Ayushman Bharat Yojana In Punjab: ਪੰਜਾਬ ‘ਚ ਆਯੂਸ਼ਮਾਨ ਸਕੀਮ ‘ਤੇ ਸੰਕਟ, ਨਿੱਜੀ ਹਸਪਤਾਲਾਂ ‘ਚ ਇਲਾਜ ਬੰਦ, ਸਮੇਂ ਸਿਰ ਫੰਡ ਨਾ ਮਿਲਣ ਦਾ ਮਾਮਲਾ
Ayushman Bharat Yojana In Punjab: ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਸਕੀਮ ਤਹਿਤ ਫੰਡ ਜਾਰੀ ਨਾ ਹੋਣ ਕਾਰਨ ਲੋਕਾਂ ਦਾ ਇਲਾਜ ਨਹੀਂ ਕਰ ਰਹੇ ਹਨ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਿਹਤ ਵਿਭਾਗ ਦੀ ਟੀਮ ਦਿੱਲੀ ਭੇਜੀ। ਟੀਮ ਨੇ ਇਹ ਮਾਮਲਾ ਦਿੱਲੀ ਵਿੱਚ ਕੇਂਦਰ ਸਰਕਾਰ ਕੋਲ ਉਠਾਇਆ, ਤਾਂ ਜੋ ਇਸ ਸਕੀਮ ਤਹਿਤ ਫੰਡ ਜਲਦੀ ਜਾਰੀ ਕੀਤੇ ਜਾ ਸਕਣ।
Ayushman Bharat Yojana In Punjab: ਪ੍ਰਾਈਵੇਟ ਹਸਪਤਾਲਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ 600 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਉਹ ਇਸ ਸਕੀਮ ਤਹਿਤ ਇਲਾਜ ਬੰਦ ਕਰਨ ਲਈ ਮਜਬੂਰ ਹਨ, ਜਦਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪ੍ਰਾਈਵੇਟ ਹਸਪਤਾਲਾਂ ਕੋਲ ਸਿਰਫ਼ 197 ਕਰੋੜ ਰੁਪਏ ਹੀ ਬਚੇ ਹਨ।
ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਸਕੀਮ ਤਹਿਤ ਫੰਡ ਜਾਰੀ ਨਾ ਹੋਣ ਕਾਰਨ ਲੋਕਾਂ ਦਾ ਇਲਾਜ ਨਹੀਂ ਕਰ ਰਹੇ ਹਨ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸਿਹਤ ਵਿਭਾਗ ਦੀ ਟੀਮ ਦਿੱਲੀ ਭੇਜੀ। ਟੀਮ ਨੇ ਇਹ ਮਾਮਲਾ ਦਿੱਲੀ ਵਿੱਚ ਕੇਂਦਰ ਸਰਕਾਰ ਕੋਲ ਉਠਾਇਆ, ਤਾਂ ਜੋ ਇਸ ਸਕੀਮ ਤਹਿਤ ਫੰਡ ਜਲਦੀ ਜਾਰੀ ਕੀਤੇ ਜਾ ਸਕਣ।
ਕੇਂਦਰ ਸਰਕਾਰ ਕੋਲ ਚੁੱਕਿਆ ਮਸਲਾ- ਸਿਹਤ ਮੰਤਰੀ
ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਸੋਮਵਾਰ ਨੂੰ ਉਨ੍ਹਾਂ ਨੇ ਫੰਡ ਜਾਰੀ ਕਰਵਾਉਣ ਲਈ ਆਪਣੀ ਟੀਮ ਦਿੱਲੀ ਭੇਜੀ ਸੀ। ਇਹ ਮਾਮਲਾ ਕੇਂਦਰ ਸਰਕਾਰ ਦੇ ਸਾਹਮਣੇ ਉਠਾਇਆ ਗਿਆ ਹੈ। ਬੁੱਧਵਾਰ ਨੂੰ ਵੀ ਉਹ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨਾਲ ਮੀਟਿੰਗ ਕਰਨਗੇ, ਜਿਸ ਵਿੱਚ ਇਸ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾਣਗੇ।
ਪ੍ਰਾਈਵੇਟ ਹਸਪਤਾਲਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ 600 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਉਹ ਇਸ ਸਕੀਮ ਤਹਿਤ ਇਲਾਜ ਬੰਦ ਕਰਨ ਲਈ ਮਜਬੂਰ ਹਨ, ਜਦਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪ੍ਰਾਈਵੇਟ ਹਸਪਤਾਲਾਂ ਕੋਲ ਸਿਰਫ਼ 197 ਕਰੋੜ ਰੁਪਏ ਹੀ ਬਚੇ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ 364 ਕਰੋੜ ਰੁਪਏ ਦਾ ਬਕਾਇਆ ਹੈ। ਇਸ ਵਿੱਚੋਂ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਦਾ 197 ਕਰੋੜ ਰੁਪਏ ਦਾ ਬਕਾਇਆ ਹੈ।