International Yoga Day: ਪੰਜਾਬ ‘ਚ ਵੱਡੇ ਪੱਧਰ ‘ਤੇ ਅੰਤਰਰਾਸ਼ਟਰੀ ਯੋਗਾ ਡੇਅ ਮਨਾਏਗੀ ਪੰਜਾਬ ਸਰਕਾਰ, 20 ਜੂਨ ਨੂੰ ਜਲੰਧਰ ‘ਚ ਲੱਗੇਗੀ ਯੋਗਸ਼ਾਲਾ
ਪੰਜਾਬ ਦੀ ਆਮ ਆਦਮੀ ਸਰਕਾਰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਇੱਕ ਦਿਨ ਪਹਿਲਾਂ 20 ਜੂਨ ਨੂੰ ਯੋਗ ਦਿਵਸ ਮਨਾਏਗੀ। ਜਲੰਧਰ ਦੀ ਪੀਏਪੀ ਗਰਾਊਂਡ ਵਿਖੇ ਯੋਗਾਸ਼ਾਲਾ ਲਗਾਈ ਜਾਵੇਗੀ।
Punjab Government International Yoga Day: 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਪਰ ਇਸ ਵਾਰ ਪੰਜਾਬ ਦੀ ਆਮ ਆਦਮੀ ਸਰਕਾਰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਇੱਕ ਦਿਨ ਪਹਿਲਾਂ 20 ਜੂਨ ਨੂੰ ਯੋਗ ਦਿਵਸ ਮਨਾਏਗੀ। ਆਮ ਆਦਮੀ ਪਾਰਟੀ (Aam Adami Party) ਦੀ ਸਰਕਾਰ 20 ਜੂਨ ਨੂੰ ਪੰਜਾਬ ਪੁਲਿਸ ਦੇ ਪੀਏਪੀ ਗਰਾਊਂਡ ਜਲੰਧਰ ਵਿਖੇ ਯੋਗਾ ਦਿਵਸ ਮਨਾਏਗੀ। ‘ਆਪ’ ਦਾ ਇਹ ਪ੍ਰੋਗਰਾਮ ਪੀਐੱਮ ਮੋਦੀ ਦੇ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ।
CM ਮਾਨ, ਕੇਜਰੀਵਾਲ ਸਣੇ ਕਈ ਆਗੂ ਹੋਣਗੇ ਸ਼ਾਮਲ
ਇਸ ਯੋਗਸ਼ਾਲਾ ਵਿੱਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਸਿੰਘ ਮਾਨ (CM Bhagwant Singh Mann) ਸਣੇ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਆਪ ਪਾਰਟੀ ਹਾਈਕਮਾਂਡ ਦੇ ਸੀਨੀਅਰ ਆਗੂ ਜਲੰਧਰ ਪਹੁੰਚਣਗੇ। ਇਸ ਯੋਗਸ਼ਾਲਾ ਪ੍ਰੋਗਰਾਮ ਵਿੱਚ 15,000 ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। 20 ਜੂਨ ਤੋਂ ਜਲੰਧਰ ਸ਼ਹਿਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਸਮੇਤ 5 ਹੋਰ ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।
ਪੰਜਾਬ ‘ਚ ‘ਸੀਐਮ ਦੀ ਯੋਗਸ਼ਾਲਾ’ ਮਹਿੰਮ
5 ਅਪ੍ਰੈਲ 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ ਪਟਿਆਲਾ ‘ਸੀਐਮ ਦੀ ਯੋਗਸ਼ਾਲਾ’ (CM di Yogshala) ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਮਾਨ ਮੁਤਾਬਕ ਭਾਰਤ ਦੀ ਪੁਰਾਣੀ ਰਵਾਇਤ ‘ਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ