Coronavirus: ਦੇਸ਼ ‘ਚ ਕੋਰੋਨਾ ਦੇ 5880 ਨਵੇਂ ਮਾਮਲੇ, ਐਕਸ਼ਨ ਮੋਡ ਵਿੱਚ ਕੇਂਦਰ ਸਰਕਾਰ
ਦੇਸ਼ ਦੇ ਕਈ ਵੱਡੇ ਸੂਬਿਆਂ 'ਚ Coronavirus ਦੇ ਵਧਦੇ ਮਾਮਲੇ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਏ ਹਨ। ਇਹੀ ਕਾਰਨ ਹੈ ਕਿ ਹੁਣ ਹਸਪਤਾਲਾਂ ਨੂੰ ਪਹਿਲਾਂ ਤੋਂ ਤਿਆਰ ਰਹਿਣ ਲਈ ਕਿਹਾ ਜਾ ਰਿਹਾ ਹੈ।

ਨਵੀਂ ਦਿੱਲੀ। ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ (Corona Virus) ਫੈਲਦਾ ਨਜ਼ਰ ਆ ਰਿਹਾ ਹੈ। ਸਕਾਰਾਤਮਕਤਾ ਦੀ ਦਰ ਲਗਾਤਾਰ ਵਧ ਰਹੀ ਹੈ। ਸੋਮਵਾਰ ਨੂੰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 5880 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ 5357 ਮਾਮਲੇ ਸਾਹਮਣੇ ਆਏ ਸਨ। ਅਜਿਹੇ ‘ਚ ਸੋਮਵਾਰ ਨੂੰ ਇਕ ਵਾਰ ਫਿਰ ਮਾਮਲਿਆਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 35199 ਹੋ ਗਈ ਹੈ।
ਕੇਂਦਰ ਸਰਕਾਰ (Central Govt) ਨੂੰ ਕੋਰੋਨਾ ਦੇ ਵਧਦੇ ਖ਼ਤਰੇ ਦਾ ਅਹਿਸਾਸ ਹੋਇਆ ਹੈ, ਇਸੇ ਲਈ ਹੁਣ ਉਹ ਅਲਰਟ ਮੋਡ ਵਿੱਚ ਵੀ ਆ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੀ ਹਰਿਆਣਾ ਦੇ ਏਮਜ਼ ਝੱਜਰ ਦਾ ਦੌਰਾ ਕਰਨਗੇ ਅਤੇ ਤਿਆਰੀਆਂ ਦਾ ਜਾਇਜ਼ਾ ਲੈਣਗੇ।