AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿਲ ਲਈ ਹੈ ਬਹੁਤ ਫਾਇਦੇਮੰਦ ਹੈ ਸਟ੍ਰਾਬੇਰੀ

ਡਾਕਟਰ ਸਾਨੂੰ ਪੌਸ਼ਟਿਕ ਆਹਾਰ ਲੈਣ ਦੀ ਸਲਾਹ ਦਿੰਦੇ ਹੋਏ ਆਪਣੀ ਰੁਟੀਨ ਡਾਈਟ ਵਿਚ ਕੁਝ ਫਲਾਂ ਨੂੰ ਸ਼ਾਮਲ ਕਰਨ ਲਈ ਕਹਿੰਦੇ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੇ ਫਲ ਬਾਰੇ ਦੱਸਣ ਜਾ ਰਹੇ ਹਾਂ ਜੋ ਸਾਡੇ ਦਿਲ ਲਈ ਬਹੁਤ ਫਾਇਦੇਮੰਦ ਹੈ।

ਦਿਲ ਲਈ ਹੈ ਬਹੁਤ ਫਾਇਦੇਮੰਦ ਹੈ ਸਟ੍ਰਾਬੇਰੀ
tv9-punjabi
| Published: 16 Feb 2023 16:32 PM IST
Share
ਸਮੇਂ ਦੀ ਕਮੀ ਅਤੇ ਬਦਲਦੀ ਜੀਵਨ ਸ਼ੈਲੀ ਸਾਡੇ ਸਰੀਰ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰ ਰਹੀ ਹੈ। ਜਾਣੇ ਜਾਂ ਅਣਜਾਣੇ ਵਿੱਚ ਅੱਜ ਅਸੀਂ ਕਈ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਾਂ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਫਾਸਟ ਫ਼ੂਡ ਅਤੇ ਗੈਰ-ਸਿਹਤਮੰਦ ਭੋਜਨ ਸਾਡੇ ਸਰੀਰ ਨੂੰ ਵੱਧ ਤੋਂ ਵੱਧ ਬਿਮਾਰੀਆਂ ਦੇ ਰਿਹਾ ਹੈ। ਸਾਡਾ ਦਿਲ ਜੋ ਕਿ ਸਾਡੇ ਸਰੀਰ ਦਾ ਇੱਕ ਅਹਿਮ ਅੰਗ ਹੈ, ਅੱਜ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਪਰ ਅਸੀਂ ਸਾਰੇ ਜਾਣਦੇ ਹਾਂ ਕਿ ਆਪਣੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਨੂੰ ਬਦਲ ਕੇ ਅਸੀਂ ਆਪਣੇ ਦਿਲ ਨੂੰ ਕਈ ਜਾਨਲੇਵਾ ਬਿਮਾਰੀਆਂ ਤੋਂ ਬਚਾ ਸਕਦੇ ਹਾਂ। ਡਾਕਟਰ ਸਾਨੂੰ ਪੌਸ਼ਟਿਕ ਆਹਾਰ ਲੈਣ ਦੀ ਸਲਾਹ ਦਿੰਦੇ ਹੋਏ ਆਪਣੀ ਰੁਟੀਨ ਡਾਈਟ ਵਿਚ ਕੁਝ ਫਲਾਂ ਨੂੰ ਸ਼ਾਮਲ ਕਰਨ ਲਈ ਕਹਿੰਦੇ ਹਨ। ਅੱਜ ਅਸੀਂ ਤੁਹਾਨੂੰ ਇਕ ਅਜਿਹੇ ਫਲ ਬਾਰੇ ਦੱਸਣ ਜਾ ਰਹੇ ਹਾਂ ਜੋ ਨਾ ਸਿਰਫ ਖਾਣ ‘ਚ ਸਵਾਦਿਸ਼ਟ ਹੈ ਸਗੋਂ ਸਾਡੇ ਦਿਲ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ‘ਚ ਕਈ ਅਜਿਹੇ ਪੌਸ਼ਟਿਕ ਤੱਤ ਹੁੰਦੇ ਹਨ ਜੋ ਸਾਡੇ ਦਿਲ ਨੂੰ ਸਿਹਤਮੰਦ ਰੱਖਦੇ ਹਨ ਅਤੇ ਬੀਮਾਰੀਆਂ ਤੋਂ ਬਚਾਉਂਦੇ ਹਨ।

ਸਾਡੇ ਦਿਲ ਲਈ ਫਾਇਦੇਮੰਦ ਹੈ ਸਟ੍ਰਾਬੇਰੀ

ਸਿਹਤ ਨਾਲ ਜੁੜੀਆਂ ਕਈ ਖੋਜਾਂ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਸਟ੍ਰਾਬੇਰੀ ਦਿਲ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਫਾਈਬਰ, ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਨਾਲ ਹੀ ਇਸ ‘ਚ ਪੋਟਾਸ਼ੀਅਮ, ਵਿਟਾਮਿਨ-ਸੀ, ਵਿਟਾਮਿਨ-ਈ, ਫਾਸਫੋਰਸ ਵਰਗੇ ਤੱਤ ਪਾਏ ਜਾਂਦੇ ਹਨ। ਇਸ ‘ਚ ਮੌਜੂਦ ਨਾਈਟ੍ਰੇਟ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਇਹ ਸਾਰਾ ਸਾਲ ਬਜ਼ਾਰ ਵਿੱਚ ਉਪਲਬਧ ਰਹਿੰਦੀ ਹੈ ਪਰ ਅਪ੍ਰੈਲ ਅਤੇ ਮਈ ਵਿੱਚ ਇਹ ਉੱਤਰ ਭਾਰਤ ਵਿੱਚ ਭਰਪੂਰ ਮਾਤਰਾ ਵਿੱਚ ਉਪਲਬਧ ਹੁੰਦੀ ਹੈ। ਸਿਹਤ ਮਾਹਿਰ ਸਾਨੂੰ ਕਈ ਤਰੀਕਿਆਂ ਨਾਲ ਸਟ੍ਰਾਬੇਰੀ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਕਰਨ ਦੀ ਸਲਾਹ ਦਿੰਦੇ ਹਨ।

ਸਟ੍ਰਾਬੇਰੀ ਦਾ ਸੇਵਨ ਫਲ ਜਾਂ ਸਲਾਦ ਦੇ ਤੌਰ ‘ਤੇ ਕਰੋ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਅਸੀਂ ਸਟ੍ਰਾਬੇਰੀ ਦਾ ਸੇਵਨ ਫਲ ਜਾਂ ਸਲਾਦ ਵਜੋਂ ਕਰ ਸਕਦੇ ਹਾਂ। ਇਸ ਤੋਂ ਇਲਾਵਾ ਅਸੀਂ ਸਟ੍ਰਾਬੇਰੀ ਦਾ ਜੂਸ ਵੀ ਪੀ ਸਕਦੇ ਹਾਂ। ਇਸ ਦਾ ਜੂਸ ਸਵਾਦ ਦੇ ਨਾਲ-ਨਾਲ ਤੁਹਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਤੁਸੀਂ ਸਟ੍ਰਾਬੇਰੀ ਦੇ ਜੂਸ ਵਿੱਚ ਆਪਣੀ ਪਸੰਦ ਅਨੁਸਾਰ ਹੋਰ ਫਲ ਵੀ ਪਾ ਸਕਦੇ ਹੋ। ਇਸ ਤੋਂ ਇਲਾਵਾ ਅਸੀਂ ਸਟ੍ਰਾਬੇਰੀ ਰਾਇਤਾ ਜਾਂ ਸਮੂਦੀ ਵੀ ਲੈ ਸਕਦੇ ਹਾਂ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...