ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੁਣ ਕੈਂਸਰ ਦਾ ਤਿੰਨ ਸਾਲ ਪਹਿਲਾਂ ਹੀ ਲਗ ਜਾਵੇਗਾ ਪਤਾ, ਰਿਸਰਚ ਵਿੱਚ ਹੋਇਆ ਖੁਲਾਸਾ

ਇਹ ਨਵੀਂ ਖੋਜ ਕੈਂਸਰ ਦੇ ਇਲਾਜ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਸਕਦੀ ਹੈ। ਜੇਕਰ ਇਸ ਤਕਨਾਲੋਜੀ ਨੂੰ ਵੱਡੇ ਪੱਧਰ 'ਤੇ ਲਾਗੂ ਕੀਤਾ ਜਾਂਦਾ ਹੈ, ਤਾਂ ਲੱਖਾਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਹਾਲਾਂਕਿ, ਇਹ ਟ੍ਰਾਇਲ ਵੀ ਆਪਣੇ ਸ਼ੁਰੂਆਤੀ ਪੜਾਵਾਂ ਵਿੱਚ ਹੈ। ਪਰ ਇਹ ਕੈਂਸਰ ਦੀ ਰੋਕਥਾਮ ਵਿੱਚ ਉਮੀਦ ਦੀ ਕਿਰਨ ਲੈ ਕੇ ਆਇਆ ਹੈ।

ਹੁਣ ਕੈਂਸਰ ਦਾ ਤਿੰਨ ਸਾਲ ਪਹਿਲਾਂ ਹੀ ਲਗ ਜਾਵੇਗਾ ਪਤਾ, ਰਿਸਰਚ ਵਿੱਚ ਹੋਇਆ ਖੁਲਾਸਾ
Follow Us
tv9-punjabi
| Published: 18 Jun 2025 13:06 PM

ਕੈਂਸਰ ਇੱਕ ਗੰਭੀਰ ਅਤੇ ਜਾਨਲੇਵਾ ਬਿਮਾਰੀ ਹੈ। ਜੇਕਰ ਕੈਂਸਰ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਇਲਾਜ ਸੰਭਵ ਹੈ, ਪਰ ਇਹ ਇੱਕ ਅਜਿਹੀ ਬਿਮਾਰੀ ਹੈ, ਜਿਸਦੀ ਜਲਦੀ ਪਛਾਣ ਨਹੀਂ ਹੋ ਸਕਦੀ। ਅਜਿਹੀ ਸਥਿਤੀ ਵਿੱਚ, ਇਹ ਪਤਾ ਨਹੀਂ ਲੱਗਦਾ ਕਿ ਮਰੀਜ਼ ਕਦੋਂ ਚੌਥੀ ਸਟੇਜ ‘ਤੇ ਪਹੁੰਚਦਾ ਹੈ। ਹੁਣ ਵਿਗਿਆਨੀਆਂ ਨੇ ਇੱਕ ਨਵੀਂ ਤਕਨੀਕ ਦੀ ਖੋਜ ਕੀਤੀ ਹੈ, ਜਿਸਦੀ ਮਦਦ ਨਾਲ ਕੈਂਸਰ ਦੇ ਲੱਛਣ ਦਿਖਾਈ ਦੇਣ ਤੋਂ ਲਗਭਗ ਤਿੰਨ ਸਾਲ ਪਹਿਲਾਂ ਹੀ ਪਤਾ ਲਗਾਇਆ ਜਾ ਸਕਦਾ ਹੈ।

ਇਹ ਖੋਜ ਅਮਰੀਕਾ ਦੀ ਜੌਨਸ ਹੌਪਕਿੰਸ ਯੂਨੀਵਰਸਿਟੀ ਵਿੱਚ ਕੀਤੀ ਗਈ ਹੈ। ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਹੁਣ ਕੈਂਸਰ ਦੀ ਪਛਾਣ 36 ਮਹੀਨੇ ਪਹਿਲਾਂ ਹੀ ਹੋ ਜਾਵੇਗੀ। ਇਸ ਨਾਲ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਵਿੱਚ ਆਸਾਨੀ ਹੋਵੇਗੀ। ਬਿਮਾਰੀ ਦਾ ਜਲਦੀ ਪਤਾ ਲਗਾਉਣ ਨਾਲ ਇਸਨੂੰ ਸ਼ੁਰੂਆਤੀ ਪੜਾਵਾਂ ਵਿੱਚ ਹੀ ਠੀਕ ਕੀਤਾ ਜਾ ਸਕੇਗਾ। ਹਾਲਾਂਕਿ ਇਹ ਖੋਜ ਅਜੇ ਵੀ ਆਪਣੇ ਸ਼ੁਰੂਆਤੀ ਪੜਾਵਾਂ ਵਿੱਚ ਹੈ, ਪਰ ਇਸਨੇ ਕੈਂਸਰ ਦੀ ਰੋਕਥਾਮ ਵਿੱਚ ਉਮੀਦ ਦੀ ਕਿਰਨ ਲਿਆਂਦੀ ਹੈ।

ਇਹ ਖੋਜ ਵੱਕਾਰੀ ਮੈਡੀਕਲ ਜਰਨਲ ਕੈਂਸਰ ਡਿਸਕਵਰੀ ਵਿੱਚ ਪ੍ਰਕਾਸ਼ਿਤ ਹੋਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਵਿਗਿਆਨੀਆਂ ਨੇ ਖੂਨ ਵਿੱਚ ਮੌਜੂਦ ਜੀਨਾਂ ਵਿੱਚ ਬਦਲਾਅ ਦੀ ਪਛਾਣ ਕਰਨ ਦਾ ਇੱਕ ਤਰੀਕਾ ਲੱਭ ਲਿਆ ਹੈ, ਜੋ ਦੱਸ ਸਕਦਾ ਹੈ ਕਿ ਭਵਿੱਖ ਵਿੱਚ ਕਿਸੇ ਵਿਅਕਤੀ ਨੂੰ ਕੈਂਸਰ ਹੋ ਸਕਦਾ ਹੈ ਜਾਂ ਨਹੀਂ। ਇਸ ਤਕਨੀਕ ਨੂੰ ਮਲਟੀ-ਕੈਂਸਰ ਅਰਲੀ ਡਿਟੈਕਸ਼ਨ (MCED) ਟੈਸਟ ਕਿਹਾ ਗਿਆ ਹੈ।

MCED ਟੈਸਟ ਕੀ ਹੈ?

MCED ਟੈਸਟ ਪ੍ਰਯੋਗਾਤਮਕ ਖੂਨ ਟੈਸਟ ਹੈ, ਜਿਸ ‘ਚ ਖੂਨ ‘ਚ ਮੌਜੂਦ DNA, RNA ਜਾਂ ਪ੍ਰੋਟੀਨ ਰਾਹੀਂ ਜਾਂਚ ਕੀਤੀ ਜਾਂਦੀ ਹੈ ਕਿ ਸਰੀਰ ‘ਚ ਕੈਂਸਰ ਦੇ ਕੋਈ ਲੱਛਣ ਹਨ ਜਾਂ ਨਹੀਂ। ਇਸ ਟੈਸਟ ਦੀ ਖਾਸ ਗੱਲ ਇਹ ਹੈ ਕਿ ਇਹ ਇੱਕੋ ਸਮੇਂ ਕਈ ਕਿਸਮਾਂ ਦੇ ਕੈਂਸਰ ਦੀ ਪਛਾਣ ਕਰ ਸਕਦਾ ਹੈ, ਜੋ ਕਿ ਰਵਾਇਤੀ ਟੈਸਟਾਂ ਨਾਲ ਸੰਭਵ ਨਹੀਂ ਹੈ।

ਟ੍ਰਾਇਲ ਵਿੱਚ, ਵਿਗਿਆਨੀਆਂ ਨੇ 52 ਲੋਕਾਂ ਦੇ ਖੂਨ ਦੇ ਨਮੂਨਿਆਂ ਦੀ ਜਾਂਚ ਕੀਤੀ। ਇਹਨਾਂ ਵਿੱਚੋਂ, 26 ਲੋਕਾਂ ਨੂੰ ਛੇ ਮਹੀਨਿਆਂ ਦੇ ਅੰਦਰ ਕੈਂਸਰ ਦਾ ਪਤਾ ਲੱਗਿਆ ਅਤੇ 26 ਲੋਕ ਸਿਹਤਮੰਦ ਸਨ। ਖੋਜ ਵਿੱਚ ਪਾਇਆ ਗਿਆ ਕਿ 8 ਲੋਕਾਂ ਦੇ ਟੈਸਟ ਪਾਜ਼ੀਟਿਵ ਆਏ ਅਤੇ 4 ਮਹੀਨਿਆਂ ਦੇ ਅੰਦਰ ਉਨ੍ਹਾਂ ਵਿੱਚ ਕੈਂਸਰ ਦਾ ਪਤਾ ਲੱਗਿਆ। ਇਹਨਾਂ ਵਿੱਚੋਂ ਚਾਰ ਨਮੂਨਿਆਂ ਵਿੱਚ, ਕੈਂਸਰ ਨਾਲ ਸਬੰਧਤ ਜੈਨੇਟਿਕ ਪਰਿਵਰਤਨ, ਭਾਵ ਜੀਨਾਂ ਵਿੱਚ ਬਦਲਾਅ, ਪਹਿਲਾਂ ਹੀ ਮੌਜੂਦ ਸਨ।

ਕਲੀਨਿਕਲ ਟ੍ਰਾਈਲ ਜਾਰੀ ਹਨ

ਖੋਜ ਦੇ ਮੁਖੀ ਦਾ ਕਹਿਣਾ ਹੈ ਕਿ ਇਹ ਨਤੀਜੇ ਵਿਗਿਆਨੀਆਂ ਲਈ ਵੀ ਹੈਰਾਨੀਜਨਕ ਸਨ। ਜੇਕਰ ਕੈਂਸਰ ਦਾ ਪਤਾ ਤਿੰਨ ਸਾਲ ਪਹਿਲਾਂ ਲੱਗ ਜਾਂਦਾ ਹੈ, ਤਾਂ ਇਸ ਬਿਮਾਰੀ ਨੂੰ ਸ਼ੁਰੂਆਤੀ ਪੜਾਅ ਵਿੱਚ ਹੀ ਫੜਿਆ ਜਾ ਸਕਦਾ ਹੈ, ਜਿਸ ਨਾਲ ਇਲਾਜ ਦੀ ਸੰਭਾਵਨਾ ਅਤੇ ਸਫਲਤਾ ਦੋਵੇਂ ਵਧ ਜਾਂਦੇ ਹਨ। ਹਾਲਾਂਕਿ, ਇਹ ਅਜੇ ਵੀ ਸ਼ੁਰੂਆਤੀ ਪੜਾਅ ਹੈ, ਕਲੀਨਿਕਲ ਟਰਾਇਲ ਚੱਲ ਰਹੇ ਹਨ। ਉਮੀਦ ਕੀਤੀ ਜਾਂਦੀ ਹੈ ਕਿ ਭਵਿੱਖ ਵਿੱਚ ਇਸਨੂੰ ਆਸਾਨ ਬਣਾਇਆ ਜਾ ਸਕਦਾ ਹੈ।

ਇਸ ਖੋਜ ਨੇ ਸਾਬਤ ਕਰ ਦਿੱਤਾ ਹੈ ਕਿ MCED ਟੈਸਟ ਕੈਂਸਰ ਦੀ ਸ਼ੁਰੂਆਤੀ ਪਛਾਣ ਲਈ ਚੰਗਾ ਸਾਬਤ ਹੋਵੇਗਾ, ਪਰ ਇਹ ਅਜੇ ਵੀ ਇੱਕ ਪ੍ਰਯੋਗਾਤਮਕ ਤਕਨੀਕ ਹੈ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਸਕਾਰਾਤਮਕ ਟੈਸਟ ਤੋਂ ਬਾਅਦ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਕਿਵੇਂ ਕੀਤਾ ਜਾਵੇ। ਇਹ ਟ੍ਰਾਇਲ ਵੀ ਆਪਣੇ ਸ਼ੁਰੂਆਤੀ ਪੜਾਵਾਂ ਵਿੱਚ ਹੈ। ਜੇਕਰ ਇਹ ਵੱਡੇ ਪੱਧਰ ‘ਤੇ ਸਫਲ ਹੁੰਦਾ ਹੈ, ਤਾਂ ਇਹ ਕੈਂਸਰ ਦੀ ਰੋਕਥਾਮ ਵਿੱਚ ਇੱਕ ਵੱਡੀ ਪ੍ਰਾਪਤੀ ਸਾਬਤ ਹੋਵੇਗਾ।

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...