AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Protein Diet Tips: ਕੀ ਜ਼ਿਆਦਾ ਪ੍ਰੋਟੀਨ ਖਾਣਾ ਸਿਹਤ ਲਈ ਖ਼ਤਰਨਾਕ ਹੈ? ਮਾਹਰਾਂ ਤੋਂ ਜਾਣੋ

ਪ੍ਰੋਟੀਨ ਇੱਕ ਅਜਿਹਾ ਜ਼ਰੂਰੀ ਪੋਸ਼ਕ ਤੱਤ ਹੈ ਜੋ ਅਮੀਨੋ ਐਸਿਡਾਂ ਤੋਂ ਮਿਲ ਕੇ ਬਣਦਾ ਹੈ। ਇਹ ਸਰੀਰ ਦੇ ਸੈੱਲਾਂ, ਮਾਸਪੇਸ਼ੀਆਂ, ਚਮੜੀ, ਵਾਲਾਂ, ਨਹੁੰਆਂ ਅਤੇ ਹੋਰ ਕਈ ਅੰਗਾਂ ਦੇ ਨਿਰਮਾਣ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। ਇਸ ਦੇ ਨਾਲ ਹੀ ਇਹ ਇਨ੍ਹਾਂ ਦੀ ਮੁਰੰਮਤ ਕਰਨ ਅਤੇ ਸਰੀਰ ਨੂੰ ਸਹੀ ਢੰਗ ਨਾਲ ਕੰਮ ਕਰਨ ਯੋਗ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ।

Protein Diet Tips: ਕੀ ਜ਼ਿਆਦਾ ਪ੍ਰੋਟੀਨ ਖਾਣਾ ਸਿਹਤ ਲਈ ਖ਼ਤਰਨਾਕ ਹੈ? ਮਾਹਰਾਂ ਤੋਂ ਜਾਣੋ
tv9-punjabi
| Updated On: 23 Jul 2026 17:37 PM IST
Share

ਪ੍ਰੋਟੀਨ ਇੱਕ ਅਜਿਹਾ ਜ਼ਰੂਰੀ ਪੋਸ਼ਕ ਤੱਤ ਹੈ ਜੋ ਅਮੀਨੋ ਐਸਿਡਾਂ ਤੋਂ ਮਿਲ ਕੇ ਬਣਦਾ ਹੈ। ਇਹ ਸਰੀਰ ਦੇ ਸੈੱਲਾਂ, ਮਾਸਪੇਸ਼ੀਆਂ, ਚਮੜੀ, ਵਾਲਾਂ, ਨਹੁੰਆਂ ਅਤੇ ਹੋਰ ਕਈ ਅੰਗਾਂ ਦੇ ਨਿਰਮਾਣ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। ਇਸ ਦੇ ਨਾਲ ਹੀ ਇਹ ਇਨ੍ਹਾਂ ਦੀ ਮੁਰੰਮਤ ਕਰਨ ਅਤੇ ਸਰੀਰ ਨੂੰ ਸਹੀ ਢੰਗ ਨਾਲ ਕੰਮ ਕਰਨ ਯੋਗ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ। ਹਾਲਾਂਕਿ, ਪ੍ਰੋਟੀਨ ਦੀ ਖਪਤ ਨੂੰ ਲੈ ਕੇ ਅਕਸਰ ਲੋਕਾਂ ਵਿੱਚ ਕਈ ਤਰ੍ਹਾਂ ਦੇ ਭੁਲੇਖੇ ਬਣੇ ਰਹਿੰਦੇ ਹਨ। ਅੱਜਕੱਲ੍ਹ ਇਹ ਗੱਲ ਆਮ ਸੁਣਨ ਨੂੰ ਮਿਲਦੀ ਹੈ ਕਿ ਜਿੰਨਾ ਜ਼ਿਆਦਾ ਪ੍ਰੋਟੀਨ ਖਾਧਾ ਜਾਵੇਗਾ, ਵਿਅਕਤੀ ਉੱਨਾ ਹੀ ਜ਼ਿਆਦਾ ਫਿੱਟ ਰਹੇਗਾ। ਪਰ ਸੱਚਾਈ ਇਹ ਹੈ ਕਿ ਹਰ ਚੰਗੀ ਚੀਜ਼ ਦੀ ਵੀ ਇੱਕ ਸੀਮਤ ਅਤੇ ਸਹੀ ਮਾਤਰਾ ਹੁੰਦੀ ਹੈ, ਅਤੇ ਪ੍ਰੋਟੀਨ ਵੀ ਇਸ ਤੋਂ ਵੱਖਰਾ ਨਹੀਂ ਹੈ।

ਪ੍ਰੋਟੀਨ ਸਾਡੇ ਸਰੀਰ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਨਾਲ ਮਾਸਪੇਸ਼ੀਆਂ ਬਣਦੀਆਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਹੁੰਦੀ ਹੈ। ਪਰ ਇਸ ਦਾ ਮਤਲਬ ਇਹ ਬਿਲਕੁਲ ਨਹੀਂ ਹੈ ਕਿ ਲੋੜ ਤੋਂ ਵੱਧ ਪ੍ਰੋਟੀਨ ਖਾਣ ਨਾਲ ਜ਼ਿਆਦਾ ਫ਼ਾਇਦਾ ਹੋਵੇਗਾ।

ਜੇਕਰ ਤੁਸੀਂ ਪੂਰੀ ਤਰ੍ਹਾਂ ਸਿਹਤਮੰਦ ਹੋ, ਤਾਂ ਕੁਝ ਸਮੇਂ ਲਈ ਹਾਈ-ਪ੍ਰੋਟੀਨ ਡਾਈਟ ਲੈਣਾ ਆਮ ਤੌਰ ‘ਤੇ ਸੁਰੱਖਿਅਤ ਮੰਨਿਆ ਜਾਂਦਾ ਹੈ। ਹਾਲਾਂਕਿ, ਜੇਕਰ ਲੰਬੇ ਸਮੇਂ ਤੱਕ ਲੋੜ ਤੋਂ ਜ਼ਿਆਦਾ ਪ੍ਰੋਟੀਨ ਲਿਆ ਜਾਵੇ ਖ਼ਾਸ ਕਰਕੇ ਰੈੱਡ ਮੀਟ ਅਤੇ ਪ੍ਰੋਸੈਸਡ ਮੀਟ ਤੋਂ ਤਾਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਨਾਲ ਸਰੀਰ ਵਿੱਚ ਸੈਚੁਰੇਟਿਡ ਫੈਟ ਦੀ ਮਾਤਰਾ ਵੀ ਵਧ ਜਾਂਦੀ ਹੈ, ਜੋ ਦਿਲ ਦੀ ਸਿਹਤ ਲਈ ਚੰਗੀ ਨਹੀਂ ਮੰਨੀ ਜਾਂਦੀ।

ਪ੍ਰੋਟੀਨ ਦੀ ਖਪਤ ‘ਤੇ ਮਾਹਰਾਂ ਦੀ ਰਾਏ

ਗੁਰਦੇ ਦੇ ਮਰੀਜ਼ ਰਹਿਣ ਅਲਰਟ: ਯਥਾਰਥ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਡਾਇਟੈਟਿਕਸ ਵਿਭਾਗ ਦੀ ਸੀਨੀਅਰ ਡਾਇਟੀਸ਼ੀਅਨ ਅਤੇ ਮੁਖੀ ਰਿਚਾ ਸ਼ਰਮਾ ਅਨੁਸਾਰ, ਜਿਨ੍ਹਾਂ ਲੋਕਾਂ ਨੂੰ ਪਹਿਲਾਂ ਤੋਂ ਹੀ ਕਿਡਨੀ ਦੀ ਬੀਮਾਰੀ ਹੈ, ਉਨ੍ਹਾਂ ਨੂੰ ਜ਼ਿਆਦਾ ਪ੍ਰੋਟੀਨ ਲੈਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਗੁਰਦਿਆਂ ‘ਤੇ ਵਾਧੂ ਦਬਾਅ ਪੈ ਸਕਦਾ ਹੈ। ਕੁੱਝ ਖੋਜਾਂ ਵਿੱਚ ਇਹ ਵੀ ਦੇਖਿਆ ਗਿਆ ਹੈ ਕਿ ਬਹੁਤ ਜ਼ਿਆਦਾ ਐਨੀਮਲ ਪ੍ਰੋਟੀਨ ਲੈਣ ਨਾਲ ਕਿਡਨੀ ਸਟੋਨ ਦਾ ਖ਼ਤਰਾ ਵਧ ਸਕਦਾ ਹੈ।

ਸਿਰਫ਼ ਹਾਈ-ਪ੍ਰੋਟੀਨ ‘ਤੇ ਧਿਆਨ ਦੇਣਾ ਗਲਤ: ਲੋਕ ਅਕਸਰ ਇੱਕ ਹੋਰ ਵੱਡੀ ਗਲਤੀ ਕਰਦੇ ਹਨ ਕਿ ਉਹ ਆਪਣਾ ਪੂਰਾ ਧਿਆਨ ਸਿਰਫ਼ ਪ੍ਰੋਟੀਨ ‘ਤੇ ਹੀ ਲਗਾ ਦਿੰਦੇ ਹਨ ਅਤੇ ਫਲ, ਸਬਜ਼ੀਆਂ, ਸਾਬਤ ਅਨਾਜ ਅਤੇ ਦਾਲਾਂ ਦੀ ਖਪਤ ਘਟਾ ਦਿੰਦੇ ਹਨ। ਅਜਿਹਾ ਕਰਨ ਨਾਲ ਸਰੀਰ ਨੂੰ ਲੋੜੀਂਦੇ ਫਾਈਬਰ, ਵਿਟਾਮਿਨ ਅਤੇ ਮਿਨਰਲਜ਼ ਘੱਟ ਮਿਲਣ ਲੱਗਦੇ ਹਨ। ਇਸ ਦੇ ਨਤੀਜੇ ਵਜੋਂ ਕਬਜ਼ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ ਅਤੇ ਪੂਰੀ ਖੁਰਾਕ ਦਾ ਸੰਤੁਲਨ ਵਿਗੜ ਜਾਂਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਸਿਰਫ਼ ਜ਼ਿਆਦਾ ਪ੍ਰੋਟੀਨ ਖਾਣ ਪਿੱਛੇ ਨਾ ਭੱਜੋ, ਸਗੋਂ ਆਪਣੀ ਉਮਰ, ਰੋਜ਼ਾਨਾ ਦੀਆਂ ਸਰੀਰਕ ਗਤੀਵਿਧੀਆਂ ਅਤੇ ਸਿਹਤ ਦੀ ਸਥਿਤੀ ਦੇ ਹਿਸਾਬ ਨਾਲ ਜਿੰਨੀ ਲੋੜ ਹੈ, ਉੱਨਾ ਹੀ ਪ੍ਰੋਟੀਨ ਲਵੋ।

ਅਜਿਹਾ ਹੋਣਾ ਚਾਹੀਦਾ ਹੈ ਖਾਣ-ਪੀਣ: ਇਸ ਦੇ ਨਾਲ ਹੀ ਇਹ ਕੋਸ਼ਿਸ਼ ਕਰੋ ਕਿ ਪ੍ਰੋਟੀਨ ਸਿਰਫ਼ ਇੱਕ ਹੀ ਚੀਜ਼ ਤੋਂ ਪ੍ਰਾਪਤ ਨਾ ਹੋਵੇ। ਦਾਲਾਂ, ਬੀਨਜ਼, ਨਟਸ, ਡੇਅਰੀ ਉਤਪਾਦ, ਆਂਡੇ ਅਤੇ ਮੱਛੀ ਵਰਗੇ ਵੱਖ-ਵੱਖ ਸਰੋਤਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ। ਅੰਤ ਵਿੱਚ, ਚੰਗੀ ਸਿਹਤ ਦਾ ਮਤਲਬ ਸਿਰਫ਼ ਜ਼ਿਆਦਾ ਪ੍ਰੋਟੀਨ ਲੈਣਾ ਨਹੀਂ, ਸਗੋਂ ਇੱਕ ਸੰਤੁਲਿਤ ਅਤੇ ਪੂਰਨ ਖੁਰਾਕ ਅਪਣਾਉਣਾ ਹੈ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...