ਸਰਦੀਆਂ ਦੌਰਾਨ ਇਨ੍ਹਾਂ ਚੀਜ਼ਾਂ ਤੋਂ ਰੱਖੋ ਪਰਹਿਜ਼ੇ, ਨਹੀਂ ਤਾਂ ਵੱਧ ਸਕਦਾ ਬੈਡ ਕੋਲੈਸਟ੍ਰਾਲ

Updated On: 

21 Oct 2023 23:35 PM

ਕੋਲੈਸਟ੍ਰਾਲ : ਅਨਿਯਮਿਤ ਖਾਣ-ਪੀਣ ਅਤੇ ਖਰਾਬ ਜੀਵਨ ਸ਼ੈਲੀ ਕਾਰਨ ਸਰੀਰ 'ਚ ਬੈਡ ਕੋਲੈਸਟ੍ਰੋਲ ਵਧਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਕਾਰਨ ਹਾਰਟ ਅਟੈਕ ਦਾ ਖ਼ਤਰਾ ਕਾਫੀ ਵੱਧ ਜਾਂਦਾ ਹੈ। ਸਰਦੀਆਂ ਵਿੱਚ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਬਚਣ ਲਈ ਤੁਹਾਨੂੰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਤੁਸੀਂ ਇਸ ਤਰ੍ਹਾਂ ਦੇ ਖ਼ਤਰੇ ਤੋਂ ਬੱਚ ਸਕੋ। ਆਓ ਇੱਕ-ਇੱਕ ਕਰਕੇ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ।

ਸਰਦੀਆਂ ਦੌਰਾਨ ਇਨ੍ਹਾਂ ਚੀਜ਼ਾਂ ਤੋਂ ਰੱਖੋ ਪਰਹਿਜ਼ੇ, ਨਹੀਂ ਤਾਂ ਵੱਧ ਸਕਦਾ ਬੈਡ ਕੋਲੈਸਟ੍ਰਾਲ
Follow Us On

ਕੋਲੈਸਟ੍ਰਾਲ : ਅਨਿਯਮਿਤ ਖਾਣ-ਪੀਣ ਅਤੇ ਖਰਾਬ ਜੀਵਨ ਸ਼ੈਲੀ ਕਾਰਨ ਸਰੀਰ ‘ਚ ਬੈਡ ਕੋਲੈਸਟ੍ਰੋਲ ਵਧਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਕਾਰਨ ਹਾਰਟ ਅਟੈਕ ਦਾ ਖ਼ਤਰਾ ਕਾਫੀ ਵੱਧ ਜਾਂਦਾ ਹੈ। ਸਰਦੀਆਂ ਵਿੱਚ ਕੋਲੈਸਟ੍ਰੋਲ (Cholesterol) ਦੀ ਸਮੱਸਿਆ ਤੋਂ ਬਚਣ ਲਈ ਤੁਹਾਨੂੰ ਕੁਝ ਖਾਣ-ਪੀਣ ਦੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਤੁਸੀਂ ਇਸ ਤਰ੍ਹਾਂ ਦੇ ਖ਼ਤਰੇ ਤੋਂ ਬੱਚ ਸਕੋ। ਆਓ ਇੱਕ-ਇੱਕ ਕਰਕੇ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ।

ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਬੀਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਜਿਨ੍ਹਾਂ ਲੋਕਾਂ ਦੀ ਇਮਿਊਨਿਟੀ (Immunity) ਕਮਜ਼ੋਰ ਹੁੰਦੀ ਹੈ, ਉਨ੍ਹਾਂ ਨੂੰ ਜ਼ੁਕਾਮ, ਬੁਖਾਰ ਅਤੇ ਖੰਘ ਵਰਗੀਆਂ ਵਾਇਰਲ ਇਨਫੈਕਸ਼ਨਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਕੋਲੈਸਟ੍ਰੋਲ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਸਰਦੀਆਂ ਦੇ ਮੌਸਮ ‘ਚ ਜ਼ਿਆਦਾ ਧਿਆਨ ਦੇਣ ਦੀ ਲੋੜ ਪੈਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕੋਲੈਸਟ੍ਰੋਲ ਦੀਆਂ ਦੋ ਕਿਸਮਾਂ ਹਨ – ਗੁੱਡ (HDL) ਅਤੇ ਬੈਡ (LDL)। ਸਿਹਤਮੰਦ ਰਹਿਣ ਲਈ ਸਰੀਰ ‘ਚ ਗੁੱਡ ਕੋਲੈਸਟ੍ਰਾਲ ਦਾ ਹੋਣਾ ਜ਼ਰੂਰੀ ਹੈ।

ਪਰ ਸਰੀਰ ਵਿੱਚ ਖਰਾਬ ਕੋਲੈਸਟ੍ਰਾਲ ਦੀ ਮਾਤਰਾ ਵਧਣ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਖ਼ਾਸਕਰ, ਇਸ ਸਥਿਤੀ ਵਿੱਚ ਦਿਲ ਨੂੰ ਸਭ ਤੋਂ ਵੱਧ ਜੋਖ਼ਮ ਹੁੰਦਾ ਹੈ। ਆਓ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਭੋਜਨਾਂ ਬਾਰੇ ਦੱਸਦੇ ਹਾਂ, ਜਿਨ੍ਹਾਂ ਤੋਂ ਦੂਰ ਰਹਿ ਕੇ ਤੁਸੀਂ ਬੈਡ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਬੱਚ ਸਕਦੇ ਹੋ।

ਮਿੱਠੀਆਂ ਚੀਜ਼ਾਂ ਤੋਂ ਰਹੋ ਦੂਰ

ਜੇਕਰ ਤੁਸੀਂ ਬਹੁਤ ਜ਼ਿਆਦਾ ਮਿਠਾਈਆਂ ਖਾਣ ਦੇ ਸ਼ੌਕੀਨ ਹੋ ਤਾਂ ਤੁਹਾਨੂੰ ਕੋਲੈਸਟ੍ਰੋਲ ਦੀ ਸਮੱਸਿਆ ਹੋ ਸਕਦੀ ਹੈ। ਸਰਦੀਆਂ ਦੇ ਮੌਸਮ ਵਿੱਚ ਲੋਕ ਅਕਸਰ ਗਾਜਰ ਦਾ ਹਲਵਾ ਜਾਂ ਤਿਲ ਦੇ ਲੱਡੂ ਖਾਣਾ ਪਸੰਦ ਕਰਦੇ ਹਨ। ਪਰ ਇਨ੍ਹਾਂ ਨੂੰ ਜ਼ਿਆਦਾ ਮਾਤਰਾ ‘ਚ ਖਾਣ ਨਾਲ ਖ਼ਰਾਬ ਕੋਲੈਸਟ੍ਰਾਲ ਦੀ ਸਮੱਸਿਆ ਹੋ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਗਰ ਸਰੀਰ ਵਿੱਚ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਵਧਾਉਂਦੀ ਹੈ। ਇਸ ਲਈ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ।

ਫਾਸਟ ਫੂਡ

ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਵਿੱਚ ਵੀ ਫਾਸਟ ਫੂਡ ਦਾ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਪਰ ਇਹ ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ, ਸਿਹਤ ਲਈ ਓਨਾ ਹੀ ਖ਼ਤਰਨਾਕ ਹੈ। ਫਾਸਟ ਫੂਡ ਸਰੀਰ ‘ਚ ਖ਼ਰਾਬ ਕੋਲੈਸਟ੍ਰੋਲ ਨੂੰ ਵਧਾਉਂਦਾ ਹੈ, ਜੋ ਦਿਲ ਲਈ ਬਹੁਤ ਖ਼ਤਰਨਾਕ ਹੁੰਦਾ ਹੈ।

ਰੈੱਡ ਮੀਟ

ਸਰਦੀਆਂ ਦੇ ਮੌਸਮ ਵਿੱਚ ਜ਼ਿਆਦਾਤਰ ਲੋਕ ਮੀਟ ਖਾਣਾ ਪਸੰਦ ਕਰਦੇ ਹਨ। ਰੈੱਡ ਮੀਟ ਵਿੱਚ ਕੋਲੈਸਟ੍ਰੋਲ ਅਤੇ ਸੈਚੁਰੇਟਿਡ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਇਸ ਨੂੰ ਖਾਣ ਨਾਲ ਸਰੀਰ ‘ਚ ਕੋਲੈਸਟ੍ਰਾਲ ਦਾ ਪੱਧਰ ਵਧਦਾ ਹੈ।

ਸਿਗਰਟ ਅਤੇ ਸ਼ਰਾਬ

ਸਰਦੀਆਂ ਵਿੱਚ ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਸ਼ਰਾਬ ਅਤੇ ਸਿਗਰਟ ਵਰਗੀਆਂ ਆਦਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਹ ਨਾ ਸਿਰਫ਼ ਤੁਹਾਡੀ ਸਿਹਤ ਨੂੰ ਖ਼ਰਾਬ ਕਰਦੇ ਹਨ ਸਗੋਂ ਕੋਲੈਸਟ੍ਰੋਲ ਵੀ ਵਧਾਉਂਦੇ ਹਨ।

Exit mobile version