AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Heart attack: ਏਨ੍ਹਾਂ ਲੋਕਾਂ ਨੂੰ ਸਾਈਲੈਂਟ ਹਾਰਟ ਅਟੈਕ ਦਾ ਜ਼ਿਆਦਾ ਖ਼ਤਰਾ, ਕੀ ਤੁਹਾਨੂੰ ਤਾਂ ਨਹੀਂ ਹੈ ਇਹ ਪ੍ਰੇਸ਼ਾਨੀਆਂ?

Heart attack Risk: ਦੇਸ਼ 'ਚ ਪਿਛਲੇ ਕਈ ਮਹੀਨਿਆਂ ਤੋਂ ਹਾਰਟ ਅਟੈਕ ਨਾਲ ਹੋਣ ਵਾਲੀਆਂ ਮੌਤਾਂ 'ਚ ਵਾਧਾ ਹੋ ਰਿਹਾ ਹੈ। ਬਿਮਾਰੀਆਂ ਵਿੱਚੋਂ ਕੈਂਸਰ ਤੋਂ ਬਾਅਦ ਜ਼ਿਆਦਾਤਰ ਮੌਤਾਂ ਕਾਰਡੀਓਵੈਸਕੁਲਰ ਬਿਮਾਰੀਆਂ ਕਾਰਨ ਹੁੰਦੀਆਂ ਹਨ।

Heart attack: ਏਨ੍ਹਾਂ ਲੋਕਾਂ ਨੂੰ ਸਾਈਲੈਂਟ ਹਾਰਟ ਅਟੈਕ ਦਾ ਜ਼ਿਆਦਾ ਖ਼ਤਰਾ, ਕੀ ਤੁਹਾਨੂੰ ਤਾਂ ਨਹੀਂ ਹੈ ਇਹ ਪ੍ਰੇਸ਼ਾਨੀਆਂ?
tv9-punjabi
| Published: 15 Apr 2023 14:45 PM IST
Share
Heart Disease: ਕਈ ਦਹਾਕਿਆਂ ਪਹਿਲਾਂ ਦੀ ਗੱਲ ਹੈ ਕਿ ਦਿਲ ਦੇ ਦੌਰੇ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਉਂਦੇ ਸਨ। ਇਹ ਬਿਮਾਰੀ ਪਹਿਲਾਂ ਸਿਰਫ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੁੰਦੀ ਸੀ ਪਰ ਹੁਣ ਸਮਾਂ ਬਦਲ ਗਿਆ ਹੈ। 30 ਸਾਲ ਤੋਂ ਘੱਟ ਉਮਰ ਵਿੱਚ ਵੀ ਦਿਲ ਦਾ ਦੌਰਾ ਪੈ ਰਿਹਾ ਹੈ। ਇਸ ਕਾਰਨ ਮੌਤਾਂ ਦੇ ਅੰਕੜੇ ਵੀ ਲਗਾਤਾਰ ਵੱਧ ਰਹੇ ਹਨ। ਡਾਕਟਰਾਂ ਨੂੰ ਹੁਣ ਸਾਈਲੈਂਟ ਹਾਰਟ ਅਟੈਕ (Silent Heart attack) ਦੇ ਜ਼ਿਆਦਾ ਮਾਮਲੇ ਮਿਲ ਰਹੇ ਹਨ। ਹਾਲਾਂਕਿ ਇਸ ਕਾਰਨ ਮੌਤ ਦੇ ਮਾਮਲੇ ਘੱਟ ਹਨ ਪਰ ਕੁਝ ਮਰੀਜ਼ਾਂ ਵਿੱਚ ਇਹ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਕੁਝ ਦਿਨ ਪਹਿਲਾਂ ਟਾਈਪ-2 ਡਾਇਬਟੀਜ਼ ( Type-2 Diabetes) ਵਾਲੇ ਵਿਅਕਤੀ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਦੀ ਤਕਲੀਫ, ਥਕਾਵਟ ਅਤੇ ਛਾਤੀ ਵਿੱਚ ਦਰਦ ਹੋ ਰਿਹਾ ਸੀ। ਹਸਪਤਾਲ ਦੀ ਜਾਂਚ ਤੋਂ ਪਤਾ ਲੱਗਾ ਕਿ ਮਰੀਜ਼ ਨੂੰ ਦਿਲ ਦਾ ਦੌਰਾ ਪਿਆ ਸੀ। ਕੋਰੋਨਰੀ ਐਂਜੀਓਗ੍ਰਾਫੀ ਤੋਂ ਪਤਾ ਚੱਲਿਆ ਕਿ ਉਨ੍ਹਾਂ ਦੀ ਕੋਰੋਨਰੀ ਧਮਨੀਆਂ ਵਿੱਚ ਬਲਾਕੇਜ ਸੀ, ਜਿਸ ਕਾਰਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਸੀ ਅਤੇ ਇਸ ਸਮੇਂ ਨਿਯਮਿਤ ਤੌਰ ‘ਤੇ ਉਨ੍ਹਾਂ ਦਾ ਫੋਲੋਅਪ ਕੀਤਾ ਜਾ ਰਿਹਾ। ਇੱਕ ਹੋਰ 50 ਸਾਲਾ ਵਿਅਕਤੀ ਜੋ ਸ਼ਰਾਬ-ਸਿਗਰੇਟ ਦਾ ਸੇਵਨ ਕਰਦਾ ਹੈ ਉਸ ਨੂੰ ਦਿੱਲ ਦਾ ਦੌਰਾ ਪੈਣ ਕਾਰਨ ਹਰਟ ਫੈਲ ਹੋ ਗਿਆ ਸੀ। ਡਾਕਟਰਾਂ ਨੇ ਅਪਰੇਸ਼ਨ ਕਰਕੇ ਮਰੀਜ਼ ਦੀ ਜਾਨ ਬਚਾਈ। ਅਜਿਹੇ ਮਾਮਲੇ ਆਏ ਦਿਨ ਹਸਪਤਾਲਾਂ ਵਿੱਚ ਆ ਰਹੇ ਹਨ।

ਲੱਛਣ ਨਹੀਂ ਪਤਾ ਚੱਲਦੇ

ਕਾਰਡੀਓਲੋਜਿਸਟ ਡਾਕਟਰ ਅਜੀਤ ਜੈਨ ਦੱਸਦੇ ਹਨ ਕਿ ਅਕਸਰ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਹੋਇਆ ਹੈ। ਆਮ ਤੌਰ ‘ਤੇ, ਦਿਲ ਦੇ ਦੌਰੇ ਦੇ ਲੱਛਣ ਨਾ ਦਿਸਣ ਕਾਰਨ ਸਾਈਲੈਂਟ ਦਿਲ ਦੇ ਦੌਰੇ ਦੀ ਪਛਾਣ ਕਰਨਾ ਮੁਸ਼ਕਲ ਹੋ ਸਕਦਾ ਹੈ। ਪਰ ਫਿਰ ਵੀ ਇਹ ਕਿਸੇ ਹੋਰ ਦਿਲ ਦੇ ਦੌਰੇ ਵਾਂਗ ਨੁਕਸਾਨ ਪਹੁੰਚਾਉਂਦਾ ਹੈ, ਇਸ ਲਈ ਇਹ ਬਹੁਤ ਚਿੰਤਾ ਦਾ ਵਿਸ਼ਾ ਹੈ।

ਸਾਈਲੈਂਟ ਹਰਟ ਅਟੈਕ ਸ਼ਰੀਰ ਨੂੰ ਕਿਵੇਂ ਪ੍ਰਭਾਵਿਤ ਕਰਦਾ ਹੈ ?

ਦਿਲ ਨੂੰ ਸਹੀ ਢੰਗ ਨਾਲ ਕੰਮ ਕਰਨ ਲਈ ਆਕਸੀਜਨ ਵਾਲੇ ਖੂਨ ਦੀ ਲੋੜ ਹੁੰਦੀ ਹੈ। ਜੇਕਰ ਦਿਲ ਦੀਆਂ ਧਮਨੀਆਂ ਵਿੱਚ ਕੋਈ ਰੁਕਾਵਟ (ਕੋਲੇਸਟ੍ਰੋਲ ਅਤੇ ਹੋਰ ਪਦਾਰਥਾਂ ਦੇ ਕਾਰਨ) ਹੋਵੇ, ਤਾਂ ਦਿਲ ਨੂੰ ਖੂਨ ਦਾ ਪ੍ਰਵਾਹ ਬਹੁਤ ਘੱਟ ਜਾਂਦਾ ਹੈ। ਸਾਈਲੈਂਟ ਹਾਰਟ ਅਟੈਕ ਵਿੱਚ ਇਸ ਦੇ ਲੱਛਣ (Symptoms) ਆਸਾਨੀ ਨਾਲ ਨਹੀਂ ਪਾਏ ਜਾਂਦੇ। ਕਈ ਮਾਮਲਿਆਂ ਵਿੱਚ, ਜਦੋਂ ਐਟੇਕ ਆਉਂਦਾ ਹੈ ਤਾਂ ਛਾਤੀ ਦੇ ਖੱਬੇ ਪਾਸੇ ਵਿੱਚ ਮਾਮੂਲੀ ਦਰਦ ਹੁੰਦਾ ਹੈ। ਇਹ ਹੀ ਕਾਰਨ ਹੈ ਕਿ ਜ਼ਿਆਦਾਤਰ ਮਰੀਜ਼ ਇਸ ਦੀ ਪਛਾਣ ਨਹੀਂ ਕਰ ਪਾਉਂਦੇ ਹਨ। ਪਰ ਕੁਝ ਲੋਕਾਂ ਨੂੰ ਸਾਈਲੈਂਟ ਹਾਰਟ ਅਟੈਕ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।

ਇਨ੍ਹਾਂ ਨੂੰ ਹੈ ਜ਼ਿਆਦਾ ਖਤਰਾ

  • ਸ਼ੂਗਰ ਵਾਲੇ ਮਰੀਜ਼
  • ਭਾਰੀ ਤਮਾਕੂਨੋਸ਼ੀ ਅਤੇ ਸਿਗਰਟ ਸੇਵਨ ਕਰਨ ਵਾਲੇ
  • ਮੋਟਾਪੇ ਦੇ ਸ਼ਿਕਾਰ ਲੋਕ
  • ਦਿਲ ਦੀਆਂ ਬਿਮਾਰੀਆਂ ਦਾ ਪਰਿਵਾਰਕ ਇਤਿਹਾਸ
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...