AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Rice Water for Healthy Hairs: ਚੌਲਾਂ ਦੇ ਪਾਣੀ ਨਾਲ ਬਣਾਓ ਵਾਲਾਂ ਨੂੰ ਹੈਲਦੀ

Health News: ਸੁੱਕੇ ਅਤੇ ਬੇਜਾਨ ਵਾਲਾਂ ਨੂੰ ਜ਼ਿੰਦਗੀ ਦੇਣ ਲਈ ਔਰਤਾਂ ਹਜ਼ਾਰਾਂ ਰੁਪਏ ਖਰਚਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਮਨਚਾਹੇ ਨਤੀਜੇ ਨਹੀਂ ਮਿਲਦੇ। ਅਜਿਹੀ ਸਥਿਤੀ ਵਿੱਚ, ਇੱਕ ਸੌਖਾ ਉਪਾਅ ਬਿਨਾਂ ਪੈਸੇ ਖਰਚ ਕੀਤੇ ਵਾਲਾਂ ਨੂੰ ਚਮਕਦਾਰ ਅਤੇ ਆਕਰਸ਼ਕ ਬਣਾ ਸਕਦਾ ਹੈ।

Rice Water for Healthy Hairs: ਚੌਲਾਂ ਦੇ ਪਾਣੀ ਨਾਲ ਬਣਾਓ ਵਾਲਾਂ ਨੂੰ ਹੈਲਦੀ
ਚੌਲਾਂ ਦੇ ਪਾਣੀ ਨਾਲ ਬਣਾਓ ਵਾਲਾਂ ਨੂੰ ਹੈਲਦੀ। Nourish your hair with rice water
tv9-punjabi
| Published: 24 Feb 2023 11:54 AM IST
Share
ਵਾਲ ਕਿਸੇ ਵੀ ਵਿਅਕਤੀ ਦੀ ਸ਼ਖਸੀਅਤ ਦਾ ਅਹਿਮ ਹਿੱਸਾ ਹੁੰਦੇ ਹਨ। ਖਾਸ ਤੌਰ ‘ਤੇ ਔਰਤਾਂ ਆਪਣੇ ਵਾਲਾਂ ਨੂੰ ਬਹੁਤ ਪਿਆਰ ਕਰਦੀਆਂ ਹਨ। ਹਰ ਔਰਤ ਚਾਹੁੰਦੀ ਹੈ ਕਿ ਉਸ ਦੇ ਵਾਲ ਲੰਬੇ, ਮਜ਼ਬੂਤ ਅਤੇ ਚਮਕਦਾਰ ਹੋਣ। ਪਰ ਅੱਜ ਕੱਲ੍ਹ ਮੌਸਮ ਬਦਲ ਰਿਹਾ ਹੈ। ਮਾਰਚ ਸ਼ੁਰੂ ਹੋਣ ਵਾਲਾ ਹੈ ਅਤੇ ਗਰਮੀਆਂ ਸ਼ੁਰੂ ਹੋ ਗਈਆਂ ਹਨ। ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੱਛਮ ਤੋਂ ਚੱਲ ਰਹੀਆਂ ਹਵਾਵਾਂ ਵਿੱਚ ਧੂੜ ਵੀ ਸ਼ਾਮਲ ਹੋ ਗਈ ਹੈ। ਇਸ ਤਰ੍ਹਾਂ ਵਧਦੀ ਗਰਮੀ ਅਤੇ ਪ੍ਰਦੂਸ਼ਣ ਕਾਰਨ ਸਾਡੇ ਵਾਲ ਆਪਣੀ ਚਮਕ ਅਤੇ ਸੁੰਦਰਤਾ ਗੁਆ ਰਹੇ ਹਨ।

ਕਿਵੇਂ ਬਣਾਉਣਾ ਹੈ ਚੌਲਾਂ ਦਾ ਪਾਣੀ

ਵਾਲਾਂ ‘ਤੇ ਲਗਾਉਣ ਲਈ ਚੌਲਾਂ ਦਾ ਪਾਣੀ ਬਣਾਉਣ ਲਈ ਪਹਿਲਾਂ ਕਿਸੇ ਬਰਤਨ ‘ਚ ਪਾਣੀ ਪਾ ਕੇ ਚੰਗੀ ਤਰ੍ਹਾਂ ਉਬਾਲ ਲਓ। ਜਦੋਂ ਪਾਣੀ ਚੰਗੀ ਤਰ੍ਹਾਂ ਉਬਲ ਜਾਵੇ ਤਾਂ ਇਸ ‘ਚ ਚੌਲ ਪਾਓ। ਇਸ ਤੋਂ ਬਾਅਦ ਇਸ ‘ਚ ਬਦਾਮ ਦਾ ਤੇਲ ਮਿਲਾਓ। ਇਸ ਤੋਂ ਬਾਅਦ ਚੌਲਾਂ ਅਤੇ ਪਾਣੀ ਨੂੰ ਕੁਝ ਦੇਰ ਤੱਕ ਚੰਗੀ ਤਰ੍ਹਾਂ ਉਬਾਲਣ ਦਿਓ। ਜਦੋਂ ਚੌਲ ਪਾਣੀ ‘ਚ ਉਬਾਲ ਕੇ ਚੰਗੀ ਤਰ੍ਹਾਂ ਪਕ ਜਾਣ ਤਾਂ ਚੌਲਾਂ ਅਤੇ ਪਾਣੀ ਦੋਵਾਂ ਨੂੰ ਵੱਖ-ਵੱਖ ਕਰ ਲਓ।

ਇਸ ਨੂੰ ਵਾਲਾਂ ‘ਤੇ ਇਸ ਤਰ੍ਹਾਂ ਵਰਤੋ

ਆਪਣੇ ਵਾਲਾਂ ‘ਤੇ ਚੌਲਾਂ ਦੇ ਪਾਣੀ ਦੀ ਵਰਤੋਂ ਕਰਨ ਤੋਂ ਪਹਿਲਾਂ ਆਪਣੇ ਵਾਲਾਂ ਨੂੰ ਚੰਗੀ ਤਰ੍ਹਾਂ ਸ਼ੈਂਪੂ ਕਰੋ। ਇਸ ਤੋਂ ਬਾਅਦ ਆਪਣੇ ਵਾਲਾਂ ਨੂੰ ਚੌਲਾਂ ਦੇ ਪਾਣੀ ਨਾਲ ਚੰਗੀ ਤਰ੍ਹਾਂ ਧੋ ਲਓ। ਚੌਲਾਂ ਦੇ ਪਾਣੀ ਨਾਲ ਧੋਣ ਤੋਂ ਬਾਅਦ, ਵਾਲਾਂ ਨੂੰ 15 ਮਿੰਟ ਲਈ ਇਸ ਤਰ੍ਹਾਂ ਛੱਡ ਦਿਓ। ਫਿਰ ਆਪਣੇ ਵਾਲਾਂ ਨੂੰ ਸਾਫ਼ ਪਾਣੀ ਨਾਲ ਧੋ ਲਓ। ਜੇਕਰ ਤੁਸੀਂ ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ ਅਜਿਹਾ ਕਰਦੇ ਹੋ ਤਾਂ ਤੁਹਾਡੇ ਵਾਲ ਚਮਕਦਾਰ ਰਹਿਣਗੇ। ਇਸ ਨਾਲ ਤੁਹਾਡੇ ਵਾਲ ਵਿਚਕਾਰੋਂ ਨਹੀਂ ਟੁੱਟਣਗੇ ਅਤੇ ਉਨ੍ਹਾਂ ਦਾ ਝੜਨਾ ਵੀ ਬੰਦ ਹੋ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...