ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਰਸਨਲ ਕੇਅਰ ਪ੍ਰੋਡੈਕਟਸ ਵਿੱਚ ਫਰੈੱਗਰੈਂਸ ਕਿੰਨੀ ਸੁਰੱਖਿਅਤ, ਕੀ ਇਸ ਨਾਲ ਸਕਿਨ ਨੂੰ ਹੈ ਖ਼ਤਰਾ? ਜਾਣੋ…

Personal Care Products : ਪਰਸਨਲ ਕੇਅਰ ਪ੍ਰੋਡੈਕਟਸ ਵਿੱਚ ਪਾਈ ਜਾਣ ਵਾਲੀ ਫਰੈੱਗਰੈਂਸ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਗਈ ਹੈ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਫਰੈੱਗਰੈਂਸੇਸ ਤੁਹਾਡੀ ਸਕਿਨ ਅਤੇ ਸਿਹਤ 'ਤੇ ਕੀ ਪ੍ਰਭਾਵ ਪਾ ਸਕਦੀਆਂ ਹਨ? ਇਨ੍ਹਾਂ ਦੇ ਸੰਪਰਕ ਵਿੱਚ ਆਉਣ ਨਾਲ ਹਾਰਮੋਨਲ ਅਸੰਤੁਲਨ, ਪ੍ਰਜਨਨ ਸਮੱਸਿਆਵਾਂ ਅਤੇ ਇੱਥੋਂ ਤੱਕ ਕਿ ਬ੍ਰੈਸਟ ਕੈਂਸਰ ਦਾ ਕਾਰਨ ਵੀ ਬਣ ਸਕਦਾ ਹੈ। ਮਾਹਿਰਾਂ ਨੇ ਇਸ ਬਾਰੇ ਦੱਸਿਆ ਹੈ

ਪਰਸਨਲ ਕੇਅਰ ਪ੍ਰੋਡੈਕਟਸ ਵਿੱਚ ਫਰੈੱਗਰੈਂਸ ਕਿੰਨੀ ਸੁਰੱਖਿਅਤ, ਕੀ ਇਸ ਨਾਲ ਸਕਿਨ ਨੂੰ ਹੈ ਖ਼ਤਰਾ? ਜਾਣੋ…
Image Credit source: Elena Noviello/Moment/Getty Images
Follow Us
tv9-punjabi
| Updated On: 16 Jul 2025 18:35 PM

ਅਸੀਂ ਸਾਰੇ ਹਰ ਰੋਜ਼ ਪਰਸਨਲ ਕੇਅਰ ਪ੍ਰੋਡੈਕਟਸ ਦੀ ਵਰਤੋਂ ਕਰਦੇ ਹਾਂ। ਸੋਸ਼ਲ ਮੀਡੀਆ ਦੇ ਯੁੱਗ ਵਿੱਚ, ਸੁੰਦਰ ਦਿਖਣ ਲਈ ਇਨ੍ਹਾਂ ਚੀਜ਼ਾਂ ਦੀ ਮੰਗ ਵੀ ਵਧ ਗਈ ਹੈ। ਸ਼ੈਂਪੂ, ਡੀਓਡੋਰੈਂਟ ਅਤੇ ਕਾਸਮੈਟਿਕਸ ਵਰਗੇ ਕਈ ਤਰ੍ਹਾਂ ਦੇ ਬਿਊਟੀ ਪ੍ਰੋਡੈਕਟਸ ਹਨ, ਪਰ ਉਨ੍ਹਾਂ ਸਾਰਿਆਂ ਵਿੱਚ ਇੱਕ ਚੀਜ਼ ਸਾਂਝੀ ਹੈ, ਜਿਸਨੂੰ ਅਸੀਂ ਖੁਸ਼ਬੂ ਜਾਂ ਫਰੈੱਗਰੈਂਸ ਕਹਿੰਦੇ ਹਾਂ, ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਸ ਫਰੈੱਗਰੈਂਸ ਦਾ ਤੁਹਾਡੇ ਸਰੀਰ ਅਤੇ ਸਿਹਤ ‘ਤੇ ਕੀ ਪ੍ਰਭਾਵ ਪੈਂਦਾ ਹੈ? ਮਾਹਿਰਾਂ ਨੇ ਇਸ ਬਾਰੇ ਦੱਸਿਆ ਹੈ।

ਦਿੱਲੀ ਦੇ ‘MEHAK The Derma and Surgery Clinic’ ਦੀ ਡਾਇਰੈਕਟਰ ਅਤੇ ਸਲਾਹਕਾਰ ਡਰਮਾਟੋਲੋਜਿਸਟ ਡਾ. ਸ਼ੇਹਲਾ ਅਗਰਵਾਲ ਦਾ ਕਹਿਣਾ ਹੈ ਕਿ ਜ਼ਿਆਦਾਤਰ ਡਿਜ਼ਾਈਨਰ ਅਤੇ ਖੁਸ਼ਬੂ ਵਾਲੇ ਉਤਪਾਦਾਂ ਵਿੱਚ ਫਥੇਲੇਟਸ ਅਤੇ ਪੈਰਾਬੇਨਸ ਵਰਗੇ ਰਸਾਇਣ ਮਿਲਾਏ ਜਾਂਦੇ ਹਨ। ਇਸ ਕਾਰਨ, ਇਨ੍ਹਾਂ ਉਤਪਾਦਾਂ ਵਿੱਚ ਖੁਸ਼ਬੂ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ। ਬਹੁਤ ਸਾਰੇ ਲੋਕ ਇਸ ਖੁਸ਼ਬੂ ਕਾਰਨ ਉਤਪਾਦਾਂ ਦੀ ਵਰਤੋਂ ਕਰਦੇ ਰਹਿੰਦੇ ਹਨ। ਪਰ ਇਨ੍ਹਾਂ ਦੇ ਸੰਪਰਕ ਵਿੱਚ ਆਉਣ ਨਾਲ ਹਾਰਮੋਨਲ ਅਸੰਤੁਲਨ, ਪ੍ਰਜਨਨ ਸਮੱਸਿਆਵਾਂ ਅਤੇ ਇੱਥੋਂ ਤੱਕ ਕਿ ਬ੍ਰੈਸਟ ਕੈਂਸਰ ਦਾ ਕਾਰਨ ਵੀ ਬਣ ਸਕਦਾ ਹੈ। ਹਾਰਮੋਨਲ ਅਸੰਤੁਲਨ ਕਈ ਬਿਮਾਰੀਆਂ ਦਾ ਖ਼ਤਰਾ ਪੈਦਾ ਕਰਦਾ ਹੈ। ਪਿਛਲੇ ਕੁਝ ਸਾਲਾਂ ਵਿੱਚ ਪ੍ਰਜਨਨ ਸਮੱਸਿਆਵਾਂ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ।

ਫਰੈੱਗਰੈਂਸ ਨਾਲ ਜੁੜੇ ਵੱਡੇ ਖ਼ਤਰੇ ਕੀ ਹਨ?

ਡਾ. ਸ਼ੇਹਲਾ ਅਗਰਵਾਲ ਕਹਿੰਦੀ ਹੈ ਕਿ ਭਾਵੇਂ ਇਹ ਉਤਪਾਦ ਖੁਸ਼ਬੂ ਦਿੰਦੇ ਹਨ, ਪਰ ਇਨ੍ਹਾਂ ਦੇ ਬਹੁਤ ਸਾਰੇ ਨੁਕਸਾਨ ਹਨ। ਇਨ੍ਹਾਂ ਨੂੰ ਲੰਬੇ ਸਮੇਂ ਤੱਕ ਵਰਤਣ ਨਾਲ ਸਕਿਨ ਵਿੱਚ ਜਲਣ ਅਤੇ ਐਲਰਜੀ ਹੋ ਸਕਦੀ ਹੈ। ਕੁਝ ਮਾਮਲਿਆਂ ਵਿੱਚ, ਦਮਾ ਜਾਂ ਸਾਹ ਸੰਬੰਧੀ ਸਮੱਸਿਆਵਾਂ ਦਾ ਖ਼ਤਰਾ ਹੁੰਦਾ ਹੈ। ਜਿਨ੍ਹਾਂ ਨੂੰ ਪਹਿਲਾਂ ਹੀ ਦਮਾ ਹੈ, ਉਨ੍ਹਾਂ ਦੀ ਸਿਹਤ ਹੋਰ ਵੀ ਵਿਗੜ ਸਕਦੀ ਹੈ। ਹਾਰਮੋਨਲ ਗੜਬੜੀ ਅਤੇ ਹੋਰ ਸਿਹਤ ਪ੍ਰਭਾਵ ਲੰਬੇ ਸਮੇਂ ਵਿੱਚ ਵੀ ਹੋ ਸਕਦੇ ਹਨ। ਇਹ ਸਕਿਨ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ।

Essential Oil ਕਿੰਨੇ ਸੁਰੱਖਿਅਤ?

ਅੱਜਕੱਲ੍ਹ, ਬਹੁਤ ਸਾਰੇ ਲੋਕ ਸਿੰਥੈਟਿਕ ਖੁਸ਼ਬੂਆਂ ਦੀ ਬਜਾਏ ਕੁਦਰਤੀ (Natural) ਪਰਫਿਊਮ ਜਾਂ essential oil based fragrances ਨੂੰ ਤਰਜੀਹ ਦੇ ਰਹੇ ਹਨ। ਹਾਲਾਂਕਿ ਇਹ ਸਿੰਥੈਟਿਕ ਪਰਫਿਊਮ (ਔਸਤਨ 3-6 ਘੰਟੇ) ਜਿੰਨਾ ਚਿਰ ਨਹੀਂ ਰਹਿੰਦੇ, ਪਰ ਇਨ੍ਹਾਂ ਦਾ ਪ੍ਰਭਾਵ ਸਿਹਤ ਲਈ ਨੁਕਸਾਨਦੇਹ ਨਹੀਂ ਹੈ।

ਸੁਰੱਖਿਆ ਲਈ ਕਰੋ ਇਹ 3 ਕੰਮ:

Fragrance Free Products ਚੁਣੋ।

ਜਾਣੋ ਕਿ ਉਤਪਾਦ ਵਿੱਚ ਕਿਹੜੇ ਰਸਾਇਣ ਮੌਜੂਦ ਹਨ

ਜੇਕਰ ਤੁਹਾਨੂੰ ਇਨ੍ਹਾਂ ਦੀ ਵਰਤੋਂ ਕਾਰਨ ਸਕਿਨ ਦੀ ਐਲਰਜੀ ਹੋ ਰਹੀ ਹੈ, ਤਾਂ ਡਾਕਟਰ ਨਾਲ ਸਲਾਹ ਕਰੋ

ਇਨ੍ਹਾਂ ਦੀ ਵਰਤੋਂ ਲੰਬੇ ਸਮੇਂ ਤੱਕ ਨਾ ਕਰੋ।

Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ...
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ...