ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

International Womens Day : ਔਰਤਾਂ ਵਿੱਚ ਤੇਜ਼ੀ ਨਾਲ ਵੱਧ ਰਹੀਆਂ ਹਨ ਇਹ ਬਿਮਾਰੀਆਂ, ਡਾਕਟਰ ਤੋਂ ਜਾਣੋ ਲੱਛਣ ਅਤੇ ਰੋਕਥਾਮ

International Womens Day : ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਹ ਔਰਤਾਂ ਪ੍ਰਤੀ ਸਤਿਕਾਰ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਵੀ ਮਨਾਇਆ ਜਾਂਦਾ ਹੈ। ਪਿਛਲੇ ਕੁਝ ਸਾਲਾਂ ਵਿੱਚ, ਔਰਤਾਂ ਵਿੱਚ ਕਈ ਬਿਮਾਰੀਆਂ ਦਾ ਘੇਰਾ ਵਧਿਆ ਹੈ। ਇਨ੍ਹਾਂ ਵਿੱਚ ਕੈਂਸਰ ਤੋਂ ਲੈ ਕੇ ਪੀਸੀਓਐਸ ਤੱਕ ਦੀਆਂ ਬਿਮਾਰੀਆਂ ਸ਼ਾਮਲ ਹਨ। ਆਓ ਜਾਣਦੇ ਹਾਂ ਮਾਹਿਰਾਂ ਤੋਂ ਕਿ ਇਹ ਬਿਮਾਰੀਆਂ ਕਿਉਂ ਵੱਧ ਰਹੀਆਂ ਹਨ ਅਤੇ ਇਨ੍ਹਾਂ ਨੂੰ ਕਿਵੇਂ ਰੋਕਿਆ ਜਾਵੇ।

International Womens Day : ਔਰਤਾਂ ਵਿੱਚ ਤੇਜ਼ੀ ਨਾਲ ਵੱਧ ਰਹੀਆਂ ਹਨ ਇਹ ਬਿਮਾਰੀਆਂ, ਡਾਕਟਰ ਤੋਂ ਜਾਣੋ ਲੱਛਣ ਅਤੇ ਰੋਕਥਾਮ
Follow Us
tv9-punjabi
| Published: 07 Mar 2025 19:35 PM IST

ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਹ ਔਰਤਾਂ ਪ੍ਰਤੀ ਸਤਿਕਾਰ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਵੀ ਮਨਾਇਆ ਜਾਂਦਾ ਹੈ। ਮਹਿਲਾ ਦਿਵਸ ਦੇ ਮੌਕੇ ‘ਤੇ, ਅਸੀਂ ਤੁਹਾਨੂੰ ਅੱਜ ਔਰਤਾਂ ਵਿੱਚ ਤੇਜ਼ੀ ਨਾਲ ਵੱਧ ਰਹੀਆਂ ਖ਼ਤਰਨਾਕ ਬਿਮਾਰੀਆਂ ਅਤੇ ਉਨ੍ਹਾਂ ਦੇ ਲੱਛਣਾਂ ਅਤੇ ਇਲਾਜ ਬਾਰੇ ਦੱਸਾਂਗੇ। ਸਭ ਤੋਂ ਪਹਿਲਾਂ ਕੈਂਸਰ ਬਾਰੇ ਗੱਲ ਕਰਦੇ ਹਾਂ। ਪਿਛਲੇ ਕੁੱਝ ਸਾਲਾਂ ਵਿੱਚ, ਔਰਤਾਂ ਵਿੱਚ ਛਾਤੀ ਦੇ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਿਸ਼ਵ ਸਿਹਤ ਸੰਗਠਨ ਦੇ ਮੁਤਾਬਕ, ਹਰ ਸਾਲ ਦੁਨੀਆ ਭਰ ਵਿੱਚ ਲੱਖਾਂ ਔਰਤਾਂ ਇਸ ਕੈਂਸਰ ਨਾਲ ਮਰ ਰਹੀਆਂ ਹਨ।

ਛਾਤੀ ਵਿੱਚ ਗੰਢਾਂ ਅਤੇ ਸੋਜ ਇਸ ਦੇ ਸਭ ਤੋਂ ਵੱਡੇ ਲੱਛਣ ਹਨ। ਤੁਸੀਂ ਨਿਯਮਤ ਕਸਰਤ ਕਰਕੇ ਅਤੇ ਸ਼ਰਾਬ, ਸਿਗਰਟ ਆਦਿ ਤੋਂ ਪਰਹੇਜ਼ ਕਰਕੇ ਇਸ ਬਿਮਾਰੀ ਦੇ ਜੋਖਮ ਤੋਂ ਬਚ ਸਕਦੇ ਹੋ। ਬੱਚੇਦਾਨੀ ਦਾ ਕੈਂਸਰ ਵੀ ਅੱਜਕੱਲ੍ਹ ਔਰਤਾਂ ਵਿੱਚ ਇੱਕ ਆਮ ਬਿਮਾਰੀ ਬਣ ਗਈ ਹੈ, ਜੋ ਕਿ ਘਾਤਕ ਹੈ। ਇਹ ਕੈਂਸਰ ਔਰਤਾਂ ਵਿੱਚ ਬਾਂਝਪਨ ਦੀ ਸਮੱਸਿਆ ਦਾ ਕਾਰਨ ਵੀ ਬਣਦਾ ਹੈ। ਮੀਨੋਪੌਜ਼ ਤੋਂ ਬਾਅਦ ਖੂਨ ਵਗਣਾ ਅਤੇ ਪਿਸ਼ਾਬ ਕਰਨ ਵਿੱਚ ਮੁਸ਼ਕਲ ਇਸ ਕੈਂਸਰ ਦੇ ਸ਼ੁਰੂਆਤੀ ਲੱਛਣ ਹਨ। ਇਨ੍ਹਾਂ ਦੋ ਕਿਸਮਾਂ ਦੇ ਕੈਂਸਰ ਤੋਂ ਇਲਾਵਾ, ਇਹ ਬਿਮਾਰੀਆਂ ਵੀ ਔਰਤਾਂ ਵਿੱਚ ਤੇਜ਼ੀ ਨਾਲ ਵੱਧ ਰਹੀਆਂ ਹਨ।

ਪੀਸੀਓਐਸ ਬਿਮਾਰੀ

ਪੀਸੀਓਐਸ ਔਰਤਾਂ ਵਿੱਚ ਇੱਕ ਆਮ ਬਿਮਾਰੀ ਬਣ ਗਈ ਹੈ। ਇਸਨੂੰ ਪੋਲੀਸਿਸਟਿਕ ਓਵਰੀ ਸਿੰਡਰੋਮ (ਪੀਸੀਓਐਸ) ਕਿਹਾ ਜਾਂਦਾ ਹੈ। ਸਮੇਂ ਸਿਰ ਮਾਹਵਾਰੀ ਨਾ ਆਉਣਾ, ਮੋਟਾਪਾ, ਮਾਹਵਾਰੀ ਦੌਰਾਨ ਦਰਦ, ਮਰਦਾਂ ਵਾਂਗ ਚਿਹਰੇ ਦੇ ਵਾਲਾਂ ਦਾ ਵਧਣਾ ਇਸ ਬਿਮਾਰੀ ਦੇ ਸ਼ੁਰੂਆਤੀ ਲੱਛਣ ਹਨ। ਇਸ ਤੋਂ ਬਚਣ ਲਈ, ਤੁਹਾਨੂੰ ਨਿਯਮਿਤ ਤੌਰ ‘ਤੇ ਕਸਰਤ ਕਰਨੀ ਚਾਹੀਦੀ ਹੈ। ਆਪਣਾ ਭਾਰ ਕਾਬੂ ਵਿੱਚ ਰੱਖੋ ਅਤੇ ਡਾਕਟਰ ਦੀ ਸਲਾਹ ਲਓ। ਪੀਸੀਓਐਸ ਬਿਮਾਰੀ ਨੂੰ ਸਮੇਂ ਸਿਰ ਕੰਟਰੋਲ ਕਰਨਾ ਮਹੱਤਵਪੂਰਨ ਹੈ। ਇਹ ਬਿਮਾਰੀ ਬਾਂਝਪਨ ਦਾ ਕਾਰਨ ਵੀ ਬਣ ਸਕਦੀ ਹੈ।

ਮੋਟਾਪੇ ਦੀ ਬਿਮਾਰੀ

ਔਰਤਾਂ ਵਿੱਚ ਮੋਟਾਪਾ ਵੀ ਇੱਕ ਵੱਡੀ ਬਿਮਾਰੀ ਬਣਦਾ ਜਾ ਰਿਹਾ ਹੈ। ਹਾਲ ਹੀ ਵਿੱਚ ਮੈਡੀਕਲ ਜਰਨਲ ਦ ਲੈਂਸੇਟ ਤੋਂ ਇੱਕ ਰਿਪੋਰਟ ਆਈ ਹੈ। ਜਿਸ ਵਿੱਚ ਦੱਸਿਆ ਗਿਆ ਸੀ ਕਿ ਔਰਤਾਂ ਵਿੱਚ ਮੋਟਾਪਾ ਤੇਜ਼ੀ ਨਾਲ ਵੱਧ ਰਿਹਾ ਹੈ। ਮੋਟਾਪੇ ਕਾਰਨ ਔਰਤਾਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਇੱਥੋਂ ਤੱਕ ਕਿ ਦਿਲ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੀਆਂ ਹਨ। ਮੋਟਾਪੇ ਕਾਰਨ ਕੁੱਝ ਔਰਤਾਂ ਬਾਂਝਪਨ ਦੀ ਸਮੱਸਿਆ ਦਾ ਵੀ ਸਾਹਮਣਾ ਕਰ ਰਹੀਆਂ ਹਨ। ਮਾੜੀਆਂ ਖਾਣ-ਪੀਣ ਦੀਆਂ ਆਦਤਾਂ ਅਤੇ ਵਿਗੜੀ ਹੋਈ ਜੀਵਨ ਸ਼ੈਲੀ ਮੋਟਾਪਾ ਵਧਾਉਣ ਦੇ ਮੁੱਖ ਕਾਰਨ ਹਨ। ਇਸ ਤੋਂ ਬਚਣ ਲਈ, ਰੋਜ਼ਾਨਾ ਕਸਰਤ ਕਰੋ ਅਤੇ ਆਪਣੀ ਖੁਰਾਕ ਵਿੱਚ ਪ੍ਰੋਟੀਨ, ਵਿਟਾਮਿਨ ਦੇ ਨਾਲ-ਨਾਲ ਫਲ ਅਤੇ ਹਰੀਆਂ ਸਬਜ਼ੀਆਂ ਸ਼ਾਮਲ ਕਰੋ।

Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ...
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ...
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ...
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ...
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ...
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!...
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'...
Punjab ਵਿੱਚ Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ
Punjab ਵਿੱਚ  Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ...
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ...