AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Skin Care: ਕੀ Red Wine ਨਾਲ ਸੱਚਮੁੱਚ ਚਿਹਰੇ ਤੇ ਆਉਂਦੀ ਹੈ ਚਮਕ ? ਜਾਣੋ ਸੱਚਾਈ

ਰੈੱਡ ਵਾਈਨ ਕੀ ਸੱਚਮੁੱਚ ਲਾਹੇਵੰਦ ਹੈ: ਰੈੱਡ ਵਾਈਨ ਇਕਮਾਤਰ ਅਲਕੋਹਲ ਵਾਲਾ ਡਰਿੰਕ ਹੈ ਜੋ ਸਰੀਰ ਨੂੰ ਨੁਕਸਾਨ ਪਹੁੰਚਾਉਣ ਦੀ ਬਜਾਏ ਦਰਦ, ਸੋਜ ਅਤੇ ਤਣਾਅ ਨੂੰ ਘਟਾਉਣ ਵਿਚ ਮਦਦ ਕਰ ਸਕਦਾ ਹੈ। ਆਓ ਸਿਹਤ ਮਾਹਿਰਾਂ ਤੋਂ ਜਾਣਦੇ ਹਾਂ ਕਿ ਕੀ ਰੈੱਡ ਵਾਈਨ ਚਮੜੀ ਲਈ ਵਾਕਈ ਫਾਇਦੇਮੰਦ ਹੈ ਜੇਕਰ ਲਾਭਦਾਇਕ ਹੈ ਤਾਂ ਕਿੰਨੀ ਕੁ।

Skin Care: ਕੀ Red Wine ਨਾਲ ਸੱਚਮੁੱਚ ਚਿਹਰੇ ਤੇ ਆਉਂਦੀ ਹੈ ਚਮਕ ? ਜਾਣੋ ਸੱਚਾਈ
ਸੰਕੇਤਕ ਤਸਵੀਰ
tv9-punjabi
| Updated On: 11 Jan 2024 17:04 PM IST
Share

Red Wine beneficial for Skin: ਤੁਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਤੋਂ ਕਈ ਵਾਰ ਸੁਣਿਆ ਹੋਵੇਗਾ ਕਿ ਰੈੱਡ ਵਾਈਨ ਪੀਣ ਨਾਲ ਚਮੜੀ ‘ਚ ਨਿਖਾਰ ਆਉਂਦਾ ਹੈ। ਇਹ ਵੀ ਇਕ ਕਾਰਨ ਹੈ ਜਿਸ ਕਾਰਨ ਰੈੱਡ ਵਾਈਨ ਪੀਣ ਦਾ ਰੁਝਾਨ ਕਾਫੀ ਵਧ ਗਿਆ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਿੱਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਸੈਪਟਿਕ ਗੁਣ ਹੁੰਦੇ ਹਨ, ਜੋ ਕਿ ਪਿੰਪਲਜ ਅਤੇ ਇਕਨੇ ਦੀ ਸਮੱਸਿਆ ਨੂੰ ਦੂਰ ਕਰਦੇ ਹਨ। ਇਸ ਤੋਂ ਇਲਾਵਾ ਇਹ ਬੈਕਟੀਰੀਆ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ।

ਕੁਝ ਲੋਕ ਇਹ ਵੀ ਕਹਿੰਦੇ ਹਨ ਕਿ ਇਹ ਚਿਹਰੇ ਤੋਂ ਝੁਰੜੀਆਂ ਅਤੇ ਫਾਈਨ ਲਾਈਨਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਵਾਈਨ ਦੇ ਮੁਕਾਬਲੇ ਇਸ ਵਿੱਚ ਘੱਟ ਅਲਕੋਹਲ ਪਾਈ ਜਾਂਦੀ ਹੈ। ਆਉ ਅਸੀਂ ਸਿਹਤ ਮਾਹਿਰਾਂ ਤੋਂ ਇਹ ਜਾਣਨ ਦੀ ਕੋਸ਼ਿਸ਼ ਕਰਦੇ ਹਾਂ ਕਿ ਕੀ ਰੈੱਡ ਵਾਈਨ ਅਸਲ ਵਿੱਚ ਸਕਿੱਨ ਲਈ ਫਾਇਦੇਮੰਦ ਹੋ ਸਕਦੀ ਹੈ।

ਕੀ ਕਹਿੰਦੇ ਨੇ ਮਾਹਿਰ

ਇੰਦਰਪ੍ਰਸਥ ਅਪੋਲੋ ਹਸਪਤਾਲ, ਦਿੱਲੀ ਦੇ ਚਮੜੀ ਰੋਗ ਵਿਗਿਆਨੀ ਵਿਭਾਗ ਦੇ ਸੀਨੀਅਰ ਸਲਾਹਕਾਰ ਡਾ. ਮਹਾਜਨ ਦਾ ਕਹਿਣਾ ਹੈ ਕਿ ਇਸ ‘ਚ ਰੈਸਵੇਰਾਟ੍ਰੋਲ ਨਾਂ ਦਾ ਐਂਟੀਆਕਸੀਡੈਂਟ ਹੁੰਦਾ ਹੈ, ਜੋ ਚਮੜੀ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਐਂਟੀਆਕਸੀਡੈਂਟ ਫ੍ਰੀ ਰੈਡੀਕਲਸ ਅਤੇ ਆਕਸੀਡੇਟਿਵ ਤਣਾਅ ਨੂੰ ਦੂਰ ਕਰਦੇ ਹਨ। ਇਸ ਐਂਟੀਆਕਸੀਡੈਂਟ ਦਾ ਐਂਟੀ-ਇੰਫਲੇਮੇਟਰੀ ਗੁਣ ਚਮੜੀ ਵਿਚ ਕੋਲੇਜਨ ਬਣਾਉਂਦਾ ਹੈ, ਜੋ ਚਮੜੀ ਦੇ ਬੁਢਾਪੇ ਦੇ ਗੁਣਾਂ ਨੂੰ ਰੋਕਦਾ ਹੈ।

ਪਰ ਇਸ ਨੂੰ ਧਿਆਨ ਵਿੱਚ ਰੱਖੋ

ਇਸ ਦੇ ਨਾਲ ਹੀ ਡਾ: ਡੀ.ਐਮ. ਮਹਾਜਨ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਵੀ ਚੀਜ਼ ਦੀ ਜ਼ਿਆਦਾ ਮਾਤਰਾ ਚੰਗੀ ਨਹੀਂ ਹੁੰਦੀ। ਰੈੱਡ ਵਾਈਨ ਬਿਨਾਂ ਸ਼ੱਕ ਚਮੜੀ ਲਈ ਫਾਇਦੇਮੰਦ ਹੋ ਸਕਦੀ ਹੈ ਪਰ ਇਸ ਨੂੰ ਜ਼ਿਆਦਾ ਮਾਤਰਾ ‘ਚ ਪੀਣ ਨਾਲ ਚਮੜੀ ਨੂੰ ਨੁਕਸਾਨ ਹੋ ਸਕਦਾ ਹੈ। ਸ਼ਰਾਬ ਦੀ ਬਹੁਤ ਜ਼ਿਆਦਾ ਮਾਤਰਾ ਡੀਹਾਈਡਰੇਸ਼ਨ ਅਤੇ ਸੋਜ ਦਾ ਕਾਰਨ ਬਣ ਸਕਦੀ ਹੈ।

ਇਸ ਤਰ੍ਹਾ ਕਰੋ ਵਰਤੋਂ

ਰੈੱਡ ਵਾਈਨ ਪੀਣ ਦੇ ਨਾਲ-ਨਾਲ ਤੁਸੀਂ ਇਸ ਨਾਲ ਆਪਣਾ ਚਿਹਰਾ ਵੀ ਧੋ ਸਕਦੇ ਹੋ। ਜੇਕਰ ਤੁਹਾਨੂੰ ਵਾਰ-ਵਾਰ ਪਿੰਪਲ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਇਸ ਤੋਂ ਰਾਹਤ ਪਾਉਣ ਲਈ ਰੈੱਡ ਵਾਈਨ ‘ਚ ਕਾਟਨ ਦੀ ਗੇਂਦ ਨੂੰ ਡੁਬੋ ਕੇ ਮੁਹਾਸੇ ਵਾਲੀ ਥਾਂ ‘ਤੇ ਲਗਾਓ। ਰੈੱਡ ਵਾਈਨ ਨੂੰ ਚਮੜੀ ‘ਤੇ 15-20 ਮਿੰਟ ਲਈ ਛੱਡ ਦਿਓ ਅਤੇ ਫਿਰ ਧੋ ਲਓ।

ਪਰ ਇਸ ਦੇ ਨਾਲ ਹੀ ਡਾ: ਡੀ.ਐਮ. ਮਹਾਜਨ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਤੁਸੀਂ ਚਮਕਦਾਰ ਚਮੜੀ ਜਾਂ ਇਸ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਣ ਲਈ ਰੈੱਡ ਵਾਈਨ ਦੀ ਵਰਤੋਂ ਕਰ ਰਹੇ ਹੋ ਤਾਂ ਤੁਹਾਨੂੰ ਚਮੜੀ ਦੇ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...