AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੋਮਿਓਪੈਥਿਕ ਡਾਕਟਰਾਂ ਨੂੰ ਝੋਲਾਛਾਪ ਕਹਿਣਾ ਪਵੇਗਾ ਭਾਰੀ, ਨੈਸ਼ਨਲ ਕਮਿਸ਼ਨ ਨੇ ਦਿੱਤੀ ਮਾਨਹਾਨੀ ਦੀ ਚੇਤਾਵਨੀ

ਅੱਜ-ਕੱਲ੍ਹ ਸੋਸ਼ਲ ਮੀਡੀਆ ਅਤੇ ਜਨਤਕ ਮੰਚਾਂ 'ਤੇ ਹੋਮਿਓਪੈਥੀ ਇਲਾਜ ਪ੍ਰਣਾਲੀ (ਚਿਕਿਤਸਾ ਪੱਧਤੀ) ਨੂੰ ਲੈ ਕੇ ਇੱਕ ਵੱਡੀ ਬਹਿਸ ਛਿੜੀ ਹੋਈ ਹੈ। ਇਹ ਪੂਰਾ ਮੁੱਦਾ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦੀ ਇੱਕ ਇੰਸਟਾਗ੍ਰਾਮ ਪੋਸਟ ਤੋਂ ਬਾਅਦ ਚਰਚਾ ਵਿੱਚ ਆਇਆ, ਜਿਸ ਵਿੱਚ ਉਨ੍ਹਾਂ ਨੇ ਹੋਮਿਓਪੈਥੀ ਇਲਾਜ ਪ੍ਰਣਾਲੀ ਦਾ ਸਮਰਥਨ ਕੀਤਾ ਸੀ।

ਹੋਮਿਓਪੈਥਿਕ ਡਾਕਟਰਾਂ ਨੂੰ ਝੋਲਾਛਾਪ ਕਹਿਣਾ ਪਵੇਗਾ ਭਾਰੀ, ਨੈਸ਼ਨਲ ਕਮਿਸ਼ਨ ਨੇ ਦਿੱਤੀ ਮਾਨਹਾਨੀ ਦੀ ਚੇਤਾਵਨੀ
tv9-punjabi
| Published: 11 Jun 2026 19:09 PM IST
Share

ਅੱਜ-ਕੱਲ੍ਹ ਸੋਸ਼ਲ ਮੀਡੀਆ ਅਤੇ ਜਨਤਕ ਮੰਚਾਂ ‘ਤੇ ਹੋਮਿਓਪੈਥੀ ਇਲਾਜ ਪ੍ਰਣਾਲੀ (ਚਿਕਿਤਸਾ ਪੱਧਤੀ) ਨੂੰ ਲੈ ਕੇ ਇੱਕ ਵੱਡੀ ਬਹਿਸ ਛਿੜੀ ਹੋਈ ਹੈ। ਇਹ ਪੂਰਾ ਮੁੱਦਾ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦੀ ਇੱਕ ਇੰਸਟਾਗ੍ਰਾਮ ਪੋਸਟ ਤੋਂ ਬਾਅਦ ਚਰਚਾ ਵਿੱਚ ਆਇਆ, ਜਿਸ ਵਿੱਚ ਉਨ੍ਹਾਂ ਨੇ ਹੋਮਿਓਪੈਥੀ ਇਲਾਜ ਪ੍ਰਣਾਲੀ ਦਾ ਸਮਰਥਨ ਕੀਤਾ ਸੀ।

ਅਨੁਸ਼ਕਾ ਦੀ ਇਸ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਦੋ ਧੜਿਆਂ ਵਿੱਚ ਵੰਡੇ ਗਏ ਅਤੇ ਇਸ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾਣ ਲੱਗੀਆਂ। ਹੁਣ ਇਸ ਪੂਰੇ ਮਾਮਲੇ ‘ਤੇ ਗੰਭੀਰਤਾ ਦਿਖਾਉਂਦੇ ਹੋਏ ‘ਨੈਸ਼ਨਲ ਕਮਿਸ਼ਨ ਫਾਰ ਹੋਮਿਓਪੈਥੀ’ (NCH) ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਕਮਿਸ਼ਨ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਸਾਰੇ ਸਟੇਕਹੋਲਡਰਾਂ, ਮੀਡੀਆ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਹੋਮਿਓਪੈਥੀ ਅਤੇ ਰਜਿਸਟਰਡ ਹੋਮਿਓਪੈਥਿਕ ਡਾਕਟਰਾਂ ਬਾਰੇ ਕੋਈ ਵੀ ਬਿਆਨ ਦਿੰਦੇ ਸਮੇਂ ਪੂਰੀ ਜ਼ਿੰਮੇਵਾਰੀ ਨਾਲ ਕੰਮ ਲੈਣ।

ਨੈਸ਼ਨਲ ਕਮਿਸ਼ਨ ਫਾਰ ਹੋਮਿਓਪੈਥੀ ਨੇ ਪ੍ਰਿੰਟ, ਇਲੈਕਟ੍ਰਾਨਿਕ, ਡਿਜੀਟਲ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਹੋਮਿਓਪੈਥੀ ਅਤੇ ਇਸ ਦੇ ਮਾਨਤਾ ਪ੍ਰਾਪਤ ਡਾਕਟਰਾਂ ਬਾਰੇ ਸਾਂਝੇ ਕੀਤੇ ਜਾ ਰਹੇ ਅਪਮਾਨਜਨਕ, ਮਾਨਹਾਨੀ ਵਾਲੇ, ਗੁੰਮਰਾਹਕੁੰਨ ਅਤੇ ਬਿਨਾਂ ਪੁਸ਼ਟੀ ਵਾਲੇ ਬਿਆਨਾਂ ਦੇ ਮਾਮਲਿਆਂ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਨੇ ਜਨਤਕ ਗੱਲਬਾਤ ਦੌਰਾਨ ਤੱਥਾਂ ਦੀ ਸਪੱਸ਼ਟਤਾ, ਸੱਚਾਈ ਅਤੇ ਜ਼ਿੰਮੇਵਾਰੀ ਦੀ ਲੋੜ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ।

ਹੋਮਿਓਪੈਥਿਕ ਡਾਕਟਰਾਂ ਨੂੰ ਝੋਲਾਛਾਪ ਕਹਿਣਾ ਪਵੇਗਾ ਭਾਰੀ

‘ਝੋਲਾਛਾਪ’ ਕਹਿਣ ‘ਤੇ ਹੋਵੇਗੀ ਕਾਰਵਾਈ: ਕੋਈ ਵੀ ਅਜਿਹੀ ਗੱਲਬਾਤ, ਪ੍ਰਕਾਸ਼ਨ, ਨੋਟਿਸ, ਪ੍ਰੈੱਸ ਨੋਟ, ਸੋਸ਼ਲ ਮੀਡੀਆ ਪੋਸਟ, ਵੈੱਬਸਾਈਟ ਸਮੱਗਰੀ ਜਾਂ ਸਰਕਾਰੀ ਦਸਤਾਵੇਜ਼ (ਜਿਸ ਵਿੱਚ ਐੱਫ.ਆਈ.ਆਰ., ਸਰਕਾਰੀ ਨੋਟਿਸ, ਪ੍ਰੈੱਸ ਬ੍ਰੀਫਿੰਗ ਜਾਂ ਸ਼ਿਕਾਇਤਾਂ ਸ਼ਾਮਲ ਹਨ), ਜੋ ਰਜਿਸਟਰਡ ਹੋਮਿਓਪੈਥਿਕ ਡਾਕਟਰਾਂ ਨੂੰ ਝੋਲਾਛਾਪ ਡਾਕਟਰ ਕਹਿ ਕੇ ਸੰਬੋਧਿਤ ਕਰੇਗਾ, ਉਸ ਨੂੰ ਪੂਰੀ ਤਰ੍ਹਾਂ ਗੁੰਮਰਾਹਕੁੰਨ, ਮਾਨਹਾਨੀ ਵਾਲਾ ਅਤੇ ਉਨ੍ਹਾਂ ਦੇ ਪੇਸ਼ੇਵਰ ਵਕਾਰ ਨੂੰ ਨੁਕਸਾਨ ਪਹੁੰਚਾਉਣ ਵਾਲਾ ਮੰਨਿਆ ਜਾਵੇਗਾ। ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਲਾਗੂ ਕਾਨੂੰਨੀ ਨਿਯਮਾਂ ਅਤੇ ਰਜਿਸਟਰਡ ਹੋਮਿਓਪੈਥਿਕ ਡਾਕਟਰਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੋ ਸਕਦਾ ਹੈ।

ਸਾਵਧਾਨੀ ਵਰਤਣ ਦੀ ਸਲਾਹ: ਸਾਰੇ ਡਾਕਟਰਾਂ, ਸਿੱਖਿਆ ਸੰਸਥਾਵਾਂ ਅਤੇ ਸਟੇਕਹੋਲਡਰਾਂ ਨੂੰ ਸਖ਼ਤ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਹੋਮਿਓਪੈਥੀ ਅਤੇ ਹੋਮਿਓਪੈਥਿਕ ਡਾਕਟਰਾਂ ਨਾਲ ਸਬੰਧਤ ਕੋਈ ਵੀ ਜਨਤਕ ਬਿਆਨ ਜਾਂ ਟਿੱਪਣੀ ਜਾਰੀ ਕਰਦੇ ਸਮੇਂ ਪੂਰੀ ਸਾਵਧਾਨੀ ਵਰਤਣ। ਇਸ ਦੇ ਨਾਲ ਹੀ ਅਜਿਹੀ ਕਿਸੇ ਵੀ ਭਾਸ਼ਾ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਜੋ ਮਾਨਹਾਨੀ ਵਾਲੀ, ਗੁੰਮਰਾਹਕੁੰਨ ਜਾਂ ਪੱਖਪਾਤੀ ਹੋ ਸਕਦੀ ਹੈ।

ਨਿੱਜੀ ਮਾਮਲਿਆਂ ਲਈ ਕਾਨੂੰਨੀ ਰਸਤਾ: ਜੇਕਰ ਕਿਸੇ ਵਿਅਕਤੀ ਨੂੰ ਕਿਸੇ ਖ਼ਾਸ ਡਾਕਟਰ ਦੇ ਆਚਰਣ ਜਾਂ ਉਸ ਦੇ ਕੰਮ ਕਰਨ ਦੇ ਤਰੀਕੇ ਬਾਰੇ ਕੋਈ ਸ਼ਿਕਾਇਤ ਜਾਂ ਚਿੰਤਾ ਹੈ, ਤਾਂ ਅਜਿਹੇ ਮਾਮਲਿਆਂ ਨੂੰ ਹੋਮਿਓਪੈਥੀ ਪੇਸ਼ੇ ਜਾਂ ਇਸ ਦੇ ਸਾਰੇ ਰਜਿਸਟਰਡ ਡਾਕਟਰਾਂ ਬਾਰੇ ਆਮ ਟਿੱਪਣੀਆਂ ਕਰਨ ਦੀ ਬਜਾਏ ਲਾਗੂ ਕਾਨੂੰਨੀ, ਨਿਯਾਮਕ, ਅਨੁਸ਼ਾਸਨੀ ਜਾਂ ਜਾਇਜ਼ ਕਾਨੂੰਨੀ ਤਰੀਕਿਆਂ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ।

ਗਰਿਮਾ ਨੂੰ ਠੇਸ ਪਹੁੰਚਾਉਣ ‘ਤੇ ਸਖ਼ਤੀ: ਕਮਿਸ਼ਨ ਨੇ ਹੋਮਿਓਪੈਥੀ ਪੇਸ਼ੇ ਅਤੇ ਇਸ ਦੇ ਰਜਿਸਟਰਡ ਡਾਕਟਰਾਂ ਦੀ ਗਰਿਮਾ, ਅਖੰਡਤਾ ਅਤੇ ਕਾਨੂੰਨੀ ਦਰਜੇ ਦੀ ਰੱਖਿਆ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ। ਹੋਮਿਓਪੈਥੀ ਜਾਂ ਇਸ ਦੇ ਚਿਕਿਤਸਕਾਂ (ਪ੍ਰੈਕਟੀਸ਼ਨਰਾਂ) ਦੇ ਅਕਸ ਨੂੰ ਖ਼ਰਾਬ ਕਰਨ, ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਜਾਂ ਬਿਨਾਂ ਕਿਸੇ ਠੋਸ ਆਧਾਰ ਦੇ ਉਨ੍ਹਾਂ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਉਣ ਦੀ ਕਿਸੇ ਵੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਨਾਲ ਲਾਗੂ ਕਾਨੂੰਨਾਂ ਅਤੇ ਨਿਯਮਾਂ ਦੇ ਅਨੁਸਾਰ ਬਹੁਤ ਹੀ ਸਖ਼ਤੀ ਨਾਲ ਨਿਪਟਿਆ ਜਾਵੇਗਾ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...