੍ਹਾਂ ਬੱਚਿਆਂ ਨੂੰ ਪਹਿਲਾਂ ਹੀ ਅਸਥਮਾ ਹੈ, ਉਨ੍ਹਾਂ ਦੀ ਹਾਲਤ ਵਿਗੜ ਰਹੀ ਹੈ। ਅਜਿਹੇ ‘ਚ ਡਾਕਟਰਾਂ ਨੇ ਬੱਚਿਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੀ ਸਲਾਹ ਦਿੱਤੀ ਹੈ। ਜਿਨ੍ਹਾਂ ਨੂੰ ਪਹਿਲਾਂ ਹੀ ਦਮੇ ਦੀ ਬੀਮਾਰੀ ਹੈ, ਉਨ੍ਹਾਂ ਨੂੰ ਕੁਝ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਆਓ ਡਾਕਟਰ ਤੋਂ ਇਸ ਬਿਮਾਰੀ ਦੇ ਲੱਛਣਾਂ, ਕਾਰਨਾਂ ਅਤੇ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਦੇ ਹਾਂ। ਮੂਲਚੰਦ ਹਸਪਤਾਲ ਦੇ ਪਲਮੋਨੋਲੋਜਿਸਟ ਡਾਕਟਰ ਭਗਵਾਨ ਮੰਤਰੀ ਦਾ ਕਹਿਣਾ ਹੈ ਕਿ ਵਧਦਾ ਪ੍ਰਦੂਸ਼ਣ ਅਤੇ ਗਲਤ ਖਾਣ-ਪੀਣ ਦੋਵੇਂ ਹੀ ਦਮੇ ਦੀ ਬੀਮਾਰੀ ਦੇ ਵਧਣ ਦੇ ਮੁੱਖ ਕਾਰਨ ਹਨ। ਮਾਪੇ ਬੱਚਿਆਂ ਵਿੱਚ ਇਸ ਬੀਮਾਰੀ ਦੇ ਸ਼ੁਰੂਆਤੀ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਜਿਸ ਕਾਰਨ ਬਾਅਦ ਵਿੱਚ ਇਹ ਬੀਮਾਰੀ ਤੇਜ਼ੀ ਨਾਲ ਵਧਦੀ ਹੈ। ਪ੍ਰਦੂਸ਼ਣ ਕਾਰਨ ਲੱਛਣ ਤੇਜ਼ੀ ਨਾਲ ਸਾਹਮਣੇ ਆਉਣ ਲੱਗਦੇ ਹਨ, ਜਿਸ ਨੂੰ ਪਛਾਣਨਾ ਜ਼ਰੂਰੀ ਹੈ।

ਦਮੇ ਦੇ ਲੱਛਣ

ਸਾਹ ਦੀ ਤਕਲੀਫ਼ ਰਾਤ ਨੂੰ ਬਹੁਤ ਜ਼ਿਆਦਾ ਖੰਘ ਸਾਹ ਲੈਣ ਵੇਲੇ ਸੀਟੀ ਦੀ ਆਵਾਜ਼ ਸਾਹ ‘ਚ ਤਕਲੀਫ ਬੱਚੇ ਦਾ ਜਲਦੀ ਥੱਕ ਜਾਣਾ

ਪ੍ਰਦੂਸ਼ਣ ਦਮੇ ਦਾ ਕਾਰਨ ਕਿਉਂ ਬਣਦਾ ਹੈ?

ਡਾ. ਮੰਤਰੀ ਦੱਸਦੇ ਹਨ ਕਿ ਪ੍ਰਦੂਸ਼ਣ ਵਿੱਚ ਛੋਟੇ-ਛੋਟੇ ਖਤਰਨਾਕ ਕਣ ਹੁੰਦੇ ਹਨ। ਜਦੋਂ ਕੋਈ ਵਿਅਕਤੀ ਸਾਹ ਲੈਂਦਾ ਹੈ ਤਾਂ ਇਹ ਕਣ ਫੇਫੜਿਆਂ ਵਿੱਚ ਚਲੇ ਜਾਂਦੇ ਹਨ। ਇਸ ਸਮੇਂ ਦੌਰਾਨ ਬ੍ਰੌਨਕਸੀਅਲ ਟਿਊਬ ਦੀ ਪਰਤ ‘ਚ ਸੋਜ ਆਉਂਦੀ ਹੈ ਅਤੇ ਇਹ ਫੁੱਲਣ ਲੱਗਦੀ ਹੈ। ਇਸ ਕਾਰਨ ਸਾਹ ਲੈਣ ਵਿੱਚ ਦਿੱਕਤ ਹੁੰਦੀ ਹੈ, ਖੰਘ ਜਾਰੀ ਰਹਿੰਦੀ ਹੈ ਅਤੇ ਸੌਂਦੇ ਸਮੇਂ ਘਰਘਰਾਹਟ ਆਉਂਦੀ ਹੈ। ਜੇਕਰ ਇਹ ਲੱਛਣ ਲੰਬੇ ਸਮੇਂ ਤੱਕ ਬਣੇ ਰਹਿਣ ਤਾਂ ਅਸਥਮਾ ਹੋ ਜਾਂਦਾ ਹੈ। ਕੁਝ ਮਾਮਲਿਆਂ ਵਿੱਚ ਕਮਜ਼ੋਰ ਪ੍ਰਤੀਰੋਧਕ ਸ਼ਕਤੀ ਦੇ ਕਾਰਨ ਵੀ ਇਹ ਸਮੱਸਿਆਂ ਆਉਂਦੀ ਹੈ।

ਬਚਾਅ

ਜਿਨ੍ਹਾਂ ਬੱਚਿਆਂ ਵਿੱਚ ਦਮੇ ਦੇ ਲੱਛਣ ਦਿਖਾਈ ਦੇ ਰਹੇ ਹਨ, ਉਨ੍ਹਾਂ ਨੂੰ ਤੁਰੰਤ ਡਾਕਟਰ ਕੋਲ ਲੈ ਜਾਓ। ਅਜਿਹੇ ਬੱਚਿਆਂ ਲਈ ਭੋਜਨ ਤੋਂ ਵੀ ਪਰਹੇਜ਼ ਕਰੋ। ਇਨ੍ਹਾਂ ਬੱਚਿਆਂ ਨੂੰ ਫਾਸਟ ਫੂਡ ਜਾਂ ਕਿਸੇ ਕਿਸਮ ਦਾ ਤਲਿਆ ਹੋਇਆ ਭੋਜਨ ਨਾ ਦਿਓ। ਬੱਚਿਆਂ ਨੂੰ ਧੂੜ ਅਤੇ ਪ੍ਰਦੂਸ਼ਣ ਤੋਂ ਬਚਾਓ। ਬਾਹਰ ਜਾਣ ਸਮੇਂ ਮਾਸਕ ਪਹਿਨਾਓ। ਉਨ੍ਹਾਂ ਬੱਚਿਆਂ ਦਾ ਖਾਸ ਧਿਆਨ ਰੱਖੋ ਜਿਨ੍ਹਾਂ ਨੂੰ ਪਹਿਲਾਂ ਹੀ ਦਮੇ ਦੀ ਬੀਮਾਰੀ ਹੈ ਅਤੇ ਹੁਣ ਉਨ੍ਹਾਂ ਦੇ ਲੱਛਣ ਵਧ ਰਹੇ ਹਨ। ਅਜਿਹੇ ਬੱਚਿਆਂ ਕੋਲ ਇਨਹੇਲਰ ਜ਼ਰੂਰ ਰੱਖੋ ਅਤੇ ਉਨ੍ਹਾਂ ਨੂੰ ਸਮੇਂ ਸਿਰ ਦਵਾਈ ਦਿੰਦੇ ਰਹੋ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...