ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੇਕਰ ਸ਼ੂਗਰ ਤੋਂ ਚਾਹੁੰਦੇ ਹੋ ਬਚਣਾ, ਅੱਜ ਤੋਂ ਹੀ ਸ਼ੁਰੂ ਕਰ ਦਿਓ ਇਹ 2 ਕੰਮ

World Diabetes day: ਦੇਸ਼ ਵਿੱਚ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਹਰ ਸਾਲ ਵੱਧ ਰਹੀ ਹੈ। 9 ਤੋਂ 16 ਸਾਲ ਦੀ ਉਮਰ ਦੇ ਬੱਚੇ ਵੀ ਟਾਈਪ-2 ਸ਼ੂਗਰ ਦੇ ਸ਼ਿਕਾਰ ਹੋ ਰਹੇ ਹਨ। ਚਿੰਤਾ ਦਾ ਕਾਰਨ ਇਹ ਹੈ ਕਿ ਹਰ ਸਾਲ ਸ਼ੂਗਰ ਦਿਵਸ ਮਨਾਉਣ ਦੇ ਬਾਵਜੂਦ ਇਸ ਬੀਮਾਰੀ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਅਜਿਹੀ ਸਥਿਤੀ ਵਿੱਚ, ਇਹ ਜਾਣਨਾ ਜ਼ਰੂਰੀ ਹੈ ਕਿ ਸਰੀਰ ਵਿੱਚ ਇਸ ਬੀਮਾਰੀ ਦੇ ਕੀ ਕਾਰਨ ਹਨ ਅਤੇ ਸਮੇਂ ਸਿਰ ਇਸ ਦਾ ਪਤਾ ਕਿਵੇਂ ਲਗਾਇਆ ਜਾਵੇ।

ਜੇਕਰ ਸ਼ੂਗਰ ਤੋਂ ਚਾਹੁੰਦੇ ਹੋ ਬਚਣਾ, ਅੱਜ ਤੋਂ ਹੀ ਸ਼ੁਰੂ ਕਰ ਦਿਓ ਇਹ 2 ਕੰਮ
Follow Us
tv9-punjabi
| Published: 14 Nov 2023 22:01 PM

ਵਿਸ਼ਵ ਸ਼ੂਗਰ ਦਿਵਸ 14 ਨਵੰਬਰ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਸ ਦਾ ਮਕਸਦ ਲੋਕਾਂ ਨੂੰ ਸ਼ੂਗਰ (Diabetes) ਦੀ ਬੀਮਾਰੀ ਬਾਰੇ ਜਾਗਰੂਕ ਕਰਨਾ ਹੈ। ਹਾਲਾਂਕਿ ਚਿੰਤਾ ਦਾ ਕਾਰਨ ਇਹ ਹੈ ਕਿ ਹਰ ਸਾਲ ਸ਼ੂਗਰ ਦਿਵਸ ਮਨਾਉਣ ਦੇ ਬਾਵਜੂਦ ਇਸ ਬੀਮਾਰੀ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਭਾਰਤ ਵਿੱਚ ਵੀ ਇਹ ਬੀਮਾਰੀ ਫੈਲ ਰਹੀ ਹੈ। ਦੇਸ਼ ਵਿੱਚ ਸ਼ੂਗਰ ਦੇ 10 ਕਰੋੜ ਤੋਂ ਵੱਧ ਮਰੀਜ਼ ਹਨ। ਛੋਟੇ ਬੱਚੇ ਵੀ ਇਸ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਇਹ ਬੀਮਾਰੀ ਉਦੋਂ ਹੀ ਪਤਾ ਲੱਗ ਜਾਂਦੀ ਹੈ ਜਦੋਂ ਮਰੀਜ਼ ਇਸ ਤੋਂ ਪੀੜਤ ਹੋ ਜਾਂਦਾ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਜੈਨੇਟਿਕ ਕਾਰਨਾਂ ਤੋਂ ਇਲਾਵਾ ਹੋਰ ਸਾਰੇ ਮਾਮਲਿਆਂ ਵਿੱਚ ਸ਼ੂਗਰ ਨੂੰ ਰੋਕਿਆ ਜਾ ਸਕਦਾ ਹੈ। ਇਸ ਬੀਮਾਰੀ ਨੂੰ ਰੋਕਣ ਲਈ ਕੀ ਕਰਨਾ ਚਾਹੀਦਾ ਹੈ? ਆਓ ਜਾਣਦੇ ਹਾਂ ਇਸ ਬਾਰੇ ਮਾਹਿਰਾਂ ਤੋਂ। ਦਿੱਲੀ ਦੇ ਸੀਨੀਅਰ ਡਾਕਟਰ ਕਮਲਜੀਤ ਸਿੰਘ ਕੈਂਥ ਦਾ ਕਹਿਣਾ ਹੈ ਕਿ ਅੱਜ ਦੇ ਸਮੇਂ ਵਿੱਚ ਸ਼ੂਗਰ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਬੀਮਾਰੀ ਬਣਦੀ ਜਾ ਰਹੀ ਹੈ। ਸ਼ਹਿਰੀ ਖੇਤਰਾਂ ਵਿੱਚ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਸ਼ੂਗਰ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਦਾ ਮੁੱਖ ਕਾਰਨ ਲੋਕਾਂ ਦੀ ਵਿਗੜਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਹਨ।

ਕਿਉਂ ਵੱਧ ਰਹੇ ਕੇਸ

ਡਾ. ਸਿੰਘ ਦਾ ਕਹਿਣਾ ਹੈ ਕਿ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਨੇ ਲੋਕਾਂ ਵਿੱਚ ਫ਼ੋਨ ਦੀ ਲਤ ਵਧਾ ਦਿੱਤੀ ਹੈ। ਇਸ ਕਾਰਨ ਸੌਣ ਅਤੇ ਜਾਗਣ ਦਾ ਢੰਗ ਵਿਗੜ ਗਿਆ ਹੈ। ਨਾਲ ਖਾਣ-ਪੀਣ ਵੀ ਚੰਗਾ ਨਹੀਂ ਹੈ। ਲੋਕ ਫਾਸਟ ਫੂਡ ਖਾਣਾ ਪਸੰਦ ਕਰਦੇ ਹਨ। ਇਹ ਆਦਤਾਂ ਸਰੀਰ ਵਿੱਚ ਮੋਟਾਪਾ ਵਧਾਉਂਦੀਆਂ ਹਨ, ਜੋ ਬਾਅਦ ਵਿੱਚ ਸ਼ੂਗਰ ਦਾ ਖ਼ਤਰਾ ਵਧਾਉਂਦੀਆਂ ਹਨ। ਅਜਿਹੇ ‘ਚ ਲੋਕਾਂ ਨੂੰ ਆਪਣੀ ਸਿਹਤ ‘ਤੇ ਧਿਆਨ ਦੇਣ ਦੀ ਲੋੜ ਹੈ ਜੇਕਰ ਤੁਸੀਂ ਜ਼ਿੰਦਗੀ ‘ਚ ਇਨ੍ਹਾਂ ਦੋ ਗੱਲਾਂ ਦਾ ਪਾਲਣ ਕਰੋਗੇ ਤਾਂ ਤੁਸੀਂ ਸ਼ੂਗਰ ਦੇ ਖਤਰੇ ਤੋਂ ਸੁਰੱਖਿਅਤ ਰਹੋਗੇ।

ਖੁਰਾਕ ਦਾ ਧਿਆਨ ਰੱਖੋ

ਸਰੀਰ ਵਿੱਚ ਜ਼ਿਆਦਾਤਰ ਬੀਮਾਰੀਆਂ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਹੁੰਦੀਆਂ ਹਨ। ਜੇਕਰ ਤੁਸੀਂ ਸ਼ੂਗਰ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਨੂੰ ਸਹੀ ਰੱਖਣਾ ਹੋਵੇਗਾ। ਆਪਣੀ ਰੋਜ਼ਾਨਾ ਖੁਰਾਕ ਵਿੱਚ ਫਲਾਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰੋ। ਭੋਜਨ ਵਿੱਚ ਫਾਈਬਰ ਦੀ ਮਾਤਰਾ ਵੀ ਚੰਗੀ ਹੋਣੀ ਚਾਹੀਦੀ ਹੈ। ਕੁਝ ਚੀਜ਼ਾਂ ਤੋਂ ਬਚੋ। ਜਿਵੇਂ ਜ਼ਿਆਦਾ ਮਾਤਰਾ ਮੈਦਾ ‘ਚ ਨਾ ਖਾਓ। ਫਾਸਟ ਫੂਡ ਤੋਂ ਪਰਹੇਜ਼ ਕਰੋ ਅਤੇ ਜੇਕਰ ਤੁਸੀਂ ਸ਼ਰਾਬ ਜਾਂ ਸਿਗਰਟ ਪੀਣ ਦੇ ਆਦੀ ਹੋ ਤਾਂ ਇਸ ‘ਤੇ ਕਾਬੂ ਰੱਖੋ।

ਰੋਜ਼ਾਨਾ ਕਸਰਤ

ਜੇਕਰ ਤੁਸੀਂ ਦਿਨ ਵਿੱਚ 15 ਮਿੰਟ ਵੀ ਕਸਰਤ ਕਰਦੇ ਹੋ, ਤਾਂ ਇਹ ਤੁਹਾਨੂੰ ਸ਼ੂਗਰ ਦੇ ਖਤਰੇ ਤੋਂ ਬਚਾਉਂਦਾ ਹੈ। ਆਪਣੇ ਸਰੀਰ ਅਤੇ ਕਸਰਤ ਲਈ ਦਿਨ ਦੇ 24 ਘੰਟਿਆਂ ਵਿੱਚੋਂ ਸਿਰਫ਼ 15 ਮਿੰਟ ਕੱਢਣ ਦੀ ਕੋਸ਼ਿਸ਼ ਕਰੋ। ਸਿਰਫ ਭਾਰੀ ਵਰਕਆਉਟ ਕਰਨਾ ਜ਼ਰੂਰੀ ਨਹੀਂ ਹੈ। ਤੁਸੀਂ ਸੈਰ, ਸਾਈਕਲਿੰਗ ਵਰਗੀਆਂ ਹਲਕੀ ਕਸਰਤ ਵੀ ਕਰ ਸਕਦੇ ਹੋ।

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...