AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Benefits of Fruits: ਫਲ ਖਾਣ ਦੇ ਵੀ ਹਨ ਕੁੱਝ ਜਰੂਰੀ ਨਿਯਮ ਕਿ ਤੁਸੀਂ ਜਾਣਦੇ ਹੋ?

ਫਲ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹਨ। ਫਲ ਖਾਣ ਨਾਲ ਜਿੱਥੇ ਸਰੀਰ ਨੂੰ ਊਰਜਾ ਮਿਲਦੀ ਹੈ, ਉੱਥੇ ਇਹ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵੀ ਵਧਾਉਂਦੇ ਹਨ । ਇਹ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੈ।

Benefits of Fruits: ਫਲ ਖਾਣ ਦੇ ਵੀ ਹਨ ਕੁੱਝ ਜਰੂਰੀ ਨਿਯਮ ਕਿ ਤੁਸੀਂ ਜਾਣਦੇ ਹੋ?
ਫਲ ਖਾਣ ਦੇ ਵੀ ਹਨ ਕੁੱਝ ਜਰੂਰੀ ਨਿਯਮ ਕਿ ਤੁਸੀਂ ਜਾਣਦੇ ਹੋ? | Important rules for eating fruits
tv9-punjabi
| Updated On: 26 Feb 2023 14:34 PM IST
Share
ਫਲ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹਨ। ਫਲ ਖਾਣ ਨਾਲ ਜਿੱਥੇ ਸਰੀਰ ਨੂੰ ਊਰਜਾ ਮਿਲਦੀ ਹੈ, ਉੱਥੇ ਇਹ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵੀ ਵਧਾਉਂਦੇ ਹਨ । ਇਹ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੈ। ਲੋਕ ਆਪਣੀ ਪਸੰਦ ਅਨੁਸਾਰ ਫਲਾਂ ਦਾ ਸੇਵਨ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਸਾਨੂੰ ਦਿਨ ਦੇ ਕਿਹੜੇ ਸਮੇਂ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਕਿਹੜੇ ਸਮੇਂ ਨਹੀਂ ਕਰਨਾ ਚਾਹੀਦਾ। ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਫਲਾਂ ਦਾ ਸਹੀ ਸਮੇਂ ‘ਤੇ ਸੇਵਨ ਨਾ ਕੀਤਾ ਜਾਵੇ ਤਾਂ ਇਹ ਸਾਡੇ ਲਈ ਫਾਇਦੇਮੰਦ ਹੋਣ ਦੀ ਬਜਾਏ ਨੁਕਸਾਨਦੇਹ ਸਾਬਤ ਹੁੰਦੇ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਸਾਨੂੰ ਦਿਨ ਦੇ ਕਿਹੜੇ ਸਮੇਂ ਫਲਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਸਵੇਰੇ ਖਾਲੀ ਪੇਟ ਫਲ ਖਾਣਾ ਨੁਕਸਾਨਦੇਹ ਹੈ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸਾਨੂੰ ਸਵੇਰੇ ਖਾਲੀ ਪੇਟ ਫਲ ਨਹੀਂ ਖਾਣੇ ਚਾਹੀਦੇ। ਇਹ ਸਾਡੇ ਲਈ ਬਹੁਤ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਸਵੇਰੇ 6-10 ਵਜੇ ਤੱਕ ਦਾ ਸਮਾਂ ਕਫ ਕਾਲ ਹੁੰਦਾ ਹੈ। ਇਸ ਸਮੇਂ ਦੌਰਾਨ ਸਾਡੀ ਪਾਚਨ ਕਿਰਿਆ ਬਹੁਤ ਹੌਲੀ ਹੋ ਜਾਂਦੀ ਹੈ। ਇਸ ਲਈ ਇਸ ਸਮੇਂ ਦੌਰਾਨ ਫਲਾਂ ਦਾ ਸੇਵਨ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਸਾਨੂੰ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

ਫਲ ਦੀ ਬਜਾਏ ਇਹ ਖਾਣਾ ਚੰਗਾ ਹੋਵੇਗਾ

ਆਯੁਰਵੇਦ ਦੇ ਅਨੁਸਾਰ, ਨਾਸ਼ਤਾ ਅਜਿਹਾ ਹੋਣਾ ਚਾਹੀਦਾ ਹੈ ਜਿਸ ਨਾਲ ਸਾਡਾ ਸਰੀਰ ਇਸਨੂੰ ਆਸਾਨੀ ਨਾਲ ਪਚਾ ਸਕੇ ਅਤੇ ਸਾਨੂੰ ਪੂਰੇ ਦਿਨ ਲਈ ਊਰਜਾ ਪ੍ਰਦਾਨ ਕਰੇ। ਅਜਿਹੀ ਸਥਿਤੀ ‘ਚ ਨਾਸ਼ਤੇ ਲਈ ਖਿਚੜੀ ਜਾਂ ਦਲੀਆ ਨੂੰ ਸਹੀ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਨਾਸ਼ਤੇ ‘ਚ ਫਲ ਖਾਣਾ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਦਾਲਚੀਨੀ ਜਾਂ ਸੁੱਕਾ ਅਦਰਕ ਵਰਗੇ ਮਸਾਲੇ ਪਾ ਕੇ ਖਾ ਸਕਦੇ ਹੋ। ਸਰਦੀ ਦੇ ਮੌਸਮ ਵਿੱਚ ਸਾਨੂੰ ਨਾਸ਼ਤੇ ਵਿੱਚ ਫਲਾਂ ਨੂੰ ਸ਼ਾਮਲ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਫਲਾਂ ਨੂੰ ਗਲਤ ਤਰੀਕੇ ਨਾਲ ਨਹੀਂ ਖਾਣਾ ਚਾਹੀਦਾ

ਫਲ ਸਾਡੇ ਸਰੀਰ ਨੂੰ ਊਰਜਾ ਪ੍ਰਦਾਨ ਕਰਨ ਵਿੱਚ ਮਦਦ ਕਰਦੇ ਹਨ। ਪਰ ਜੇਕਰ ਫਲਾਂ ਦਾ ਸਹੀ ਤਰੀਕੇ ਨਾਲ ਸੇਵਨ ਨਾ ਕੀਤਾ ਜਾਵੇ ਤਾਂ ਅਸੀਂ ਮੁਸੀਬਤ ਵਿੱਚ ਪੈ ਸਕਦੇ ਹਾਂ। ਸਾਨੂੰ ਕਦੇ ਵੀ ਮਿੱਠੇ ਅਤੇ ਖੱਟੇ ਫਲਾਂ ਨੂੰ ਮਿਲਾ ਕੇ ਨਹੀਂ ਖਾਣਾ ਚਾਹੀਦਾ। ਕਿਉਂਕਿ ਖੱਟੇ ਅਤੇ ਮਿੱਠੇ ਫਲਾਂ ਵਿੱਚ ਵਿਰੋਧੀ ਤੱਤ ਹੁੰਦੇ ਹਨ। ਇਹ ਸਾਡੇ ਸਰੀਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਇਸ ਦੇ ਨਾਲ ਹੀ ਸਾਨੂੰ ਫਲ ਖਾਣ ਤੋਂ ਤੁਰੰਤ ਬਾਅਦ ਕਦੇ ਵੀ ਪਾਣੀ ਨਹੀਂ ਪੀਣਾ ਚਾਹੀਦਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...