ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਾਈਲੈਂਟ ਹਾਰਟ ਅਟੈਕ ਤੋਂ ਬਚਣਾ ਹੈ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਦਿਲ ਦੇ ਦੌਰੇ ਦੇ ਕਾਰਨ: ਪਿਛਲੇ ਕੁਝ ਮਹੀਨਿਆਂ ਤੋਂ ਹਾਰਟ ਅਟੈਕ (ਦਿਲ ਦੇ ਦੌਰੇ) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜਿੰਮ ਅਤੇ ਡਾਂਸ ਦੌਰਾਨ ਵੀ ਨੌਜਵਾਨਾਂ 'ਚ ਵੀ ਸਾਈਲੈਂਟ ਹਾਰਟ ਅਟੈਕ ਦੇ ਮਾਮਲੇ ਸਾਹਮਣੇ ਆਏ ਹਨ। ਕਈ ਕੇਸਾਂ ਵਿੱਚ ਹਾਰਟ ਅਟੈਕ ਪੈਣ ਕਾਰਨ ਮਰੀਜ਼ ਮੌਕੇ ਤੇ ਹੀ ਦਮ ਤੋੜ ਦਿੰਦੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਅਚਾਨਰ ਪਿਆ ਦਿਲ ਦਾ ਦੌਰਾ ਇੱਕ ਤਰ੍ਹਾਂ ਦਾ ਸਾਈਲੈਂਟ ਹਾਰਟ ਅਟੈਕ ਹੈ, ਜੋ ਬਿਨਾਂ ਕਿਸੇ ਲੱਛਣ ਦੇ ਹੁੰਦਾ ਹੈ।

ਸਾਈਲੈਂਟ ਹਾਰਟ ਅਟੈਕ ਤੋਂ ਬਚਣਾ ਹੈ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
Follow Us
tv9-punjabi
| Updated On: 24 Oct 2023 18:02 PM IST
ਹੈਲਥ ਨਿਊਜ। Heart attack prevention Tips: ਪਿਛਲੇ ਕੁਝ ਸਾਲਾਂ ਵਿੱਚ ਨੌਜਵਾਨਾਂ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਕਾਫ਼ੀ ਵੱਧ ਰਹੇ ਹਨ। ਖਾਸ ਤੌਰ ‘ਤੇ ਡਾਂਸ ਕਰਦੇ ਸਮੇਂ ਅਤੇ ਜਿਮ ਵਿੱਚ ਹਾਰਟ ਅਟੈਕ (Hearth Attack) ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਅਚਾਨਕ ਪਿਆ ਦੌਰਾ ਇੱਕ ਤਰ੍ਹਾਂ ਦਾ ਸਾਈਲੈਂਟ ਹਾਰਟ ਅਟੈਕ ਹੈ। ਇਨ੍ਹਾਂ ਮਰੀਜ਼ਾਂ ਵਿੱਚ ਦਿਲ ਦੀ ਬੀਮਾਰੀ ਦੇ ਸ਼ੁਰੂਆਤੀ ਲੱਛਣ ਨਹੀਂ ਦਿਖਾਈ ਦਿੰਦੇ ਪਰ ਸਰੀਰ ਦੇ ਅੰਦਰ ਦਿਲ ਦੇ ਕੰਮ ਵਿਗੜ ਜਾਂਦੇ ਹਨ ਅਤੇ ਅਚਾਨਕ ਹਰਟ ਅਟੈਕ ਹੋ ਜਾਂਦਾ ਹੈ। ਜੇਕਰ ਤੁਰੰਤ ਇਲਾਜ ਨਾ ਕਰਵਾਇਆ ਜਾਵੇ ਤਾਂ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਇਸ ਦੌਰਾਨ ਸਵਾਲ ਇਹ ਵੀ ਉੱਠਦਾ ਹੈ ਕਿ ਦਿਲ ਦੇ ਦੌਰੇ ਦੀਆਂ ਇਹ ਘਟਨਾਵਾਂ ਅਚਾਨਕ ਕਿਵੇਂ ਵਾਪਰ ਰਹੀਆਂ ਹਨ ਅਤੇ ਕਿੰਨਾਂ ਨੂੰ ਇਸ ਦਾ ਜ਼ਿਆਦਾ ਖ਼ਤਰਾ ਹੈ? ਅਜਿਹੇ ਸਵਾਲਾਂ ਦੇ ਜਵਾਬ ਜਾਣਨ ਲਈ ਅਸੀਂ ਮਾਹਿਰਾਂ ਨਾਲ ਗੱਲ ਕੀਤੀ ਹੈ। ਫੋਰਟਿਸ ਹਸਪਤਾਲ ਨੋਇਡਾ ਦੇ ਕਾਰਡੀਓਲੋਜੀ ਵਿਭਾਗ ਦੇ ਡਾਕਟਰ ਸੰਜੀਵ ਗੇਰਾ ਨੇ ਟੀਵੀ 9 ਨਾਲ ਗੱਲਬਾਤ ਵਿੱਚ ਇਸ ਬਾਰੇ ਵਿਸਥਾਰ ਨਾਲ ਦੱਸਿਆ ਹੈ। ਡਾ. ਗੇਰਾ ਦੱਸਦੇ ਹਨ ਕਿ ਭਾਰੀ ਵਰਕਆਊਟ ਜਾਂ ਡਾਂਸਿੰਗ ਦੌਰਾਨ ਅਚਾਨਕ ਦਿਲ ਦੀਆਂ ਧਮਨੀਆਂ ਵਿੱਚ ਮੌਜੂਦ ਬਲੱਡ ਕਲਾਟ ਟੁੱਟ ਜਾਂਦਾ ਹੈ, ਜਿਸ ਕਾਰਨ ਸਾਈਲੈਂਟ ਅਟੈਕ ਹੋ ਜਾਂਦਾ ਹੈ। ਇਹ ਸਭ ਕੁਝ ਮਿੰਟਾਂ ਵਿੱਚ ਵਾਪਰਦਾ ਹੈ। ਜੇਕਰ ਇਸ ਦੌਰਾਨ ਮਰੀਜ਼ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਮੌਤ ਦਾ ਖ਼ਤਰਾ ਹੈ। ਡਾ: ਗੇਰਾ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ, ਸ਼ੂਗਰ (Sugar) ਹੈ ਜਾਂ ਜੋ ਜ਼ਿਆਦਾ ਸਿਗਰਟਨੋਸ਼ੀ ਕਰਦੇ ਹਨ। ਉਨ੍ਹਾਂ ਨੂੰ ਇਸ ਤਰ੍ਹਾਂ ਦੇ ਦਿਲ ਦੇ ਰੋਗ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਅਜਿਹੇ ਲੋਕਾਂ ਦੇ ਦਿਲ ਦੀਆਂ ਨਾੜਾਂ ਵਿੱਚ ਬਲੱਡ ਕਲਾਟ ਬਣ ਜਾਂਦੇ ਹਨ ਜੋ ਬਾਅਦ ਵਿੱਚ ਦਿਲ ਦੇ ਦੌਰੇ ਦਾ ਕਾਰਨ ਬਣਦੇ ਹਨ। ਬਹੁਤ ਸਾਰੇ ਮਾਮਲਿਆਂ ਵਿੱਚ ਦਿਲ ਦੇ ਦੌਰੇ ਤੋਂ ਪਹਿਲਾਂ ਕੋਈ ਲੱਛਣ ਦਿਖਾਈ ਨਹੀਂ ਦਿੰਦੇ। ਇਸ ਨੂੰ ਸਾਈਲੈਂਟ ਹਾਰਟ ਅਟੈਕ ਕਿਹਾ ਜਾਂਦਾ ਹੈ।

ਸਾਈਲੈਂਟ ਹਾਰਟ ਅਟੈਕ ਦੀ ਪਛਾਣ

ਡਾ. ਗੇਰਾ ਦੱਸਦੇ ਹਨ ਕਿ ਸਾਈਲੈਂਟ ਹਾਰਟ ਅਟੈਕ ਦੀ ਪਛਾਣ ਕਾਰਡਿਕ ਸੀਟੀ ਸਕੈਨ ਦੀ ਮਦਦ ਨਾਲ ਕੀਤੀ ਜਾ ਸਕਦੀ ਹੈ। ਇਹ ਟੈਸਟ ਈਸੀਜੀ ਨਾਲੋਂ ਵਧੀਆ ਹੈ। ਈਸੀਜੀ ‘ਚ ਸਾਈਲੈਂਟ ਬਲਾਕੇਜ ਦੀ ਸਹੀ ਜਾਣਕਾਰੀ ਨਹੀਂ ਆਉਂਦੀ। ਅਜਿਹੀ ਸਥਿਤੀ ਵਿੱਚ ਸਾਈਲੈਂਟ ਹਾਰਟ ਅਟੈਕ ਦੀ ਪਛਾਣ ਨਹੀਂ ਕੀਤੀ ਜਾ ਸਕਦੀ।

ਦੇਖਭਾਲ ਦੀ ਜਰੂਰਤ

ਡਾ. ਗੇਰਾ ਅਨੁਸਾਰ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਸਿਗਰਟਨੋਸ਼ੀ, ਹਾਈ ਕੋਲੈਸਟ੍ਰੋਲ ਅਤੇ ਮੋਟਾਪੇ ਤੋਂ ਪੀੜਤ ਮਰੀਜ਼ਾਂ ਨੂੰ ਸਾਈਲੈਂਟ ਹਾਰਟ ਅਟੈਕ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ | ਜੇਕਰ ਤੁਹਾਨੂੰ ਵੀ ਅਜਿਹੀ ਸਮੱਸਿਆ ਹਨ ਤਾਂ ਤੁਹਾਨੂੰ ਨਿਯਮਿਤ ਤੌਰ ‘ਤੇ ਆਪਣੇ ਦਿਲ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਦੇ ਲਈ ਲਿਪਿਡ ਪ੍ਰੋਫਾਈਲ ਟੈਸਟ ਕਰਵਾਓ। ਜੋ ਲੋਕ ਸ਼ੂਗਰ ਤੋਂ ਪੀੜਤ ਹਨ, ਉਹ ਦਿਲ ਦੀ ਬੀਮਾਰੀ ਦੀ ਪਛਾਣ ਕਰਨ ਲਈ ਸੀਟੀ ਕੈਲਸ਼ੀਅਮ ਸਕੋਰ ਟੈਸਟ ਕਰਵਾ ਸਕਦੇ ਹਨ।

Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...