AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Budget 2026: ਦੇਸ਼ ਨੂੰ ਮਿਲਣਗੇ 3 ਨਵੇਂ ‘ਆਖਿਲ ਭਾਰਤੀ ਆਯੁਰਵੇਦ ਸੰਸਥਾਨ’, ਬਜ਼ੁਰਗਾਂ ਦੀ ਸਿਹਤ ‘ਤੇ ਵਿਸ਼ੇਸ਼ ਜ਼ੋਰ

Budget 2026: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ 2026 ਵਿੱਚ ਦੇਸ਼ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਅਤੇ ਦੂਰਗਾਮੀ ਘੋਸ਼ਣਾਵਾਂ ਕੀਤੀਆਂ ਗਈਆਂ ਹਨ। ਵਿੱਤ ਮੰਤਰੀ ਨੇ ਦੇਸ਼ ਵਿੱਚ ਤਿੰਨ ਨਵੇਂ 'ਅਖਿਲ ਭਾਰਤੀ ਆਯੁਰਵੇਦ ਸੰਸਥਾਨ' (AIIA) ਸਥਾਪਿਤ ਕਰਨ ਦਾ ਵੱਡਾ ਐਲਾਨ ਕੀਤਾ ਹੈ।

Budget 2026: ਦੇਸ਼ ਨੂੰ ਮਿਲਣਗੇ 3 ਨਵੇਂ 'ਆਖਿਲ ਭਾਰਤੀ ਆਯੁਰਵੇਦ ਸੰਸਥਾਨ', ਬਜ਼ੁਰਗਾਂ ਦੀ ਸਿਹਤ 'ਤੇ ਵਿਸ਼ੇਸ਼ ਜ਼ੋਰ
ਦੇਸ਼ ਨੂੰ ਮਿਲਣਗੇ 3 ਨਵੇਂ ਆਯੁਰਵੇਦ ਸੰਸਥਾਨ
tv9-punjabi
| Updated On: 01 Feb 2026 14:26 PM IST
Share

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ 2026 ਵਿੱਚ ਦੇਸ਼ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਅਤੇ ਦੂਰਗਾਮੀ ਘੋਸ਼ਣਾਵਾਂ ਕੀਤੀਆਂ ਗਈਆਂ ਹਨ। ਵਿੱਤ ਮੰਤਰੀ ਨੇ ਦੇਸ਼ ਵਿੱਚ ਤਿੰਨ ਨਵੇਂ ‘ਅਖਿਲ ਭਾਰਤੀ ਆਯੁਰਵੇਦ ਸੰਸਥਾਨ’ (AIIA) ਸਥਾਪਿਤ ਕਰਨ ਦਾ ਵੱਡਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨਾਂ (ਬਜ਼ੁਰਗਾਂ) ਲਈ ਵਿਸ਼ੇਸ਼ ਸਿਹਤ ਸਹੂਲਤਾਂ ਦਾ ਖ਼ਾਕਾ ਵੀ ਪੇਸ਼ ਕੀਤਾ ਗਿਆ ਹੈ। ਸਰਕਾਰ ਦੇ ਇਸ ਕਦਮ ਨੂੰ ਦੇਸ਼ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਦੇਣ ਵਾਲਾ ਮੰਨਿਆ ਜਾ ਰਿਹਾ ਹੈ।

ਆਯੁਰਵੇਦ ਖੋਜ ਅਤੇ ਸਿੱਖਿਆ ਨੂੰ ਮਿਲੇਗਾ ਹੁਲਾਰਾ

ਦੇਸ਼ ਵਿੱਚ ਤਿੰਨ ਨਵੇਂ ਆਯੁਰਵੇਦ ਸੰਸਥਾਨ ਬਣਾਉਣ ਦਾ ਫੈਸਲਾ ਆਯੁਰਵੇਦ ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਿਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਇਨ੍ਹਾਂ ਸੰਸਥਾਨਾਂ ਵਿੱਚ ਨਾ ਸਿਰਫ਼ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ, ਸਗੋਂ ਆਧੁਨਿਕ ਖੋਜ (Research) ਅਤੇ ਆਯੁਰਵੇਦਿਕ ਸਿੱਖਿਆ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਵੇਲੇ ਦਿੱਲੀ ਦੇ ਸਰਿਤਾ ਵਿਹਾਰ ਵਿੱਚ ਪਹਿਲਾਂ ਹੀ ਇੱਕ AIIA ਕਾਰਜਸ਼ੀਲ ਹੈ, ਜਿਸ ਨੂੰ ਦੇਸ਼ ਦਾ ਸਭ ਤੋਂ ਵੱਡਾ ਆਯੁਰਵੇਦ ਕੇਂਦਰ ਮੰਨਿਆ ਜਾਂਦਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਵੱਧਦੀ ਆਬਾਦੀ ਅਤੇ ਇਲਾਜ ਦੀ ਮੰਗ ਨੂੰ ਦੇਖਦੇ ਹੋਏ ਅਜਿਹੇ ਹੋਰ ਸੰਸਥਾਨਾਂ ਦੀ ਸਖ਼ਤ ਲੋੜ ਹੈ, ਤਾਂ ਜੋ ਆਯੁਰਵੇਦ ‘ਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਬਜ਼ੁਰਗਾਂ ਲਈ ‘ਜੇਰੀਆਟ੍ਰਿਕ ਕੇਅਰ’ ਸੈਂਟਰਾਂ ਦਾ ਹੋਵੇਗਾ ਵਿਸਥਾਰ

ਬਜਟ ਵਿੱਚ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਵਧਦੀ ਉਮਰ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ‘ਜੇਰੀਆਟ੍ਰਿਕ ਕੇਅਰ ਸੈਂਟਰਾਂ’ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਬਜ਼ੁਰਗਾਂ ਲਈ ਹਸਪਤਾਲਾਂ ਵਿੱਚ ਵੱਖਰੇ ਓ.ਪੀ.ਡੀ. (OPD) ਅਤੇ ਵਾਰਡ ਬਣਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਸਤੀਆਂ ਦਵਾਈਆਂ ਅਤੇ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਸਰਕਾਰ ਦੀ ਕੋਸ਼ਿਸ਼ ਹੈ ਕਿ ਬਜ਼ੁਰਗਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸਿਹਤ ਸਹੂਲਤਾਂ ਮਿਲ ਸਕਣ। ਨੀਤੀ ਆਯੋਗ ਮੁਤਾਬਕ ਆਉਣ ਵਾਲੇ 10-15 ਸਾਲਾਂ ਵਿੱਚ ਦੇਸ਼ ਵਿੱਚ 60 ਸਾਲ ਤੋਂ ਵੱਧ ਉਮਰ ਦੀ ਆਬਾਦੀ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦੇ ਹੋਏ ਇਹ ਕਦਮ ਬਹੁਤ ਅਹਿਮ ਹਨ।

ਜਾਮਨਗਰ ਦੇ WHO ਕੇਂਦਰ ਦਾ ਹੋਵੇਗਾ ਨਵੀਨੀਕਰਣ

ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਗੁਜਰਾਤ ਦੇ ਜਾਮਨਗਰ ਵਿੱਚ ਸਥਿਤ ‘ਵਿਸ਼ਵ ਸਿਹਤ ਸੰਗਠਨ’ (WHO) ਦੇ ਰਵਾਇਤੀ ਚਿਕਿਤਸਾ ਕੇਂਦਰ ਨੂੰ ਹੋਰ ਅਪਗ੍ਰੇਡ ਕੀਤਾ ਜਾਵੇਗਾ। ਇਸ ਨਾਲ ਭਾਰਤ ਦੀਆਂ ਰਵਾਇਤੀ ਇਲਾਜ ਪ੍ਰਣਾਲੀਆਂ ਜਿਵੇਂ ਆਯੁਰਵੇਦ, ਯੋਗਾ ਅਤੇ ਯੂਨਾਨੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਮਿਲੇਗੀ। ਇਹ ਕੇਂਦਰ ਵਿਸ਼ਵ ਪੱਧਰੀ ਮੈਡੀਕਲ ਖੋਜ ਅਤੇ ਨੀਤੀ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ, ਜਿਸ ਨਾਲ ਦੁਨੀਆ ਭਰ ਵਿੱਚ ਭਾਰਤੀ ਚਿਕਿਤਸਾ ਪੱਧਤੀ ਦਾ ਪ੍ਰਭਾਵ ਵਧੇਗਾ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...