AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Infertility Problem: ਖਰਾਬ ਲਾਇਫਸਟਾਈਲ ਕਾਰਨ ਤੁਸੀਂ ਵੀ ਹੋ ਸਕਦੇ ਹੋ ਬਾਂਝਪਨ ਦਾ ਸ਼ਿਕਾਰ, ਨਾ ਕਰੋ ਇਹ ਗ਼ਲਤੀਆਂ

Infertility Problems and Lifestyle: ਵਿਸ਼ਵ ਸਿਹਤ ਸੰਗਠਨ ਦੀ ਇੱਕ ਤਾਜ਼ਾ ਰਿਪੋਰਟ ਦੇ ਅਨੁਸਾਰ, ਲਗਭਗ 175 ਫੀਸਦ Adult Population ਅਤੇ ਹਰ 6 ਵਿੱਚੋਂ 1 ਜੋੜਾ ਬਾਂਝਪਨ ਤੋਂ ਪੀੜਤ ਹੈ।

Infertility Problem: ਖਰਾਬ ਲਾਇਫਸਟਾਈਲ ਕਾਰਨ ਤੁਸੀਂ ਵੀ ਹੋ ਸਕਦੇ ਹੋ ਬਾਂਝਪਨ ਦਾ ਸ਼ਿਕਾਰ, ਨਾ ਕਰੋ ਇਹ ਗ਼ਲਤੀਆਂ
Infertility in Male: ਇਨ੍ਹਾਂ ਆਦਤਾਂ ਨਾਲ ਮਰਦਾਂ ‘ਚ ਵਧਦਾ ਹੈ Fertility ਲੈਵਲ (Image Credit Source: Freepik)
tv9-punjabi
| Published: 13 Apr 2023 15:28 PM IST
Share
Infertility Problem: ਖਰਾਬ ਲਾਇਫਸਟਾਈਲ ਤੁਹਾਨੂੰ ਬਾਂਝਪਨ ਦਾ ਸ਼ਿਕਾਰ ਬਣਾ ਸਕਦੀ ਹੈ। ਅੱਜ ਦੇ ਯੁੱਗ ਵਿੱਚ ਇਹ ਸਮੱਸਿਆ ਵੀ ਕਾਫੀ ਵੱਧ ਰਹੀ ਹੈ। ਬਾਂਝਪਨ (Infertility) ਹੌਲੀ-ਹੌਲੀ ਪੂਰੀ ਦੁਨੀਆ ਵਿੱਚ ਇੱਕ ਵਧ ਰਹੀ ਮਹਾਂਮਾਰੀ ਬਣ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੀ ਤਾਜ਼ਾ ਰਿਪੋਰਟ ਮੁਤਾਬਕ ਲਗਭਗ 175 ਫੀਸਦ Adult Population ਅਤੇ ਹਰ 6 ਵਿੱਚੋਂ 1 ਜੋੜਾ ਬਾਂਝਪਨ ਤੋਂ ਪੀੜਤ ਹੈ। ਦੇਰ ਨਾਲ ਵਿਆਹ, ਗਰਭ ਅਵਸਥਾ ਵਿੱਚ ਦੇਰੀ, ਖਾਣ-ਪੀਣ ਦੀਆਂ ਗਲਤ ਆਦਤਾਂ ਜਿਵੇਂ ਮਿੱਠੇ ਪੀਣ ਵਾਲੇ ਪਦਾਰਥਾਂ ਦਾ ਸੇਵਨ, ਸਿਗਰਟ ਪੀਣਾ, ਸ਼ਰਾਬ ਦਾ ਸੇਵਨ, ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦਾ ਸੇਵਨ ਆਦਿ ਕਾਰਨ ਨਾਲ ਇਹ ਬਿਮਾਰੀ ਵੱਧ ਰਹੀ ਹੈ। ਵਾਰਾਣਸੀ ਵਿੱਚ ਅਪੋਲੋ ਫਰਟੀਲਿਟੀ ਦੀ ਡਾਕਟਰ ਸ਼ਿਵਾਲੀ ਤ੍ਰਿਪਾਠੀ ਦੱਸਦੀ ਹੈ ਕਿ ਜੋ ਜੋੜਾ ਸਹੀ ਉਮਰ ਵਿੱਚ ਗਰਭ ਧਾਰਨ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਲਈ ਬਹੁਤ ਸਾਰੀਆਂ ਚੀਜ਼ਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਸਭ ਤੋਂ ਪਹਿਲਾਂ ਜ਼ਿੰਦਗੀ ਵਿਚ ਮਾਨਸਿਕ ਤਣਾਅ ਨਾ ਲਓ। ਭੋਜਨ ਵਿੱਚ ਸੰਤੁਲਿਤ ਪੌਸ਼ਟਿਕ ਆਹਾਰ ਲਓ। ਰੋਜ਼ਾਨਾ ਕਸਰਤ (Daily exercise) ਕਰੋ ਅਤੇ ਧਿਆਨ ਵੀ ਕਰ ਸਕਦੇ ਹੋ। ਸਿਗਰਟ , ਸ਼ਰਾਬ ਅਤੇ ਗੈਰ-ਕਾਨੂੰਨੀ ਨਸ਼ਿਆਂ ਤੋਂ ਦੂਰ ਰਹੋ। ਅਜਿਹਾ ਕਰਨ ਨਾਲ ਗਰਭ ਅਵਸਥਾ ਦੀ ਦਰ ਵਿਗੜ ਸਕਦੀ ਹੈ। ਮਰਦ ਅਤੇ ਔਰਤਾਂ ਦੋਵਾਂ ਨੂੰ ਇਨ੍ਹਾਂ ਚੀਜ਼ਾਂ ਦੇ ਸੇਵਨ ਤੋਂ ਦੂਰ ਰਹਿਣਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਬਾਂਝਪਨ ਦੀ ਸਮੱਸਿਆ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਹੋ ਸਕਦੀ ਹੈ।

ਇਨ੍ਹਾਂ ਨੂੰ ਡਾਈਟ ‘ਚ ਕਰੋ ਸ਼ਾਮਲ

ਕਾਰਬੋਹਾਈਡਰੇਟ, ਫਾਈਬਰ, ਫੋਲੇਟ ਨਾਲ ਭਰਪੂਰ ਖੁਰਾਕ ਦੇ ਨਾਲ-ਨਾਲ ਫਲ ਅਤੇ ਸਬਜ਼ੀਆਂ ਖਾਓ। ਇਸ ਨਾਲ ਸ਼ੁਕਰਾਣੂ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ। ਇਸ ਤੋਂ ਇਲਾਵਾ ਚੰਗੀ ਮਾਤਰਾ ਵਿੱਚ ਐਂਟੀਆਕਸੀਡੈਂਟਸ ਦਾ ਸੇਵਨ ਕਰਨ ਨਾਲ ਸ਼ੁਕਰਾਣੂਆਂ ਦੀ ਗਿਣਤੀ ਕਈ ਗੁਣਾ ਵਧ ਸਕਦੀ ਹੈ। ਭੋਜਨ ਵਿੱਚ ਸ਼ਾਕਾਹਾਰੀ, ਪ੍ਰੋਟੀਨ, ਕਾਰਬੋਹਾਈਡਰੇਟ, MUFA, ਐਂਟੀਆਕਸੀਡੈਂਟ, ਮਲਟੀਮਿਨਰਲ ਅਤੇ ਮਲਟੀਵਿਟਾਮਿਨ ਭਰਪੂਰ ਭੋਜਨ ਸ਼ਾਮਲ ਕਰੋ। ਅਜਿਹਾ ਕਰਨ ਨਾਲ ਓਵੂਲੇਸ਼ਨ ਜ਼ਿਆਦਾ ਹੁੰਦੀ ਹੈ ਜਿਸ ਨਾਲ Fertility ਵਿੱਚ ਸੁਧਾਰ ਹੋ ਸਕਦਾ ਹੈ। ਭੋਜਨ ਦਾ ਧਿਆਨ ਰੱਖਣ ਨਾਲ Fertility ਬਿਹਤਰ ਹੁੰਦੀ ਹੈ। ਜਿਸ ਨਾਲ ਬਾਂਝਪਨ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।

ਭਾਰ ਨੂੰ ਕੰਟਰੋਲ ‘ਚ ਰੱਖੋ

ਜ਼ਿਆਦਾ ਭਾਰ ਭਾਵ ਉੱਚ BMI ਮਰਦਾਂ ਅਤੇ ਔਰਤਾਂ ਦੋਵਾਂ ਲਈ Fertility ਨਾਲ ਸਬੰਧਤ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਅਜਿਹੇ ‘ਚ ਆਪਣੇ ਵਜ਼ਨ ਨੂੰ ਕੰਟਰੋਲ ‘ਚ ਰੱਖਣਾ ਜ਼ਰੂਰੀ ਹੈ। ਇਸ ਦੇ ਲਈ ਤੁਸੀਂ ਰੋਜ਼ਾਨਾ ਕਸਰਤ ਕਰ ਸਕਦੇ ਹੋ। ਜੇਕਰ ਤੁਹਾਨੂੰ ਸ਼ੂਗਰ ਜਾਂ ਕੋਈ ਹੋਰ ਬਿਮਾਰੀ ਹੈ ਤਾਂ ਇਸ ਨੂੰ ਕੰਟਰੋਲ ‘ਚ ਰੱਖੋ ਅਤੇ ਸਮੇਂ ਸਿਰ ਦਵਾਈਆਂ ਲਓ।

ਸਹੀ ਉਮਰ ਵਿੱਚ ਬੱਚਾ ਪਲਾਨ ਕਰੋ

ਬਾਂਝਪਨ ਦੀ ਸਮੱਸਿਆ ਤੋਂ ਬਚਣ ਲਈ ਬੱਚੇ ਨੂੰ ਸਹੀ ਉਮਰ ਵਿੱਚ ਪਲਾਨ ਕਰਨਾ ਵੀ ਜ਼ਰੂਰੀ ਹੈ। ਔਰਤਾਂ ਨੂੰ 35 ਸਾਲ ਦੀ ਉਮਰ ਤੋਂ ਪਹਿਲਾਂ ਗਰਭ ਅਵਸਥਾ (Pregnancy) ਦੀ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਗਰਭ ਅਵਸਥਾ ਵਿੱਚ ਦੇਰੀ ਨਾ ਕਰੋ. ਬੇਲੋੜੀ ਕੋਈ ਵੀ ਦਵਾਈ ਨਾ ਲਓ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...