Weather Updates: ਪੰਜਾਬ, ਹਰਿਆਣਾ ‘ਚ ਮੀਂਹ ਦੀ ਸੰਭਾਵਨਾ, ਇਨ੍ਹਾਂ ਸੂਬਿਆਂ ‘ਚ ਵੀ ਪੈ ਸਕਦਾ ਹੈ ਮੀਂਹ, ਜਾਣੋ ਮੌਸਮ ਦਾ ਹਾਲ

Updated On: 

14 May 2023 08:03 AM

ਦੇਸ਼ ਭਰ ਵਿੱਚ ਮੌਸਮ ਦੀਆਂ ਤਾਜ਼ਾ ਖਬਰਾਂ 14 ਮਈ 2023: ਪੰਜਾਬ, ਹਰਿਆਣਾ 'ਚ ਮੀਂਹ ਦੀ ਸੰਭਾਵਨ ਹੈ। ਦਿੱਲੀ ਤੋਂ ਲੈ ਕੇ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੱਕ, ਤੁਹਾਡੇ ਸੂਬਿਆਂ ਵਿੱਚ ਮੌਸਮ ਦੀ ਸਥਿਤੀ ਕਿਵੇਂ ਰਹੇਗੀ। ਇਸ ਬਾਰੇ ਪੜੋ।

Weather Updates: ਪੰਜਾਬ, ਹਰਿਆਣਾ ਚ ਮੀਂਹ ਦੀ ਸੰਭਾਵਨਾ, ਇਨ੍ਹਾਂ ਸੂਬਿਆਂ ਚ ਵੀ ਪੈ ਸਕਦਾ ਹੈ ਮੀਂਹ, ਜਾਣੋ ਮੌਸਮ ਦਾ ਹਾਲ

FILE PHOTO

Follow Us On

Today Weather Updates:ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਵਿੱਚ ਤੇਜ ਹਵਾਵਾਂ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਉਥੇ ਜੇਕਰ ਗੱਲ ਕਰਿਏਦਿੱਲੀ-ਐਨਸੀਆਰ (Delhi- NCR) ਦੀ ਤਾਂ ਦਿੱਲੀ ਐਨਸੀਐਰ ਵਿੱਚ ਪਿਛਲੇ ਕੁਝ ਸਮੇਂ ਤੋਂ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਤਾਪਮਾਨ 41-42 ਦੇ ਪਾਰ ਦਰਜ ਕੀਤਾ ਜਾ ਰਿਹਾ ਹੈ। ਦਿੱਲੀ ‘ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.8 ਦਰਜ ਕੀਤਾ ਗਿਆ ਜਦਕਿ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ। ਇਸ ਦੇ ਨਾਲ ਹੀ ਅੱਜ ਦਿੱਲੀ-ਐਨਸੀਆਰ ਵਿੱਚ ਮੌਸਮ ਦਾ ਰੂਪ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਸ਼ਾਮ ਨੂੰ ਧੂੜ ਭਰੀ ਹਨੇਰੀ ਵੀ ਆ ਸਕਦੀ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ। ਆਈਐਮਡੀ (India Meteorological Department) ਨੇ ਕਿਹਾ ਹੈ ਕਿ ਅਗਲੇ ਕੁਝ ਘੰਟਿਆਂ ਦੌਰਾਨ ਦਿੱਲੀ-ਐਨਸੀਆਰ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ ਦੇ ਕਈ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇੱਥੇ ਪਵੇਗਾ ਮੀਂਹ

ਮੌਸਮ ਵਿਭਾਗ ਨੇ ਅੱਜ ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਅਸਾਮ, ਨਾਗਾਲੈਂਡ ਅਤੇ ਮਨੀਪੁਰ ਦੇ ਕਈ ਇਲਾਕਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਅੱਜ ਅਤੇ ਕੱਲ੍ਹ ਬਾਰਿਸ਼ ਹੋ ਸਕਦੀ ਹੈ। ਆਸਾਮ ਅਤੇ ਮੇਘਾਲਿਆ ਵਿੱਚ 14 ਤੋਂ 17 ਮਈ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।

ਇੱਥੇ ਪੈ ਰਹੀ ਹੈ ਗਰਮੀ

ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹੀਟਵੇਵ ਦੀ ਸਥਿਤੀ ਬਣੀ ਹੋਈ ਹੈ। ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਤੱਕ ਬਿਹਾਰ, ਉੜੀਸਾ, ਪੱਛਮੀ ਬੰਗਾਲ ਵਿੱਚ ਗਰਮੀ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਵਾਲਾ ਹੈ। ਇੱਥੇ 14-16 ਮਈ ਦਰਮਿਆਨ ਗਰਮੀ ਦੀ ਲਹਿਰ ਚੱਲ ਸਕਦੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version