AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Heart Attack Prevention: ਇਹ ਹੈ ਹਾਰਟ ਅਟੈਕ ਦਾ ਸਭ ਤੋਂ ਖਤਰਨਾਕ ਲੱਛਣ, ਇੰਝ ਕਰੋ ਬਚਾਅ

Heart Attack: ਮੌਜੂਦਾ ਸਮੇਂ ਵਿੱਚ ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਮਾੜੀ ਜੀਵਨ ਸ਼ੈਲੀ ਕਾਰਨ ਅਸੀਂ ਲਗਾਤਾਰ ਖਤਰਨਾਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਾਂ। ਭਾਰਤ ਨੂੰ ਉਨ੍ਹਾਂ ਦੇਸ਼ਾਂ ਵਿੱਚ ਗਿਣਿਆ ਜਾ ਰਿਹਾ ਹੈ ਜਿੱਥੇ ਦਿਲ ਦੇ ਦੌਰੇ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

Heart Attack Prevention:  ਇਹ ਹੈ ਹਾਰਟ ਅਟੈਕ ਦਾ ਸਭ ਤੋਂ ਖਤਰਨਾਕ ਲੱਛਣ, ਇੰਝ ਕਰੋ ਬਚਾਅ
ਸਰਦੀਆਂ ‘ਚ ਹਾਰਟ ਅਟੈਕ ਦਾ ਖਤਰਾ ਹੁੰਦਾ ਹੈ ਜਿਆਦਾ
tv9-punjabi
| Published: 09 Mar 2023 17:00 PM IST
Share
ਹੈਲਥ ਨਿਊਜ: ਮੌਜੂਦਾ ਸਮੇਂ ਵਿੱਚ ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਮਾੜੀ ਜੀਵਨ ਸ਼ੈਲੀ ਕਾਰਨ ਅਸੀਂ ਲਗਾਤਾਰ ਖਤਰਨਾਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਾਂ। ਅੱਜ ਅਸੀਂ ਦੇਖਦੇ ਹਾਂ ਕਿ ਭਾਰਤ ਨੂੰ ਉਨ੍ਹਾਂ ਦੇਸ਼ਾਂ ਵਿੱਚ ਗਿਣਿਆ ਜਾ ਰਿਹਾ ਹੈ ਜਿੱਥੇ ਦਿਲ ਦੇ ਦੌਰੇ (Heart Attack) ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇੱਥੇ ਦਿਲ ਦੇ ਦੌਰੇ ਕਾਰਨ ਮੌਤ ਦਰ ਵੀ ਬਹੁਤ ਜ਼ਿਆਦਾ ਹੈ। ਕਾਰਨ ਸਪੱਸ਼ਟ ਹੈ ਕਿ ਅਸੀਂ ਗਲਤ ਜੀਵਨ ਸ਼ੈਲੀ ਜੀ ਰਹੇ ਹਾਂ। ਦੂਜਾ, ਅਸੀਂ ਦਿਲ ਨਾਲ ਸਬੰਧਤ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਦੇ ਹਾਂ। ਜੋ ਸਾਡੇ ਲਈ ਘਾਤਕ ਸਿੱਧ ਹੁੰਦਾ ਹੈ।

ਇਸੇ ਕਰਕੇ ਹੁੰਦਾ ਹੈ ਵਿਡੋਮੇਕਰ ਹਾਰਟ ਅਟੈਕ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਵਿਡੋਮੇਕਰ ਹਾਰਟ ਅਟੈਕ (Widowmaker Heart Attack) ਦਿਲ ਦੀ ਸਭ ਤੋਂ ਵੱਡੀ ਧਮਣੀ ਵਿੱਚ ਬਲੌਕੇਜ ਕਾਰਨ ਹੁੰਦਾ ਹੈ। ਇਸ ਨਾਲ ਸਾਡੇ ਦਿਲ ਨੂੰ ਖੂਨ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੋ ਜਾਂਦੀ ਹੈ। ਜਿਸ ਕਾਰਨ ਕੁੱਝ ਹੀ ਮਿੰਟਾਂ ਵਿੱਚ ਮੌਤ ਹੋ ਜਾਂਦੀ ਹੈ। ਇਹ ਦਿਲ ਦੇ ਦੌਰੇ ਦੀ ਸਭ ਤੋਂ ਗੰਭੀਰ ਕਿਸਮ ਹੈ। ਦਿਲ ਦੀ ਧਮਣੀ ‘ਚ ਰੁਕਾਵਟ ਹੋਣ ਕਾਰਨ ਦਿਲ ਦੀਆਂ ਮਾਸਪੇਸ਼ੀਆਂ ਨੂੰ ਆਕਸੀਜਨ ਨਹੀਂ ਮਿਲਦੀ ਅਤੇ ਇਸ ਕਾਰਨ ਅਟੈਕ ਦਾ ਖਤਰਾ ਵੱਧ ਜਾਂਦਾ ਹੈ।

ਇਹ ਹਨ ਇਸ ਦੇ ਲੱਛਣ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਵਿਡੋਮੇਕਰ ਹਾਰਟ ਅਟੈਕ ਦੀ ਸਮੱਸਿਆ ਤੋਂ ਪਹਿਲਾਂ ਤੁਹਾਡਾ ਸਰੀਰ ਕਈ ਸਿਗਨਲ ਦਿੰਦਾ ਹੈ। ਇਨ੍ਹਾਂ ਲੱਛਣਾਂ ਨੂੰ ਸਹੀ ਸਮੇਂ ‘ਤੇ ਪਛਾਣ ਕੇ ਅਤੇ ਸਹੀ ਕਦਮ ਚੁੱਕ ਕੇ ਤੁਸੀਂ ਗੰਭੀਰ ਨੁਕਸਾਨ ਨੂੰ ਰੋਕ ਸਕਦੇ ਹੋ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਹਾਰਟ ਅਟੈਕ ਤੋਂ ਪਹਿਲਾਂ ਸਾਡੇ ਸਰੀਰ ‘ਚ ਮੁੱਖ ਲੱਛਣ ਛਾਤੀ ‘ਚ ਦਰਦ, ਸਾਹ ਲੈਣ ‘ਚ ਤਕਲੀਫ, ਜੀਅ ਕੱਚਾ ਹੋਣਾ, ਉਲਟੀਆਂ ਆਉਣਾ, ਜਬਾੜੇ ‘ਚ ਦਰਦ, ਪਸੀਨਾ ਆਉਣਾ ਅਤੇ ਬੇਚੈਨੀ ਆਦਿ ਹੋ ਸਕਦੇ ਹਨ। ਅਜਿਹੇ ਲੱਛਣ ਦੇਖਣ ‘ਤੇ ਸਾਨੂੰ ਤੁਰੰਤ ਕਿਸੇ ਚੰਗੇ ਦਿਲ ਦੇ ਮਾਹਿਰ ਡਾਕਟਰ ਨੂੰ ਮਿਲਣਾ ਚਾਹੀਦਾ ਹੈ ਅਤੇ ਸਮੇਂ ਸਿਰ ਸਹੀ ਇਲਾਜ ਕਰਵਾਉਣਾ ਚਾਹੀਦਾ ਹੈ।

ਆਪਣੀ ਰੁਟੀਨ ਵਿੱਚ ਬਦਲਾਅ ਕਰੋ

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਵਿਡੋਮੇਕਰ ਹਾਰਟ ਅਟੈਕ ਬਿਨਾਂ ਸ਼ੱਕ ਬਹੁਤ ਖਤਰਨਾਕ ਹੁੰਦਾ ਹੈ। ਪਰ ਅਸੀਂ ਇਸ ਤੋਂ ਬਚ ਸਕਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ‘ਚ ਬਦਲਾਅ ਕਰਕੇ ਸਹੀ ਭੋਜਨ ਖਾਂਦੇ ਹਾਂ ਤਾਂ ਅਸੀਂ ਅਜਿਹੀ ਕਿਸੇ ਵੀ ਸਮੱਸਿਆ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿੰਦੇ ਹਾਂ। ਇਸ ਦੇ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਫਾਸਟ ਫੂਡ ਦੀ ਬਜਾਏ ਸਿਹਤਮੰਦ ਭੋਜਨ ਖਾਓ। ਆਪਣੀ ਖੁਰਾਕ ਵਿੱਚ ਫਲ, ਹਰੀਆਂ ਸਬਜ਼ੀਆਂ ਅਤੇ ਸਾਬਤ ਅਨਾਜ ਨੂੰ ਸ਼ਾਮਲ ਕਰੋ। ਇਸ ਦੇ ਨਾਲ ਹੀ ਹਰ ਰੋਜ਼ ਕੁਝ ਸਮਾਂ ਕਸਰਤ ਕਰੋ ਅਤੇ ਰੋਜ਼ਾਨਾ ਘੱਟ ਤੋਂ ਘੱਟ ਅੱਧਾ ਘੰਟਾ ਤੇਜ਼ ਕਦਮਾਂ ਨਾਲ ਸੈਰ ਕਰੋ ਜਾਂ ਹਲਕੀ ਦੌੜ ਲਗਾਉ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...