AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਰਦੀਆਂ ਦੌਰਾਨ ਇਨ੍ਹਾਂ ਚੀਜ਼ਾਂ ਤੋਂ ਰੱਖੋ ਪਰਹਿਜ਼ੇ, ਨਹੀਂ ਤਾਂ ਵੱਧ ਸਕਦਾ ਬੈਡ ਕੋਲੈਸਟ੍ਰਾਲ

ਕੋਲੈਸਟ੍ਰਾਲ : ਅਨਿਯਮਿਤ ਖਾਣ-ਪੀਣ ਅਤੇ ਖਰਾਬ ਜੀਵਨ ਸ਼ੈਲੀ ਕਾਰਨ ਸਰੀਰ 'ਚ ਬੈਡ ਕੋਲੈਸਟ੍ਰੋਲ ਵਧਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਕਾਰਨ ਹਾਰਟ ਅਟੈਕ ਦਾ ਖ਼ਤਰਾ ਕਾਫੀ ਵੱਧ ਜਾਂਦਾ ਹੈ। ਸਰਦੀਆਂ ਵਿੱਚ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਬਚਣ ਲਈ ਤੁਹਾਨੂੰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਤੁਸੀਂ ਇਸ ਤਰ੍ਹਾਂ ਦੇ ਖ਼ਤਰੇ ਤੋਂ ਬੱਚ ਸਕੋ। ਆਓ ਇੱਕ-ਇੱਕ ਕਰਕੇ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ।

ਸਰਦੀਆਂ ਦੌਰਾਨ ਇਨ੍ਹਾਂ ਚੀਜ਼ਾਂ ਤੋਂ ਰੱਖੋ ਪਰਹਿਜ਼ੇ, ਨਹੀਂ ਤਾਂ ਵੱਧ ਸਕਦਾ ਬੈਡ ਕੋਲੈਸਟ੍ਰਾਲ
tv9-punjabi
| Updated On: 21 Oct 2023 23:35 PM IST
Share
ਕੋਲੈਸਟ੍ਰਾਲ : ਅਨਿਯਮਿਤ ਖਾਣ-ਪੀਣ ਅਤੇ ਖਰਾਬ ਜੀਵਨ ਸ਼ੈਲੀ ਕਾਰਨ ਸਰੀਰ ‘ਚ ਬੈਡ ਕੋਲੈਸਟ੍ਰੋਲ ਵਧਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਕਾਰਨ ਹਾਰਟ ਅਟੈਕ ਦਾ ਖ਼ਤਰਾ ਕਾਫੀ ਵੱਧ ਜਾਂਦਾ ਹੈ। ਸਰਦੀਆਂ ਵਿੱਚ ਕੋਲੈਸਟ੍ਰੋਲ (Cholesterol) ਦੀ ਸਮੱਸਿਆ ਤੋਂ ਬਚਣ ਲਈ ਤੁਹਾਨੂੰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਤੁਸੀਂ ਇਸ ਤਰ੍ਹਾਂ ਦੇ ਖ਼ਤਰੇ ਤੋਂ ਬੱਚ ਸਕੋ। ਆਓ ਇੱਕ-ਇੱਕ ਕਰਕੇ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ। ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਬੀਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਜਿਨ੍ਹਾਂ ਲੋਕਾਂ ਦੀ ਇਮਿਊਨਿਟੀ (Immunity) ਕਮਜ਼ੋਰ ਹੁੰਦੀ ਹੈ, ਉਨ੍ਹਾਂ ਨੂੰ ਜ਼ੁਕਾਮ, ਬੁਖਾਰ ਅਤੇ ਖੰਘ ਵਰਗੀਆਂ ਵਾਇਰਲ ਇਨਫੈਕਸ਼ਨਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਕੋਲੈਸਟ੍ਰੋਲ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਸਰਦੀਆਂ ਦੇ ਮੌਸਮ ‘ਚ ਜ਼ਿਆਦਾ ਧਿਆਨ ਦੇਣ ਦੀ ਲੋੜ ਪੈਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੋਲੈਸਟ੍ਰੋਲ ਦੀਆਂ ਦੋ ਕਿਸਮਾਂ ਹਨ – ਗੁੱਡ (HDL) ਅਤੇ ਬੈਡ (LDL)। ਸਿਹਤਮੰਦ ਰਹਿਣ ਲਈ ਸਰੀਰ ‘ਚ ਗੁੱਡ ਕੋਲੈਸਟ੍ਰਾਲ ਦਾ ਹੋਣਾ ਜ਼ਰੂਰੀ ਹੈ। ਪਰ ਸਰੀਰ ਵਿੱਚ ਖਰਾਬ ਕੋਲੈਸਟ੍ਰਾਲ ਦੀ ਮਾਤਰਾ ਵਧਣ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਖ਼ਾਸਕਰ, ਇਸ ਸਥਿਤੀ ਵਿੱਚ ਦਿਲ ਨੂੰ ਸਭ ਤੋਂ ਵੱਧ ਜੋਖ਼ਮ ਹੁੰਦਾ ਹੈ। ਆਓ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਭੋਜਨਾਂ ਬਾਰੇ ਦੱਸਦੇ ਹਾਂ, ਜਿਨ੍ਹਾਂ ਤੋਂ ਦੂਰ ਰਹਿ ਕੇ ਤੁਸੀਂ ਬੈਡ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਬੱਚ ਸਕਦੇ ਹੋ।

ਮਿੱਠੀਆਂ ਚੀਜ਼ਾਂ ਤੋਂ ਰਹੋ ਦੂਰ

ਜੇਕਰ ਤੁਸੀਂ ਬਹੁਤ ਜ਼ਿਆਦਾ ਮਿਠਾਈਆਂ ਖਾਣ ਦੇ ਸ਼ੌਕੀਨ ਹੋ ਤਾਂ ਤੁਹਾਨੂੰ ਕੋਲੈਸਟ੍ਰੋਲ ਦੀ ਸਮੱਸਿਆ ਹੋ ਸਕਦੀ ਹੈ। ਸਰਦੀਆਂ ਦੇ ਮੌਸਮ ਵਿੱਚ ਲੋਕ ਅਕਸਰ ਗਾਜਰ ਦਾ ਹਲਵਾ ਜਾਂ ਤਿਲ ਦੇ ਲੱਡੂ ਖਾਣਾ ਪਸੰਦ ਕਰਦੇ ਹਨ। ਪਰ ਇਨ੍ਹਾਂ ਨੂੰ ਜ਼ਿਆਦਾ ਮਾਤਰਾ ‘ਚ ਖਾਣ ਨਾਲ ਖ਼ਰਾਬ ਕੋਲੈਸਟ੍ਰਾਲ ਦੀ ਸਮੱਸਿਆ ਹੋ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਗਰ ਸਰੀਰ ਵਿੱਚ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਵਧਾਉਂਦੀ ਹੈ। ਇਸ ਲਈ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ।

ਫਾਸਟ ਫੂਡ

ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਵਿੱਚ ਵੀ ਫਾਸਟ ਫੂਡ ਦਾ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਪਰ ਇਹ ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ, ਸਿਹਤ ਲਈ ਓਨਾ ਹੀ ਖ਼ਤਰਨਾਕ ਹੈ। ਫਾਸਟ ਫੂਡ ਸਰੀਰ ‘ਚ ਖ਼ਰਾਬ ਕੋਲੈਸਟ੍ਰੋਲ ਨੂੰ ਵਧਾਉਂਦਾ ਹੈ, ਜੋ ਦਿਲ ਲਈ ਬਹੁਤ ਖ਼ਤਰਨਾਕ ਹੁੰਦਾ ਹੈ।

ਰੈੱਡ ਮੀਟ

ਸਰਦੀਆਂ ਦੇ ਮੌਸਮ ਵਿੱਚ ਜ਼ਿਆਦਾਤਰ ਲੋਕ ਮੀਟ ਖਾਣਾ ਪਸੰਦ ਕਰਦੇ ਹਨ। ਰੈੱਡ ਮੀਟ ਵਿੱਚ ਕੋਲੈਸਟ੍ਰੋਲ ਅਤੇ ਸੈਚੁਰੇਟਿਡ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਇਸ ਨੂੰ ਖਾਣ ਨਾਲ ਸਰੀਰ ‘ਚ ਕੋਲੈਸਟ੍ਰਾਲ ਦਾ ਪੱਧਰ ਵਧਦਾ ਹੈ।

ਸਿਗਰਟ ਅਤੇ ਸ਼ਰਾਬ

ਸਰਦੀਆਂ ਵਿੱਚ ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਸ਼ਰਾਬ ਅਤੇ ਸਿਗਰਟ ਵਰਗੀਆਂ ਆਦਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਹ ਨਾ ਸਿਰਫ਼ ਤੁਹਾਡੀ ਸਿਹਤ ਨੂੰ ਖ਼ਰਾਬ ਕਰਦੇ ਹਨ ਸਗੋਂ ਕੋਲੈਸਟ੍ਰੋਲ ਵੀ ਵਧਾਉਂਦੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...