ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਹੋ ਤਾਂ ਦਿਲ ਦੇ ਦੌਰੇ ਦਾ ਖ਼ਤਰਾ ਹੈ ਬਹੁਤ ਜਿਆਦਾ

Published: 

01 Feb 2023 17:17 PM

ਇਸ ਸਮੇਂ ਅਸੀਂ ਸਾਰੇ ਕਿਸੇ ਨਾ ਕਿਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹਾਂ। ਅਜਿਹਾ ਸਾਡੀਆਂ ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਰੁਝੇਵਿਆਂ ਭਰੀ ਜੀਵਨ ਸ਼ੈਲੀ ਕਾਰਨ ਵੀ ਹੋ ਰਿਹਾ ਹੈ।

ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਹੋ ਤਾਂ ਦਿਲ ਦੇ ਦੌਰੇ ਦਾ ਖ਼ਤਰਾ ਹੈ ਬਹੁਤ ਜਿਆਦਾ
Follow Us On

ਇਸ ਸਮੇਂ ਅਸੀਂ ਸਾਰੇ ਕਿਸੇ ਨਾ ਕਿਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹਾਂ। ਅਜਿਹਾ ਸਾਡੀਆਂ ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਰੁਝੇਵਿਆਂ ਭਰੀ ਜੀਵਨ ਸ਼ੈਲੀ ਕਾਰਨ ਵੀ ਹੋ ਰਿਹਾ ਹੈ। ਪਰ ਤੁਹਾਨੂੰ ਸ਼ਾਇਦ ਇਹ ਅਹਿਸਾਸ ਨਾ ਹੋਵੇ ਕਿ ਇਹ ਸਿਹਤ ਸਮੱਸਿਆਵਾਂ ਸਾਨੂੰ ਦਿਲ ਦੇ ਦੌਰੇ ਦੇ ਨੇੜੇ ਲੈ ਜਾ ਰਹੀਆਂ ਹਨ। ਜਿਸ ਨੂੰ ਹਾਰਟ ਅਟੈਕ ਕਿਹਾ ਜਾਂਦਾ ਹੈ। ਦਿਲ ਦਾ ਦੌਰਾ, ਜਿਸ ਨੂੰ ਡਾਕਟਰੀ ਭਾਸ਼ਾ ਵਿੱਚ ਮਾਇਓਕਾਰਡਿਅਲ ਇਨਫਾਰਕਸ਼ਨ ਕਿਹਾ ਜਾਂਦਾ ਹੈ, ਇੱਕ ਐਮਰਜੈਂਸੀ ਸਥਿਤੀ ਹੈ ਜੋ ਗੰਭੀਰ ਸਥਿਤੀ ਵਿੱਚ ਵਿਅਕਤੀ ਦੀ ਜਾਨ ਲੈ ਸਕਦੀ ਹੈ। ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਜੇਕਰ ਤੁਸੀਂ ਕੁਝ ਵੱਡੀਆਂ ਸਿਹਤ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਤੁਹਾਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਬਹੁਤ ਜ਼ਿਆਦਾ ਹੋ ਸਕਦੀ ਹੈ।

ਸਰੀਰ ਵਿੱਚ ਕੋਲੇਸਟ੍ਰੋਲ ਦੀ ਅਸੰਤੁਲਿਤ ਮਾਤਰਾ

ਕੋਲੈਸਟ੍ਰੋਲ ਸਾਡੇ ਸਾਰੇ ਸਰੀਰ ਵਿੱਚ ਪਾਇਆ ਜਾਂਦਾ ਹੈ। ਪਰ ਇਕ ਪੱਧਰ ‘ਤੇ ਰਹਿਣਾ ਸਾਡੇ ਲਈ ਚੰਗਾ ਹੈ। ਜੇਕਰ ਕੋਲੈਸਟ੍ਰੋਲ ਦਾ ਪੱਧਰ ਵੱਧ ਜਾਂਦਾ ਹੈ ਤਾਂ ਇਹ ਸਾਡੇ ਦਿਲ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਸ ਕਾਰਨ ਖੂਨ ਸਾਡੇ ਦਿਲ ਤੱਕ ਸਹੀ ਤਰੀਕੇ ਨਾਲ ਨਹੀਂ ਪਹੁੰਚਦਾ ਅਤੇ ਸਾਨੂੰ ਹਾਰਟ ਅਟੈਕ ਹੋਣ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ। ਇਸ ਲਈ ਜੇਕਰ ਤੁਸੀਂ ਵੀ ਕੋਲੈਸਟ੍ਰੋਲ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਡਾਕਟਰ ਦੀ ਸਲਾਹ ਲੈਂਦੇ ਰਹੋ, ਭੋਜਨ ‘ਚ ਫਾਈਬਰ ਨੂੰ ਵਧਾਓ। ਪੌਸ਼ਟਿਕ ਭੋਜਨ ਖਾਓ ਅਤੇ ਘੱਟ ਚਰਬੀ ਵਾਲੇ ਭੋਜਨ ਦੀ ਚੋਣ ਕਰੋ। ਨਿਯਮਤ ਤੌਰ ‘ਤੇ ਕਸਰਤ ਕਰਨ ਨਾਲ ਕੋਲੈਸਟ੍ਰੋਲ ਨੂੰ ਘੱਟ ਕਰਨ ਵਿਚ ਵੀ ਮਦਦ ਮਿਲਦੀ ਹੈ।

ਸ਼ੂਗਰ ਨੂੰ ਕੰਟਰੋਲ ਰੱਖਣ ਦੀ ਲੋੜ

ਸ਼ੂਗਰ ਅੱਜ ਸਭ ਤੋਂ ਤੇਜ਼ੀ ਨਾਲ ਫੈਲ ਰਹੀ ਬਿਮਾਰੀ ਹੈ। ਇਹ ਬਿਮਾਰੀ ਸਾਡੇ ਸਰੀਰ ਨੂੰ ਹੋਰ ਬਹੁਤ ਸਾਰੀਆਂ ਬਿਮਾਰੀਆਂ ਦਾ ਘਰ ਬਣਾ ਰਹੀ ਹੈ। ਜੇਕਰ ਤੁਸੀਂ ਵੀ ਇਸ ਬੀਮਾਰੀ ਨਾਲ ਜੂਝ ਰਹੇ ਹੋ ਤਾਂ ਇਸ ਨੂੰ ਕੰਟਰੋਲ ‘ਚ ਰੱਖਣ ਦੀ ਲੋੜ ਹੈ। ਕਿਉਂਕਿ ਸ਼ੂਗਰ ਦੇ ਮਰੀਜ਼ ਵਿੱਚ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ

ਹਾਈਪਰਟੈਨਸ਼ਨ ਜਾਂ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਵੀ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਡਾਕਟਰ ਦੱਸਦੇ ਹਨ ਕਿ ਜਦੋਂ ਤੁਹਾਡਾ ਬਲੱਡ ਪ੍ਰੈਸ਼ਰ ਵਧ ਜਾਂਦਾ ਹੈ ਤਾਂ ਤੁਹਾਡੇ ਦਿਲ ਨੂੰ ਕੰਮ ਕਰਨ ਲਈ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਦਿਲ ਦੀਆਂ ਮਾਸਪੇਸ਼ੀਆਂ ‘ਤੇ ਦਬਾਅ ਕਾਰਨ ਦਿਲ ਦਾ ਦੌਰਾ ਪੈ ਸਕਦਾ ਹੈ। ਨਿਯਮਤ ਕਸਰਤ, ਘੱਟ ਸ਼ਰਾਬ, ਭਾਰ ਵਿੱਚ ਸੰਤੁਲਨ, ਘੱਟ ਨਮਕ ਅਤੇ ਘੱਟ ਚਰਬੀ ਵਾਲੀ ਖੁਰਾਕ ਦਾ ਸੇਵਨ ਅਤੇ ਤਣਾਅ ਤੋਂ ਦੂਰ ਰਹਿਣ ਨਾਲ ਬਲੱਡ ਪ੍ਰੈਸ਼ਰ ਨੂੰ ਘੱਟ ਰੱਖਿਆ ਜਾ ਸਕਦਾ ਹੈ।

ਬਹੁਤ ਜ਼ਿਆਦਾ ਮੋਟਾਪਾ

ਡਾਕਟਰਾਂ ਦਾ ਮੰਨਣਾ ਹੈ ਕਿ ਜੇਕਰ ਸਾਡੇ ਸਰੀਰ ‘ਤੇ ਮੋਟਾਪਾ ਜ਼ਿਆਦਾ ਹੋਵੇ ਤਾਂ ਹਾਰਟ ਅਟੈਕ ਦੀ ਸੰਭਾਵਨਾ ਹੋਰ ਲੋਕਾਂ ਦੇ ਮੁਕਾਬਲੇ ਜ਼ਿਆਦਾ ਵਧ ਜਾਂਦੀ ਹੈ। ਡਾਕਟਰਾਂ ਦਾ ਮੰਨਣਾ ਹੈ ਕਿ ਸਰੀਰ ਵਿੱਚ ਮੋਟਾਪਾ ਵਧਣ ਨਾਲ ਕੋਲੈਸਟ੍ਰੋਲ, ਹਾਈ ਬਲੱਡ ਪ੍ਰੈਸ਼ਰ ਅਤੇ ਹਾਰਟ ਅਟੈਕ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਸਾਨੂੰ ਆਪਣੇ ਸਰੀਰ ਦੇ ਭਾਰ ਨੂੰ ਘੱਟ ਕਰਦੇ ਹੋਏ ਸਿਹਤਮੰਦ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।