Live Updates: ਰੋਪੜ ਤੋਂ ਛੱਡਿਆ ਜਾਵੇਗਾ 1 ਲੱਖ 14 ਹਜ਼ਾਰ ਤੋਂ ਢੇਡ ਲੱਖ ਕਿਊਸਿਕ ਪਾਣੀ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪੰਜਾਬ ਵਿੱਚ ਹੜ੍ਹਾਂ ਦਾ ਕਹਿਰ, ਹੁਣ ਤੱਕ 29 ਲੋਕਾਂ ਦੀ ਮੌਤ
ਪੰਜਾਬ ਇਸ ਵੇਲੇ ਹੜ੍ਹਾਂ ਦਾ ਕਹਿਰ ਝੇਲ ਰਿਹਾ ਹੈ। ਮੌਸਮ ਵਿਭਾਗ ਵੱਲੋਂ 8 ਜਿਲ੍ਹਿਆਂ ਵਿੱਚ ਰੈਡ ਅਤੇ 7 ਜਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੜ੍ਹਾਂ ਦੀ ਆਫ਼ਤ ਵਿੱਚ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।
-
ਅਫਗਾਨਿਸਤਾਨ ‘ਚ ਭੂਚਾਲ ਨੇ ਮਚਾਈ ਤਬਾਹੀ, 622 ਲੋਕਾਂ ਦੀ ਮੌਤ, 1,500 ਜ਼ਖਮੀ
ਐਤਵਾਰ ਦੇਰ ਰਾਤ ਅਫਗਾਨਿਸਤਾਨ ‘ਚ ਇੱਕ ਭਿਆਨਕ ਭੂਚਾਲ ਆਇਆ। ਇਸ ਭੂਚਾਲ ‘ਚ ਹੁਣ ਤੱਕ ਲਗਭਗ 622 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1,500 ਤੋਂ ਵੱਧ ਜ਼ਖਮੀ ਹੋਏ ਹਨ।
-
ਅਮਿਤ ਸ਼ਾਹ ਨੇ ਪੰਜਾਬ ‘ਚ ਹੜ੍ਹਾਂ ਸਬੰਧੀ CM-ਗਵਰਨਰ ਨਾਲ ਕੀਤੀ ਗੱਲ, ਮਦਦ ਦਾ ਦਿੱਤਾ ਭਰੋਸਾ
ਹੜ੍ਹਾਂ ਕਾਰਨ ਪੰਜਾਬ ‘ਚ ਸਥਿਤੀ ਵਿਗੜ ਗਈ ਹੈ। ਇਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਨਾਲ ਗੱਲ ਕੀਤੀ ਹੈ। ਅਮਿਤ ਸ਼ਾਹ ਨੇ ਪੰਜਾਬ ‘ਚ ਭਾਰੀ ਬਾਰਿਸ਼ ਤੇ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਤੇ ਪੰਜਾਬ ‘ਚ ਰਾਹਤ ਤੇ ਬਚਾਅ ਕਾਰਜਾਂ ‘ਚ ਐਨਡੀਆਰਐਫ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਨਾਲ ਖੜ੍ਹੀ ਹੈ।
-
ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨਗੇ CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਟਾਂਡਾ ਦਾ ਦੌਰਾ ਕਰਨਗੇ।