AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Mental Health: ਤੁਹਾਡੇ ਬੱਚੇ ਦੀ ਮੈਂਟਲ ਹੈਲਥ ਹੋ ਰਹੀ ਹੈ ਖਰਾਬ? ਮਾਹਿਰਾਂ ਦੇ ਇਨ੍ਹਾਂ ਚਾਰ Tips ਨੂੰ ਕਰੋ Follow

Mental Health Prevention Tips: ਡਾਕਟਰਾਂ ਦਾ ਕਹਿਣਾ ਹੈ ਕਿ ਅੱਜ ਦੇ ਦੌਰ ਵਿੱਚ ਮੈਂਟਲ ਹੈਲਥ ਦਾ ਖਿਆਲ ਰੱਖਣਾ ਬਹੁਤ ਜ਼ਰੂਰੀ ਹੈ। ਜੇਕਰ ਮਾਨਸਿਕ ਸਿਹਤ ਠੀਕ ਨਾ ਹੋਵੇ ਤਾਂ ਇਹ ਸਰੀਰ ਦੇ ਹਰ ਅੰਗ ਨੂੰ ਪ੍ਰਭਾਵਿਤ ਕਰ ਸਕਦਾ ਹੈ।

Mental Health: ਤੁਹਾਡੇ ਬੱਚੇ ਦੀ ਮੈਂਟਲ ਹੈਲਥ ਹੋ ਰਹੀ ਹੈ ਖਰਾਬ? ਮਾਹਿਰਾਂ ਦੇ ਇਨ੍ਹਾਂ ਚਾਰ Tips ਨੂੰ ਕਰੋ Follow
tv9-punjabi
| Published: 25 Apr 2023 19:12 PM IST
Share
Bad Mental Health:: ਕੈਂਸਰ, ਦਿਲ ਦੇ ਰੋਗ, ਸ਼ੂਗਰ ਦੀ ਤਰ੍ਹਾਂ ਮੈਂਟਲ ਹੈਲਥ (Mental Health) ਨਾਲ ਸਬੰਧਤ ਬਿਮਾਰੀਆਂ ਵੀ ਵਧ ਰਹੀਆਂ ਹਨ। ਭਾਵੇਂ ਇਸ ਦਾ ਜ਼ਿਕਰ ਘੱਟ ਹੀ ਹੁੰਦਾ ਹੈ ਪਰ ਸੱਚਾਈ ਇਹ ਹੈ ਕਿ ਅੱਜ ਦੇ ਯੁੱਗ ਵਿੱਚ ਮਾੜੀ ਮੈਂਟਲ ਹੈਲਥ ਇੱਕ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ। ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। 14 ਤੋਂ 18 ਸਾਲ ਦੀ ਉਮਰ ਦੇ ਬੱਚੇ ਵੀ ਮਾੜੀ ਮੈਂਟਲ ਹੈਲਥ ਤੋਂ ਪੀੜਤ ਹਨ। ਇਸ ਦੇ ਕਈ ਕਾਰਨ ਹਨ ਪਰ ਅੱਜ ਅਸੀਂ ਇਸ ਸਮੱਸਿਆ ਦੇ ਹੱਲ ਬਾਰੇ ਗੱਲ ਕਰਾਂਗੇ। ਇੱਥੇ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਹਾਡੇ ਬੱਚਿਆਂ ਦੀ ਮਾਨਸਿਕ ਸਿਹਤ ਠੀਕ ਨਹੀਂ ਲੱਗ ਰਹੀ ਹੈ ਤਾਂ ਇਸ ਨੂੰ ਕਿਵੇਂ ਠੀਕ ਕੀਤਾ ਜਾ ਸਕਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅੱਜ-ਕੱਲ੍ਹ ਲੋਕ ਆਪਣੀ ਜ਼ਿੰਦਗੀ ‘ਚ ਬਹੁਤ ਰੁੱਝੇ ਹੋਏ ਹਨ। ਮਾਪੇ ਕੰਮ ਕਰ ਰਹੇ ਹਨ ਅਤੇ ਉਹ ਆਪਣੇ ਬੱਚਿਆਂ ਨੂੰ ਸਮਾਂ ਨਹੀਂ ਦੇ ਪਾ ਰਹੇ ਹਨ। ਇਸ ਕਾਰਨ ਬੱਚਿਆਂ ਨੂੰ ਆਪਣੀਆਂ ਅੰਦਰੂਨੀ ਸਮੱਸਿਆਵਾਂ ਸਾਂਝੀਆਂ ਕਰਨ ਦਾ ਮੌਕਾ ਨਹੀਂ ਮਿਲਦਾ। ਜੇਕਰ ਤੁਸੀਂ ਦੇਖ ਰਹੇ ਹੋ ਕਿ ਤੁਹਾਡੇ ਬੱਚੇ ਨੇ ਇਕੱਲਾ ਰਹਿਣਾ ਸ਼ੁਰੂ ਕਰ ਦਿੱਤਾ ਹੈ ਜਾਂ ਉਸ ਦਾ ਵਿਵਹਾਰ ਬਦਲ ਰਿਹਾ ਹੈ, ਤਾਂ ਤੁਹਾਨੂੰ ਧਿਆਨ ਦੇਣ ਦੀ ਲੋੜ ਹੈ। ਇਹ ਖ਼ਰਾਬ ਮੈਂਟਲ ਹੈਲਥ ਦਾ ਇੱਕ ਵੱਡਾ ਲੱਛਣ ਹੈ।

ਇਹਨਾਂ ਟਿਪਸ ਦੀ ਕਰੋ ਪਾਲਣਾ

ਏਮਜ਼ ਦੇ ਸਾਬਕਾ ਮਨੋਵਿਗਿਆਨੀ ਡਾਕਟਰ ਰਾਜਕੁਮਾਰ ਸ਼੍ਰੀਨਿਵਾਸ ਦੱਸਦੇ ਹਨ ਕਿ ਬੱਚਿਆਂ ਨਾਲ ਗੱਲ ਕਰਨ ਲਈ ਸਮਾਂ ਕੱਢੋ। ਉਨ੍ਹਾਂ ਦੀ ਜਿੰਦਗੀ ਬਾਰੇ ਗੱਲ ਕਰੋ। ਕੋਈ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਪੁੱਛੋ। ਉਨ੍ਹਾਂ ਨੂੰ ਭਰੋਸਾ ਦਿਵਾਓ ਕਿ ਤੁਸੀਂ ਹਮੇਸ਼ਾ ਉਨ੍ਹਾਂ ਦੇ ਨਾਲ ਹੋ। ਬੱਚਿਆਂ ਦੀ ਕੋਈ ਵੀ ਸਮੱਸਿਆ ਸੁਣੋ ਅਤੇ ਹੱਲ ਕਰੋ। ਕੁਝ ਮਾਨਸਿਕ ਸਮੱਸਿਆਵਾਂ ਨੂੰ ਸੁਣ ਕੇ ਵੀ ਠੀਕ ਕੀਤਾ ਜਾ ਸਕਦਾ ਹੈ।

ਖੇਡਣ ਲਈ ਕਰੋ ਉਤਸ਼ਾਹਿਤ

ਜਦੋਂ ਤੋਂ ਕਰੋਨਾ ਮਹਾਮਾਰੀ ਆਈ ਹੈ, ਉਦੋਂ ਤੋਂ ਹੀ ਬੱਚਿਆਂ ਵਿੱਚ ਗੈਜੇਟਸ ਦਾ ਸ਼ੌਕ ਵੱਧ ਗਿਆ ਹੈ। ਪਰ ਇਸ ਕਾਰਨ ਉਨ੍ਹਾਂ ਦੀਆਂ ਸਰੀਰਕ ਗਤੀਵਿਧੀਆਂ ਘੱਟ ਗਈਆਂ ਹਨ। ਅਜਿਹੀ ਸਥਿਤੀ ਵਿੱਚ ਬੱਚਿਆਂ ਨੂੰ ਖੇਡਾਂ ਲਈ ਕਹਿਣਾ ਜ਼ਰੂਰੀ ਹੈ। ਸਰੀਰਕ ਕਸਰਤ ਜਾਂ ਖੇਡਾਂ ਲਈ ਦਿਨ ਵਿੱਚ ਘੱਟੋ-ਘੱਟ ਅੱਧਾ ਘੰਟਾ ਕੱਢਣ ਲਈ ਕਹੋ। ਇਸ ਨਾਲ ਮਾਨਸਿਕ ਸਿਹਤ ਵਿੱਚ ਸੁਧਾਰ ਹੋਵੇਗਾ।

ਬੱਚਿਆਂ ‘ਤੇ ਗੁੱਸਾ ਨਾ ਕਰੋ

ਬੱਚਿਆਂ ਦੀ ਕਿਸੇ ਵੀ ਛੋਟੀ ਜਾਂ ਵੱਡੀ ਗਲਤੀ ‘ਤੇ ਗੁੱਸੇ ਹੋਣ ਤੋਂ ਬਚੋ। ਇਸ ਦੀ ਬਜਾਏ, ਉਨ੍ਹਾਂ ਨੂੰ ਪਿਆਰ ਨਾਲ ਸਮਝਾਉਣ ਦੀ ਕੋਸ਼ਿਸ਼ ਕਰੋ। ਅਜਿਹਾ ਇਸ ਲਈ ਕਿਉਂਕਿ ਜੇਕਰ ਬੱਚੇ ਦੀ ਮਾਨਸਿਕ ਸਿਹਤ ਠੀਕ ਨਹੀਂ ਹੈ ਅਤੇ ਤੁਸੀਂ ਉਸ ਨਾਲ ਗੁੱਸੇ ਕੀਤਾ ਤਾਂ ਇਸ ਦਾ ਉਲਟਾ ਅਸਰ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਬੱਚਾ ਕੋਈ ਵੀ ਖ਼ਤਰਨਾਕ ਕਦਮ ਵੀ ਚੁੱਕ ਸਕਦਾ ਹੈ। ਕੁਝ ਮਾਮਲਿਆਂ ਵਿੱਚ, ਖੁਦਕੁਸ਼ੀ ਦਾ ਖ਼ਤਰਾ ਵੀ ਹੁੰਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...