AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Acidity: ਇਨ੍ਹਾਂ ਬੀਮਾਰੀਆਂ ਤੋਂ ਹੋ ਪੀੜਤ ਤਾਂ ਜ਼ਿਆਦਾ ਪਰੇਸ਼ਾਨ ਕਰੇਗੀ ਐਸੀਡਿਟੀ

Health: ਮੌਜੂਦਾ ਸਮੇਂ ਵਿਚ ਮਾੜੀ ਰੁਟੀਨ ਅਤੇ ਬਾਜ਼ਾਰੀ ਭੋਜਨ ਖਾਣ ਦੀਆਂ ਆਦਤਾਂ ਸਾਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਰਹੀਆਂ ਹਨ। ਅੱਜ ਅਸੀਂ ਦੇਖਦੇ ਹਾਂ ਕਿ ਸਾਡੇ ਆਲੇ-ਦੁਆਲੇ ਵੱਡੀ ਆਬਾਦੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹੈ।

Acidity: ਇਨ੍ਹਾਂ ਬੀਮਾਰੀਆਂ ਤੋਂ ਹੋ ਪੀੜਤ ਤਾਂ ਜ਼ਿਆਦਾ ਪਰੇਸ਼ਾਨ ਕਰੇਗੀ ਐਸੀਡਿਟੀ
tv9-punjabi
| Updated On: 21 Mar 2023 15:39 PM IST
Share
Health News: ਮੌਜੂਦਾ ਸਮੇਂ ਵਿਚ ਮਾੜੀ ਰੁਟੀਨ ਅਤੇ ਬਾਜ਼ਾਰੀ ਭੋਜਨ ਖਾਣ ਦੀਆਂ ਆਦਤਾਂ ਸਾਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਰਹੀਆਂ ਹਨ। ਅੱਜ ਅਸੀਂ ਦੇਖਦੇ ਹਾਂ ਕਿ ਸਾਡੇ ਆਲੇ-ਦੁਆਲੇ ਵੱਡੀ ਆਬਾਦੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹੈ। ਸਿਹਤ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਅਸੀਂ ਖਰਾਬ ਰੁਟੀਨ ਅਤੇ ਖਾਣ-ਪੀਣ ਕਾਰਨ ਆਪਣੀ ਸਿਹਤ ਨਾਲ ਖੇਡ ਰਹੇ ਹਾਂ। ਅੱਜ ਕੱਲ੍ਹ ਇੱਕ ਆਮ ਸਿਹਤ ਸਮੱਸਿਆ ਜਿਸਦਾ ਅਸੀਂ ਸਾਰੇ ਸਾਹਮਣਾ ਕਰ ਰਹੇ ਹਾਂ ਉਹ ਹੈ ਐਸਿਡਿਟੀ (Acidity) ਦੀ ਸਮੱਸਿਆ। ਅਸੀਂ ਦੇਖਦੇ ਹਾਂ ਕਿ ਜੇਕਰ ਅਸੀਂ ਥੋੜਾ ਜ਼ਿਆਦਾ ਖਾ ਵੀ ਲੈਂਦੇ ਹਾਂ ਤਾਂ ਵੀ ਸਾਨੂੰ ਐਸੀਡਿਟੀ ਦੀ ਸਮੱਸਿਆ ਹੋ ਜਾਂਦੀ ਹੈ। ਐਸੀਡਿਟੀ ਬਣਨ ਨਾਲ ਪੇਟ ਅਤੇ ਛਾਤੀ ਵਿੱਚ ਜਲਨ ਹੁੰਦੀ ਹੈ। ਇਸ ਦੇ ਨਾਲ ਹੀ ਬਦਹਜ਼ਮੀ, ਜਲਨ, ਪੇਟ ਦੀ ਸੋਜ ਵਰਗੇ ਲੱਛਣਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਵੈਸੇ ਐਸੀਡਿਟੀ ਦੀ ਸਮੱਸਿਆ ਕਿਸੇ ਵੀ ਵਿਅਕਤੀ ਨੂੰ ਹੋ ਸਕਦੀ ਹੈ। ਪਰ ਇਨ੍ਹਾਂ 4 ਬਿਮਾਰੀਆਂ ਵਾਲੇ ਲੋਕਾਂ ਨੂੰ ਐਸੀਡਿਟੀ ਦੀ ਸਮੱਸਿਆ ਦਾ ਜ਼ਿਆਦਾ ਸਾਹਮਣਾ ਕਰਨਾ ਪੈਂਦਾ ਹੈ।

ਜਿਨ੍ਹਾਂ ਨੂੰ ਅਲਸਰ ਹੁੰਦਾ ਹੈ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਪੇਪਟਿਕ ਅਲਸਰ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਐਸੀਡਿਟੀ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਪੇਪਟਿਕ ਅਲਸਰ ਇੱਕ ਦਰਦਨਾਕ ਬਿਮਾਰੀ ਹੈ। ਇਸ ਵਿੱਚ ਖੁੱਲ੍ਹੇ ਜ਼ਖਮ ਹੁੰਦੇ ਹਨ, ਜੋ ਪੇਟ ਦੀ ਅੰਦਰਲੀ ਪਰਤ ਅਤੇ ਛੋਟੀ ਆਂਦਰ ਦੇ ਉੱਪਰਲੇ ਹਿੱਸੇ ਵਿੱਚ ਬਣਦੇ ਹਨ। ਪੇਪਟਿਕ ਅਲਸਰ ਵਾਲੇ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਐਸੀਡਿਟੀ ਇਨ੍ਹਾਂ ਸਮੱਸਿਆਵਾਂ ਵਿੱਚੋਂ ਇੱਕ ਹੈ। ਅਜਿਹੇ ਲੋਕਾਂ ਨੂੰ ਐਸੀਡਿਟੀ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਪੇਟ ਫੁੱਲਣਾ, ਉਲਟੀਆਂ ਆਉਣਾ, ਜੀਅ ਕੱਚਾ ਹੋਣਾ ਅਤੇ ਭਾਰ ਘਟਣਾ ਵੀ ਪੇਪਟਿਕ ਅਲਸਰ ਦੇ ਲੱਛਣ ਹੋ ਸਕਦੇ ਹਨ।

ਜਿਹੜੇ ਮਨੁੱਖ ਨੂੰ ਹਰਨੀਆ ਹੋਣ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਹਰਨੀਆ ਦੀ ਸਮੱਸਿਆ ਹੈ ਤਾਂ ਐਸੀਡਿਟੀ ਪਰੇਸ਼ਾਨ ਕਰ ਸਕਦੀ ਹੈ। ਹਰਨੀਆ ਇੱਕ ਗੰਭੀਰ ਸਥਿਤੀ ਹੈ। ਇਸ ਵਿੱਚ ਸਰੀਰ ਦਾ ਕੋਈ ਵੀ ਅੰਦਰੂਨੀ ਹਿੱਸਾ ਦੂਜੇ ਹਿੱਸੇ ਤੱਕ ਪਹੁੰਚ ਜਾਂਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਹਰਨੀਆ ਦੀ ਸਮੱਸਿਆ ਜ਼ਿਆਦਾ ਹੈ ਤਾਂ ਉਸ ਸਥਿਤੀ ‘ਚ ਉਸ ਨੂੰ ਐਸੀਡਿਟੀ ਦੀ ਜ਼ਿਆਦਾ ਸਮੱਸਿਆ ਹੋ ਸਕਦੀ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਅਸਥਮਾ (Asthma) ਹੁੰਦਾ ਹੈ ਉਨ੍ਹਾਂ ਨੂੰ ਐਸੀਡਿਟੀ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਲੋਕਾਂ ਨੂੰ ਪਿੱਤ ਵਧਣ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਵੀ ਐਸੀਡਿਟੀ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...