AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤੁਹਾਡੀਆਂ ਇਹ ਰੋਜ਼ਾਨਾ ਦੀਆਂ ਆਦਤਾਂ ਬਣ ਸਕਦੀਆਂ ਹਨ ਕੈਂਸਰ ਦਾ ਕਾਰਨ, ਅੱਜ ਹੀ ਬਦਲੋ ਆਪਣੀ ਜੀਵਨ ਸ਼ੈਲੀ

ਹਰ ਸਾਲ 4 ਫਰਵਰੀ ਨੂੰ ਪੂਰੀ ਦੁਨੀਆ ਵਿੱਚ 'ਵਿਸ਼ਵ ਕੈਂਸਰ ਦਿਵਸ' (World Cancer Day) ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਕੈਂਸਰ ਦੇ ਕਾਰਨਾਂ, ਇਸ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਬਾਰੇ ਜਾਗਰੂਕ ਕਰਨਾ ਹੈ।

ਤੁਹਾਡੀਆਂ ਇਹ ਰੋਜ਼ਾਨਾ ਦੀਆਂ ਆਦਤਾਂ ਬਣ ਸਕਦੀਆਂ ਹਨ ਕੈਂਸਰ ਦਾ ਕਾਰਨ, ਅੱਜ ਹੀ ਬਦਲੋ ਆਪਣੀ ਜੀਵਨ ਸ਼ੈਲੀ
Image Credit source: Getty Images
tv9-punjabi
| Published: 04 Feb 2026 21:51 PM IST
Share

ਹਰ ਸਾਲ 4 ਫਰਵਰੀ ਨੂੰ ਪੂਰੀ ਦੁਨੀਆ ਵਿੱਚ ‘ਵਿਸ਼ਵ ਕੈਂਸਰ ਦਿਵਸ’ (World Cancer Day) ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਕੈਂਸਰ ਦੇ ਕਾਰਨਾਂ, ਇਸ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਬਾਰੇ ਜਾਗਰੂਕ ਕਰਨਾ ਹੈ। ਪਿਛਲੇ ਕੁਝ ਸਾਲਾਂ ਤੋਂ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਕੈਂਸਰ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਡਾਕਟਰੀ ਮਾਹਿਰਾਂ ਅਨੁਸਾਰ ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਵਿਗੜਦੀ ਜੀਵਨ ਸ਼ੈਲੀ (Lifestyle) ਇਸ ਦਾ ਸਭ ਤੋਂ ਵੱਡਾ ਕਾਰਨ ਹਨ। ਮੈਕਸ ਹਸਪਤਾਲ ਦੇ ਉੱਘੇ ਓਨਕੋਲੋਜਿਸਟ ਡਾ. ਰੋਹਿਤ ਕਪੂਰ ਅਨੁਸਾਰ ਸਾਡੀਆਂ ਰੋਜ਼ਾਨਾ ਦੀਆਂ ਕੁਝ ਅਜਿਹੀਆਂ ਆਦਤਾਂ ਹਨ, ਜੋ ਹੌਲੀ-ਹੌਲੀ ਕੈਂਸਰ ਦੇ ਖ਼ਤਰੇ ਨੂੰ ਵਧਾ ਰਹੀਆਂ ਹਨ। ਆਓ ਜਾਣਦੇ ਹਾਂ ਉਹਨਾਂ ਆਦਤਾਂ ਬਾਰੇ ਜੋ ਕੈਂਸਰ ਦਾ ਕਾਰਨ ਬਣ ਸਕਦੀਆਂ ਹਨ ਅਤੇ ਅਸੀਂ ਇਹਨਾਂ ਤੋਂ ਕਿਵੇਂ ਬਚ ਸਕਦੇ ਹਾਂ।

ਕੈਂਸਰ ਦਾ ਖ਼ਤਰਾ ਵਧਾਉਣ ਵਾਲੀਆਂ ਰੋਜ਼ਾਨਾ ਦੀਆਂ ਆਦਤਾਂ

ਜੰਕ ਫੂਡ ਅਤੇ ਪ੍ਰੋਸੈਸਡ ਖਾਣਾ: ਜੇਕਰ ਤੁਸੀਂ ਹਰ ਦੂਜੇ-ਤੀਜੇ ਦਿਨ ਜੰਕ ਫੂਡ ਜਾਂ ਬਾਹਰ ਦਾ ਖਾਣਾ ਖਾਂਦੇ ਹੋ, ਤਾਂ ਇਹ ਬੇਹੱਦ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਹਨਾਂ ਖਾਧ ਪਦਾਰਥਾਂ ਵਿੱਚ ਮੌਜੂਦ ‘ਟ੍ਰਾਂਸ ਫੈਟ’ ਸਰੀਰ ਵਿੱਚ ਸੋਜ ਅਤੇ ਹਾਰਮੋਨਲ ਅਸੰਤੁਲਨ ਪੈਦਾ ਕਰਦੇ ਹਨ। ਇਸ ਕਾਰਨ ਆਂਤੜੀਆਂ ਅਤੇ ਪੇਟ ਦੇ ਕੈਂਸਰ ਦਾ ਖ਼ਤਰਾ ਕਾਫੀ ਹੱਦ ਤੱਕ ਵਧ ਜਾਂਦਾ ਹੈ।

ਕਸਰਤ ਨਾ ਕਰਨਾ ਅਤੇ ਸੁਸਤ ਜੀਵਨ ਸ਼ੈਲੀ: ਡਾਕਟਰਾਂ ਅਨੁਸਾਰ ਸਰੀਰਕ ਕਸਰਤ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਹਫ਼ਤੇ ਵਿੱਚ ਤਿੰਨ ਤੋਂ ਚਾਰ ਦਿਨ ਵੀ ਕਸਰਤ ਨਹੀਂ ਕਰ ਪਾ ਰਹੇ, ਤਾਂ ਇਹ ਸਿਹਤ ਲਈ ਠੀਕ ਨਹੀਂ ਹੈ। ਕਸਰਤ ਦੀ ਕਮੀ ਅਤੇ ਵਧਦਾ ਮੋਟਾਪਾ ਕੈਂਸਰ ਦੇ ‘ਸਾਈਲੈਂਟ ਟ੍ਰਿਗਰ’ ਮੰਨੇ ਜਾਂਦੇ ਹਨ। ਸਰੀਰਕ ਗਤੀਵਿਧੀ ਦੀ ਘਾਟ ਕਾਰਨ ਮੈਟਾਬੋਲਿਜ਼ਮ ਹੌਲੀ ਹੋ ਜਾਂਦਾ ਹੈ, ਜੋ ਕਈ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ।

ਸ਼ਰਾਬ ਦਾ ਵੱਧ ਸੇਵਨ: ਮਾਹਿਰਾਂ ਦਾ ਕਹਿਣਾ ਹੈ ਕਿ ਸ਼ਰਾਬ ਦਾ ਸੇਵਨ ਚਾਹੇ ਘੱਟ ਮਾਤਰਾ ਵਿੱਚ ਹੋਵੇ ਜਾਂ ਵੱਧ, ਇਸ ਦਾ ਬੁਰਾ ਅਸਰ ਸਿਹਤ ‘ਤੇ ਪੈਂਦਾ ਹੀ ਹੈ। ਸ਼ਰਾਬ ਦੇ ਸੇਵਨ ਨਾਲ ਲਿਵਰ ਕੈਂਸਰ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ। ਜੇਕਰ ਤੁਸੀਂ ਸ਼ਰਾਬ ਪੀਣ ਦੇ ਆਦੀ ਹੋ, ਤਾਂ ਇਸ ਨੂੰ ਤੁਰੰਤ ਛੱਡਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਨੀਂਦ ਦੀ ਕਮੀ: ਘੱਟ ਨੀਂਦ ਲੈਣਾ ਵੀ ਕੈਂਸਰ ਦਾ ਇੱਕ ਵੱਡਾ ਰਿਸਕ ਫੈਕਟਰ ਮੰਨਿਆ ਜਾਂਦਾ ਹੈ। ਨੀਂਦ ਦੀ ਕਮੀ ਕਾਰਨ ਸਰੀਰ ਦੀ ‘ਸੈੱਲ ਰਿਪੇਅਰ’ (Cells Repair) ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ (Immune System) ‘ਤੇ ਪੈਂਦਾ ਹੈ। ਜਦੋਂ ਇਮਿਊਨ ਸਿਸਟਮ ਕਮਜ਼ੋਰ ਹੁੰਦਾ ਹੈ, ਤਾਂ ਕੈਂਸਰ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ।

ਕੈਂਸਰ ਤੋਂ ਬਚਾਅ ਲਈ ਅਪਣਾਓ ਇਹ ਤਰੀਕੇ

ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਆਪਣੀ ਜੀਵਨ ਸ਼ੈਲੀ ਵਿੱਚ ਇਹ ਛੋਟੇ ਪਰ ਮਹੱਤਵਪੂਰਨ ਬਦਲਾਅ ਜ਼ਰੂਰ ਕਰੋ:

ਪੂਰੀ ਨੀਂਦ ਲਓ: ਦਿਨ ਵਿੱਚ ਘੱਟੋ-ਘੱਟ 7 ਘੰਟੇ ਦੀ ਨੀਂਦ ਜ਼ਰੂਰ ਲਓ ਤਾਂ ਜੋ ਸਰੀਰ ਖੁਦ ਨੂੰ ਰਿਪੇਅਰ ਕਰ ਸਕੇ।

ਖੁਰਾਕ ‘ਤੇ ਕਾਬੂ: ਫਾਸਟ ਫੂਡ ਜਾਂ ਜੰਕ ਫੂਡ ਨੂੰ ਮਹੀਨੇ ਵਿੱਚ ਇੱਕ-ਦੋ ਵਾਰ ਤੋਂ ਵੱਧ ਨਾ ਖਾਓ। ਤਾਜ਼ੀਆਂ ਸਬਜ਼ੀਆਂ ਅਤੇ ਫਲਾਂ ਨੂੰ ਖੁਰਾਕ ਵਿੱਚ ਸ਼ਾਮਲ ਕਰੋ।

ਰੋਜ਼ਾਨਾ ਕਸਰਤ: ਸਰੀਰ ਨੂੰ ਸਰਗਰਮ ਰੱਖਣ ਲਈ ਰੋਜ਼ਾਨਾ ਘੱਟੋ-ਘੱਟ 30 ਮਿੰਟ ਕਸਰਤ ਜਾਂ ਸੈਰ ਜ਼ਰੂਰ ਕਰੋ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...