ਤਾਮਿਲਨਾਡੂ ‘ਚ ਪਟਾਕਾ ਫੈਕਟਰੀ ਅੰਦਰ ਭਿਆਨਕ ਧਮਾਕਾ, 19 ਮਜ਼ਦੂਰਾਂ ਦੀ ਦਰਦਨਾਕ ਮੌਤ; ਕਈ ਜ਼ਖਮੀ
ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਜ਼ੋਰਦਾਰ ਧਮਾਕੇ ਕਾਰਨ 19 ਮਜ਼ਦੂਰਾਂ ਦੀ ਜਿਉਂਦੇ ਸੜ ਜਾਣ ਕਾਰਨ ਮੌਤ ਹੋ ਗਈ। ਇਸ ਹਾਦਸੇ ਵਿੱਚ ਕਈ ਹੋਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।
ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਜ਼ੋਰਦਾਰ ਧਮਾਕੇ ਕਾਰਨ 19 ਮਜ਼ਦੂਰਾਂ ਦੀ ਜਿਉਂਦੇ ਸੜ ਜਾਣ ਕਾਰਨ ਮੌਤ ਹੋ ਗਈ। ਇਸ ਹਾਦਸੇ ਵਿੱਚ ਕਈ ਹੋਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।
ਕੰਮ ਦੌਰਾਨ ਅਚਾਨਕ ਵਾਪਰਿਆ ਭਾਣਾ
ਪ੍ਰਾਪਤ ਜਾਣਕਾਰੀ ਅਨੁਸਾਰ, ਵਿਰੂਧੁਨਗਰ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਪਟਾਕਾ ਫੈਕਟਰੀਆਂ ਚੱਲ ਰਹੀਆਂ ਹਨ, ਜਿੱਥੇ ਆਸ-ਪਾਸ ਦੇ ਇਲਾਕਿਆਂ ਦੇ ਸੈਂਕੜੇ ਮਰਦ ਅਤੇ ਔਰਤਾਂ ਬਤੌਰ ਮਜ਼ਦੂਰ ਕੰਮ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਂਦੇ ਹਨ। ਅਜਿਹੀ ਹੀ ਇੱਕ ਫੈਕਟਰੀ ਵਿਰੂਧੁਨਗਰ ਦੇ ਨੇੜੇ ਕੱਟਨਰਪੱਤੀ ਵਿੱਚ ਚੱਲ ਰਹੀ ਸੀ। ਐਤਵਾਰ ਸਵੇਰੇ ਵੀ ਸਾਰੇ ਮਜ਼ਦੂਰ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਆਏ ਹੋਏ ਸਨ ਅਤੇ ਫੈਕਟਰੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕੰਮ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਅੰਦਰਲੇ ਹਿੱਸੇ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ, ਜਿਸ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਪਲਕ ਝਪਕਦੇ ਹੀ ਫੈਕਟਰੀ ਦੀਆਂ 4 ਇਮਾਰਤਾਂ ਢਹਿ-ਢੇਰੀ ਹੋ ਗਈਆਂ।
ਧਮਾਕੇ ਤੋਂ ਬਾਅਦ ਅੰਦਰ ਫਸੇ ਮਜ਼ਦੂਰ
ਹਾਦਸੇ ਦੇ ਸਮੇਂ ਫੈਕਟਰੀ ਦੇ ਅੰਦਰ 20 ਤੋਂ ਵੱਧ ਮਜ਼ਦੂਰ ਕੰਮ ਕਰ ਰਹੇ ਸਨ, ਜੋ ਮਲਬੇ ਅਤੇ ਅੱਗ ਦੀ ਲਪੇਟ ਵਿੱਚ ਆ ਕੇ ਅੰਦਰ ਹੀ ਫਸ ਗਏ। ਧਮਾਕੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਕਾਲੇ ਧੂੰਏਂ ਦਾ ਗੁਬਾਰ ਛਾ ਗਿਆ। ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਮੁਹਿੰਮ ਸ਼ੁਰੂ ਕੀਤੀ।
19 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਨਾਜ਼ੁਕ
ਇਸ ਹਾਦਸੇ ਵਿੱਚ ਹੁਣ ਤੱਕ 19 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ। ਪੁਲਿਸ ਅਨੁਸਾਰ 5 ਤੋਂ ਵੱਧ ਮਜ਼ਦੂਰ ਬਹੁਤ ਗੰਭੀਰ ਰੂਪ ਵਿੱਚ ਝੁਲਸ ਗਏ ਹਨ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ। ਡਾਕਟਰਾਂ ਅਨੁਸਾਰ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਨੇ ਸਾਰੀਆਂ 19 ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੈਕਟਰੀ ਦੇ ਮਾਲਕ ਅਤੇ ਪ੍ਰਬੰਧਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਐਮ.ਕੇ. ਸਟਾਲਿਨ ਅਤੇ ਪੀਐਮ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਪਾਉਂਦਿਆਂ ਲਿਖਿਆ ਕਿ ਵਿਰੂਧੁਨਗਰ ਵਿੱਚ ਹੋਏ ਇਸ ਧਮਾਕੇ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਆਪਣੇ ਦੋ ਮੰਤਰੀਆਂ, ਕੇ.ਕੇ.ਐਸ.ਐਸ.ਆਰ. ਰਾਮਚੰਦਰਨ ਅਤੇ ਥੰਗਮ ਤੇਨਾਰਾਸੂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਘਟਨਾ ਵਿੱਚ ਹੋਈਆਂ ਮੌਤਾਂ ‘ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ
The mishap in Virudhunagar district of Tamil Nadu is deeply distressing. I extend my condolences to those who have lost their loved ones. May the injured recover at the earliest: PM @narendramodi
— PMO India (@PMOIndia) April 19, 2026
