AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੀਨ ‘ਚ ਹਰ ਹਫ਼ਤੇ ਆਉਣਗੇ ਕੋਵਿਡ ਦੇ 6.5 ਕਰੋੜ ਮਰੀਜ਼! ਕੀ ਭਾਰਤ ਵਿੱਚ ਵੀ ਜਲਦੀ ਆਵੇਗੀ ਨਵੀਂ ਲਹਿਰ ?

Omicron XBB ਵੇਰੀਐਂਟ: ਚੀਨ ਵਿੱਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜੂਨ ਦੇ ਆਖਰੀ ਹਫਤੇ ਤੱਕ ਹਰ ਹਫਤੇ 6.5 ਕਰੋੜ ਮਾਮਲੇ ਆਉਣ ਦੀ ਉਮੀਦ ਹੈ।

ਚੀਨ 'ਚ ਹਰ ਹਫ਼ਤੇ ਆਉਣਗੇ ਕੋਵਿਡ ਦੇ 6.5 ਕਰੋੜ ਮਰੀਜ਼! ਕੀ ਭਾਰਤ ਵਿੱਚ ਵੀ ਜਲਦੀ ਆਵੇਗੀ ਨਵੀਂ ਲਹਿਰ ?
tv9-punjabi
| Updated On: 25 May 2023 21:59 PM IST
Share
Corona In China: ਇੱਕ ਦਿਨ ਪਹਿਲਾਂ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਸੀ ਕਿ ਦੁਨੀਆ ਵਿੱਚ ਨਵੀਂ ਮਹਾਂਮਾਰੀ ਆ ਸਕਦੀ ਹੈ। ਅਜਿਹੇ ਵਾਇਰਸ ਦਾ ਖ਼ਤਰਾ ਹੋ ਸਕਦਾ ਹੈ, ਜੋ ਕਿ ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਹੈ। WHO ਦੇ ਇਸ ਬਿਆਨ ਦੇ ਵਿਚਕਾਰ ਚੀਨ ‘ਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜੂਨ ਦੇ ਆਖਰੀ ਹਫਤੇ ਤੱਕ ਹਰ ਹਫਤੇ 6.5 ਕਰੋੜ ਮਾਮਲੇ ਆਉਣ ਦੀ ਉਮੀਦ ਹੈ। ਸਾਹ ਰੋਗ ਵਿਭਾਗ ਦੇ ਮਾਹਿਰ ਝੋਂਗ ਨਾਸ਼ਾਨ ਨੇ ਇਹ ਗੱਲ ਕਹੀ ਹੈ। ਇਹ ਚੇਤਾਵਨੀ Omicron ਦੇ XBB ਸਬ-ਵੇਰੀਐਂਟ ਨੂੰ ਲੈ ਕੇ ਦਿੱਤੀ ਗਈ ਹੈ। ਝੌਂਗ ਨਾਸ਼ਾਨ ਦਾ ਕਹਿਣਾ ਹੈ ਕਿ ਚੀਨ ਵਿੱਚ ਵਾਇਰਸ ਦਾ ਦਾਇਰਾ ਲਗਾਤਾਰ ਵੱਧ ਰਿਹਾ ਹੈ। XBB ਰੂਪ ਇੱਕ ਵਾਰ ਫਿਰ ਇੱਕ ਨਵੀਂ ਮਹਾਂਮਾਰੀ ਦਾ ਕਾਰਨ ਬਣ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਵਾਇਰਸ ਨੂੰ ਲੈ ਕੇ ਬਹੁਤ ਸਾਵਧਾਨ ਰਹਿਣਾ ਹੋਵੇਗਾ। ਚੀਨ ਵਿੱਚ ਕੁਝ ਮਹੀਨੇ ਪਹਿਲਾਂ ਹੀ ਮਾਮਲੇ ਵਧੇ ਸਨ। ਉਦੋਂ ਇਸ ਦੇਸ਼ ਦੇ ਹਸਪਤਾਲ ਮਰੀਜ਼ਾਂ ਨਾਲ ਭਰ ਗਏ ਸਨ। ਹਜ਼ਾਰਾਂ ਲੋਕ ਮਰ ਰਹੇ ਸਨ। ਹੁਣ ਫਿਰ ਤੋਂ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਦੇ ਮੱਦੇਨਜ਼ਰ ਚੀਨ ਨਵੀਂ ਵੈਕਸੀਨ ਲਿਆਉਣ ਬਾਰੇ ਸੋਚ ਰਿਹਾ ਹੈ। ਜੋ XBB ਵੇਰੀਐਂਟ ਤੋਂ ਬਚਾਅ ਕਰ ਸਕਦੀ ਹੈ। ਇਸ ਦੌਰਾਨ, ਇੱਕ ਸਵਾਲ ਇਹ ਵੀ ਉੱਠਦਾ ਹੈ ਕਿ ਚੀਨ ਵਿੱਚ ਕੋਵਿਡ ਨੂੰ ਲੈ ਕੇ ਜੋ ਖਦਸ਼ਾ ਪ੍ਰਗਟਾਇਆ ਗਿਆ ਹੈ, ਉਹ ਭਾਰਤ ਵਿੱਚ ਵੀ ਹੋ ਸਕਦਾ ਹੈ? ਇਹ ਜਾਣਨ ਲਈ ਅਸੀਂ ਸਿਹਤ ਮਾਹਿਰਾਂ ਨਾਲ ਗੱਲ ਕੀਤੀ ਹੈ।

ਚੀਨ ਵਿੱਚ ਕੇਸ ਇੰਨੇ ਵਧਣਗੇ, ਇਹ ਜ਼ਰੂਰੀ ਨਹੀਂ

ਇਸ ਸਬੰਧੀ ਸਿਹਤ ਨੀਤੀ ਮਾਹਿਰ ਡਾ: ਅੰਸ਼ੂਮਨ ਕੁਮਾਰ ਨੇ ਦੱਸਿਆ ਕਿ ਚੀਨ ਵਿੱਚ ਕੋਵਿਡ ਦੇ ਮਾਮਲੇ ਵੱਧ ਰਹੇ ਹਨ, ਪਰ ਇਹ ਨਹੀਂ ਕਿਹਾ ਜਾ ਸਕਦਾ ਕਿ ਹਰ ਹਫ਼ਤੇ 6.5 ਕਰੋੜ ਕੇਸ ਆਉਣਗੇ। ਸਿਰਫ ਕੇਸਾਂ ਦੇ ਵਧਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਪਹਿਲਾਂ ਵੀ ਕਈ ਮਾਹਿਰਾਂ ਨੇ ਦਾਅਵਾ ਕੀਤਾ ਸੀ ਕਿ ਪੂਰੀ ਦੁਨੀਆ ‘ਚ ਕੋਰੋਨਾ ਦੀ ਤੀਜੀ ਜਾਂ ਚੌਥੀ ਲਹਿਰ ਬਹੁਤ ਖਤਰਨਾਕ ਹੋਵੇਗੀ ਪਰ ਅਜਿਹਾ ਨਹੀਂ ਹੋਇਆ। ਭਾਰਤ ‘ਚ ਵੀ ਕਿਹਾ ਜਾ ਰਿਹਾ ਸੀ ਕਿ ਕੋਵਿਡ ਦੇ ਮਾਮਲੇ ਰਿਕਾਰਡ ਪੱਧਰ ‘ਤੇ ਵਧਣਗੇ ਪਰ ਇੱਥੇ ਅਜਿਹਾ ਕੁਝ ਨਹੀਂ ਹੋਇਆ। ਡਾ: ਅੰਸ਼ੁਮਨ ਦੇ ਅਨੁਸਾਰ, ਇਹ ਜ਼ਰੂਰੀ ਨਹੀਂ ਹੈ ਕਿ ਕੋਵਿਡ ਨੂੰ ਲੈ ਕੇ ਕੀਤੀਆਂ ਗਈਆਂ ਭਵਿੱਖਬਾਣੀਆਂ ਸੱਚ ਹੋਣ। ਵਾਇਰਸ ਦਾ ਪੈਟਰਨ ਹੁਣ ਅਜਿਹਾ ਨਹੀਂ ਹੈ ਕਿ ਇਸ ਤੋਂ ਕਰੋੜਾਂ ਕੇਸ ਆਉਣਗੇ। ਜਿੱਥੋਂ ਤੱਕ ਭਾਰਤ ਦਾ ਸਬੰਧ ਹੈ, ਓਮੀਕਰੋਨ ਦੇ ਨਵੇਂ ਸਬ-ਵੇਰੀਐਂਟ ਇੱਥੇ ਪਿਛਲੇ ਡੇਢ ਸਾਲ ਤੋਂ ਆ ਰਹੇ ਹਨ। ਉਨ੍ਹਾਂ ਵਿੱਚੋਂ ਕਿਸੇ ਨੂੰ ਕੋਈ ਖ਼ਤਰਾ ਨਹੀਂ ਹੋਇਆ ਸੀ। XBB ਵੇਰੀਐਂਟ ਜਿਸ ਦੇ ਮਾਮਲੇ ਚੀਨ ਵਿੱਚ ਆ ਰਹੇ ਹਨ, ਇਹ ਵੇਰੀਐਂਟ ਕਈ ਮਹੀਨੇ ਪਹਿਲਾਂ ਭਾਰਤ ਵਿੱਚ ਸਾਹਮਣੇ ਆਇਆ ਸੀ। ਇਸ ਕਾਰਨ ਨਾ ਤਾਂ ਕੋਵਿਡ ਦੇ ਮਾਮਲੇ ਵਧੇ ਅਤੇ ਨਾ ਹੀ ਇੱਥੇ ਕੋਈ ਨਵੀਂ ਲਹਿਰ ਆਈ। ਅਜਿਹੇ ‘ਚ ਕੋਵਿਡ ਨੂੰ ਲੈ ਕੇ ਚੀਨ ‘ਚ ਜਿਸ ਖਤਰੇ ਦੀ ਗੱਲ ਕੀਤੀ ਜਾ ਰਹੀ ਹੈ, ਭਾਰਤ ‘ਚ ਅਜਿਹਾ ਕੁਝ ਨਹੀਂ ਹੋਵੇਗਾ।

ਵਾਇਰਸ ਦੀ ਘਾਤਕਤਾ ਘੱਟ ਗਈ ਹੈ

ਮਹਾਂਮਾਰੀ ਵਿਗਿਆਨੀ ਡਾਕਟਰ ਅਜੇ ਕੁਮਾਰ ਦਾ ਕਹਿਣਾ ਹੈ ਕਿ ਕੋਰੋਨਾ ਨੂੰ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਹੁਣ ਪਹਿਲਾਂ ਵਾਂਗ ਵਾਇਰਸ ਦਾ ਕੋਈ ਖ਼ਤਰਾ ਨਹੀਂ ਹੈ। ਚੀਨ ‘ਚ ਮਾਮਲਿਆਂ ਦੇ ਵਧਣ ਦਾ ਜੋ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ, ਫਿਲਹਾਲ ਅਜਿਹਾ ਕੁਝ ਹੋਣ ਦਾ ਕੋਈ ਖਤਰਾ ਨਹੀਂ ਹੈ। ਇਸ ਲਈ ਭਾਰਤ ਵਿੱਚ ਵੀ ਡਰਨ ਦੀ ਕੋਈ ਗੱਲ ਨਹੀਂ ਹੈ। ਕੋਰੋਨਾ ਦਾ ਖ਼ਤਰਾ ਹੁਣ ਉਦੋਂ ਹੀ ਹੋਵੇਗਾ ਜਦੋਂ ਨਵਾਂ ਵੇਰੀਐਂਟ ਆਵੇਗਾ, ਅਜਿਹਾ ਵੇਰੀਐਂਟ ਜਿਸ ਨੂੰ ਅੱਜ ਤੱਕ ਰਿਪੋਰਟ ਨਹੀਂ ਕੀਤਾ ਗਿਆ ਹੋਵੇ। ਇਸ ਲਈ ਭਾਰਤ ਵਿੱਚ ਇਸ ਸਮੇਂ ਘਬਰਾਉਣ ਦੀ ਕੋਈ ਗੱਲ ਨਹੀਂ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...