AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Healthy Food: ਬੱਚਿਆਂ ਦੇ ਭੋਜਨ ਵਿੱਚ ਸ਼ਾਮਿਲ ਕਰੋ ਇਹ ਚੀਜ, ਹੋਵੇਗਾ ਜਬਰਦਸਤ ਫਾਇਦਾ

Healthy Food For Children's: ਬੱਚਿਆਂ ਦੀ ਸਿਹਤ ਲਈ ਸਹੀ ਖੁਰਾਕ ਦੇਣ ਲਈ ਬਹੁਤ ਜ਼ਰੂਰੀ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਬੱਚਿਆਂ ਨੂੰ ਬਿਹਤਰ ਸਰੀਰਕ ਵਿਕਾਸ ਅਤੇ ਤੇਜ਼ ਦਿਮਾਗ ਲਈ ਸਾਨੂੰ ਕਿਹੋ ਜਿਹਾ ਭੋਜਨ ਦੇਣਾ ਚਾਹੀਦਾ ਹੈ।

Healthy Food: ਬੱਚਿਆਂ ਦੇ ਭੋਜਨ ਵਿੱਚ ਸ਼ਾਮਿਲ ਕਰੋ ਇਹ ਚੀਜ, ਹੋਵੇਗਾ ਜਬਰਦਸਤ ਫਾਇਦਾ
ਬੱਚਿਆਂ ਦੇ ਭੋਜਨ ਵਿੱਚ ਸ਼ਾਮਿਲ ਕਰੋ ਇਹ ਚੀਜ, ਹੋਵੇਗਾ ਜਬਰਦਸਤ ਫਾਇਦਾ
tv9-punjabi
| Published: 30 Mar 2023 17:12 PM IST
Share
ਹੈਲਥ ਨਿਊਜ਼: ਬੱਚਿਆਂ ਨੂੰ ਦਿੱਤੀ ਜਾਣ ਵਾਲੀ ਖੁਰਾਕ ਬੱਚਿਆਂ ਦੇ ਸਹੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਸਹੀ ਖੁਰਾਕ ਸਾਡੇ ਬੱਚਿਆਂ ਨੂੰ ਜੀਵਨ ਭਰ ਲਈ ਮਜ਼ਬੂਤ ਸਰੀਰ ਅਤੇ ਤੇਜ ਦਿਮਾਗ (Sharp mind) ਪ੍ਰਦਾਨ ਕਰਦੀ ਹੈ। ਅਸੀਂ ਸਾਰੇ ਚਾਹੁੰਦੇ ਹਾਂ ਕਿ ਸਾਡੇ ਬੱਚੇ ਸਰਗਰਮ ਅਤੇ ਸਿਹਤਮੰਦ ਹੋਣ, ਸਾਨੂੰ ਇਹ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਅਜਿਹਾ ਭੋਜਨ ਦੇਇਏ ਤਾਂ ਜੋ ਉਹ ਸਿੱਖਣ ਵਿੱਚ ਤੇਜ ਹੋਣ ਅਤੇ ਬਿਹਤਰ ਧਿਆਨ ਕੇਂਦਰਿਤ ਕਰਨ।

ਪੋਸ਼ਕ ਤੱਤਾਂ ਨਾਲ ਭਰਪੂਰ ਆਂਡਾ

ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਿਹਤ ਮਾਹਿਰ (Health Experts) ਸਾਨੂੰ ਬੱਚਿਆਂ ਨੂੰ ਆਂਡੇ ਖੁਆਉਣ ਦੀ ਸਲਾਹ ਦਿੰਦੇ ਹਨ, ਅਸਲ ਵਿੱਚ ਆਂਡੇ ਵਿੱਚ ਕੋਲੀਨ, ਵਿਟਾਮਿਨ-ਬੀ12, ਪ੍ਰੋਟੀਨ ਅਤੇ ਸੇਲੇਨੀਅਮ ਵਰਗੇ ਪੋਸ਼ਕ ਤੱਤ ਹੁੰਦੇ ਹਨ। ਕੋਲੀਨ ਇੱਕ ਵਿਟਾਮਿਨ ਹੈ ਜੋ ਦਿਮਾਗ ਦੇ ਵਿਕਾਸ ਲਈ ਜ਼ਰੂਰੀ ਹੈ। ਆਂਡੇ ਖਾਣ ਨਾਲ ਜਿੱਥੇ ਬੱਚਿਆਂ ਦਾ ਸਰੀਰ ਤੰਦਰੁਸਤ ਰਹੇਗਾ, ਉੱਥੇ ਦਿਮਾਗ ਦਾ ਵੀ ਵਿਕਾਸ ਹੋਵੇਗਾ।

ਸਿਹਤਮੰਦ ਦਿਮਾਗ ਲਈ ਦਹੀਂ ਦਾ ਸੇਵਨ ਜ਼ਰੂਰੀ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਦਿਮਾਗ ਦੇ ਸਹੀ ਕੰਮ ਕਰਨ ਲਈ ਚਰਬੀ ਵੀ ਜ਼ਰੂਰੀ ਹੈ। ਉੱਚ ਪ੍ਰੋਟੀਨ ਅਤੇ ਚਰਬੀ ਨਾਲ ਭਰਪੂਰ ਦਹੀਂ ਤੁਹਾਡੇ ਦਿਮਾਗ ਨੂੰ ਸਿਹਤਮੰਦ ਰੱਖਦਾ ਹੈ। ਇਸ ਵਿੱਚ ਪੌਲੀਫੇਨੌਲ ਵੀ ਹੁੰਦੇ ਹਨ, ਜੋ ਦਿਮਾਗ ਨੂੰ ਤੇਜ਼ ਰੱਖਣ ਲਈ ਖੂਨ ਦੇ ਪ੍ਰਵਾਹ ਨੂੰ ਵਧਾ ਕੇ ਕੰਮ ਕਰਦੇ ਹਨ।

ਹਰੀਆਂ ਪੱਤੇਦਾਰ ਸਬਜ਼ੀਆਂ

ਹਰੀਆਂ ਪੱਤੇਦਾਰ ਸਬਜ਼ੀਆਂ ਨੂੰ ਚੰਗੀ ਸਿਹਤ ਦਾ ਖਜ਼ਾਨਾ ਮੰਨਿਆ ਜਾਂਦਾ ਹੈ। ਇਨ੍ਹਾਂ ਵਿੱਚ ਬਹੁਤ ਸਾਰੇ ਪੋਸ਼ਕ ਤੱਤ (Nutrients) ਹੁੰਦੇ ਹਨ ਜੋ ਸਾਡੇ ਸਰੀਰ ਅਤੇ ਦਿਮਾਗ ਨੂੰ ਸਿਹਤਮੰਦ ਰੱਖਦੇ ਹਨ। ਬੱਚਿਆਂ ਨੂੰ ਹਰੀਆਂ ਅਤੇ ਪੱਤੇਦਾਰ ਸਬਜ਼ੀਆਂ ਖੁਆਉਣਾ ਬਹੁਤ ਫਾਇਦੇਮੰਦ ਹੁੰਦਾ ਹੈ। ਸਾਨੂੰ ਆਪਣੇ ਬੱਚਿਆਂ ਵਿੱਚ ਬਚਪਨ ਤੋਂ ਹੀ ਹਰੀਆਂ ਅਤੇ ਪੱਤੇਦਾਰ ਸਬਜ਼ੀਆਂ ਖਾਣ ਦੀ ਆਦਤ ਪਾਉਣੀ ਚਾਹੀਦੀ ਹੈ। ਇਨ੍ਹਾਂ ਵਿਚ ਫੋਲੇਟ, ਫਲੇਵੋਨੋਇਡ, ਕੈਰੋਟੀਨੋਇਡ ਅਤੇ ਵਿਟਾਮਿਨ-ਈ ਅਤੇ ਕੇ1 ਹੁੰਦੇ ਹਨ, ਜੋ ਦਿਮਾਗ ਦੀ ਰੱਖਿਆ ਕਰਦੇ ਹਨ। ਹਰੀਆਂ ਪੱਤੇਦਾਰ ਸਬਜ਼ੀਆਂ ਨਾਲ ਭਰਪੂਰ ਖੁਰਾਕ ਬੱਚਿਆਂ ਦੀ ਦਿਮਾਗੀ ਸਿਹਤ ਨੂੰ ਸੁਧਾਰਦੀ ਹੈ।

ਸੰਤਰਾ ਵੀ ਇੱਕ ਬਿਹਤਰ ਖੁਰਾਕ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਉਨ੍ਹਾਂ ਨੂੰ ਨਿਯਮਿਤ ਰੂਪ ਨਾਲ ਸੰਤਰਾ ਖੁਆਉਣਾ ਚਾਹੀਦਾ ਹੈ। ਸੰਤਰਾ ਇੱਕ ਆਮ ਨਿੰਬੂ ਜਾਤੀ ਦਾ ਫਲ ਹੈ, ਜੋ ਕਿ ਆਪਣੇ ਮਿੱਠੇ ਅਤੇ ਖੱਟੇ ਸੁਆਦ ਕਾਰਨ ਬੱਚਿਆਂ ਦੁਆਰਾ ਪਸੰਦ ਕੀਤਾ ਜਾਂਦਾ ਹੈ। ਬੱਚਿਆਂ ਦੀ ਖੁਰਾਕ (Children’s diet) ‘ਚ ਸੰਤਰੇ ਨੂੰ ਸ਼ਾਮਲ ਕਰਨ ਨਾਲ ਉਨ੍ਹਾਂ ਦੀ ਦਿਮਾਗੀ ਸਿਹਤ ਵਧੇਗੀ। ਸੰਤਰੇ ‘ਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਦਿਮਾਗ ਦੇ ਕੰਮਕਾਜ ਲਈ ਜ਼ਰੂਰੀ ਹੁੰਦਾ ਹੈ। ਇਸ ਦੇ ਨਾਲ ਹੀ ਜੋ ਲੋਕ ਆਪਣੇ ਪਰਿਵਾਰ ਵਿੱਚ ਮਾਸਾਹਾਰੀ ਭੋਜਨ ਦੀ ਵਰਤੋਂ ਕਰਦੇ ਹਨ, ਉਹ ਆਪਣੇ ਬੱਚਿਆਂ ਨੂੰ ਮੱਛੀ ਆਦਿ ਵੀ ਦੇ ਸਕਦੇ ਹਨ। ਮੱਛੀ ਦੇ ਸੇਵਨ ਨਾਲ ਬੱਚਿਆਂ ਦਾ ਦਿਮਾਗ ਵੀ ਮਜ਼ਬੂਤ ਹੁੰਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...