ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਸੇਂਦਾ ਲੂਣ, ਗੁਣ ਜਾਣ ਕੇ ਹੋ ਜਾਵੋਗੇ ਹੈਰਾਨ

Updated On: 

03 Feb 2023 13:27 PM

ਲੂਣ (ਨਮਕ) ਸਾਡੇ ਭੋਜਨ ਦਾ ਅਨਿੱਖੜਵਾਂ ਅੰਗ ਹੈ। ਇਹ ਨਾ ਸਿਰਫ਼ ਸਾਡੇ ਭੋਜਨ ਨੂੰ ਵਧੀਆ ਸੁਆਦ ਦਿੰਦਾ ਹੈ ਬਲਕਿ ਸਾਡੇ ਸਰੀਰ ਵਿੱਚ ਆਇਓਡੀਨ ਦੇ ਸਹੀ ਪੱਧਰ ਨੂੰ ਬਣਾਏ ਰੱਖਣ ਵਿੱਚ ਵੀ ਮਦਦ ਕਰਦਾ ਹੈ।

ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਸੇਂਦਾ ਲੂਣ, ਗੁਣ ਜਾਣ ਕੇ ਹੋ ਜਾਵੋਗੇ ਹੈਰਾਨ
Follow Us On

ਲੂਣ (ਨਮਕ) ਸਾਡੇ ਭੋਜਨ ਦਾ ਅਨਿੱਖੜਵਾਂ ਅੰਗ ਹੈ। ਇਹ ਨਾ ਸਿਰਫ਼ ਸਾਡੇ ਭੋਜਨ ਨੂੰ ਵਧੀਆ ਸੁਆਦ ਦਿੰਦਾ ਹੈ ਬਲਕਿ ਸਾਡੇ ਸਰੀਰ ਵਿੱਚ ਆਇਓਡੀਨ ਦੇ ਸਹੀ ਪੱਧਰ ਨੂੰ ਬਣਾਏ ਰੱਖਣ ਵਿੱਚ ਵੀ ਮਦਦ ਕਰਦਾ ਹੈ। ਇਸ ਨਾਲ ਸਾਡੇ ਸਰੀਰ ਨੂੰ ਕਈ ਹੋਰ ਪੋਸ਼ਕ ਤੱਤ ਮਿਲਦੇ ਹਨ। ਪਰ ਅਜੋਕੇ ਸਮੇਂ ਵਿੱਚ ਬਾਜ਼ਾਰ ਵਿੱਚ ਵੱਧ ਰਹੀ ਮੁਨਾਫਾਖੋਰੀ ਕਾਰਨ ਲੂਣ ਵਿੱਚ ਵੀ ਮਿਲਾਵਟ ਹੋ ਰਹੀ ਹੈ। ਬਾਜ਼ਾਰ ਵਿਚ ਕਈ ਤਰ੍ਹਾਂ ਦੇ ਲੂਣ ਉਪਲਬਧ ਹਨ। ਇਸ ਕਾਰਨ ਅਸੀਂ ਸਹੀ ਦੀ ਪਛਾਣ ਨਹੀਂ ਕਰ ਪਾ ਰਹੇ ਹਾਂ। ਇਸ ਦਾ ਨਤੀਜਾ ਹੈ ਕਿ ਸਾਨੂੰ ਲੂਣ ਤੋਂ ਸੁਆਦ ਤਾਂ ਮਿਲ ਰਿਹਾ ਹੈ ਪਰ ਸਾਡੇ ਸਰੀਰ ਨੂੰ ਇਸ ਤੋਂ ਪੌਸ਼ਟਿਕ ਤੱਤ ਨਹੀਂ ਮਿਲ ਰਹੇ ਹਨ। ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹਾ ਲੂਣ ਦੱਸਣ ਜਾ ਰਹੇ ਹਾਂ ਜੋ ਨਾ ਸਿਰਫ ਸੁਆਦ ਨਾਲ ਭਰਪੂਰ ਹੁੰਦਾ ਹੈ ਸਗੋਂ ਪੌਸ਼ਟਿਕ ਤੱਤਾਂ ਨਾਲ ਵੀ ਭਰਪੂਰ ਹੁੰਦਾ ਹੈ। ਆਓ ਜਾਣਦੇ ਹਾਂ ਇਸ ਬਾਰੇ।

ਸਿਹਤ ਵਧਾਉਣ ਵਾਲਾ ਹੈ ਸੇਂਦਾ ਲੂਣ

ਸੇਂਦਾ ਲੂਣ (ਨਮਕ) ਇਕ ਅਜਿਹਾ ਨਮਕ ਹੈ ਜੋ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਇਸ ਦੀ ਨਿਯਮਿਤ ਵਰਤੋਂ ਕਰਦੇ ਹੋ ਤਾਂ ਇਹ ਕਈ ਬੀਮਾਰੀਆਂ ਤੋਂ ਬਚਣ ‘ਚ ਮਦਦ ਕਰਦਾ ਹੈ। ਇਸ ਵਿੱਚ ਅਜਿਹੇ ਕਈ ਖਣਿਜ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਹੈ ਫਾਇਦੇਮੰਦ

ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਨਾ ਸਿਰਫ ਹਾਈ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹੇਗਾ ਸਗੋਂ ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਵੀ ਘੱਟ ਕਰ ਸਕਦਾ ਹੈ। ਜਿਸ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਵੇਗਾ।

ਗਲੇ ਦੇ ਦਰਦ ਅਤੇ ਸੋਜ ਤੋਂ ਰਾਹਤ

ਇਸ ‘ਚ ਮੌਜੂਦ ਗੁਣ ਗਲੇ ਦੇ ਦਰਦ ਅਤੇ ਸੋਜ ਨੂੰ ਦੂਰ ਕਰਨ ‘ਚ ਮਦਦਗਾਰ ਹੁੰਦੇ ਹਨ। ਇਸ ਦੇ ਲਈ ਤੁਸੀਂ ਕੋਸੇ ਪਾਣੀ ‘ਚ ਨਮਕ ਮਿਲਾ ਕੇ ਗਰਾਰੇ ਕਰ ਸਕਦੇ ਹੋ। ਜਿਸ ਨਾਲ ਤੁਸੀਂ ਗਲੇ ਦੀ ਖਰਾਸ਼ ਤੋਂ ਰਾਹਤ ਪਾ ਸਕਦੇ ਹੋ। ਇਸ ਦੇ ਨਾਲ ਹੀ ਇਹ ਤਣਾਅ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦਾ ਹੈ। ਇਸ ‘ਚ ਮੌਜੂਦ ਸੇਰੋਟੋਨਿਨ ਅਤੇ ਮੇਲਾਟੋਨਿਨ ਹਾਰਮੋਨਸ ਦੇ ਸੰਤੁਲਨ ਨੂੰ ਬਣਾਏ ਰੱਖਣ ‘ਚ ਮਦਦ ਕਰਦੇ ਹਨ।

ਇਹਨਾਂ ਸਮੱਸਿਆਵਾਂ ਦਾ ਹੱਲ ਹੈ ਸੇਂਦਾ ਲੂਣ

ਇਸ ਵਿੱਚ ਮੌਜੂਦ ਗੁਣ ਮਾਸਪੇਸ਼ੀਆਂ ਦੇ ਦਰਦ ਅਤੇ ਕੜਵੱਲ ਨੂੰ ਘੱਟ ਕਰਦੇ ਹਨ। ਇਸ ਦੇ ਨਾਲ ਹੀ ਇਹ ਜੋੜਾਂ ਦੇ ਦਰਦ ਨੂੰ ਦੂਰ ਕਰਨ ‘ਚ ਵੀ ਕਾਰਗਰ ਹੈ। ਇਸ ‘ਚ ਮੌਜੂਦ ਖਣਿਜ ਪਾਚਨ ਤੰਤਰ ਲਈ ਫਾਇਦੇਮੰਦ ਹੁੰਦੇ ਹਨ। ਇਹ ਕਬਜ਼, ਐਸੀਡਿਟੀ ਅਤੇ ਪੇਟ ਫੁੱਲਣ ਤੋਂ ਰਾਹਤ ਪਾਉਣ ਵਿੱਚ ਮਦਦ ਕਰਦੇ ਹਨ।