AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Balasore Train Accident: ‘ਓਡੀਸ਼ਾ ਰੇਲ ਤ੍ਰਾਸਦੀ ਦੀ ਸਾਜ਼ਿਸ਼’- 270 ਸਾਬਕਾ ਨੌਕਰਸ਼ਾਹਾਂ, ਜੱਜਾਂ ਅਤੇ ਸਾਬਕਾ ਫੌਜੀ ਅਧਿਕਾਰੀਆਂ ਨੇ PM ਨੂੰ ਲਿਖਿਆ ਪੱਤਰ

Balasore Train Accident: ਓਡੀਸ਼ਾ ਵਿੱਚ 3 ਜੂਨ ਨੂੰ ਹੋਏ ਭਿਆਨਕ ਰੇਲ ਹਾਦਸੇ ਵਿੱਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਦੇਸ਼ ਭਰ ਦੇ 270 ਸਾਬਕਾ ਨੌਕਰਸ਼ਾਹਾਂ, ਜੱਜਾਂ ਅਤੇ ਸਾਬਕਾ ਫੌਜੀ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਈ ਮੰਗਾਂ ਕੀਤੀਆਂ ਹਨ।

Balasore Train Accident: 'ਓਡੀਸ਼ਾ ਰੇਲ ਤ੍ਰਾਸਦੀ ਦੀ ਸਾਜ਼ਿਸ਼'- 270 ਸਾਬਕਾ ਨੌਕਰਸ਼ਾਹਾਂ, ਜੱਜਾਂ ਅਤੇ ਸਾਬਕਾ ਫੌਜੀ ਅਧਿਕਾਰੀਆਂ ਨੇ PM ਨੂੰ ਲਿਖਿਆ ਪੱਤਰ
tv9-punjabi
| Published: 10 Jun 2023 19:23 PM IST
Share
Balasore Train Accident: ਓਡੀਸ਼ਾ ‘ਚ 2 ਜੂਨ ਨੂੰ ਹੋਏ ਰੇਲ ਹਾਦਸੇ (Train Accident) ਨੂੰ ਲੈ ਕੇ ਦੇਸ਼ ਭਰ ਦੇ 270 ਸਾਬਕਾ ਨੌਕਰਸ਼ਾਹਾਂ, ਜੱਜਾਂ ਅਤੇ ਫੌਜ ਦੇ ਸਾਬਕਾ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਘਟਨਾ ‘ਚ ਸਾਜ਼ਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ 90ਦੇ ਦਹਾਕੇ ਅਤੇ 2000 ਦੇ ਦਹਾਕੇ ਦੇ ਸ਼ੁਰੂ ਵਿੱਚ ਵੀ ਦੇਸ਼ ਵਿਰੋਧੀ ਤਾਕਤਾਂ ਦੀ ਛੇੜਛਾੜ ਕਾਰਨ ਹੋਏ ਰੇਲਵੇ ਹਾਦਸਿਆਂ ਦਾ ਵੇਰਵਾ ਦਿੱਤਾ ਹੈ। ਪੱਤਰ ਵਿੱਚ ਇਨ੍ਹਾਂ ਸਾਰੇ ਲੋਕਾਂ ਨੇ ਰੇਲਵੇ ਟ੍ਰੈਕ ਨੇੜੇ ਕੀਤੇ ਨਾਜਾਇਜ਼ ਕਬਜ਼ਿਆਂ ਸਮੇਤ ਰੇਲਵੇ ਟਰੈਕ ਦੇ ਨਾਲ-ਨਾਲ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੰਗ ਕੀਤੀ ਹੈ। ਸਾਬਕਾ ਡੀਜੀਪੀ (DGP) ਵਿਕਰਮ ਸਿੰਘ ਅਤੇ ਸਾਬਕਾ ਡੀਜੀਪੀ ਐਸਪੀ ਵੇਦਿਆ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ ਵਿੱਚ ਤੋੜ-ਫੋੜ ਤੋਂ ਲੈ ਕੇ ਹਰ ਪਹਿਲੂ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ।

‘ਜਾਣਬੁੱਝਕੇ ਕੀਤੀ ਗਈ ਤੋੜਫੋੜ ਹਾਦਸੇ ਦਾ ਕਾਰਨ’

ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀਆਂ ਲਿਖਣ ਵਾਲੇ ਜ਼ਿਆਦਾਤਰ ਆਈਏਐਸ/ਆਈਪੀਐਸ (IPS) ਅਧਿਕਾਰੀਆਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਬਲਾਂ ਦੀ ਉਚਿਤ ਤਾਇਨਾਤੀ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਸੀਬੀਆਈ ਜਾਂਚ ਵਿੱਚ ਸਭ ਕੁਝ ਸਪੱਸ਼ਟ ਹੋ ਜਾਵੇਗਾ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਾਦਸੇ ਦਾ ਕਾਰਨ ਜਾਣਬੁੱਝ ਕੇ ਕੀਤੀ ਗਈ ਭੰਨਤੋੜ ਅਤੇ ਦਹਿਸ਼ਤ ਵੀ ਹੋ ਸਕਦੀ ਹੈ।

‘ਕਿਸੇ ਵੱਡੀ ਸਾਜਿਸ਼ ਦਾ ਹਿੱਸਾ ਹੋ ਸਕਦਾ ਹੈ ਰੇਲ ਹਾਦਸਾ’

ਦੱਸ ਦੇਈਏ ਕਿ ਹਾਦਸੇ ਤੋਂ ਬਾਅਦ ਲਗਾਤਾਰ ਸਵਾਲ ਉੱਠ ਰਹੇ ਸਨ ਕਿ ਕੀ ਇਹ ਘਟਨਾ ਰੇਲਵੇ ਦੀ ਲਾਪਰਵਾਹੀ ਕਾਰਨ ਵਾਪਰੀ ਹੈ ਜਾਂ ਫਿਰ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਪਹਿਲਾਂ ਰੇਲਵੇ ਸੁਰੱਖਿਆ ਕਮਿਸ਼ਨਰ ਨੇ ਜਾਂਚ ਦੇ ਹੁਕਮ ਦਿੱਤੇ ਅਤੇ ਉਸ ਤੋਂ ਤੁਰੰਤ ਬਾਅਦ ਸੀਬੀਆਈ ਤੋਂ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਗਿਆ।

‘ਸਾਬਕਾ ਨੌਕਰਸ਼ਾਹਾਂ ਨੇ ਦਿੱਤਾ ਸਮਰਥਨ ਦੇਣ ਦਾ ਭਰੋਸਾ’

ਉੱਤਰ ਪ੍ਰਦੇਸ਼ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਵਿਕਰਮ ਸਿੰਘ, ਜੰਮੂ ਅਤੇ ਕਸ਼ਮੀਰ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਐਸਪੀ ਵੈਦਿਆ, ਸਾਬਕਾ ਰਾਅ ਚੀਫ਼ ਸੰਜੀਵ ਤ੍ਰਿਪਾਠੀ, ਸਾਬਕਾ ਐਨਆਈਏ ਡਾਇਰੈਕਟਰ ਵਾਈਸੀ ਮੋਦੀ, ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਪੀਸੀ ਡੋਗਰਾ, ਮਹਾਰਾਸ਼ਟਰ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਪ੍ਰਵੀਨ ਦੀਕਸ਼ਿਤ। ਅਤੇ 270 ਸਾਬਕਾ ਅਫਸਰਾਂ ਨੇ ਦੇਸ਼ ਦੀ ਸੁਰੱਖਿਆ ਦੇ ਮੁੱਦਿਆਂ ‘ਤੇ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...