Cancer cases in India: ਭਾਰਤ ਵਿੱਚ ਹਰ ਸਾਲ ਕੈਂਸਰ ਦੇ ਮਾਮਲੇ ਵੱਧ ਰਹੇ ਹਨ। ਕੈਂਸਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦਾ ਹੈ। ਇਹ ਬਿਮਾਰੀ ਸਰੀਰ ਵਿੱਚ ਮੌਜੂਦ ਸੈੱਲਾਂ ਦੇ ਬੇਕਾਬੂ ਵਾਧੇ ਕਾਰਨ ਹੁੰਦੀ ਹੈ। ਭਾਰਤ ਵਿੱਚ ਹਰ ਸਾਲ ਫੇਫੜਿਆਂ ਦੇ ਕੈਂਸਰ, ਪ੍ਰੋਸਟੇਟ ਕੈਂਸਰ, ਬ੍ਰੈਸਟ ਕੈਂਸਰ ਅਤੇ ਸਰਵਾਈਕਲ ਕੈਂਸਰ ਦੇ ਮਾਮਲੇ ਵੱਧ ਰਹੇ ਹਨ। ਡਾਕਟਰਾਂ ਮੁਤਾਬਕ ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਖਰਾਬ ਜੀਵਨ ਸ਼ੈਲੀ ਇਸ ਬੀਮਾਰੀ ਦੇ ਫੈਲਣ ਦਾ ਵੱਡਾ ਕਾਰਨ ਹਨ। ਇਸ ਕਾਰਨ ਹੁਣ ਲੋਕ ਛੋਟੀ ਉਮਰ ਵਿੱਚ ਵੀ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਆਓ ਜਾਣਦੇ ਹਾਂ ਡਾਕਟਰ ਰੋਹਿਤ ਕਪੂਰ ਤੋਂ ਇਸ ਬਾਰੇ ‘ਚ ਕਿ ਨੌਜਵਾਨਾਂ ‘ਚ ਕੈਂਸਰ ਦੇ ਮਾਮਲੇ ਕਿਉਂ ਵੱਧ ਰਹੇ ਹਨ। ਦੇਖੋ ਇਹ ਵੀਡੀਓ..