Infertility: ਦੁਨੀਆ ਭਰ ‘ਚ ਬਾਂਝਪਨ ਦੀ ਸਮੱਸਿਆ ਵਧਦੀ ਜਾ ਰਹੀ ਹੈ, WHO ਨੇ ਜਾਰੀ ਕੀਤੀ ਰਿਪੋਰਟ
Infertility problem: WHO ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਦੁਨੀਆ ਦੀ 17.5% ਆਬਾਦੀ ਬਾਂਝਪਨ ਦੀ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ। ਅਮੀਰ ਦੇਸ਼ਾਂ ਵਿੱਚ ਇਹ ਅੰਕੜਾ 17.8% ਹੈ।
Infertility Problem: ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਪੂਰੀ ਦੁਨੀਆ ‘ਚ ਬਾਂਝਪਨ ਦੀ ਸਮੱਸਿਆ ਵਧਦੀ ਜਾ ਰਹੀ ਹੈ। ਹੁਣ ਵਿਸ਼ਵ ਸਿਹਤ ਸੰਗਠਨ ਨੇ ਇਸ ਸਬੰਧੀ ਹੈਰਾਨ ਕਰਨ ਵਾਲੀ ਰਿਪੋਰਟ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਦੁਨੀਆ ਦਾ ਹਰ ਛੇਵਾਂ ਵਿਅਕਤੀ ਬਾਂਝਪਨ ਦਾ ਸ਼ਿਕਾਰ ਹੈ। WHO (World health organization) ਦੇ ਅਨੁਸਾਰ, ਦੁਨੀਆ ਦੀ 17.5% ਆਬਾਦੀ ਬਾਂਝਪਨ ਦੀ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ।
ਅਮੀਰ ਦੇਸ਼ਾਂ ਵਿੱਚ ਇਹ ਅੰਕੜਾ 17.8% ਹੈ, ਜਦੋਂ ਕਿ ਗਰੀਬ ਦੇਸ਼ਾਂ ਵਿੱਚ 16.5% ਲੋਕ ਬਾਂਝਪਨ ਤੋਂ ਪੀੜਤ ਹਨ।ਪਿਛਲੇ ਕੁਝ ਸਾਲਾਂ ਤੋਂ ਇਹ ਸਮੱਸਿਆ ਲਗਾਤਾਰ ਵਧ ਰਹੀ ਹੈ। ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਬਾਂਝਪਨ ਜ਼ਿਆਦਾ ਦੇਖਿਆ ਜਾ ਰਿਹਾ ਹੈ।
ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਦੁਨੀਆ ‘ਚ ਕਰੀਬ 12.6 ਫੀਸਦੀ ਲੋਕ ਅਜਿਹੇ ਹਨ ਜੋ ਕੁਝ ਸਮੇਂ ਤੋਂ ਬਾਂਝਪਨ ਦੀ ਸਮੱਸਿਆ ਨਾਲ ਜੂਝ ਰਹੇ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਨੁਸਾਰ, ਇੱਕ ਜੋੜੇ ਨੂੰ ਬਾਂਝ ਮੰਨਿਆ ਜਾਂਦਾ ਹੈ ਜਦੋਂ ਉਹ ਇੱਕ ਸਾਲ ਤੋਂ ਬਿਨਾਂ ਕਿਸੇ ਸੁਰੱਖਿਆ ਜਾਂ ਗਰਭ ਨਿਰੋਧਕ ਦੇ ਬੱਚੇ ਲਈ ਕੋਸ਼ਿਸ਼ ਕਰ ਰਹੇ ਹਨ, ਪਰ ਗਰਭ ਧਾਰਨ ਕਰਨ ਵਿੱਚ ਅਸਮਰੱਥ ਹਨ।


