AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Healthy Drinks: ਗਰਮੀ ਤੋਂ ਰਾਹਤ ਪਾਉਣ ਦਾ ਕਾਰਗਰ ਤਰੀਕਾ, ਇਨ੍ਹਾਂ ਹੈਲਦੀ ਡਰਿੰਕਸ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

Expert on Soft Drinks: ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਵਾਰ ਰਿਕਾਰਡ ਤੋੜ ਗਰਮੀ ਹੋਵੇਗੀ। ਅਜਿਹੇ 'ਚ ਬਾਜ਼ਾਰ 'ਚ ਠੰਡੇ ਅਤੇ ਸਾਫਟ ਡਰਿੰਕਸ ਦਾ ਹੜ੍ਹ ਆ ਗਿਆ ਹੈ, ਪਰ ਸਿਹਤ ਮਾਹਿਰ ਸਾਨੂੰ ਇਨ੍ਹਾਂ ਡਰਿੰਕਸ ਤੋਂ ਬਚਣ ਦੀ ਸਲਾਹ ਦਿੰਦੇ ਹਨ।

Healthy Drinks: ਗਰਮੀ ਤੋਂ ਰਾਹਤ ਪਾਉਣ ਦਾ ਕਾਰਗਰ ਤਰੀਕਾ, ਇਨ੍ਹਾਂ ਹੈਲਦੀ ਡਰਿੰਕਸ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ
ਗਰਮੀ ਤੋਂ ਰਾਹਤ ਪਾਉਣ ਦਾ ਕਾਰਗਰ ਤਰੀਕਾ, ਇਨ੍ਹਾਂ ਹੈਲਦੀ ਡਰਿੰਕਸ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ। This healthy drink is an effective way to get relief from heat
tv9-punjabi
| Updated On: 23 Feb 2023 18:26 PM IST
Share
Health News: ਫਰਵਰੀ ਦੇ ਆਖਰੀ ਹਫਤੇ ‘ਚ ਹੀ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨੀਆਂ ਦਾ ਇਹ ਵੀ ਕਹਿਣਾ ਹੈ ਕਿ ਇਸ ਵਾਰ ਰਿਕਾਰਡ ਤੋੜ ਗਰਮੀ ਹੋਵੇਗੀ। ਅਜਿਹੇ ‘ਚ ਬਾਜ਼ਾਰ ‘ਚ ਠੰਡੇ ਅਤੇ ਸਾਫਟ ਡਰਿੰਕਸ (Cold & Soft Drinks) ਦਾ ਹੜ੍ਹ ਆ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ‘ਚ ਕਈ ਤਰ੍ਹਾਂ ਦੇ ਕੈਮੀਕਲ ਪਾਏ ਜਾਂਦੇ ਹਨ ਜੋ ਸਾਡੀ ਸਿਹਤ ਲਈ ਠੀਕ ਨਹੀਂ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੈਲਦੀ ਡਰਿੰਕ ਬਾਰੇ ਦੱਸਣ ਜਾ ਰਹੇ ਹਾਂ, ਇਸ ਦੇ ਫਾਇਦੇ ਜਾਣ ਕੇ ਤੁਸੀਂ ਵੀ ਇਸ ਨੂੰ ਅੱਜ ਤੋਂ ਹੀ ਪੀਣਾ ਸ਼ੁਰੂ ਕਰ ਦਿਓਗੇ।

ਸਰੀਰ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਦੀ ਹੈ

ਗਰਮੀਆਂ ਵਿੱਚ ਸਾਡੇ ਸਰੀਰ ਨੂੰ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ। ਅਜਿਹੇ ‘ਚ ਸਰੀਰ ‘ਚ ਪਾਣੀ ਦੀ ਕਮੀ ਹੋਣ ਕਾਰਨ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਜਾਂਦੀ ਹੈ। ਜੇਕਰ ਅਸੀਂ ਘਰ ‘ਚ ਦੁੱਧ ਅਤੇ ਦਹੀਂ ਦੀ ਵਰਤੋਂ ਕਰਕੇ ਲੱਸੀ ਬਣਾ ਕੇ ਪੀਂਦੇ ਹਾਂ ਤਾਂ ਸਾਨੂੰ ਡੀਹਾਈਡ੍ਰੇਸ਼ਨ ਤੋਂ ਰਾਹਤ ਮਿਲਦੀ ਹੈ। ਲੱਸੀ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਲੱਸੀ ਵਿੱਚ ਪੁਦੀਨਾ ਮਿਲਾ ਕੇ ਪੀਣ ਨਾਲ ਡੀਹਾਈਡ੍ਰੇਸ਼ਨ, ਡਾਇਰੀਆ ਆਦਿ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਸਹੀ ਪਾਚਨ ਬਣਾਈ ਰੱਖੋ

ਗਰਮੀਆਂ ਦੇ ਮੌਸਮ ‘ਚ ਅਕਸਰ ਸਾਨੂੰ ਪਾਚਨ ਸੰਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ। ਥੋੜਾ ਬਹੁਤਾ ਖਾਣਾ ਖਾਣ ਨਾਲ ਜਾਂ ਮਸਾਲੇਦਾਰ ਭੋਜਨ ਖਾਣ ਨਾਲ ਸਾਨੂੰ ਜਲਨ ਆਦਿ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ‘ਚ ਅਕਸਰ ਲੋਕ ਐਸੀਡਿਟੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਅਜਿਹੇ ‘ਚ ਲੱਸੀ ਦਾ ਸੇਵਨ ਕਰਨ ਨਾਲ ਸਾਨੂੰ ਕਾਫੀ ਰਾਹਤ ਮਿਲਦੀ ਹੈ।

ਬਹੁਤ ਸਾਰੇ ਪੌਸ਼ਟਿਕ ਤੱਤ

ਲੱਸੀ ਵਿੱਚ ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ ਬੀ, ਵਿਟਾਮਿਨ ਏ ਵਰਗੇ ਗੁਣਾਂ ਨਾਲ ਭਰਪੂਰ ਲੱਸੀ ਸਾਡੀ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਦੀ ਨਿਯਮਤ ਵਰਤੋਂ ਨਾਲ ਸਾਡੀ ਚਮੜੀ ਸਿਹਤਮੰਦ ਰਹਿੰਦੀ ਹੈ। ਰੋਜ਼ਾਨਾ ਇੱਕ ਗਲਾਸ ਲੱਸੀ ਪੀਣ ਨਾਲ ਤੁਸੀਂ ਆਪਣੀ ਚਮੜੀ ਨੂੰ ਸਿਹਤਮੰਦ ਬਣਾ ਸਕਦੇ ਹੋ।

ਭਾਰ ਘਟਾਉਣ ਲਈ ਸਹਾਇਕ

ਲੱਸੀ ਸਾਡੇ ਦੁਆਰਾ ਆਸਾਨੀ ਨਾਲ ਹਜ਼ਮ ਹੋ ਜਾਂਦੀ ਹੈ। ਇਸ ਵਿੱਚ ਚਰਬੀ ਆਦਿ ਦੀ ਮਾਤਰਾ ਨਾਮੁ ਮਾਤਰਾ ਹੁੰਦੀ ਹੈ। ਇਸੇ ਲਈ ਸਿਹਤ ਮਾਹਿਰ ਉਨ੍ਹਾਂ ਲੋਕਾਂ ਨੂੰ ਲੱਸੀ ਪੀਣ ਦੀ ਸਲਾਹ ਦਿੰਦੇ ਹਨ ਜੋ ਮੋਟਾਪੇ ਅਤੇ ਵਧਦੇ ਭਾਰ ਤੋਂ ਪ੍ਰੇਸ਼ਾਨ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...